Saturday, March 14
Shadow

Trending

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

National, Politics, Punjab, Trending
ਚੰਡੀਗੜ੍ਹ, 19 ਦਸੰਬਰ ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ ਪ੍ਰਤੀ ਆਪਣੇ ਸਨੇਹ ਨੂੰ ਜ਼ਾਹਰ ਕਰਦਿਆਂ ਆਪਣੀ ਨਵੀਂ ਪੁਸਤਕ ‘ਕਿੱਥੇ ਖੋ ਗੋਏ ਚੱਜ ਦੇ ਬੰਦੇ’ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਤੇ ਖਿਡਾਰੀ ਗੁਰਜੰਟ ਸਿੰਘ ਕੋਲੋਂ ਰਿਲੀਜ਼ ਕਰਵਾਈ। ਸ਼ਮਸ਼ੇਰ ਸੰਧੂ ਜਿਨ੍ਹਾਂ ਗੀਤ, ਕਹਾਣੀਆਂ, ਵਾਰਤਕ ਅਤੇ ਖਿਡਾਰੀਆਂ ਬਾਰੇ ਲਿਖਣ ਵਿੱਚ ਨਾਮਣਾ ਖੱਟਿਆ ਹੈ, ਇਹ ਉਨ੍ਹਾਂ ਦਾ ਪਹਿਲਾ ਕਾਵਿ ਸ੍ਰੰਗਹਿ ਹੈ। ਇਹ ਉਨ੍ਹਾਂ ਦੀ ਕੁੱਲ ਨੌਵੀਂ ਪੁਸਤਕ ਹੈ। ਸ਼ਮਸ਼ੇਰ ਸੰਧੂ ਨੇ ਕਬੱਡੀ ਖਿਡਾਰੀਆਂ ਤੇ ਪਹਿਲਵਾਨਾਂ ਬਾਰੇ ਲਿਖ ਕੇ ਵੀ ਆਪਣੀ ਚੰਗੀ ਪਛਾਣ ਬਣਾਈ ਹੈ ਅਤੇ ਨਵੀਂ ਪੁਸਤਕ ਨੂੰ ਚੰਡੀਗੜ੍ਹ ਵਿਖੇ ਹਾਕੀ ਸਟੇਡੀਅਮ ਵਿੱਚ ਭਾਰਤੀ ਟੀਮ ਦੇ ਮੌਜੂਦਾ ਕਪਤਾਨ ਹਰਮਨਪ੍ਰੀਤ ਸਿੰਘ ਤੇ ਫਾਰਵਰਡ ਗੁਰਜੰਟ ਸਿੰਘ ਕੋਲੋਂ ਖੇਡ ਲੇਖਕ ਨਵਦੀਪ ਸਿੰਘ ਗਿੱਲ ਦੀ ਹਾਜ਼ਰੀ ਵਿੱਚ ਰਿਲੀਜ਼ ਕਰਵਾਇਆ। ਦੋਵੇਂ ਖਿਡਾਰੀਆਂ ਨੇ ਭਾਰਤ ਲਈ ਪੈਰਿਸ ਤੇ ਟੋਕੀਓ ਵਿਖੇ ਓਲੰਪਿਕ ਖੇਡਾਂ ਵਿੱਚ ਲਗਾਤਾਰ ਦੋ ਕਾਂਸੀ ਦੇ ਤਮਗ਼ੇ ਜਿੱਤੇ ਹਨ। ਹਰਮਨਪ੍ਰੀਤ ਸਿੰਘ ਨੇ ਸ਼ਮਸ਼ੇਰ ਸੰਧੂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਲਈ ਮਾਣ ਵਾਲੀ ਗੱ...
ਖਾਈ ਫੇਮੇ ਕੇ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਹੁਸੈਨੀਵਾਲਾ ਬਾਰਡਰ ਤੇ  ਦੇਖੀ ਰੀਟਰੀਟ ਸੈਰਾਮਨੀ

ਖਾਈ ਫੇਮੇ ਕੇ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਹੁਸੈਨੀਵਾਲਾ ਬਾਰਡਰ ਤੇ ਦੇਖੀ ਰੀਟਰੀਟ ਸੈਰਾਮਨੀ

National, Politics, Punjab, Trending
ਫਿਰੋਜ਼ਪੁਰ, 19 ਦਸੰਬਰ 2024. ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹੁਸੈਨੀਵਾਲਾ ਵਿਖੇ ਸਥਿਤ ਸ਼ਹੀਦੀ ਸਮਾਰਕ ਅਤੇ ਰੀਟਰੀਟ ਸੈਰਾਮਨੀ ਵਿਖਾਉਣ ਦੀ ਵਿੱਢੀ ਗਈ ਮੁਹਿੰਮ ਦੇ ਤੀਜੇ ਦਿਨ ਸਕੂਲੀ ਬੱਚਿਆਂ ਨੂੰ ਰੀਟਰੀਟ ਸੈਰਾਮਨੀ ਦਿਖਾਉਣ ਦੇ ਨਾਲ-ਨਾਲ ਸ਼ਹੀਦਾਂ ਦੀ ਜੀਵਨੀ ਅਤੇ ਹੁਸੈਨੀਵਾਲਾ ਦੇ ਇਤਿਹਾਸ  ਬਾਰੇ ਵੀ ਵੱਢਮੁੱਲੀ ਜਾਣਕਾਰੀ ਦਿੱਤੀ ਗਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਈ ਫੇਮੇ ਕੇ ਦੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਹੁਸੈਨੀਵਾਲਾ ਸ਼ਹੀਦੀ ਸਮਾਰਕ ਦਾ ਦੌਰਾ ਕਰਵਾਇਆ ਗਿਆ ਅਤੇ ਇਸ ਉਪਰੰਤ ਰੀਟਰੀਟ ਸੈਰਾਮਨੀ ਦਿਖਾਈ ਗਈ। ਉਹਨਾਂ ਕਿਹਾ ਕਿ ਇਸ ਦੌਰੇ ਦੌਰਾਨ ਬੱਚਿਆਂ ਨੂੰ ਹੁਸੈਨੀ ਵਾਲਾ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ| ਉਨ੍ਹਾਂ ਕਿਹਾ ਕਿ ਇਹ ਵਿੱਦਿਅਕ ਦੌਰੇ ਬੱਚਿਆਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਇੱਕ ਚੰਗੇ...
ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੀਤਾ ਵੂਮੇਨ ਜ਼ਿਲ੍ਹਾ ਜੇਲ੍ਹ ਬਠਿੰਡਾ ਦਾ ਦੌਰਾ

ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੀਤਾ ਵੂਮੇਨ ਜ਼ਿਲ੍ਹਾ ਜੇਲ੍ਹ ਬਠਿੰਡਾ ਦਾ ਦੌਰਾ

National, Politics, Punjab, Trending
ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ-ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਰਾਜ ਕੁਮਾਰ ਅਗਵਾਈ ਹੇਠ ਅੱਜ ਸੀ.ਜੀ.ਐੱਮ/ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਡਾ. ਗਗਨਦੀਪ ਕੌਰ ਵੱਲੋ ਵੂਮੈਨ ਜ਼ਿਲ੍ਹਾ ਜੇਲ੍ਹ, ਬਠਿੰਡਾ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਂਸ ਕੌਂਸਲ ਦੀ ਡਿਉਟੀ ਲਗਾਈ ਗਈ ਹੈ, ਜੋ ਕਿ ਜ਼ਿਲ੍ਹਾ ਜੇਲ੍ਹ ਵਿੱਚ ਹਰ ਰੋਜ਼ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ, ਉਹਨਾਂ ਵਿੱਚ ਹਰ ਰੋਜ਼ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ, ਉਸਦੀ ਸਮੀਖਿਆ ਸੱਕਤਰ ਵੱਲੋ ਕੀਤੀ ਜਾਵੇਗੀ। ਇਸ ਮੌਕੇ ਡਾ. ਗਗਨਦੀਪ ਕੌਰ ਵੱਲੋ ਜੇਲ੍ਹ ਵਿਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਦੌਰਾਨ ਉਹਨਾਂ...
ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਦੇ ਮੰਤਵ ਨਾਲ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ, 14 ਸਕੂਲੀ ਬੱਸਾਂ ਦੇ ਚਲਾਨ ਕੱਟੇ

ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਦੇ ਮੰਤਵ ਨਾਲ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ, 14 ਸਕੂਲੀ ਬੱਸਾਂ ਦੇ ਚਲਾਨ ਕੱਟੇ

National, Politics, Punjab, Trending
ਫਾਜ਼ਿਲਕਾ, 19 ਦਸੰਬਰ ਡਿਪਟੀ ਕਮਿਸ਼ਨਰ ਅਮਨਪ੍ਰੀਤ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਦੇ ਮੰਤਵ ਨਾਲ ਸੇਫ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਲਈ ਉਪ ਮੰਡਲ ਮੈਜਿਸਟਰੇਟ, ਫਾਜਿਲਕਾ/ਜਲਾਲਾਬਾਦ ਕੰਵਰਜੀਤ ਸਿੰਘ ਵੱਲੋਂ ਦਿੱਤੇ ਗਏ ਆਦੇਸ਼ਾਂ ਦੀ ਪਾਲਣਾ ਕਰਦਿਆਂ ਗਠਿਤ ਟੀਮ ਵੱਲੋਂ ਬਲਾਕ ਫਾਜਿਲਕਾ ਵਿਖੇ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਸਕੂਲੀ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਜੋ ਵਾਹਨ ਸ਼ਰਤਾਂ ਪੂਰੀਆਂ ਨਹੀਂ ਕਰਦੇ ਉਨ੍ਹਾਂ ਦੇ ਚਲਾਨ ਕੱਟੇ ਜਾ ਰਹੇ ਹਨ ਅਤੇ ਇਸੇ ਤਹਿਤ 14  ਸਕੂਲੀ ਬੱਸਾਂ ਦੇ ਚਲਾਨ ਵੀ ਕੱਟੇ ਗਏ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਰੀਤੂ ਬਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਾਲਿਸੀ ਤਾਹਿਤ ਬੱਸ ਦੇ ਪਿੱਛੇ ਅਤੇ ਅੱਗੇ "ਸਕੂਲ ਬੱਸ" ਲਿਖਿਆ ਹੋਣਾ ਲਾਜ਼ਮੀ ਹੈ। ਜੇਕਰ ਕੋਈ ਸਕੂਲ ਬੱਸ ਕਿਰਾਏ 'ਤੇ ਲਈ ਗਈ ਹੈ, ਤਾਂ "ਔਨ ਸਕੂਲ ਡਿਊਟੀ” ਸਪੱਸ਼ਟ ਤੌਰ 'ਤੇ ਦਰਸਾਇਆ ਜਾਣਾ ਲਾਜ਼ਮੀ ਹੈ। ਬੱਸ ਵਿੱਚ ਇੱਕ ਫਸਟ-ਏਡ-ਬਾਕਸ ਹੋਣਾ ਲਾਜ਼ਮੀ ਹੈ। ਬੱਸ ਵਿੱਚ ਇੱਕ ਸੀ.ਸੀ.ਟੀ.ਵੀ. ...
ਉਪ ਤੇ ਜਨਰਲ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਡਰਾਈ ਡੇ ਘੋਸ਼ਿਤ

ਉਪ ਤੇ ਜਨਰਲ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਡਰਾਈ ਡੇ ਘੋਸ਼ਿਤ

National, Politics, Punjab, Trending
ਬਠਿੰਡਾ, 19 ਦਸੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅੰਦਰ ਹੋਣ ਵਾਲੀਆਂ ਉਪ ਅਤੇ ਜਨਰਲ ਚੋਣਾਂ ਦੇ ਮੱਦੇਨਜ਼ਰ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ 21 ਦਸੰਬਰ 2024 ਨੂੰ ਡਰਾਈ ਡੇ ਘੋਸ਼ਿਤ ਕਰਦਿਆਂ ਸ਼ਰਾਬ ਦੀ ਵਿਕਰੀ ਅਤੇ ਵਰਤੋਂ ’ਤੇ ਪੂਰਨ ਤੌਰ ’ਤੇ ਪਾਬੰਦੀ ਰਹੇਗੀ। ਹੁਕਮ ਅਨੁਸਾਰ ਨਗਰ ਨਿਗਮ ਬਠਿੰਡਾ ਦੇ ਵਾਰਡ ਨੰਬਰ 48, ਨਗਰ ਕੌਂਸਲ ਗੋਨਿਆਣਾ ਦੇ ਵਾਰਡ ਨੰਬਰ 9, ਮੌੜ ਦੇ ਵਾਰਡ ਨੰਬਰ 1, ਭਾਈਰੂਪਾ ਦੇ ਵਾਰਡ ਨੰਬਰ 6, ਕੋਠਾ ਗੁਰੂ ਦੇ ਵਾਰਡ ਨੰਬਰ 2, ਲਹਿਰਾ ਮੁਹੱਬਤ ਦੇ ਵਾਰਡ ਨੰਬਰ 3,5,8 ਅਤੇ 10, ਮਹਿਰਾਜ ਅਤੇ ਨਥਾਣਾ ਦੇ ਵਾਰਡ ਨੰਬਰ 8-8 ਵਿੱਚ ਹੋਣ ਵਾਲੇ ਉਪ ਚੋਣ ਅਤੇ ਨਗਰ ਕੌਂਸਲ ਰਾਮਪੁਰਾ ਅਤੇ ਤਲਵੰਡੀ ਸਾਬੋ ਵਿੱਚ ਹੋਣ ਵਾਲੇ ਜਨਰਲ ਚੋਣਾਂ ਦੇ ਮੱਦੇਨਜ਼ਰ ਇੰਨ੍ਹਾਂ ਥਾਵਾਂ ’ਤੇ 21 ਦਸੰਬਰ 2024 ਨੂੰ ਡਰਾਈ ਡੇ ਘੋਸ਼ਿਤ ਕਰਦਿਆਂ ਸ਼ਰਾਬ ਦੀ ਵਿਕਰੀ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਮਿਤੀ ਨੂੰ ਦੁਕਾਨਾਂ, ਹੋਟਲ ਰੈਸਟੋਰੈਂਟ, ਕਲੱਬ ਅਤੇ ਅਹਾਤਿਆਂ ’ਤੇ ਸ਼ਰਾਬ ਦੀ ਵਿਕਰੀ ਤੇ ਵਰਤੋਂ ਕਰ...

ਪੰਜਾਬ ਸਰਕਾਰ ਵੱਲੋਂ ਔਰਤਾਂ/ਲੜਕੀਆਂ ਲਈ ਨਹਿਰੂ ਸਟੇਡੀਅਮ ਵਿੱਚ ਲਗਾਇਆ ਜਿਲ੍ਹਾ ਪੱਧਰੀ ਕੈਂਪ

National, Politics, Punjab, Trending
ਫਰੀਦਕੋਟ 19 ਦੰਸਬਰ () ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਭਾਗ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਜ਼ਿਲ੍ਹੇ ਦੀਆਂ ਲੜਕੀਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਹੂਲਤਾਂ ਦਾ ਲਾਭ ਦੇਣ, ਉਨ੍ਹਾਂ ਨੂੰ ਰੁਜਗਾਰ ਦੇ ਮੌਕੇ ਪ੍ਰਦਾਨ ਕਰਨ, ਉਨ੍ਹਾਂ ਦੀ ਮੁਫਤ ਸਿਹਤ ਜਾਂਚ ਅਤੇ ਹੋਰ ਸਰਕਾਰੀ ਸਹੂਲਤਾਂ ਬਾਰੇ ਜਾਣਕਾਰੀ ਦੇਣ ਲਈ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਲਗਾਏ ਗਏ ਜਿਲ੍ਹਾ ਪੱਧਰੀ ਕੈਂਪ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਤੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਕੇ ਜਿਲ੍ਹੇ ਦੀਆਂ ਔਰਤਾਂ ਅਤੇ ਲੜਕੀਆਂ ਨੂੰ ਸੰਬੋਧਨ ਕੀਤਾ। ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ ਵੀ ਵਿਸ਼ੇਸ ਤੌਰ ਤੇ ਹਾਜ਼ਰ ਸਨ। ਇਸ ਮੌਕੇ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਮੈਡਮ ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੜਕੀਆਂ/ਔਰਤਾਂ ਨੂੰ ਸਹੂਲਤਾਂ ਦੇਣ ਲਈ ਜਿਲ੍ਹਾ ਪੱਧਰ ਤੇ ਕੈਂਪ ਲਗਾਏ ਜਾ ਰਹੇ ਹਨ, ਜਿਸ ਤਹਿਤ ਅੱਜ ਫ਼ਰੀਦਕੋਟ ਦੀ ਪਾਵਨ ਧਰਤੀ ਤੇ ਧੀਆਂ ਲਈ ਕੀ...
ਸੁਸ਼ਾਸ਼ਨ ਹਫ਼ਤੇ ਦੇ ਜਸ਼ਨ ਤਹਿਤ ਸ਼ਿਕਾਇਤ ਨਿਵਾਰਨ ਕੈਂਪ ਦਾ ਆਯੋਜਨ

ਸੁਸ਼ਾਸ਼ਨ ਹਫ਼ਤੇ ਦੇ ਜਸ਼ਨ ਤਹਿਤ ਸ਼ਿਕਾਇਤ ਨਿਵਾਰਨ ਕੈਂਪ ਦਾ ਆਯੋਜਨ

National, Politics, Punjab, Trending
ਮੋਗਾ, 19 ਦਸੰਬਰ –           ਭਾਰਤ ਸਰਕਾਰ ਦੇ ਪ੍ਰਸ਼ਾਸ਼ਨਿਕ ਸੁਧਾਰਾਂ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਅਤੇ ਪੰਜਾਬ ਸਰਕਾਰ ਦੇ ਗਵਰਨੈਂਸ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਡਾਇਰੈਕਟੋਰੇਟ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਸੁਸ਼ਾਸ਼ਨ ਹਫ਼ਤੇ ਤਹਿਤ ਗਤੀਵਿਧੀਆਂ ਦੀ ਸ਼ੁਰੂਆਤ ਕਰ ਦਿੱਤੀ ਹੈ।           ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਅੱਜ ਐੱਸ ਡੀ ਐੱਮ ਦਫ਼ਤਰ ਨਿਹਾਲ ਸਿੰਘ ਵਾਲਾ ਵਿਖੇ ਦੋ ਰੋਜ਼ਾ ਸ਼ਿਕਾਇਤ ਨਿਵਾਰਣ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਵੱਖ ਵੱਖ ਵਿਭਾਗਾਂ ਦੇ ਬੈਂਚ ਸਥਾਪਿਤ ਕਰਕੇ ਮੌਕੇ ਉਪਰ ਹੀ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਸਰਕਾਰੀ ਸਕੀਮਾਂ ਪ੍ਰਤੀ ਜਾਗਰੂਕਤਾ ਫੈਲਾਈ ਗਈ। ਉਹਨਾਂ ਦੱਸਿਆ ਕਿ ਇਸ ਹਫ਼ਤੇ ਦੌਰਾਨ "ਪ੍ਰਸ਼ਾਸ਼ਨ ਗਾਓਂ ਕੀ ਓਰ" ਮੁਹਿੰਮ ਤਹਿਤ ਆਮ ਲੋਕਾਂ ਨੂੰ ਜਿੱਥੇ ਪ੍ਰਸ਼ਾਸ਼ਨਿਕ ਸੁਧਾਰਾਂ ਬਾਰੇ ਜਾਗਰੂਕ ਜਾ ਰਿਹਾ ਹੈ ਉਥੇ ਹੀ ਉਹਨਾਂ ਦੀਆਂ ਸ਼ਿਕਾਇਤਾਂ ਦਾ ਵੀ ਪਹਿਲ ਦੇ ਆਧਾਰ ਉੱਤੇ ਨਿਵਾਰਣ ਕੀਤਾ ਜਾ ਰਿਹਾ ਹੈ।           ਉਹਨਾਂ ਦ...
48 ਘੰਟਿਆਂ ਦੀ ਮਿਆਦ ਦੌਰਾਨ ਕੋਈ ਵੀ ਜਨਤਕ ਮੀਟਿੰਗ ਕਰਨ ਦੀ ਇਜਾਜ਼ਤ ਨਹੀਂ ਹੈ

48 ਘੰਟਿਆਂ ਦੀ ਮਿਆਦ ਦੌਰਾਨ ਕੋਈ ਵੀ ਜਨਤਕ ਮੀਟਿੰਗ ਕਰਨ ਦੀ ਇਜਾਜ਼ਤ ਨਹੀਂ ਹੈ

National, Politics, Punjab, Trending
ਲੁਧਿਆਣਾ, 19 ਦਸੰਬਰ (000) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਸਾਰੀਆਂ ਰਾਜਨੀਤਿਕ ਪਾਰਟੀਆਂ ਅਤੇ ਉਨ੍ਹਾਂ ਦੇ ਉਮੀਦਵਾਰਾਂ ਨੂੰ ਪੋਲਿੰਗ ਤੋਂ ਪਹਿਲਾਂ 48 ਘੰਟਿਆਂ ਦੀ ਮਿਆਦ ਦੌਰਾਨ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ। ਵੋਟਾਂ ਦੀ ਸਮਾਪਤੀ ਲਈ ਨਿਰਧਾਰਤ ਸਮੇਂ ਤੋਂ 48 ਘੰਟਿਆਂ ਦੀ ਮਿਆਦ ਦੌਰਾਨ ਕੋਈ ਵੀ ਜਨਤਕ ਮੀਟਿੰਗ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਸ੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਐਕਟ 1994 ਦੀ ਧਾਰਾ 110 ਦੇ ਉਪਬੰਧਾਂ ਅਨੁਸਾਰ ਵੋਟਾਂ ਦੀ ਸਮਾਪਤੀ ਲਈ ਨਿਰਧਾਰਤ ਸਮੇਂ ਤੋਂ 48 ਘੰਟਿਆਂ ਦੀ ਮਿਆਦ ਦੌਰਾਨ ਕੋਈ ਵੀ ਜਨਤਕ ਮੀਟਿੰਗ ਬੁਲਾਉਣ ਜਾਂ ਆਯੋਜਿਤ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਇਸ ਤੋਂ ਇਲਾਵਾ ਬਾਹਰੀ ਵਿਅਕਤੀਆਂ ਨੂੰ ਅਣਅਧਿਕਾਰਤ ਢੰਗ ਨਾਲ ਖਾਸ ਕਰਕੇ ਪੋਲਿੰਗ ਸਟੇਸ਼ਨਾਂ ਦੇ ਨੇੜੇ ਘੁੰਮਣਾ ਨਹੀਂ ਚਾਹੀਦਾ ਅਤੇ ਉਨ੍ਹਾਂ ਨੂੰ ਨਗਰ ਨਿਗਮ ਲੁਧਿਆਣਾ, ਵੱਖ-ਵੱਖ ਨਗਰ ਕੌਂਸਲਾਂ ਅਤੇ ਇੱਕ ਨਗਰ ਪੰਚਾਇਤ ਦੀਆਂ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਦੇ ਸੰਚਾਲਨ ਵਿੱਚ ਵਿਘਨ ਨਹੀਂ ਪਾਉਣਾ ਚਾਹੀਦਾ...
ਯੋਗਾ ਸਰੀਰ ਤੋਂ ਆਲਸ ਨੂੰ ਦੂਰ ਕਰਕੇ ਤਰੋ-ਤਾਜ਼ਾ ਰੱਖਣ ਵਿਚ ਮਦਦ ਕਰਦਾ ਹੈ- ਐਸ.ਡੀ.ਐਮ. ਖਰੜ ਗੁਰਮੰਦਰ ਸਿੰਘ

ਯੋਗਾ ਸਰੀਰ ਤੋਂ ਆਲਸ ਨੂੰ ਦੂਰ ਕਰਕੇ ਤਰੋ-ਤਾਜ਼ਾ ਰੱਖਣ ਵਿਚ ਮਦਦ ਕਰਦਾ ਹੈ- ਐਸ.ਡੀ.ਐਮ. ਖਰੜ ਗੁਰਮੰਦਰ ਸਿੰਘ

National, Politics, Punjab, Trending
ਐੱਸ.ਏ.ਐੱਸ. ਨਗਰ 19 ਦਸੰਬਰ, 2024: ਐਸ.ਡੀ.ਐਮ ਖਰੜ ਗੁਰਮੰਦਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਤੰਦਰੁਸਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਅਧੀਨ ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿੱਚ ਰੋਜ਼ ਹੀ ਅਲੱਗ-ਅਲੱਗ ਥਾਵਾਂ ਤੇ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ। ਇਨ੍ਹਾਂ ਯੋਗਾ ਕਲਾਸਾਂ ਦਾ ਲੋਕ ਭਰਪੂਰ ਲਾਹਾ ਲੈ ਕੇ ਆਪਣੇ ਆਪ ਨੂੰ ਬਿਮਾਰੀਆਂ  ਅਤੇ ਤਨਾਅ ਤੋਂ ਮੁਕਤ ਕਰ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਲੋਕਾਂ ਦਾ ਉਤਸ਼ਾਹ ਅਤੇ ਗਿਣਤੀ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ। ਯੋਗਾ ਅਭਿਆਸ ਕਰਨ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਯੋਗਾ ਲਈ ਸਵੇਰੇ ਜਲਦੀ ਉੱਠਣ ਨਾਲ ਉਹ ਸਾਰਾ ਦਿਨ ਤਰੋ-ਤਾਜ਼ਾ ਮਹਿਸੂਸ ਕਰਦੇ ਹਨ ਅਤੇ ਹੁਣ ਉਨ੍ਹਾਂ ਨੇ ਯੋਗ ਆਸਣਾਂ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾ ਲਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਡੀ.ਐਮ.ਖਰੜ, ਗੁਰਮੰਦਰ ਸਿੰਘ ਨੇ ਦੱਸਿਆ ਕਿ ਸੀ.ਐਮ ਯੋਗਸ਼ਾਲਾ ਦੀਆਂ ਕਲਾਸਾਂ ਸਬ-ਡਵੀਜ਼ਨ ਖਰੜ ਵਿੱਚ ਵੱਖ-ਵੱਖ ਥਾਵਾਂ 'ਤੇ ਲਗਾਈਆਂ ਜਾ ਰਹੀਆਂ ਹਨ, ਜੋ ਲੋਕਾਂ ਦੀ ਸਿਹਤ ਲਈ ਵਰਦਾਨ ਸਾਬਤ ਹੋ ...
ਸੜਕ ਦੁਰਘਟਨਾ ਵਿੱਚ ਵਿਦਿਆਰਥਣ ਦੀ ਮੌਤ ਤੇ ਸਪੀਕਰ ਸੰਧਵਾਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਸੜਕ ਦੁਰਘਟਨਾ ਵਿੱਚ ਵਿਦਿਆਰਥਣ ਦੀ ਮੌਤ ਤੇ ਸਪੀਕਰ ਸੰਧਵਾਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

National, Politics, Punjab, Trending
ਫ਼ਰੀਦਕੋਟ 19 ਦਸੰਬਰ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵਲੋਂ ਅੱਜ ਸਵੇਰੇ ਪਿੰਡ ਕਲੇਰ ਨਜਦੀਕ ਸਕੂਲ ਵੈਨ ਅਤੇ ਬੱਸ ਵਿਚਕਾਰ ਹੋਈ ਟੱਕਰ ਵਿੱਚ ਜਖਮੀ ਵਿਦਿਆਰਥੀਆਂ ਦਾ ਹਾਲ ਚਾਲ ਜਾਨਣ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਦਾ ਦੌਰਾ ਕੀਤਾ ਗਿਆ । ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ । ਉਨ੍ਹਾਂ ਕਿਹਾ ਕਿ ਜਖ਼ਮੀ ਹੋਏ ਵਿਅਕਤੀਆਂ ਅਤੇ ਬੱਚਿਆਂ ਦੇ ਬਿਹਤਰ ਇਲਾਜ਼ ਲਈ ਉਹ ਸਿਵਲ ਪ੍ਰਸਾਸ਼ਨ ਦੇ ਲਗਾਤਾਰ ਸੰਪਰਕ ਵਿੱਚ ਹਨ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਬਲੈਕ ਸਪਾਟਾਂ ਦੀ ਪਛਾਣ ਕੀਤੀ ਜਾਵੇ ਅਤੇ ਓਵਰ ਸਪੀਡ ਬੱਸਾਂ ਆਦਿ ਦਾ ਚਲਾਨ ਕੱਟਿਆ ਜਾਵੇ। ਉਨ੍ਹਾਂ ਕਿਹਾ ਕਿ ਬੱਚਿਆਂ ਦੀਆਂ ਜਾਨਾਂ ਦੇ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ । ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਸਕੂਲੀ ਅਧਿਕਾਰੀਆਂ ਨਾਲ ਮੀਟਿੰਗ ਕਰਨ ਦੀ ਹਦਾਇਤ ਕੀਤੀ । ਇਸ ਮੌਕੇ ਡੀ.ਆਈ.ਜੀ. ਸ੍ਰੀ ਅਸ਼ਵਨੀ ਕੁਮਾਰ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ, ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਅਤੇ ਚੇਅਰਮੈਨ ਪਲਾਨਿੰਗ ਬੋਰਡ ਸ. ਸੁਖਜੀਤ ਸਿੰ...