Sunday, March 15
Shadow

Trending

10,000 ਰੁਪਏ ਰਿਸ਼ਵਤ ਲੈਣ ਵਾਲਾ ਪੁਲਿਸ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

10,000 ਰੁਪਏ ਰਿਸ਼ਵਤ ਲੈਣ ਵਾਲਾ ਪੁਲਿਸ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

National, Politics, Punjab, Trending
ਚੰਡੀਗੜ੍ਹ, 17 ਦਸੰਬਰ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਸਬ-ਇੰਸਪੈਕਟਰ ਦਲਜੀਤ ਸਿੰਘ (ਹੁਣ ਸੇਵਾਮੁਕਤ), ਜੋ ਕਿ ਉਸ ਸਮੇਂ ਪੁਲਿਸ ਥਾਣਾ ਛਾਉਣੀ, ਅੰਮ੍ਰਿਤਸਰ ਵਿਖੇ ਤਾਇਨਾਤ ਸੀ, ਨੂੰ 10000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਮੇਂ ਉਹ ਐਨ.ਡੀ.ਪੀ.ਐਸ. ਕਾਨੂੰਨ ਅਧੀਨ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਬੰਦ ਸੀ, ਬਿਊਰੋ ਵੱਲੋਂ ਉਸਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਤੇ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਜੋਗਾ ਸਿੰਘ ਵਾਸੀ ਪਿੰਡ ਕੋਟਲੀ ਨਸੀਰ ਖਾਂ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਮੁਲਜ਼ਮ ਪੁਲਿਸ ਸਬ-ਇੰਸਪੈਕਟਰ ਨੇ ਆਪਣੀ ਤਾਇਨਾਤੀ ਦੌਰਾਨ ਸ਼ਿਕਾਇਤਕਰਤਾ ਤੋਂ ਸਾਲ 2017 ਵਿੱਚ ਥਾਣਾ ਅੰਮ੍ਰਿਤਸਰ ਛਾਉਣੀ ਵਿਖੇ ਦਰਜ ਐਫ.ਆਈ.ਆਰ. ਵਿੱਚ ਉਸਦੇ ਪੁੱਤਰ ਨੂੰ ਬੇਕਸੂ...
ਸਿਹਤ ਵਿਭਾਗ ਫਾਜਿਲਕਾ ਵਲੋਂ ਦਕਸ਼ਤਾ ਪ੍ਰੋਗਰਾਮ ਅਧੀਨ ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਸਟਾਫ਼ ਨਰਸਾਂ ਨੂੰ ਕਰਵਾਈ ਟ੍ਰੇਨਿੰਗ :

ਸਿਹਤ ਵਿਭਾਗ ਫਾਜਿਲਕਾ ਵਲੋਂ ਦਕਸ਼ਤਾ ਪ੍ਰੋਗਰਾਮ ਅਧੀਨ ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਸਟਾਫ਼ ਨਰਸਾਂ ਨੂੰ ਕਰਵਾਈ ਟ੍ਰੇਨਿੰਗ :

National, Politics, Punjab, Trending
ਫਾਜ਼ਿਲਕਾ 17 ਦਸੰਬਰ ਪੰਜਾਬ ਸਰਕਾਰ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਸਿਵਲ ਸਰਜਨ ਫਾਜਿਲਕਾ ਡਾ ਲਹਿੰਬਰ ਰਾਮ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਦੇਖ ਰੇਖ ਵਿੱਚ ਅੱਜ ਦਫ਼ਤਰ ਸਿਵਲ ਸਰਜਨ ਵਿਖੇ ਦਕਸ਼ਤਾ ਪ੍ਰੋਗ੍ਰਾਮ ਸਬੰਧੀ ਕਮਿਊਨਿਟੀ ਹੈਲਥ ਅਫ਼ਸਰ ਅਤੇ ਸਟਾਫ਼ ਨਰਸਾਂ ਦੀ ਟ਼ੇਨਿੰਗ ਕਰਵਾਈ ਗਈ। ਇਸ ਸਮੇਂ ਡਾ ਕਵਿਤਾ ਸਿੰਘ ਨੇ ਦੱਸਿਆ ਕਿ ਦਕਸ਼ਤਾ ਪ੍ਰੋਗਰਾਮ ਦਾ ਮਕਸਦ ਗਰਭਵਤੀ ਔਰਤਾਂ, ਮਾਵਾਂ, ਨਵਜੰਮੇ ਬੱਚੇ ਅਤੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ। ਇਸ ਲਈ ਸਿਹਤ ਸੰਸਥਾਵਾਂ ਵਿੱਚ ਲੇਬਰ ਰੂਮ ਅਤੇ ਨਿਊ ਬੋਰਨ ਸਿਕ ਯੂਨਿਟ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੇਬਰ ਰੁਮ ਵਿੱਚ ਹੋਣ ਵਾਲੇ ਜਨੇਪੇ ਸਨਮਾਨਜਨਕ ਅਤੇ ਸੁਰੱਖਿਅਤ ਕਰਨ ਅਤੇ ਨਾਲ ਨਾਲ ਓਪਰੇਸ਼ਨ ਥੀਏਟਰ ਵਿੱਚ ਹੋਣ ਵਾਲੇ ਸੀਜ਼ੇਰਿਅਨ ਜਨੇਪਿਆਂ ਲਈ ਵਿਸ਼ਵ ਪੱਧਰ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਟੀਚਾ ਲੈ ਕੇ ਦਕਸ਼ਤਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਜਨੇਪੇ ਦੌਰਾਨ ਅਤੇ ਜਨੇਪੇ ਤੋਂ ਬਾਅਦ ਸਾਂਭ ਸੰਭਾਲ ਸਬੰਧੀ ਲਾਂਚ ਕੀਤੇ ਇਸ ਪ੍ਰੋਗਰਾਮ ਅਧੀਨ ਸਟਾਫ਼ ਨੂੰ ਟ੍ਰੇਨਿੰਗਾ...
ਸਰਕਾਰੀ ਖਜ਼ਾਨੇ ਨੂੰ ਖ਼ੋਰਾ ਲਾਉਣ ਵਾਲਾ ਭਗੌੜਾ ਠੇਕੇਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਸਰਕਾਰੀ ਖਜ਼ਾਨੇ ਨੂੰ ਖ਼ੋਰਾ ਲਾਉਣ ਵਾਲਾ ਭਗੌੜਾ ਠੇਕੇਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

National, Politics, Punjab, Trending
ਚੰਡੀਗੜ੍ਹ, 17 ਦਸੰਬਰ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਬਿਊਰੋ ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਅੰਮ੍ਰਿਤਸਰ ਦੇ ਇੱਕ ਭਗੌੜੇ ਪ੍ਰਾਈਵੇਟ ਠੇਕੇਦਾਰ ਵਿਕਾਸ ਖੰਨਾ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਮੁਲਜ਼ਮ ਨੇ ਕਈ ਵਾਰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ, (ਏ.ਆਈ.ਟੀ.) ਅੰਮ੍ਰਿਤਸਰ ਵਿੱਚ ਨਿਧਾਰਿਤ ਕੀਮਤ ਤੋਂ ਬਹੁਤ ਘੱਟ ਰੇਟ 'ਤੇ ਪਲਾਟ ਅਲਾਟ ਕਰਵਾਇਆ ਸੀ ਅਤੇ ਧੋਖੇ ਨਾਲ ਸਰਕਾਰੀ ਟੈਂਡਰ ਵੀ ਪ੍ਰਾਪਤ ਕੀਤੇ ਸਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੂੰ ਪਤਾ ਲੱਗਾ ਹੈ ਕਿ ਮੁਲਜ਼ਮ ਠੇਕੇਦਾਰ ਨੇ ਏ.ਆਈ.ਟੀ. ਦੇ ਤਤਕਾਲੀ ਚੇਅਰਮੈਨ ਦੀ ਮਿਲੀਭੁਗਤ ਨਾਲ 200 ਵਰਗ ਗਜ਼ ਦਾ ਪਲਾਟ ਮਾਰਕੀਟ ਰੇਟ ਤੋਂ ਬਹੁਤ ਘੱਟ ਕੀਮਤ ‘ਤੇ ਆਪਣੇ ਨਾਮ 'ਤੇ ਅਲਾਟ ਕਰਵਾਇਆ ਸੀ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਵਿੱਤੀ ਨੁਕਸਾਨ ਹੋਇਆ ਸੀ। ਇਹ...
ਬੱਚਿਆਂ ਅੰਦਰ ਨਿਮੋਨੀਆ ਦੀ ਸਮੇਂ ਸਿਰ ਪਛਾਣ ਜ਼ਰੂਰੀ : ਸਿਵਲ ਸਰਜਨ

ਬੱਚਿਆਂ ਅੰਦਰ ਨਿਮੋਨੀਆ ਦੀ ਸਮੇਂ ਸਿਰ ਪਛਾਣ ਜ਼ਰੂਰੀ : ਸਿਵਲ ਸਰਜਨ

National, Politics, Punjab, Trending
ਐੱਸ.ਏ.ਐੱਸ ਨਗਰ 17 ਦਸੰਬਰ, 2024: ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ ਨੇ ਦਸਿਆ ਕਿ ਜ਼ਿਲ੍ਹਾ ਭਰ ’ਚ ਸਾਂਸ ਪ੍ਰੋਗਰਾਮ ਤਹਿਤ ਸਿਹਤ ਟੀਮਾਂ ਵਲੋਂ ਘਰ-ਘਰ ਜਾ ਕੇ ਛੋਟੇ ਬੱਚਿਆਂ ਦੇ ਮਾਪਿਆਂ ਅਤੇ ਹੋਰ ਲੋਕਾਂ ਨੂੰ ਨਿਮੋਨੀਆ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਿਮੋਨੀਆ ਦੇ ਲੱਛਣਾਂ ਦੀ ਪਛਾਣ ਕੀਤੀ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਸਿਹਤ ਵਿਭਾਗ ਵਲੋਂ “ਸੋਸ਼ਲ ਅਵੇਅਰਨੈੱਸ ਐਂਡ ਐਕਸ਼ਨ ਟੂ ਨਿਊਟਰੇਲਾਈਜ਼ ਨਿਮੋਨੀਆ ਸਕਸੈਸਫੁੱਲੀ (ਸਾਂਸ)” ਪ੍ਰੋਗਰਾਮ ਤਹਿਤ 12 ਨਵੰਬਰ ਤੋਂ 28 ਫ਼ਰਵਰੀ ਤਕ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੰਜ ਸਾਲ ਤੱਕ ਦੇ ਬੱਚਿਆਂ ਦੀ ਮੌਤ ਦੇ ਮੁੱਖ ਕਾਰਨਾਂ ਵਿਚ ਨਿਮੋਨੀਆ ਵੱਡਾ ਕਾਰਨ ਹੈ। ਬੱਚਿਆਂ ਦੀਆਂ ਨਿਮੋਨੀਆ ਨਾਲ ਹੋਣ ਵਾਲੀਆਂ ਮੌਤਾਂ ਨੂੰ ਘਟਾਉਣ ਵਿਚ ‘(ਸਾਂਸ)’ ਪ੍ਰੋਗਰਾਮ ਕਾਰਗਰ ਸਾਬਿਤ ਹੋ ਸਕਦਾ ਹੈ। ਇਸ ਪ੍ਰੋਗਰਾਮ ਤਹਿਤ ਪੰਜ ਸਾਲ ਤੋਂ ਘੱਟ ਉਮਰ ਵਰਗ ਦੇ ਬੱਚਿਆਂ ਵਿਚ ਪ੍ਰਤੀ 1000 ਜ਼ਿੰਦਾ ਬੱਚਿਆਂ ਪਿੱਛੇ ਨਿਮੋਨੀਆ ਨਾਲ ਹੋਣ ਵਾਲੀਆਂ ਮੌਤਾਂ ਨੂੰ 3 ਤੱ...
ਟੀਬੀ ਮੁਕਤ ਭਾਰਤ ਅਭਿਆਨ ਤੇ ਅਨੀਮੀਆ ਮੁਕਤ ਭਾਰਤ ਤਹਿਤ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਸਮਾਗਮ ਆਯੋਜਿਤ

ਟੀਬੀ ਮੁਕਤ ਭਾਰਤ ਅਭਿਆਨ ਤੇ ਅਨੀਮੀਆ ਮੁਕਤ ਭਾਰਤ ਤਹਿਤ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਸਮਾਗਮ ਆਯੋਜਿਤ

National, Politics, Punjab, Trending
ਫਿਰੋਜ਼ਪੁਰ ,17 ਦਸੰਬਰ ( ) ਸਿਹਤ ਵਿਭਾਗ ਵਲੋਂ ਟੀਬੀ ਦੇ ਖਾਤਮੇ ਲਈ ਅੱਜ ਟੀਬੀ ਮੁਕਤ ਭਾਰਤ ਅਭਿਆਨ ਤਹਿਤ ਟੀਬੀ ਦੇ ਖਾਤਮੇ ਲਈ 100 ਦਿਨਾਂ ਤੱਕ ਚਲਣ ਵਾਲੀ ਮੁਹਿੰਮ ਹੇਠ ਕੰਟੋਨਮੈਂਟ ਬੋਰਡ ਸੀਨੀਅਰ ਸੈਕੰਡਰੀ ਸਕੂਲ, ਫਿਰੋਜ਼ਪੁਰ ਛਾਉਣੀ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਚੰਗੀ ਖੁਰਾਕ, ਸੰਤੁਲਿਤ ਭੋਜਨ ਅਤੇ ਅਨੀਮੀਆ ਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ ਗਈ।           ਡਾ. ਰਾਜਵਿੰਦਰ ਕੌਰ ਸਿਵਲ ਸਰਜਨ ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ ਨੇ ਇੱਸ ਮੌਕੇ ਹਾਜ਼ਰ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜਿਥੇ ਟੀਬੀ ਦੀ ਬਿਮਾਰੀ ਦੇ ਕਾਰਨਾਂ, ਲੱਛਣਾ ਬਾਰੇ ਜਾਣਕਾਰੀ ਸਾਂਝੀ ਕੀਤੀ ਉੱਥੇ ਹੀ ਕਿਹਾ ਕਿ ਪੰਜਾਬ ਵਿੱਚ ਇਸ ਮੁਹਿੰਮ ਨੂੰ 18 ਉੱਚ ਤਰਜੀਹੀ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਗਿਆ ਹੈ। ਇਹ ਮੁਹਿੰਮ 7 ਦਸੰਬਰ ਤੋਂ ਮਾਰਚ 2025 ਤੱਕ ਜ਼ਾਰੀ ਰਹੇਗੀ। ਉਨ੍ਹਾਂ ਸਕੂਲੀ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਟੀਬੀ ਖ਼ਾਤਮੇ ਲਈ ਸਿਹਤ ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਜ਼ਰੂਰ ਦੇਣ ਅਤੇ ਵੱਧ ਤੋ ਵੱਧ ਲੋਕਾਂ ਨੂੰ ਜਗਰੂਕ ਕਰਨ।    ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲਾਭਪਾਤਰੀਆਂ ਨੂੰ ਦਿਵਿਆਂਗ ਸਹਾਇਤਾ ਉਪਕਰਨਾਂ ਦੀ ਵੰਡ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲਾਭਪਾਤਰੀਆਂ ਨੂੰ ਦਿਵਿਆਂਗ ਸਹਾਇਤਾ ਉਪਕਰਨਾਂ ਦੀ ਵੰਡ

National, Politics, Punjab, Trending
ਮੰਡੀ ਅਰਨੀਵਾਲਾ ਜਲਾਲਾਬਾਦ ਫਾਜ਼ਿਲਕਾ 17 ਦਸੰਬਰ ਮੰਡੀ ਅਰਨੀਵਾਲਾ ਵਿਖੇ ਹੋਏ ਇੱਕ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਭਾਰਤੀਯ ਕ੍ਰਿਤਰਮ ਅੰਗ ਨਿਰਮਾਣ ਨਿਗਮ (ਅਲਿਮਕੋ)  ਦੇ ਕੈਂਪ ਵਿੱਚ ਲਾਭਪਾਤਰੀਆਂ ਨੂੰ ਦਿਵਿਆਂਗ ਸਹਾਇਤਾ ਉਪਕਰਨਾਂ ਦੀ ਵੰਡ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਉਹਨਾਂ ਨੇ ਕਿਹਾ ਕਿ ਸਰਕਾਰ ਲੋਕ ਭਲਾਈ ਲਈ ਦ੍ਰਿੜ ਸੰਕਲਪਿਤ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਹਿੱਤ ਲਈ ਕੰਮ ਕਰ ਰਹੀ ਹੈ ਅਤੇ ਲੋਕਾਂ ਦੀਆਂ ਆਸਾਂ ਉਮੀਦਾਂ ਅਨੁਸਾਰ ਸਰਕਾਰ ਚਲਾਈ ਜਾ ਰਹੀ ਹੈ। ਉਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਜਿੱਥੇ 300 ਯੂਨਿਟ ਮੁਫਤ ਬਿਜਲੀ ਹਰ ਮਹੀਨੇ ਦਿੱਤੀ ਜਾ ਰਹੀ ਹੈ ਉੱਥੇ 52 ਹਜਾਰ ਤੋਂ ਜਿਆਦਾ ਨੌਕਰੀਆਂ ਦਿੱਤੀਆਂ ਗਈਆਂ ਹਨ। ਸਰਕਾਰ ਵੱਲੋਂ ਜਿੱਥੇ ਖੇਤੀ ਲਈ ਨਿਰਵਿਘਨ ਬਿਜਲੀ ਦਿੱਤੀ ਗਈ ਉੱਥੇ ਹੀ ਥਰਮਲ ਪਲਾਂਟ ਵੀ ਖਰੀਦ ਕੀਤੇ ਜਾ ਰਹੇ ਹਨ ਹਨ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਕਿਹਾ ਕਿ ਵਿਕਾਸ ਲਈ ਫੰਡ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਾ ਹੀ ਲੋਕ ਕਲਿਆਣਕਾਰੀ ਸਕੀਮਾਂ ਲਈ ਪੈਸੇ ਦੀ ਕੋਈ ਘਾਟ ਰਹਿਣ ਦਿੱਤੀ ਜਾਵੇਗੀ। ਉਹਨਾ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਦੌਧਰ ਵਿਖੇ ਬਰਸੀ ਸਮਾਗਮ ਵਿੱਚ ਸ਼ਿਰਕਤ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਦੌਧਰ ਵਿਖੇ ਬਰਸੀ ਸਮਾਗਮ ਵਿੱਚ ਸ਼ਿਰਕਤ

National, Politics, Punjab, Trending
ਪਿੰਡ ਦੌਧਰ (ਮੋਗਾ), 17 ਦਸੰਬਰ (000) - ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਨਿਰਮਲ ਆਸ਼ਰਮ (ਵੱਡਾ ਡੇਰਾ) ਦੌਧਰ ਵਿਖੇ ਸੰਤ ਬਾਬਾ ਸੰਤਾ ਸਿੰਘ ਅਤੇ ਸੰਤ ਬਾਬਾ ਉਜਾਗਰ ਸਿੰਘ ਦੀ ਯਾਦ ਵਿੱਚ ਚੱਲ ਰਹੇ ਤਿੰਨ ਰੋਜ਼ਾ ਬਰਸੀ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ ਸੰਤਾਂ ਮਹਾਂਪੁਰਖਾਂ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ, ਬਾਬਾ ਦੀਪਕ ਸਿੰਘ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਵੀ ਹਾਜ਼ਰ ਸਨ। ਇਸ ਮੌਕੇ ਸੰਗਤ ਨਾਲ ਵਿਚਾਰ ਚਰਚਾ ਕਰਦਿਆਂ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਪੰਜਾਬ ਦੇ ਵੱਡੇ ਭਾਗ ਹਨ ਕਿ ਇਸ ਧਰਤੀ ਉੱਤੇ ਕਈ ਸੰਤਾਂ ਮਹਾਂਪੁਰਖਾਂ ਨੇ ਜਨਮ ਲਿਆ ਅਤੇ ਸੂਬੇ ਅਤੇ ਲੋਕਾਂ ਦੇ ਸਰਬਪੱਖੀ ਵਿਕਾਸ ਵਿਚ ਬਹੁਤ ਯੋਗਦਾਨ ਪਾਇਆ। ਉਹਨਾਂ ਕਿਹਾ ਕਿ ਆਮ ਕਿਹਾ ਜਾਂਦਾ ਹੈ ਕਿ ਪੰਜਾਬ ਤਾਂ ਵੱਸਦਾ ਹੀ ਗੁਰੂਆਂ ਦੇ ਨਾਮ ਉੱਤੇ ਹੈ। ਉਹਨਾਂ ਬਰਸੀ ਸਮਾਗਮ ਉੱਤੇ ਸੰਤ ਬਾਬਾ ਸੰਤਾ ਸਿੰਘ ਅਤੇ ਸੰਤ ਬਾਬਾ ਉਜਾਗਰ ਸਿੰਘ ਵੱਲੋਂ ਸਮਾਜ ਪ੍ਰਤੀ ਪਾਏ ਯੋਗਦਾਨ...
ਰਜਿਸਟਰਾਰ ਬਾਬਾ ਫ਼ਰੀਦ ਯੂਨੀਵਰਸਿਟੀ ਡਾ. ਰਾਕੇਸ਼ ਗੋਰੀਆ “ਲਾਈਫ ਟਾਈਮ ਅਚੀਵਮੈਂਟ ਐਵਾਰਡ” ਅਤੇ “ਆਨਰੇਰੀ ਫੈਲੋ” ਨਾਲ ਸਨਮਾਨਿਤ

ਰਜਿਸਟਰਾਰ ਬਾਬਾ ਫ਼ਰੀਦ ਯੂਨੀਵਰਸਿਟੀ ਡਾ. ਰਾਕੇਸ਼ ਗੋਰੀਆ “ਲਾਈਫ ਟਾਈਮ ਅਚੀਵਮੈਂਟ ਐਵਾਰਡ” ਅਤੇ “ਆਨਰੇਰੀ ਫੈਲੋ” ਨਾਲ ਸਨਮਾਨਿਤ

National, Politics, Punjab, Trending
ਫਰੀਦਕੋਟ 17 ਦਸੰਬਰ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ ਦੇ ਰਜਿਸਟਰਾਰ ਡਾ: ਰਾਕੇਸ਼ ਕੁਮਾਰ ਗੋਰੀਆ ਨੂੰ ਸੀਮਾ ਡੈਂਟਲ ਕਾਲਜ ਅਤੇ ਹਸਪਤਾਲ, ਰਿਸ਼ੀਕੇਸ਼ ਵਿਖੇ ਫੋਰੈਂਸਿਕ ਓਡੋਂਟੋਲੋਜੀ ਕਮਿਊਨਿਟੀ ਦੁਆਰਾ ਵੱਕਾਰੀ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਵਰਣਨਯੋਗ ਹੈ ਕਿ ਡਾ. ਗੋਰੀਆ ਇੰਡੋ-ਪੈਸੀਫਿਕ ਅਕੈਡਮੀ ਆਫ ਫੋਰੈਂਸਿਕ ਓਡੋਂਟੋਲੋਜੀ, ਇੰਡੋ-ਪੈਸੀਫਿਕ ਅਕੈਡਮੀ ਆਫ ਫੋਰੈਂਸਿਕ ਨਰਸਿੰਗ ਸਾਇੰਸ, ਅਤੇ ਸੋਸਾਇਟੀ ਫਾਰ ਪ੍ਰੀਵੈਨਸ਼ਨ ਆਫ ਇੰਜਰੀਜ਼ ਐਂਡ ਕਾਰਪੋਰਲ ਪਨਿਸ਼ਮੈਂਟ ਦੇ ਸੰਸਥਾਪਕ ਪ੍ਰਧਾਨ ਹਨ। ਨੈਸ਼ਨਲ ਫੋਰੈਂਸਿਕ ਸਾਇੰਸਜ਼ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪਦਮ ਸ਼੍ਰੀ ਡਾ. ਜੇ.ਐਮ. ਵਿਆਸ ਦੁਆਰਾ ਰਸਮੀ ਤੌਰ 'ਤੇ ਇਹ ਪੁਰਸਕਾਰ ਪ੍ਰਧਾਨ ਪ੍ਰੋ. ਹਰੀਸ਼ ਦਾਸਾਰੀ ਅਤੇ ਫੈਲੋਸ਼ਿਪ ਕਮੇਟੀ ਦੀ ਚੇਅਰ ਪ੍ਰੋ. ਪ੍ਰਿਅੰਕਾ ਕਪੂਰ ਦੀ ਸਨਮਾਨਯੋਗ ਮੌਜੂਦਗੀ ਵਿੱਚ ਪ੍ਰਦਾਨ ਕੀਤਾ ਗਿਆ। ਡਾ. ਰਾਕੇਸ਼ ਕੁਮਾਰ ਗੋਰੀਆ, ਫੋਰੈਂਸਿਕ ਵਿਗਿਆਨ ਦੇ ਖੇਤਰ ਵਿੱਚ ਇੱਕ ਪ੍ਰਸਿੱਧ ਪ੍ਰਕਾਸ਼ਕ, ਨੈਸ਼ਨਲ ਬੋਰਡ ਦੀਆਂ ਯੋਗਤਾਵਾਂ ਦੇ ਐਮਡੀ, ਪੀਐਚਡੀ, ਅਤੇ ਡਿਪਲੋਮੇਟ ਹਨ। ਉਹ ਇਸ ਤੋਂ ਪ...
ਆਪਸੀ ਤਾਲਮੇਲ ਤੇ ਸਹਿਯੋਗ ਨਾਲ ਹੋਰ ਵੀ ਬਿਹਤਰ ਬਣਾਈ ਜਾ ਸਕਦੀ ਹੈ ਮੌਕ ਡਰਿੱਲ : ਡਿਪਟੀ ਕਮਿਸ਼ਨਰ

ਆਪਸੀ ਤਾਲਮੇਲ ਤੇ ਸਹਿਯੋਗ ਨਾਲ ਹੋਰ ਵੀ ਬਿਹਤਰ ਬਣਾਈ ਜਾ ਸਕਦੀ ਹੈ ਮੌਕ ਡਰਿੱਲ : ਡਿਪਟੀ ਕਮਿਸ਼ਨਰ

National, Politics, Punjab, Trending
ਬਠਿੰਡਾ, 17 ਦਸੰਬਰ : ਸਬੰਧਤ ਵਿਭਾਗਾਂ ਦੇ ਆਪਸੀ ਤਾਲਮੇਲ ਤੇ ਸਹਿਯੋਗ ਸਦਕਾ ਹੀ ਮੌਕ ਡਰਿੱਲ ਨੂੰ ਹੋਰ ਬਿਹਤਰ ਬਣਾਇਆ ਜਾ ਸਕਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਡਿਪਟੀ ਡਾਇਰੈਕਟਰ ਫੈਕਟਰੀਜ਼ ਵੱਲੋਂ ਰਿਫਾਇਨਰੀ ਰੋਡ 'ਤੇ ਕਰਵਾਈ ਗਈ ਆਫ ਸਾਈਟ ਐਮਰਜੈਂਸੀ ਮੌਕ ਡਰਿੱਲ ਮੌਕੇ ਜਾਇਜ਼ਾ ਲੈਣ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਡਾਇਰੈਕਟਰ ਫੈਕਟਰੀਜ਼ ਸ਼੍ਰੀ ਵਿਸ਼ਾਲ ਸਿੰਗਲਾ ਤੇ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੇ ਡੀਜੀਐੱਮ ਸ. ਚਰਨਜੀਤ ਸਿੰਘ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਬਚਾਅ ਕਾਰਜ ਅਤੇ ਸਾਰੀਆਂ ਸਬੰਧਤ ਧਿਰਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਆਪਸੀ ਤਾਲਮੇਲ ’ਤੇ ਤਸੱਲੀ ਪ੍ਰਗਟਾਉਂਦਿਆਂ ਕਿਹਾ ਕਿ ਇਹ ਅਭਿਆਸ ਆਫ਼ਤ ਪ੍ਰਬੰਧਨ ਨੂੰ ਮਜ਼ਬੂਤ ਕਰਨ ਲਈ ਨਿਯਮਤ ਮੌਕ ਡਰਿੱਲਾਂ ਦੀ ਮਹੱਤਤਾ ਨੂੰ ਰੇਖਾਂਕਿਤ ਕਰਦਾ ਹੈ ਤੇ ਐਮਰਜੈਂਸੀ ਦੇ ਸਾਹਮਣੇ ਜਾਨਾਂ, ਜਾਇਦਾਦ ਤੇ ਵਾਤਾਵਰਣ ਦੀ ਰੱਖਿਆ ਲਈ ਤਿਆਰੀਆਂ ਨੂੰ ਯਕੀਨੀ ਬਣਾਉਂਦਾ ਹੈ। ਇਸ ਦੌਰਾਨ ਡਿਪਟੀ ਡਾਇਰੈਕਟਰ ਫੈਕਟਰੀਆਂ ਸ੍ਰੀ ਵਿਸ਼...
ਕਣਕ ਦੀ ਗੁਲਾਬੀ ਸੁੰਡੀ ਲਈ ਖੇਤਾਂ ਦਾ ਨਿਰੀਖਣ ਲਗਤਾਰ ਜਾਰੀ-ਮੁੱਖ ਖੇਤੀਬਾੜੀ ਅਫਸਰ

ਕਣਕ ਦੀ ਗੁਲਾਬੀ ਸੁੰਡੀ ਲਈ ਖੇਤਾਂ ਦਾ ਨਿਰੀਖਣ ਲਗਤਾਰ ਜਾਰੀ-ਮੁੱਖ ਖੇਤੀਬਾੜੀ ਅਫਸਰ

National, Politics, Punjab, Trending
ਮਾਨਸਾ, 17 ਦਸੰਬਰ : ਮੁੱਖ ਖੇਤੀਬਾੜੀ ਅਫਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਜਿਲ੍ਹੇ ਅੰਦਰ ਕਿਤੇ-ਕਿਤੇ ਕਣਕ ਦੀ ਫਸਲ ਵਿੱਚ ਤਣ੍ਹੇ ਦੀ ਗੁਲਾਬੀ ਸੁੰਡੀ ਦਾ ਹਮਲਾ ਵੇਖਿਆ ਜਾ ਰਿਹਾ ਹੈ ਅਤੇ ਇਸ ਸਬੰਧੀ ਜਿਲ੍ਹਾ ਪੱਧਰੀ ਅਤੇ ਬਲਾਕ ਪੱਧਰੀ ਪੈਸਟ ਸਰਵੇਲੈਂਸ ਟੀਮਾਂ ਵੱਲੋਂ ਲਗਾਤਾਰ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ ਜਾ  ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬੁਢਲਾਡਾ ਦੀ ਟੀਮ ਵੱਲੋਂ ਬਲਾਕ ਬੁਢਲਾਡਾ ਦੇ ਪਿੰਡ ਬਰ੍ਹੇ, ਫੁੱਲੂਆਲਾ ਡੋਗਰਾ ਅਤੇ ਕਾਸਿਮਪੁਰ ਛੀਨਾ ਵਿਖੇ ਖੇਤਾਂ ਦਾ ਦੌਰਾ ਕੀਤਾ ਗਿਆ, ਜਿਸ ਵਿੱਚ ਕਿਸਾਨ ਗੁਰਵਿੰਦਰ ਸਿੰਘ ਅਤੇ ਕਸ਼ਮੀਰ ਸਿੰਘ ਦੇ ਖੇਤ ਸ਼ਾਮਿਲ ਸਨ। ਡਾ. ਗੁਰਵੀਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਬਲਾਕ ਬੁਢਲਾਡਾ ਨੇ ਦੱਸਿਆ ਕਿ ਕਈ ਖੇਤਾਂ ਵਿੱਚ ਨਮੀ ਦੀ ਕਮੀ ਕਾਰਨ ਬੀਜ ਪੁੰਗਰ ਨਹੀ ਪਾਉਂਦੇ ਪਰ ਕਿਸਾਨ ਇਸ ਸਮੱਸਿਆ ਨੂੰ ਗੁਲਾਬੀ ਸੁੰਡੀ ਦਾ ਹਮਲਾ ਸਮਝ ਬੈਠਦੇ ਹਨ ਇਸ ਉਲਝਣ ਵਿੱਚ ਪੈਕੇ ਕਿਸਾਨ ਮਹਿੰਗੀਆਂ ਸਪਰੇਆਂ ਦੀ ਵਰਤੋਂ ਕਰਦੇ ਹਨ ਜਿਸ ਕਾਰਨ ਉਹਨਾਂ ਦਾ ਖਰਚਾ ਕਾਫੀ ਵਧ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਦੌਰਾ ...