Saturday, March 14
Shadow

Trending

ਆਜੀਵਿਕਾ ਮਿਸ਼ਨ ਵੱਲੋਂ ਲਗਾਏ ਗਏ ਲੋਨ ਮੇਲੇ ਦੌਰਾਨ 68 ਲੱਖ ਰੁਪਏ ਦੇ ਰਾਸ਼ੀ ਕੈਸ਼ ਕ੍ਰੈਡਿਟ ਲਿਮਿਟ ਜਾਰੀ ਕੀਤੀ- ਵਧੀਕ ਡਿਪਟੀ ਕਮਿਸ਼ਨਰ

ਆਜੀਵਿਕਾ ਮਿਸ਼ਨ ਵੱਲੋਂ ਲਗਾਏ ਗਏ ਲੋਨ ਮੇਲੇ ਦੌਰਾਨ 68 ਲੱਖ ਰੁਪਏ ਦੇ ਰਾਸ਼ੀ ਕੈਸ਼ ਕ੍ਰੈਡਿਟ ਲਿਮਿਟ ਜਾਰੀ ਕੀਤੀ- ਵਧੀਕ ਡਿਪਟੀ ਕਮਿਸ਼ਨਰ

National, Politics, Punjab, Trending
ਫਾਜ਼ਿਲਕਾ, 18 ਦਸੰਬਰ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਬੈਂਕਾਂ ਦੇ ਸਹਿਯੋਗ ਨਾਲ ਲੋਨ ਮੇਲਾ ਆਯੋਜਿਤ ਕੀਤਾ ਗਿਆ। ਜਿਸ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਵੈ ਸਹਾਇਤਾ ਸਮੂਹਾਂ ਦੇ ਮੈਂਬਰਾ ਨੂੰ 68 ਲੱਖ ਰੁਪਏ ਦੇ ਰਾਸ਼ੀ ਕੈਸ਼ ਕ੍ਰੈਡਿਟ ਲਿਮਿਟ ਜਾਰੀ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਇਹਨਾਂ ਲੋਨ ਰਾਸ਼ੀਆਂ ਦਾ ਮੁੱਖ ਮਕਸਦ ਸਵੈ ਸਹਾਇਤਾ ਸਮੂਹਾਂ ਦੀਆਂ ਔਰਤਾਂ ਦਾ ਆਰਥਿਕ ਪੱਧਰ ਉੱਚਾ ਚੁੱਕਣਾ ਹੈ। ਇਸ ਰਾਸ਼ੀ ਨਾਲ ਇਹ ਔਰਤਾਂ ਗਰੁੱਪ ਵੱਲੋਂ ਕੋਈ ਕਾਰੋਬਾਰ ਕਰ ਸਕਣਗੀਆਂ, ਜਿਸ ਨਾਲ ਉਹਨਾਂ ਦਾ ਆਰਥਿਕ ਪੱਧਰ ਉੱਚਾ ਹੋਵੇਗਾ। ਉਨ੍ਹਾਂ ਕਿਹਾ ਕਿ ਲੜਕੀਆਂ ਦੇ ਪੱਧਰ ਨੂੰ ਉਚਾ ਚੁੱਕਣ ਅਤੇ ਆਪਣੇ ਪੈਰਾ ਸਿਰ ਖੜ੍ਹੇ ਕਰਨ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਸਵੈ ਕਾਰੋਬਾਰ ਦੇ ਪੱਖੋਂ ਉਤਸਾਹਿਤ ਕਰਨ ਲਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਚਨਬਧ ਹੈ। ਔਰਤਾਂ ਨੂੰ ਲੜਕਿਆਂ ਦੇ ਬਰਾਬਰ ਕੁਸ਼ਲ ਅਤੇ ਸਵੈ ਨਿਰਭਰ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਵੈ ਸਹਾਇਤਾ ਸਮੂਹਾਂ ਦੀਆਂ ਔਰਤ...
21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

National, Politics, Punjab, Trending
ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ (ਐਮ.ਸੀ.ਐਲ) ਦੇ ਨਾਲ-ਨਾਲ ਵੱਖ-ਵੱਖ ਨਗਰ ਕੌਂਸਲਾਂ ਅਤੇ ਇੱਕ ਨਗਰ ਪੰਚਾਇਤ ਲਈ ਚੋਣਾਂ ਦੇ ਸ਼ਾਂਤੀਪੂਰਨ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਐਮ.ਸੀ.ਐਲ ਦੇ ਅੰਦਰ 95 ਵਾਰਡ ਹਨ। ਮਾਛੀਵਾੜਾ ਅਤੇ ਸਾਹਨੇਵਾਲ ਨਗਰ ਕੌਂਸਲਾਂ  ਵਿੱਚ 15-15 ਵਾਰਡ ਹਨ, ਜਦੋਂ ਕਿ ਮੁੱਲਾਂਪੁਰ ਦਾਖਾ ਨਗਰ ਕੌਂਸਲ ਦੇ 13 ਵਾਰਡ ਹਨ। ਮਲੌਦ ਦੀ ਨਗਰ ਪੰਚਾਇਤ ਵਿੱਚ 11 ਵਾਰਡ ਹਨ ਅਤੇ ਖੰਨਾ ਨਗਰ ਕੌਂਸਲ ਅਤੇ ਸਮਰਾਲਾ ਨਗਰ ਕੌਂਸਲ ਦੋਵਾਂ ਦਾ ਇੱਕ-ਇੱਕ ਵਾਰਡ ਹੈ। ਕੁੱਲ ਮਿਲਾ ਕੇ 12,28,187 ਵੋਟਰ ਚੋਣ ਮੈਦਾਨ ਵਿੱਚ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ, ਜਿਨ੍ਹਾਂ ਵਿੱਚ 21 ਦਸੰਬਰ ਨੂੰ ਹੋਣ ਵਾਲੀਆਂ ਵੱਖ-ਵੱਖ ਨਗਰ ਨਿਗਮ ਚੋਣਾਂ ਲਈ ਐਮ.ਸੀ.ਐਲ ਲਈ 447 ਉਮੀਦਵਾਰ ਅਤੇ ਹੋਰ ਸ਼ਾਮਲ ਹਨ। ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਇਹ ਚੋਣਾਂ ਸ਼ਾਂਤੀਪੂਰਨ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਇੱਕ ਯੋਜਨਾਬੱਧ ਰਣਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾਂ ਪੁਸ਼ਟੀ ...

‘ਫਰਿਸ਼ਤੇ ਸਕੀਮ’ ਜ਼ਿੰਦਗੀ ਬਚਾਉਣ ’ਚ ਹੋ ਰਹੀ ਹੈ ਵਰਦਾਨ ਸਾਬਤ , 223 ਦੁਰਘਟਨਾ ਪੀੜਤਾਂ ਦਾ ਹੋਇਆ ਮੁਫ਼ਤ ਇਲਾਜ

National, Politics, Punjab, Trending
ਚੰਡੀਗੜ੍ਹ, 18 ਦਸੰਬਰ: ਪੰਜਾਬ ਸਰਕਾਰ ਵੱਲੋਂ ਸੜਕ ਹਾਦਸਾ ਪੀੜਤਾਂ ਨੂੰ ਨਿਰਵਿਘਨ ਇਲਾਜ ਮੁਹੱਈਆ ਕਰਾਉਣ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ‘ਫਰਿਸ਼ਤੇ ਸਕੀਮ’ ਕੀਮਤੀ ਜਾਨਾਂ ਬਚਾਉਣ ਲਈ ਵਰਦਾਨ ਸਾਬਤ ਹੋ ਰਹੀ ਹੈ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨ.ਸੀ.ਆਰ.ਬੀ.)  ਅਨੁਸਾਰ, ਭਾਰਤ ਵਿੱਚ ਹਰ ਰੋਜ਼ ਲਗਭਗ 1,400 ਸੜਕੀ ਹਾਦਸੇ ਅਤੇ 400 ਮੌਤਾਂ ਹੁੰਦੀਆਂ ਹਨ। ਜਦਕਿ ਇਕੱਲੇ ਪੰਜਾਬ ਵਿੱਚ ਹਰ ਸਾਲ ਲਗਭਗ 5,000 ਮੌਤਾਂ ਸੜਕੀ ਦੁਰਘਟਨਾਵਾਂ ਕਾਰਨ ਹੁੰਦੀਆਂ ਹਨ। ਫਰਿਸ਼ਤੇ ਸਕੀਮ ਦਾ ਉਦੇਸ਼ ਦੁਰਘਟਨਾ ਪੀੜਤਾਂ ਨੂੰ ਬਿਨਾਂ ਕਿਸੇ ਨਿਸ਼ਚਤ ਰਾਸ਼ੀ (ਕੈਪਿੰਗ ਅਮਾਊਂਟ) ਤੋਂ ਵਿਆਪਕ ਇਲਾਜ ਪ੍ਰਦਾਨ ਕਰਕੇ ਇਸ ਗੰਭੀਰ ਮੁੱਦੇ ਨੂੰ ਹੱਲ ਕਰਨਾ ਹੈ। ਸੂਬੇ ਦੀ ਇਹ ਮਹੱਤਵਪੂਰਨ ਸਕੀਮ, ਜਿਸਦਾ ਉਦੇਸ਼ ਸੜਕ ਕੰਢੇ ਹਾਦਸਿਆਂ ਵਿੱਚ ਸੱਟ ਲੱਗ ਜਾਣ ਕਾਰਨ ਹੋਣ ਵਾਲੀ ਮੌਤ ਦੀ ਫੀਸਦ ਨੂੰ ਘਟਾਉਣਾ ਹੈ ਅਤੇ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਤੁਰੰਤ, ਨਿਰਵਿਘਨ ਇਲਾਜ ਮੁਹੱਈਆ ਕਰਵਾਉਣਾ ਹੈ, ਨੂੰ 25 ਜਨਵਰੀ, 2024 ਨੂੰ ਨੋਟੀਫਾਈ ਕੀਤਾ ਗਿਆ ਸੀ। ਇਹ ਸਕੀਮ ਪੰਜਾਬ ਰਾਜ ਦੇ ਖੇਤਰ ਵਿੱਚ ਵਾਪਰੇ ਸਾਰੇ ਸੜਕ ਹਾਦਸਾ ਪੀ...
ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੰਘਾਉਣ ਵਾਲੀਆਂ ਮਾਵਾਂ ਲਈ 28 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ

ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੰਘਾਉਣ ਵਾਲੀਆਂ ਮਾਵਾਂ ਲਈ 28 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ

National, Politics, Punjab, Trending
ਚੰਡੀਗੜ੍ਹ, 18 ਦਸੰਬਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਕਰੀਬ 70 ਹਜ਼ਾਰ ਲਾਭਪਾਤਰੀਆਂ ਨੂੰ 28  ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ।  ਉਨ੍ਹਾਂ ਦੱਸਿਆ ਕਿ ਮਾਤਰੂ ਵੰਦਨਾ ਯੋਜਨਾ ਸਕੀਮ ਤਹਿਤ ਚਾਲੂ ਵਿੱਤੀ ਸਾਲ ਦੇ ਮਹੀਨਾ ਅਕਤੂਬਰ 2024 ਵਿੱਚ 22 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪਹਿਲੇ ਬੱਚੇ ਦੇ ਜਨਮ ਅਤੇ ਦੂਜੇ ਬੱਚੇ ਲੜਕੀ ਦੇ ਜਨਮ ਤੇ ਕੁੱਲ 65478 ਔਰਤ ਲਾਭਪਾਤਰੀਆਂ ਨੂੰ ਸਿੱਧੀ ਉਨ੍ਹਾਂ ਦੇ ਖਾਤਿਆਂ ਵਿੱਚ ਭੇਜੀ ਜਾ ਚੁੱਕੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ 'ਤੇ 5000 ਰੁਪਏ ਦੋ ਕਿਸ਼ਤਾਂ ...

ਜਿ਼ਲ੍ਹਾ ਮੈਜਿਸਟਰੇਟ ਨੇ ਜਿ਼ਲ੍ਹੇ ਦੀ ਹਦੂਦ ਅੰਦਰ ਪਰੇਗਾਬਾਲਿਨ ਕੈਪਸੂਲ / ਗੋਲੀਆਂ ਦੀ ਦੁਰਵਰਤੋਂ ਤੇ ਲਗਾਈ ਰੋਕ

National, Politics, Punjab, Trending
ਸ੍ਰੀ ਮੁਕਤਸਰ ਸਾਹਿਬ 18 ਦਸੰਬਰ ਸ੍ਰੀ ਰਾਜੇਸ਼ ਤ੍ਰਿਪਾਠੀ ਜ਼ਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆਂ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੀ ਹਦੂਦ ਅੰਦਰ ਪਰੇਗਾਬਾਲਿਨ ਕੈਪਸੂਲ / ਗੋਲੀਆਂ ਨੂੰ ਬਿਨ੍ਹਾਂ ਲਾਇਸੰਸ ਰੱਖਣ, ਮਨਜੂਰ ਸੁਦਾ ਮਾਤਰਾ ਤੋਂ ਵੱਧ ਰੱਖਣ, ਵੇਚਣ ਅਤੇ ਇਹ ਦਵਾਈ ਬਿਨ੍ਹਾਂ ਕਿਸੇ ਡਾਕਟਰੀ ਪਰਚੀ (ਪ੍ਰੈਸਕ੍ਰਿਪਸ਼ਨ) ਤੋਂ ਵਿਕਰੀ ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ । ਇਨ੍ਹਾਂ ਹੁਕਮਾਂ ਦੀ ਉਲੰਘਣਾਂ ਕਰਨ ਤੇ ਅਗਲੇਰੀ  ਸਖਤ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 9 ਫਰਵਰੀ 2025  ਤੱਕ ਲਾਗੂ ਰਹਿਣਗੇ।...
ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ  ਲਾਊਡ ਸਪੀਕਰ ਅਤੇ ਮੈਗਾ ਫੋਨ ਵਜਾਉਣ ਤੇ ਕੀਤੀ ਮਨਾਹੀ — ਜਿ਼ਲ੍ਹਾ ਮੈਜਿਸਟਰੇਟ

ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ ਲਾਊਡ ਸਪੀਕਰ ਅਤੇ ਮੈਗਾ ਫੋਨ ਵਜਾਉਣ ਤੇ ਕੀਤੀ ਮਨਾਹੀ — ਜਿ਼ਲ੍ਹਾ ਮੈਜਿਸਟਰੇਟ

National, Punjab, Trending
ਸ੍ਰੀ ਮੁਕਤਸਰ ਸਾਹਿਬ 18 ਦਸੰਬਰ                              ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ  ਨੇ ਭਾਰਤੀਯ ਨਾਗਰਿਕ ਸੁਰੱਖਿਆ ਸੁਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ  ਨਗਰ ਪੰਚਾਇਤ ਬਰੀਵਾਲਾ ਦੀਆਂ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ  19 ਦਸੰਬਰ 2024 ਦੀ ਸ਼ਾਮ 6.00 ਵਜੇ ਤੋਂ ਮਿਤੀ 21 ਦਸੰਬਰ  2024 ਨੂੰ ਵੋਟਾਂ ਦੀ ਪ੍ਰਕਿਰਿਆ / ਵੋਟਾਂ ਦੀ ਗਿਣਤੀ ਮੁਕੰਮਲ ਹੋਣ ਤੱਕ ਲਾਊਂਡ ਸਪੀਕਰ ਅਤੇ ਮੈਗਾ ਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।                                ਇਹ ਹੁਕਮ  ਚੋਣ ਡਿਊਟੀ ਤੇ ਤਾਇਨਾਤ ਅਬਜ਼ਰਵਰ, ਪ੍ਰਸਾਸ਼ਨਿਕ ਅਧਿਕਾਰੀ, ਪੁਲਿਸ ਦੇ ਅਧਿਕਾਰੀ / ਕਰਮਚਾਰੀ, ਡਿਊਟੀ ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ ਸਟਾਫ, ਬੀ.ਐਲ.ਓ,ਸੈਕਟਰ ਅਫਸਰ, ਚੋਣਾਂ ਨਾਲ ਸਬੰਧਿਤ ਸਰਕਾਰੀ ਕਰਮਚਾਰੀਆਂ ਤੇ ਲਾਗੂ ਨਹੀਂ ਹੋਣਗੇ।...
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵੱਲੋਂ ਵੱਖ-ਵੱਖ ਸਰਕਾਰੀ ਰਾਸ਼ਨ ਡਿਪੂਆਂ ਦਾ ਅਚਨਚੇਤ ਨਿਰੀਖਣ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵੱਲੋਂ ਵੱਖ-ਵੱਖ ਸਰਕਾਰੀ ਰਾਸ਼ਨ ਡਿਪੂਆਂ ਦਾ ਅਚਨਚੇਤ ਨਿਰੀਖਣ

National, Politics, Punjab, Trending
ਸਾਹਿਬਜ਼ਾਦਾ ਅਜੀਤ ਸਿੰਘ ਨਗਰ - 18 ਦਸੰਬਰ 2024 ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ੍ਰੀ ਵਿਜੇ ਦੱਤ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਵੱਖ-ਵੱਖ ਕਸਬਿਆਂ ਅਤੇ ਪਿੰਡਾਂ ਵਿੱਚ ਸਰਕਾਰੀ ਰਾਸ਼ਨ ਡਿਪੂਆਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਨਿਰੀਖਣ ਦਾ ਮਕਸਦ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਧੀਨ ਚੱਲ ਰਹੀਆਂ ਲਾਭਕਾਰੀ ਸਕੀਮਾਂ ਦੀ ਪਾਰਦਰਸ਼ਤਾ ਦਾ ਜਾਇਜ਼ਾ ਲੈਣਾ ਸੀ। ਸ਼੍ਰੀ ਵਿਜੇ ਦੱਤ ਨੇ ਕੁਰਾਲੀ ਸ਼ਹਿਰ ਦੇ ਵੱਖ-ਵੱਖ ਵਾਰਡਾਂ, ਪਿੰਡ ਕਰਤਾਰਪੁਰ ਅਤੇ ਪਿੰਡ ਸਲਾਮਪੁਰ ਦੇ ਸਰਕਾਰੀ ਰਾਸ਼ਨ ਡਿਪੂਆਂ ਦੀ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸਰਕਾਰੀ ਰਾਸ਼ਨ ਲੈਣ ਆਏ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਣੂ ਕਰਵਾਇਆ। ਸ਼੍ਰੀ ਦੱਤ ਨੇ ਕਿਹਾ ਕਿ ਸਰਕਾਰ ਅਕਤੂਬਰ ਤੋਂ ਦਸੰਬਰ ਤੱਕ ਤਿੰਨ ਮਹੀਨੇ ਦੀ ਕਣਕ ਵੰਡਣ ਦੀ ਯੋਜਨਾ ਚਲਾ ਰਹੀ ਹੈ। ਪ੍ਰਾਪਤ ਅੰਕੜਿਆਂ ਅਨੁਸਾਰ ਜ਼ਿਲ੍ਹੇ ਵਿੱਚ ਹੁਣ ਤੱਕ ਕਰੀਬ 70 ਤੋਂ 75 ਫੀਸਦੀ ਕਣਕ ਵੰਡਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਾਰੇ ਸਰਕਾਰੀ ਰਾਸ਼ਨ ਡਿਪੂਆਂ ਵਿੱਚ ...
ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚੜਿੱਕ ਸਕੂਲ ਵਿਖੇ ਯੋਗਾ ਤੇ ਧਿਆਨ ਕੈਂਪ ਲਗਾਇਆ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚੜਿੱਕ ਸਕੂਲ ਵਿਖੇ ਯੋਗਾ ਤੇ ਧਿਆਨ ਕੈਂਪ ਲਗਾਇਆ

National, Politics, Punjab, Trending
ਮੋਗਾ, 18 ਦਸੰਬਰ,           ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਸਟੇਟ ਕੌਂਸਲ ਫਾਰ ਐਜ਼ੂਕੇਸ਼ਨਲ ਰਿਸਰਚ ਅਤੇ ਟਰੇਨਿੰਗ ਪੰਜਾਬ ਦੀਆਂ ਸਪੱਸ਼ਟ ਹਦਾਇਤਾਂ ਅਤੇ ਪ੍ਰੋਜੈਕਟ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਿਦਿਆਰਥੀਆਂ ਨੂੰ ਸਿਹਤਮੰਦ ਰਹਿਣ  ਲਈ ਅੱਜ ਸ਼ਹੀਦ ਸਿਪਾਹੀ ਲਖਵੀਰ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਚੜਿੱਕ ਜਿਲ੍ਹਾ ਮੋਗਾ ਵਿਖੇ ਯੋਗਾ ਅਤੇ ਧਿਆਨ ਕੈਂਪ ਲਗਾਇਆ ਗਿਆ। ਇਸ ਕੈਂਪ  ਵਿੱਚ ਜਿਲ੍ਹਾ ਮੋਗਾ ਦੇ ਪ੍ਰਸਿੱਧ ਯੋਗਾ ਟ੍ਰੇਨਰ ਗਗਨਦੀਪ ਕੌਰ ਗਿੱਲ ਜੋ ਕਿ  ਗਗਨ ਡਾਂਸ ਅਤੇ ਯੋਗ ਅਕੈਡਮੀ ਵੀ ਚਲਾ ਰਹੇ ਹਨ, ਆਪਣੇ ਟੀਮ ਮੈਂਬਰਾਂ ਅਰਵਿੰਦਰਪਾਲ ਸਿੰਘ ਗਿੱਲ, ਸਿਮਰਜੀਤ ਕੌਰ, ਹਰਪ੍ਰੀਤ ਕੌਰ ਅਤੇ ਆਰਤੀ ਸ਼ਰਮਾ ਦੇ ਨਾਲ ਪਹੁੰਚੇ,ਉਹਨਾਂ ਨੇ ਵਿਦਿਆਰਥੀਆਂ ਨੂੰ ਸਿਹਤਮੰਦ ਰਹਿਣ ਲਈ ਕਈ ਤਰ੍ਹਾਂ ਦੇ ਯੋਗ ਆਸਨ ਕਰਵਾਏ।ਵਿਦਿਆਰਥੀਆਂ ਨੇ ਵੀ ਬਹੁਤ ਅੱਛੇ  ਢੰਗ ਨਾਲ ਯੋਗ ਆਸਨ ਕੀਤੇ ਅਤੇ ਸਿੱਖੇ। ਉਹਨਾਂ ਨੇ  ਬੱਚਿਆਂ ਨੂੰ ਮੋਬਾਈਲ ਤੋਂ ਦੂਰ ਰਹਿਣ ਲਈ ਅਤੇ ਬੀਮਾਰੀਆਂ ਤੋਂ ਬਚਾਅ ਅਤੇ ਛੁਟਕਾਰਾ ਪਾਉਣ ਵਾਲੇ ਬੜੇ ਦਿਲਚਸਪ ਯੋਗ ਕਰਵਾਏ।ਸਾਰੇ  ਵਿਦਿਆਰਥੀਆ ਨੂੰ ਯੋਗ ਕਰਨ ਤੋਂ ਬਾਅਦ ਕੇਲਿਆ ਨਾਲ ਬਣਾਈ...
ਸਪੀਕਰ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਕੂਲਾਂ ਵਿੱਚ ਸਾਇੰਸ ਲੈਬ ਅਤੇ ਕਲਾਸ ਰੂਮਾਂ ਦਾ ਰੱਖਿਆ ਨੀਂਹ ਪੱਥਰ

ਸਪੀਕਰ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਕੂਲਾਂ ਵਿੱਚ ਸਾਇੰਸ ਲੈਬ ਅਤੇ ਕਲਾਸ ਰੂਮਾਂ ਦਾ ਰੱਖਿਆ ਨੀਂਹ ਪੱਥਰ

National, Politics, Punjab, Trending
ਕੋਟਕਪੂਰਾ 18 ਦਸੰਬਰ () ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਵਿੱਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ। ਸਰਕਾਰ ਵੱਲੋਂ ਜਿੱਥੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਸਿਹਤ ਸਹੂਲਤਾਂ ਮੁੱਹਈਆ ਕਰਵਾਈਆਂ ਜਾ ਰਹੀਆਂ ਹਨ, ਉੱਥੇ ਹੀ ਨੌਜਵਾਨ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰੀ ਸਕੂਲਾਂ ਨੂੰ ਗਰਾਂਟਾਂ ਵੱਡੀ ਪੱਧਰ ਤੇ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰੀ ਹਾਈ ਸਕੂਲ ਪਿੰਡ ਢੀਮਾਵਾਲੀ ਵਿਖੇ 22.25 ਲੱਖ ਰੁਪਏ ਦੀ ਲਾਗਤ ਨਾਲ ਸਾਇੰਸ ਲੈਬ ਅਤੇ ਪ੍ਰਾਇਮਰੀ ਸਕੂਲ ਵਿੱਚ  ਕਲਾਸ ਰੂਮਾਂ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਿੱਖਿਆ ਵਿੱਚ ਮੋਹਰੀ ਸੂਬਾ ਬਣਾਉਣ ਲਈ ਹਰ ਪ੍ਰਕਾਰ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿਚ ਵੱਡੀ ਪੱਧਰ ਤੇ ਸਰਕਾਰੀ ਸਕੂਲਾਂ ...
ਜ਼ਿਲ੍ਹਾ ਡੇਰਾਬੱਸੀ ਵਿੱਚ ਜ਼ਮੀਨਦੋਜ਼ ਪਾਣੀ ਦੇ ਪੱਧਰ ਨੂੰ ਰੀਚਾਰਜ ਕਰਨ ਲਈ 8 ਵੱਡੇ ਤਾਲਾਬ ਬਣਾਏ ਜਾਣਗੇ ਜੋ ਕਿ ਏਕੜ ਖੇਤਰ ਵਿੱਚ ਫੈਲਿਆ ਹੋਵੇਗਾ

ਜ਼ਿਲ੍ਹਾ ਡੇਰਾਬੱਸੀ ਵਿੱਚ ਜ਼ਮੀਨਦੋਜ਼ ਪਾਣੀ ਦੇ ਪੱਧਰ ਨੂੰ ਰੀਚਾਰਜ ਕਰਨ ਲਈ 8 ਵੱਡੇ ਤਾਲਾਬ ਬਣਾਏ ਜਾਣਗੇ ਜੋ ਕਿ ਏਕੜ ਖੇਤਰ ਵਿੱਚ ਫੈਲਿਆ ਹੋਵੇਗਾ

National, Politics, Punjab, Trending
ਐਸ.ਏ.ਐਸ.ਨਗਰ, 18 ਦਸੰਬਰ, 2024: ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਦੱਸਿਆ ਕਿ ਡੇਰਾਬੱਸੀ ਸਬ ਡਵੀਜ਼ਨ ਵਿੱਚ ਜ਼ਮੀਨਦੋਜ਼ ਪਾਣੀ ਦੇ ਘਟ ਰਹੇ ਪੱਧਰ ਨੂੰ ਧਿਆਨ ਵਿੱਚ ਰੱਖਦੇ ਹੋਏ, ਰੀਚਾਰਜਿੰਗ ਦੇ ਉਦੇਸ਼ਾਂ ਲਈ ਅੱਠ ਨਵੇਂ ਤਾਲਾਬ (20 ਏਕੜ ਹਰੇਕ) ਬਣਾਏ ਜਾਣਗੇ। ਉਨ੍ਹਾਂ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ.ਨਗਰ ਮੁਹਾਲੀ ਵਿਖੇ ਜਲ ਸਰੋਤ ਵਿਭਾਗ (ਡਰੇਨੇਜ-ਕਮ-ਮਾਈਨਿੰਗ ਅਤੇ ਜਿਓਲੋਜੀ ਡਿਵੀਜ਼ਨ ਐਸ.ਏ.ਐਸ. ਨਗਰ) ਵੱਲੋਂ ਕੀਤੀਆਂ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਛੱਪੜਾਂ ਦੀ ਖੁਦਾਈ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ। ਡੇਰਾਬੱਸੀ ਵਿੱਚ ਸਾਰੰਗਪੁਰ, ਹੰਡੇਸਰਾ ਅਤੇ ਸਾਰੰਗਪੁਰ (ਦੋਵੇਂ ਟਾਂਗਰੀ ਨਦੀ ਨੇੜੇ), ਅੰਟਾਲਾ ਡਰੇਨ, ਰਾਜਪੁਰ ਖੇਲਾਂ, ਘੱਗਰ ਦਰਿਆ ਦੇ ਨਾਲ ਬਹੋੜਾ, ਬਿਜਨਪੁਰ, ਰਾਣੀ ਮਾਜਰਾ ਆਦਿ ਇਲਾਕਿਆਂ ਇਨ੍ਹਾਂ ਛਪੜਾਂ ਨੂੰ ਚੈਕ ਡੈਮ ਬਣਾ ਕੇ ਤਿਆਰ ਕੀਤਾ ਜਾਵੇਗਾ ਤਾਂ ਜੋ ਹੜ੍ਹ ਦੇ ਪਾਣੀ ਨੂੰ ਰਿਚਾਰਜ ਕਰਨ ਦੇ ਨਾਲ-ਨਾਲ ਜ਼ਮੀਨ ਨੂੰ ਹੜ੍ਹ ਤੋਂ ਬਚਾਓ ਕਾਰਜ ਵਿੱਚ ਮਦਦਗਾਰ ਹੋਣਗੇ।...