ਜਿਲ੍ਹੇ ਵਿੱਚ 19 ਤੋਂ 24 ਦਸੰਬਰ ਤੱਕ ‘ਸੁਸਾਸ਼ਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਮਨਾਇਆ ਜਾਵੇਗਾ – ਨਰਭਿੰਦਰ ਸਿੰਘ
ਫਰੀਦਕੋਟ 19 ਦਸੰਬਰ ( ) - ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ਵਿਆਪੀ ਮੁਹਿੰਮ 'ਪ੍ਰਸ਼ਾਸਨ ਗਾਓਂ ਕੀ ਔਰ' ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 19 ਤੋਂ 24 ਦਸੰਬਰ ਤੱਕ ‘ਸੁਸਾਸ਼ਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ ਨੇ ਦਿੱਤੀ।
ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਸ. ਨਰਭਿੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ਵਿਆਪੀ ਮੁਹਿੰਮ 'ਪ੍ਰਸ਼ਾਸਨ ਗਾਓਂ ਕੀ ਔਰ' ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 19 ਤੋਂ 24 ਦਸੰਬਰ ਤੱਕ ‘ਸੁਸਾਸ਼ਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਸੁਸਾਸ਼ਨ ਸਪਤਾਹ ਦੌਰਾਨ ਜ਼ਿਲ੍ਹੇ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ।
ਉਨ੍ਹਾਂ ਕਿਹਾ ਕਿ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐੱਸ) ਪੋਰਟਲ 'ਤੇ ਪੈਂਡਿੰਗ ਸ਼ਿਕਾਇਤਾਂ ਦਾ ਨਿਪਟਾਰਾ 12 ਘੰਟੇ ਦੇ ਅੰਦਰ ਕਰਨਾ ਅਧਿਕਾਰੀਆਂ ਵੱਲੋਂ ਯਕੀਨੀ ਬਣਾਇਆ ਜਾਵੇ। ਇਸਦੇ ਨਾਲ ਹੀ ਉਨ੍ਹਾਂ ਆਮ ਲੋਕਾਂ ਵੱਲੋਂ ਪੀ.ਜੀ.ਆਰ.ਐੱਸ ਪ...







