Saturday, March 14
Shadow

Trending

ਨਗਰ ਪੰਚਾਇਤ ਬਰੀਵਾਲਾ ਵਿਖੇ ਚੋਣ ਦੇ ਮੱਦੇਨਜ਼ਰ ਸਾਰੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ

ਨਗਰ ਪੰਚਾਇਤ ਬਰੀਵਾਲਾ ਵਿਖੇ ਚੋਣ ਦੇ ਮੱਦੇਨਜ਼ਰ ਸਾਰੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ

National, Politics, Punjab, Trending
ਸ੍ਰੀ ਮੁਕਤਸਰ ਸਾਹਿਬ, 20 ਦਸੰਬਰ:  ਜ਼ਿਲ੍ਹੇ ਅੰਦਰ ਨਗਰ ਪੰਚਾਇਤ ਬਰੀਵਾਲਾ ਦੀ 21 ਦਸੰਬਰ 2024 ਨੂੰ ਹੋਣ ਜਾ ਰਹੀ ਜਨਰਲ ਚੋਣ ਨੂੰ ਅਮਨ-ਅਮਾਨ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪੁਖਤਾ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ਼੍ਰੀ ਰਾਜੇਸ਼ ਤ੍ਰਿਪਾਠੀ ਨੇ ਸਾਂਝੀ ਕੀਤੀ। ਜ਼ਿਲ੍ਹਾ ਚੋਣ ਅਫਸਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਦੌਰਾਨ ਬਰੀਵਾਲਾ ਵਿਖੇ 11 ਵੱਖ-ਵੱਖ ਵਾਰਡਾਂ ਦੇ 6623 ਨਾਗਰਿਕ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ, ਜਿਨ੍ਹਾਂ ’ਚ 3578 ਪੁਰਸ਼ ਅਤੇ 3045 ਇਸਤਰੀਆਂ ਸ਼ਾਮਲ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵੋਟਾਂ 21 ਦਸੰਬਰ 2024 ਨੂੰ ਸਵੇਰੇ 7 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਅਤੇ ਉਸੇ ਦਿਨ ਵੋਟਾਂ ਦੇ ਨਤੀਜੇ ਐਲਾਨੇ ਜਾਣਗੇ। ਜ਼ਿਲ੍ਹਾ ਚੋਣ ਅਫਸਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਵਾਰਡਾਂ ’ਚੋਂ 38 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਅਤੇ ਸਾਰੇ ਵਾਰਡਾਂ ਲਈ 11 ਪੋਲਿੰਗ ਬੂਥ ਬਣਾਏ ਗਏ ਹਨ।...
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

National, Politics, Punjab, Trending
ਫ਼ਰੀਦਕੋਟ 20 ਦਸੰਬਰ, 2024 ਜ਼ਿਲ੍ਹਾ ਮੈਜਿਸਟਰੇਟ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਦੁਆਰਾ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਹੋ ਚੁੱਕਾ ਹੈ ਅਤੇ ਮਿਤੀ 21/12/2024 (ਸ਼ਨੀਵਾਰ) ਨੂੰ ਚੋਣਾਂ ਹੋਣ ਜਾ ਰਹੀਆਂ ਹਨ। ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰਚਾਰ, ਕਿਸੇ ਵੀ ਵਿਅਕਤੀ ਵੱਲੋਂ ਸੈਲੂਲਰ ਫੋਨ/ਵਾਇਰਲੈਸ ਸੈਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਪ੍ਰਚਾਰ ਨਾਲ ਸਬੰਧੀ ਪੋਸਟਰ/ਬੈਨਰ ਲਗਾਉਣ ਨਾਲ ਚੋਣ ਪ੍ਰਕਿਰਿਆ ਦੌਰਾਨ ਅਮਨ-ਸ਼ਾਂਤੀ ਭੰਗ ਹੋਣ ਦਾ ਅੰਦੇਸ਼ਾ ਹੈ, ਜਿਸ ਨਾਲ ਅਮਨ ਕਾਨੂੰਨ ਦੀ ਪਾਲਣਾ ਕਰਨ ਲਈ ਤਾਇਨਾਤ ਸੁਰੱਖਿਆ ਬਲਾਂ ਦੇ ਕੰਮ ਵਿੱਚ ਵਿਘਨ ਪੈਦਾ ਹੋ ਸਕਦਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦਾ ਖਤਰਾ ਹੋ ਸਕਦਾ ਹੈ। ਇਸ ਲਈ ਚੌਣਾਂ ਦੇ ਕੰਮ ਨੂੰ ਨਿਰਵਿਘਨ, ਸਾਂਤੀ ਪੂਰਵਕ ਨੇਪਰੇ ਚਾੜ੍ਹਨ ਲਈ ਅਤੇ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਤੁਰੰਤ ਲੋੜੀਂਦੇ ਉਪਰਾਲ...
ਜਿਲ੍ਹਾ ਮੈਜਿਸਟਰੇਟ ਵੱਲੋਂ ਨਗਰ ਕੌਂਸਲ ਕੋਟਕਪੂਰਾ ਦੇ ਵਾਰਡ ਨੰਬਰ 04 ਅਤੇ 21 ਦੀ ਹਦੂਦ ਅੰਦਰ 21 ਦਸੰਬਰ ਨੂੰ ਡਰਾਈ ਡੇਅ ਘੋਸ਼ਿਤ

ਜਿਲ੍ਹਾ ਮੈਜਿਸਟਰੇਟ ਵੱਲੋਂ ਨਗਰ ਕੌਂਸਲ ਕੋਟਕਪੂਰਾ ਦੇ ਵਾਰਡ ਨੰਬਰ 04 ਅਤੇ 21 ਦੀ ਹਦੂਦ ਅੰਦਰ 21 ਦਸੰਬਰ ਨੂੰ ਡਰਾਈ ਡੇਅ ਘੋਸ਼ਿਤ

National, Politics, Punjab, Trending
ਫਰੀਦਕੋਟ 20 ਦਸੰਬਰ () ਜਿਲ੍ਹਾ ਮੈਜਿਸਟਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੇ ਸੈਕਸ਼ਨ 135 ਸੀ ਦੇ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੇ ਨਗਰ ਕੌਂਸਲ ਕੋਟਕਪੂਰਾ ਦੇ ਵਾਰਡ ਨੰਬਰ 04 ਅਤੇ 21 ਦੀ ਹਦੂਦ ਅੰਦਰ ਮਿਤੀ 21 ਦਸੰਬਰ 2024 ਦਿਨ ਸ਼ਨੀਵਾਰ ਨੂੰ ਡਰਾਈ ਡੇਅ ਘੋਸ਼ਿਤ ਕਰਦੇ ਹੋਏ, ਸ਼ਰਾਬ ਦੇ ਠੇਕੇ ਬੰਦ ਰੱਖਣ ਅਤੇ ਵਿਅਕਤੀਆਂ ਦੁਆਰਾ ਸ਼ਰਾਬ ਸਟੋਰ ਕਰਨ ਅਤੇ ਵੇਚਣ ਤੇ ਪੂਰਨ ਤੌਰ ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਇਸ ਏਰੀਆ ਦੇ ਹੋਟਲਾਂ, ਰੈਸਟੋਰੈਂਟਾਂ,ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜਤ ਹੈ, ਤੇ ਵੀ ਪੂਰਨ ਤੌਰ ਲਾਗੂ ਹੋਣਗੇ। ਜਿਲ੍ਹਾ ਮੈਜਿਸਟੇਰਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਆਬਕਾਰੀ ਕਮਿਸ਼ਨਰ ਪੰਜਾਬ ਵੱਲੋਂ ਜਾਰੀ ਹੁਕਮ ਰਾਹੀਂ ਇਸ ਦਫਤਰ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਮਿਤੀ 21 ਦਸੰਬਰ ਨੂੰ ਮਿਊਂਸੀਪਲ ਕੌਂਸਲਾਂ ਦੇ ਜਿਨ੍ਹਾਂ ਵਾਰਡਾਂ ਵਿੱਚ ਚੋਣਾਂ ਹੋਣੀਆਂ ਹਨ, ਦੀ ਹਦੂਦ ਅੰਦਰ ਮਿਤੀ 21 ਦਸੰਬਰ 2024 ਦ...
ਨਗਰ ਨਿਗਮ, ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ  ਦੇ ਕੁੱਝ ਬੂਥਾਂ ਦਾ ਬਦਲਿਆ ਗਿਆ ਸਥਾਨ

ਨਗਰ ਨਿਗਮ, ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਦੇ ਕੁੱਝ ਬੂਥਾਂ ਦਾ ਬਦਲਿਆ ਗਿਆ ਸਥਾਨ

National, Politics, Punjab, Trending
ਅੰਮ੍ਰਿਤਸਰ 20 ਦਸੰਬਰ 2024— ਨਗਰ ਨਿਗਮ, ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਚੋਣਾਂ 2024 ਲਈ ਜਿਲ੍ਹਾ ਅੰਮ੍ਰਿਤਸਰ ਦੇ ਵਾਸੀਆਂ ਦੇ ਸਹੂਲਤ ਲਈ ਵੱਖ-ਵੱਖ ਰਿਟਰਨਿੰਗ ਅਫ਼ਸਰਾਂ ਵਲੋਂ ਕੁੱਝ ਪੋਲਿੰਗ ਬੂਥਾਂ ਦੇ ਸਥਾਨਾਂ ਵਿੱਚ ਤਬਦੀਲੀ ਕੀਤੀ ਗਈ ਹੈ ਤਾਂ ਜੋ ਆਮ ਜਨਤਾ ਨੂੰ ਵੋਟਾਂ ਸਬੰਧੀ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਨਾ ਆਵੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਚੋਣ ਅਧਿਕਾਰੀ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਵਾਰਡ ਨੰ: 16 ਦੇ ਪੋਲਿੰਗ ਬੂਥ 1, 2 ਅਤੇ 3 ਦਾ ਪੁਰਾਣਾ ਪੋਲਿੰਗ ਸਟੇਸ਼ਨ ਨੂੰ ਬਦਲ ਕੇ ਨਵੇਂ ਗਾਂਧੀ ਮੈਮੋਰੀਅਲ ਹਾਈ ਸਕੂਲ ਜਗਦੰਬੇ ਕਾਲੋਨੀ ਮਜੀਠਾ ਰੋਡ ਵਿਖੇ ਅਤੇ ਵਾਰਡ ਨੰਬਰ 5 ਦੇ ਪੋਲਿੰਗ ਬੂਥ ਨੰਬਰ 7, 8,9 ਅਤੇ 10 ਦਾ ਜੋ ਕਿ ਪਹਿਲਾਂ ਪੀ.ਬੀ.ਐਨ ਹਾਈ ਸਕੂਲ ਦਯਾਨੰਦ ਨਗਰ ਵਿਖੇ ਸੀ ਨੂੰ ਬਦਲ ਕੇ ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਪੁਲਿਸ ਲਾਈਨ, ਵਾਰਡ ਨੰਬਰ 9 ਦੇ ਪੋਲਿੰਗ ਬੂਥ ਨੰਬਰ 3 ਨੂੰ ਸਰਕਾਰੀ ਐਲੀਮੈਂਟਰੀ ਸਕੂਲ ਗੰਡਾਸਿੰਘ ਵਾਲਾ ਨੂੰ ਬਦਲ ਕੇ ਸਰਕਾਰੀ ਹਾਈ ਸਕੂਲ ਗੰਡਾ ਸਿੰਘ ਵਾਲਾ, ਵਾਰਡ ਨੰਬਰ 12 ਦੇ ਪੋਲਿੰਗ ਬੂਥ ਨੰਬਰ 3 ਅਤੇ 4ਨੂੰ ਸਰਕਾਰੀ ਐਲੀਮੈਂ...
ਜਿਲ੍ਹਾ ਮੈਜਿਸਟਰੇਟ ਵੱਲੋਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਤੋਂ ਪਹਿਲਾਂ ਬਾਹਰਲੇ ਵਿਅਕਤੀਆਂ ਨੂੰ ਚੋਣ ਪ੍ਰਚਾਰ ਤੋਂ ਤੁਰੰਤ ਬਾਅਦ ਚਲੇ ਜਾਣ ਦੇ ਹੁਕਮ ਜਾਰੀ

ਜਿਲ੍ਹਾ ਮੈਜਿਸਟਰੇਟ ਵੱਲੋਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਤੋਂ ਪਹਿਲਾਂ ਬਾਹਰਲੇ ਵਿਅਕਤੀਆਂ ਨੂੰ ਚੋਣ ਪ੍ਰਚਾਰ ਤੋਂ ਤੁਰੰਤ ਬਾਅਦ ਚਲੇ ਜਾਣ ਦੇ ਹੁਕਮ ਜਾਰੀ

National, Politics, Punjab, Trending
ਫਰੀਦਕੋਟ 20 ਦਸੰਬਰ ()  ਜਿਲ੍ਹਾ ਮੈਜਿਸਟਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਦੇ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਚੋਣਾਂ 2024 ਲਈ ਚੋੜ ਲੜ ਰਹੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਲਈ ਆਏ ਬਾਹਰਲੇ ਵਿਅਕਤੀ, ਰਿਸ਼ਤੇਦਾਰਾਂ ਅਤੇ ਸਮਰੱਥਕਾਂ ਨੂੰ ਚੋਣ ਪ੍ਰਚਾਰ ਖਤਮ ਹੋਣ ਤੋਂ ਤੁਰੰਤ ਬਾਅਦ ਚਲੇ ਜਾਣ ਅਤੇ ਪੋਲਿੰਗ ਸਮਾਪਤ ਹੋਣ ਤੱਕ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਅਤੇ ਜਿਹਨਾਂ ਵਾਰਡਾਂ ਵਿੱਚ ਚੋਣਾਂ ਹੋਣੀਆਂ ਹਨ ਦੇ ਅਧਿਕਾਰ ਖੇਤਰ ਵਿੱਚ ਦਾਖਲ ਨਾ ਹੋਣ ਦੇ ਆਦੇਸ਼ ਜਾਰੀ ਕੀਤੇ ਹਨ। ਜਿਲ੍ਹਾ ਮੈਜਿਸਟਰੇਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੁਆਰਾ ਜਾਰੀ ਨੋਟੀਫਿਕੇਸ਼ਨ ਰਾਹੀਂ ਸਬੰਧਤ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ ਅਤੇ ਮਿਤੀ 21 ਦਸੰਬਰ ਨੂੰ ਚੋਣਾਂ ਹੋਣ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਐਕਟ, 1994 ਦੇ ਸੈਕਸ਼ਨ 110 ਵਿੱਚ ਕੀਤੀ ਗਈ ਵਿਵਸਥਾ ਅਨੁਸਾਰ ਚੋਣਾ...
ਡਿਪਟੀ ਕਮਿਸ਼ਨਰ ਵੱਲੋਂ ਬਾਲੇਵਾਲਾ ਹੈੱਡ ਦਾ ਦੌਰਾ

ਡਿਪਟੀ ਕਮਿਸ਼ਨਰ ਵੱਲੋਂ ਬਾਲੇਵਾਲਾ ਹੈੱਡ ਦਾ ਦੌਰਾ

National, Politics, Punjab, Trending
ਫ਼ਿਰੋਜ਼ਪੁਰ, 20 ਦਸੰਬਰ 2024: ਡਿਪਟੀ ਕਮਿਸ਼ਨਰ ਵੱਲੋਂ ਪਿਛਲੇ 15 ਦਿਨਾਂ ਤੋਂ ਵਿਭਾਗਾਂ ਦੀ ਮੈਰਾਥਨ ਸਮੀਖਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਅੱਜ ਉਨ੍ਹਾਂ ਵੱਲੋਂ ਬਾਲੇ ਵਾਲੇ ਹੈੱਡ ਦਾ ਦੌਰਾ ਕੀਤਾ ਗਿਆ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਤੋਂ ਜ਼ਿਲ੍ਹੇ ਅੰਦਰ ਸਿੰਚਾਈ ਨੈਟਵਰਕ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਇਸ ਮੌਕੇ ਕਾਰਜਕਾਰੀ ਇੰਜੀਨੀਅਰ ਫ਼ਾਜ਼ਿਲਕਾ ਨਹਿਰ ਅਤੇ ਗਰਾਉਂਡ ਵਾਟਰ ਮੰਡਲ ਫ਼ਿਰੋਜ਼ਪੁਰ ਬਲਵਿੰਦਰ ਕੰਬੋਜ ਅਤੇ ਉਪ ਮੰਡਲ ਅਫ਼ਸਰ ਹੈੱਡ ਵਰਕਸ ਉਪ ਮੰਡਲ ਫ਼ਿਰੋਜ਼ਪੁਰ ਰਾਜਿੰਦਰ ਪਾਲ ਗੋਇਲ ਵੀ ਮੌਜੂਦ ਸਨ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜਲ ਸਰੋਤ ਦੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਫੀਡਰਾਂ ਦੇ ਕਿਨਾਰਿਆਂ 'ਤੇ ਸੁਰੱਖਿਆ ਰੇਲਿੰਗਾਂ ਨੂੰ ਯਕੀਨੀ ਬਣਾਇਆ ਜਾਵੇ ਅਤੇ ਥਾਂ-ਥਾਂ ਸਾਈਨ ਅਤੇ ਰਿਫਲੈਕਟਰ ਲਗਾਏ ਜਾਣ ਤਾਂ ਜੋ ਆਉਣ ਵਾਲੇ ਧੁੰਦ ਦੇ ਸੀਜ਼ਨ ਵਿੱਚ ਕਿਸੇ ਦੁਰਘਟਨਾ ਨੂੰ ਹੋਣ ਤੋਂ ਰੋਕਿਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਤਿੰਨਾਂ ਫੀਡਰ ਚੈਨਲਾਂ ਦੀਆਂ ਲਾਈਨਾਂ ਦੇ ਨਾਲ-ਨਾਲ ਸਫਾਈ ਦਾ ਕੰਮ ਕਰਵਾਉਣ ਦੇ ਵੀ ਆਦੇਸ਼ ਦਿੱਤੇ ਅਤੇ ਨਾਲ ਹੀ ਹੈੱਡ ਦੀ ਸਾਂਭ-ਸੰਭਾਲ ਅਤੇ ਸੁੰਦ...
ਪੋਲਿੰਗ ਪਾਰਟੀਆਂ ਪੋਲਿੰਗ ਬੂਥਾਂ ਲਈ ਕੀਤੀਆਂ ਰਵਾਨਾ

ਪੋਲਿੰਗ ਪਾਰਟੀਆਂ ਪੋਲਿੰਗ ਬੂਥਾਂ ਲਈ ਕੀਤੀਆਂ ਰਵਾਨਾ

National, Politics, Punjab, Trending
ਮਾਨਸਾ,  20 ਦਸੰਬਰ: ਮਾਨਸਾ ਜ਼ਿਲ੍ਹੇ ਦੀਆਂ ਨਗਰ ਪੰਚਾਇਤਾਂ ਭੀਖੀ ਅਤੇ ਸਰਦੂਲਗੜ੍ਹ ਵਿਖੇ 21 ਦਸੰਬਰ 2024 ਨੂੰ ਹੋਣ ਵਾਲੀਆਂ ਚੋਣਾਂ ਸਬੰਧੀ ਅੱਜ ਪੋਲਿੰਗ ਪਾਰਟੀਆਂ ਨੂੰ ਰਿਟਰਨਿੰਗ ਅਧਿਕਾਰੀਆਂ ਵੱਲੋਂ ਵੱਖ-ਵੱਖ ਸਥਾਨਾਂ ਤੋਂ ਚੋਣ ਸਮੱਗਰੀ ਦੇ ਕੇ ਸਬੰਧਤ ਪੋਲਿੰਗ ਬੂਥਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਭੀਖੀ ਅਤੇ ਸਰਦੂਲਗੜ੍ਹ ਨਗਰ ਪੰਚਾਇਤਾਂ ਵਿੱਚ ਨਿਰਪੱਖ ਅਤੇ ਸਫਲਤਾ ਪੂਰਵਕ ਚੋਣਾਂ ਕਰਵਾਉਣ ਲਈ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਨਿਤੇਸ਼ ਕੁਮਾਰ ਜੈਨ ਅਤੇ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਮਾਨਸਾ ਸ਼੍ਰੀ ਕਾਲਾ ਰਾਮ ਕਾਂਸਲ ਦੀ ਅਗਵਾਈ ਹੇਠ ਪੋਲਿੰਗ ਪਾਰਟੀਆਂ ਨੂੰ ਰਿਹਰਸਲਾਂ ਕਰਵਾ ਕੇ ਪੋਲਿੰਗ ਬੂਥਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਭੀਖੀ ਵਿਖੇ 13 ਵਾਰਡਾਂ ਅਤੇ ਸਰਦੂਲਗੜ੍ਹ ਵਿਖੇ 15 ਵਾਰਡਾਂ ਲਈ ਚੋਣਾਂ ਹੋਣੀਆਂ ਹਨ। ਇਨ੍ਹਾਂ ਚੋਣਾਂ ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ 200 ਦੇ ਕਰੀਬ ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ। ਉਨ੍ਹ...
ਬੇਟੀ ਦੇ ਜਨਮ ਨੂੰ ਮਨਾਉਂਦੇ ਹੋਏ ਨਵ-ਜੰਮੀ ਬੱਚੀਆਂ ਨੂੰ ਵੰਡ ਕੀਤੀ ਗਈ ਬੇਬੀ ਕੇਅਰ ਕਿੱਟਾਂ ਅਤੇ ਬੇਬੀ ਬਲੈੰਕਟ

ਬੇਟੀ ਦੇ ਜਨਮ ਨੂੰ ਮਨਾਉਂਦੇ ਹੋਏ ਨਵ-ਜੰਮੀ ਬੱਚੀਆਂ ਨੂੰ ਵੰਡ ਕੀਤੀ ਗਈ ਬੇਬੀ ਕੇਅਰ ਕਿੱਟਾਂ ਅਤੇ ਬੇਬੀ ਬਲੈੰਕਟ

National, Politics, Punjab, Trending
ਫਾਜ਼ਿਲਕਾ, 20 ਦਸੰਬਰ ਲੜਕੀਆਂ / ਔਰਤਾਂ ਦੇ ਮਨੋਬਲ ਅਤੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਫਾਜਿਲਕਾ ਵਿਖੇ ਸਰਕਾਰੀ ਸ.ਸ ਸਕੂਲ ਲੜਕੇ ਵਿਖੇ ਬਲਾਕ ਪੱਧਰੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਵੱਖ ਵੱਖ ਵਿਭਾਗਾਂ ਜਿਵੇਂ ਕਿ ਸਿੱਖਿਆ ਵਿਭਾਗ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਨਰ ਵਿਕਾਸ ਵਿਭਾਗ, ਸਿਹਤ ਵਿਭਾਗ , ਬਾਲ ਸੁਰੱਖਿਆ ਯੁਨਿਟ ਅਤੇ ਸਖੀ ਵਨ ਸਟਾਪ ਸੈੰਟਰ ਦੇ ਅਧਿਕਾਰੀਆਂ/ ਰਿਸੋਰਸਨ ਪਰਸਨਾਂ ਵੱਲੋਂ  ਲੜਕੀਆਂ / ਔਰਤਾਂ ਲਈ ਚਲਾਈ ਜਾ ਰਹੀਆਂ ਵੱਖ - ਵੱਖ ਸਕੀਮਾਂ ਬਾਰੇ ਆਂਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ  ਨੂੰ ਜਾਗਰੁਕ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਮੁੱਖ ਮਹਿਮਾਨ ਵਜੋਂ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦੀ ਪਤਨੀ ਖੁਸ਼ਬੂ ਸਾਵਨਸੁਖਾ ਸਵਨਾ ਵੱਲੋਂ ਸ਼ਿਰਕਤ ਕੀਤੀ ਗਈ। ਪ੍ਰੋਗਰਾਮ ਦੀ ਅਗਵਾਈ ਕਰ ਰਹੇ ਜਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀਮਤੀ ਨਵਦੀਪ ਕੌਰ ਨੇ ਕਿਹਾ ਕਿ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਦਾ ਉਦੇਸ਼ ਸਾਰਿਆਂ ਨੂੰ ਸਮਝ...
ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

National, Politics, Punjab, Trending
ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ ਚੈਂਪੀਅਨਸ਼ਿਪ ਵਿੱਚ ਜੇਤੂ ਰਹੇ ਭਾਰਤ ਦੇ ਸ਼ਤਰੰਜ ਖਿਡਾਰੀ ਡੀ ਗੁਕੇਸ਼ ਲਈ ਸ਼ਤਰੰਜ ਦੇ ਮੋਹਰੇ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਵਿਸ਼ੇਸ਼ ਤੌਰ ਤੇ ਆਪਣੇ ਦਫਤਰ ਬੁਲਾ ਕੇ  ਸਨਮਾਨਿਤ  ਕੀਤਾ ਤੇ ਸ਼ਤਰੰਜ ਦੇ ਮੋਹਰੇ ਬਣਾਉਣ ਸਬੰਧੀ ਅੰਮ੍ਰਿਤਸਰ ਦੀ ਇਸ ਕਲਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਪ੍ਰਾਪਤ ਕੀਤੀ। ਦੱਸਣ ਯੋਗ ਹੈ ਕਿ ਅੰਮ੍ਰਿਤਸਰ ਵਿੱਚ ਕਰੀਬ 100 ਸਾਲਾਂ ਤੋਂ ਸ਼ਤਰੰਜ ਦੇ ਮੋਹਰੇ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਹੈ ਪਹਿਲਾਂ ਇਸ ਲਈ ਹਾਥੀ ਦੰਦ ਦੀ ਵਰਤੋਂ ਵੀ ਕੀਤੀ ਜਾਂਦੀ ਸੀ ਪਰ ਹੁਣ ਕੇਵਲ ਲੱਕੜ ਦੇ ਮੋਹਰੇ ਹੀ ਬਣਾਏ ਜਾਂਦੇ ਹਨ ਜੋ ਕਿ ਜਿਆਦਾਤਰ ਯੂਰਪੀਅਨ ਦੇਸ਼ਾਂ ਵਿੱਚ ਨਿਰਯਾਤ ਹੁੰਦੇ ਹਨ। ਅਜਿਹੀ ਇੱਕ ਫਰਮ ਚੋਪੜਾ ਐਂਡ ਕੰਪਨੀ ਜੋ ਕਿ ਸ਼ਤਰੰਜ ਬਣਾਉਣ ਦਾ ਕੰਮ ਲੰਮੇ ਸਮੇਂ ਤੋਂ ਕਰ ਰਹੀ ਹੈ, ਨੇ ਕੁਝ ਅਰਸਾ ਪਹਿਲਾਂ ਸ਼ਤਰੰਜ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾ ਕੇ ਭੇਜੀ ਸੀ। ਉਕਤ ਫਰਮ ਦੇ ਮਾਲਕ ਸ੍ਰੀ ਅਦਿਤਿਆ ਚੋਪੜਾ ਨੇ ਦੱਸਿਆ ਕਿ ਭਾਰਤ ਵਿੱਚ ਸ਼ਤਰ...
ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

National, Politics, Punjab, Trending
ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚੋਂ ਬਾਲ ਭਿੱਖਿਆ ਦੀ ਸਮੱਸਿਆ ਨੂੰ ਜੜੋਂ ਮਿਟਾਉਣ ਲਈ ਵੱਖ-ਵੱਖ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਉਪ ਮੰਡਲ ਮੈਜਿਸਟਰੇਟ ਗਿੱਦੜਬਾਹਾ ਸ. ਜਸਪਾਲ ਸਿੰਘ ਦੀ ਅਗਵਾਈ ਹੇਠ ਗਠਿਤ ਟੀਮਾਂ ਵੱਲੋਂ ਗਿੱਦੜਬਾਹਾ ’ਚ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕੀਤੀ ਗਈ ਅਤੇ ਵੱਖ-ਵੱਖ ਵਿਭਾਗਾਂ ਨੂੰ ਬਾਲ ਭਿੱਖਿਆ ਨੂੰ ਰੋਕਣ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ।                ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਸ੍ਰੀ ਮੁਕਤਸਰ ਸਾਹਿਬ ਵੱਲੋਂ ਗਿੱਦੜਬਾਹਾ ਵਿਖੇ ਰੇਲਵੇ ਸਟੇਸ਼ਨ, ਬੱਸ ਸਟੈਂਡ, ਭਾਰੂ ਚੌਂਕ ਅਤੇ ਹੋਰ ਵੱਖ-ਵੱਖ ਥਾਵਾਂ ’ਤੇ ਬਾਲ ਭਿੱਖਿਆ ਰੋਕਣ ਲਈ ਬਾਲ ਭਿੱਖਿਆ ਰੋਕੋ ਟਾਸਕ ਫੋਰਸ ਟੀਮ ਦੁਆਰਾ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ 02 ਬੱਚੇ ਭੀਖ ਮੰਗਦੇ ਪਾਏ ਗਏ ਅਤੇ ਇਹਨਾਂ ਬੱਚਿਆ ਨੂੰ ਬਾਲ ਭਲਾਈ ਕਮੇਟੀ, ਸ੍ਰੀ ਮੁਕਤਸਰ ਸਾਹਿਬ ਦੇ ਸਾਹਮਣੇ ਪੇਸ਼ ਕੀ...