ਟਿਕਾਊ ਭਵਿੱਖ ਲਈ ਰਿਵਾਇਤੀ ਈਂਧਨ ‘ਤੇ ਨਿਰਭਰਤਾ ਘਟਾਉਣ ਦੀ ਦਿਸ਼ਾ ਵਿੱਚ ਉਪਰਾਲੇ ਕਰ ਰਿਹੈ ਪੰਜਾਬ- ਅਮਨ ਅਰੋੜਾ
ਚੰਡੀਗੜ੍ਹ, 21 ਦਸੰਬਰ:
ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਪਹਿਲੇ ਸਿੱਖ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਫ਼ਲਸਫ਼ੇ, “ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ” (ਹਵਾ ਗੁਰੂ ਹੈ, ਪਾਣੀ ਪਿਤਾ ਹੈ ਅਤੇ ਧਰਤੀ ਮਾਤਾ ਹੈ) ਦਾ ਹਵਾਲਾ ਦਿੰਦਿਆਂ ਕਿਹਾ ਕਿ ਟਿਕਾਊ ਭਵਿੱਖ ਦੀ ਪ੍ਰਾਪਤੀ ਲਈ ਪੰਜਾਬ ਵੱਲੋਂ ਰਿਵਾਇਤੀ ਈਂਧਨ 'ਤੇ ਨਿਰਭਰਤਾ ਨੂੰ ਘਟਾਉਣ ਅਤੇ ਗਰੀਨ ਊਰਜਾ ਵੱਲ ਤਬਦੀਲੀ ਕਰਨ ਸਬੰਧੀ ਰਣਨੀਤੀ 'ਤੇ ਕੰਮ ਕੀਤਾ ਜਾ ਰਿਹਾ ਹੈ।
ਉਹ ਇੱਥੇ ਇੱਕ ਹੋਟਲ ਵਿੱਚ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਬਿਊਰੋ ਆਫ ਐਨਰਜੀ ਐਫੀਸ਼ੈਂਸੀ ਬਿਜਲੀ ਮੰਤਰਾਲੇ ਦੇ ਸਹਿਯੋਗ ਨਾਲ ਸੂਬਾ ਪੱਧਰੀ ਊਰਜਾ ਸੰਭਾਲ ਦਿਵਸ ਮਨਾਉਣ ਲਈ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਸੈਂਕੜੇ ਸਾਲ ਪਹਿਲਾਂ ਸਾਡੇ ਪਹਿਲੇ ਗੁਰੂ ਸਾਹਿਬ ਜੀ ਨੇ ਹਵਾ ਨੂੰ ਗੁਰੂ ਦਾ ਦਰਜਾ ਦਿੱਤਾ। ਉਹਨਾਂ ਕਿਹਾ ਕਿ ਉਹਨਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਆਖ਼ਰਕਾਰ ਵਿਸ਼ਵ ਹੁਣ ਜਲਵਾਯੂ ਤਬਦੀਲੀ ਦੀ ਸੱਚਾਈ ਪ੍ਰਤੀ ਜਾਗਰੂਕ ਹੋ ਰਿਹਾ ਹੈ ਅਤੇ ਸਮੇਂ ਦੀ ਲੋੜ ਹੈ ਕਿ ਸਾਰੇ ਇਸ ਸ...








