ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਚੋਣਾਂ ਦੇ ਮੱਦੇਨਜ਼ਰ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ਬਠਿੰਡਾ, 20 ਦਸੰਬਰ : ਜ਼ਿਲ੍ਹੇ ਅੰਦਰ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ 21 ਦਸੰਬਰ 2024 ਨੂੰ ਹੋਣ ਜਾ ਰਹੀਆਂ ਜਨਰਲ ਤੇ ਉਪ ਚੋਣਾਂ ਨੂੰ ਅਮਨ-ਅਮਾਨ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਪੁਖਤਾ ਪ੍ਰਬੰਧ ਮੁਕੰਮਲ ਕਰ ਲਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।
ਜ਼ਿਲ੍ਹਾ ਚੋਣ ਅਫਸਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਦੌਰਾਨ ਜ਼ਿਲ੍ਹੇ ਦੇ 39 ਵੱਖ-ਵੱਖ ਵਾਰਡਾਂ ਦੇ 65676 ਨਾਗਰਿਕ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ, ਜਿਨ੍ਹਾਂ ’ਚ 32002 ਪੁਰਸ਼, 33669 ਇਸਤਰੀਆਂ ਤੇ 5 ਥਰਡ ਜੈਂਡਰ ਸ਼ਾਮਲ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵੋਟਾਂ 21 ਦਸੰਬਰ 2024 ਨੂੰ ਸਵੇਰੇ 7 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਅਤੇ ਉਸੇ ਦਿਨ ਵੋਟਾਂ ਦੇ ਨਤੀਜ਼ੇ ਐਲਾਨੇ ਜਾਣਗੇ।
ਜ਼ਿਲ੍ਹਾ ਚੋਣ ਅਫਸਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਵਾਰਡਾਂ ’ਚੋਂ 152 ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਜਿਨ੍ਹਾਂ ’ਚ ਬਠਿੰਡਾ ਦੇ 48 ਨੰਬਰ ਵਾਰਡ ਤੋਂ 7, ਗੋਨਿਆਣਾ ਦੇ 9 ਨੰਬਰ ਵਾਰਡ ਤੋਂ 3, ਲਹਿਰਾ ਮੁਹੱਬਤ ਦੇ 3,5,8 ਅਤੇ 10 ਨ...







