Sunday, March 15
Shadow

Trending

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਅਰਨੀਵਾਲਾ ਨੂੰ ਸੌਗਾਤ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੀਵਰੇਜ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਅਰਨੀਵਾਲਾ ਨੂੰ ਸੌਗਾਤ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੀਵਰੇਜ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

National, Politics, Punjab, Trending
ਮੰਡੀ ਅਰਨੀਵਾਲਾ/ਜਲਾਲਾਬਾਦ/ ਫਾਜ਼ਿਲਕਾ,  17 ਦਸੰਬਰ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀ ਅਰਨੀਵਾਲਾ ਨੂੰ ਅੱਜ ਇੱਕ ਵੱਡੀ ਸੌਗਾਤ ਦਿੱਤੀ ਗਈ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਸ ਨਗਰ ਪੰਚਾਇਤ ਵਿੱਚ ਸੀਵਰੇਜ ਪਾਉਣ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਹਨਾਂ ਦੇ ਨਾਲ ਹਲਕੇ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਤੋਂ ਇਲਾਵਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਪੰਜਾਬ ਐਗਰੋ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ ਅਤੇ ਪੰਜਾਬ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਆਹਲੂਵਾਲੀਆ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਆਖਿਆ ਕਿ ਮੰਡੀ ਅਰਨੀਵਾਲਾ ਲਈ ਪੰਜਾਬ ਸਰਕਾਰ ਪਿਛਲੇ ਲਗਭਗ ਦੋ ਸਾਲ ਵਿੱਚ 65 ਕਰੋੜ ਰੁਪਏ ਤੋਂ ਜਿਆਦਾ ਦੀਆਂ ਗਰਾਂਟਾਂ ਵੱਖ-ਵੱਖ ਵਿਕਾਸ ਕਾਰਜਾਂ ਲਈ ਦੇ ਚੁੱਕੀ ਹੈ। ਉਹਨਾਂ ਨੇ ਹਲਕੇ ਦੇ ਮਿਹਨਤੀ ਅਤੇ ਲੋਕਾਂ ਲਈ ਕੰਮ ਕਰਨ ਲਈ ਹਮੇਸ਼ਾ ਤਤਪਰ ਰਹ...
ਅਸਲਾ ਧਾਰਕ 31 ਦਸੰਬਰ ਤੱਕ ਲੋੜੀਂਦੇ ਦਸਤਾਵੇਜ਼ ਜਮ੍ਹਾ ਕਰਵਾਉਣ-ਜ਼ਿਲ੍ਹਾ ਮੈਜਿਸਟ੍ਰੇਟ

ਅਸਲਾ ਧਾਰਕ 31 ਦਸੰਬਰ ਤੱਕ ਲੋੜੀਂਦੇ ਦਸਤਾਵੇਜ਼ ਜਮ੍ਹਾ ਕਰਵਾਉਣ-ਜ਼ਿਲ੍ਹਾ ਮੈਜਿਸਟ੍ਰੇਟ

National, Politics, Punjab, Trending
ਮਾਨਸਾ, 17 ਦਸੰਬਰ : ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਸ੍ਰੀ ਕੁਲਵੰਤ ਸਿੰਘ ਕਿਹਾ ਕਿ ਜ਼ਿਲ੍ਹੇ ਦੇ ਜਿਨ੍ਹਾਂ ਅਸਲਾ ਧਾਰਕਾਂ ਵੱਲੋਂ ਆਪਣੇ ਅਸਲਾ ਲਾਇਸੰਸ ਸਤੰਬਰ 2019 ਤੋਂ ਬਾਅਦ ਸੇਵਾ ਕੇਂਦਰਾਂ ਵਿੱਚ ਈ-ਸੇਵਾ ਸਾਫ਼ਟਵੇਅਰ ਰਾਹੀਂ ਨਵੀਨਤਾ ਜਾਂ ਕੋਈ ਵੀ ਹੋਰ ਸਰਵਿਸ ਪ੍ਰਾਪਤ ਨਹੀਂ ਕੀਤੀ, ਉਹ ਤੁਰੰਤ ਆਪਣਾ ਅਸਲਾ ਲਾਇਸੰਸ ਨਵੀਨ ਕਰਵਾਉਣ, ਕੈਂਸਲ ਜਾਂ ਮ੍ਰਿਤਕ ਅਸਲਾ ਲਾਇਸੰਸ ’ਤੇ ਦਰਜ ਅਸਲੇ ਸਬੰਧੀ ਨਿਪਟਾਰਾ ਆਦਿ ਕਰਵਾਉਣ ਲਈ 31 ਦਸੰਬਰ 2024 ਤੱਕ ਨਜ਼ਦੀਕੀ ਸੇਵਾ ਕੇਂਦਰ ਕੋਲ ਲੋੜੀਂਦੇ ਦਸਤਾਵੇਜ਼ ਜਮ੍ਹਾ ਕਰਵਾਉਣ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਈ-ਗਵਰਨੈਸ ਸੋਸਾਇਟੀ, ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਮੋਹਾਲੀ ਦੇ ਪੱਤਰ ਰਾਹੀਂ 01 ਜਨਵਰੀ 2025 ਤੋਂ ਬਾਅਦ ਉਨ੍ਹਾਂ ਅਸਲਾ ਲਾਇਸੰਸ ’ਤੇ ਕੋਈ ਸਰਵਿਸ ਅਪਲਾਈ ਨਹੀਂ ਕੀਤੀ ਜਾ ਸਕੇਗੀ।...
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਤਣੇ ਦੀ ਗੁਲਾਬੀ ਸੁੰਡੀ ਨਾਲ ਪ੍ਰਭਾਵਿਤ ਕਣਕ ਦੀ ਫ਼ਸਲ ਦਾ ਨਿਰੀਖਣ ਨਿਰੰਤਰ ਜਾਰੀ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਤਣੇ ਦੀ ਗੁਲਾਬੀ ਸੁੰਡੀ ਨਾਲ ਪ੍ਰਭਾਵਿਤ ਕਣਕ ਦੀ ਫ਼ਸਲ ਦਾ ਨਿਰੀਖਣ ਨਿਰੰਤਰ ਜਾਰੀ

National, Politics, Punjab, Trending
ਫਰੀਦਕੋਟ 17 ਦਸੰਬਰ 2024 ( )            ਚਾਲੂ ਹਾੜ੍ਹੀ ਸੀਜ਼ਨ ਦੌਰਾਨ ਦਸੰਬਰ ਮਹੀਨੇ ਵਿਚ ਤਾਪਮਾਨ ਵੱਧ ਹੋਣ ਕਾਰਨ ਤਣੇ ਦੀ ਗੁਲਾਬੀ ਸੁੰਡੀ ਕਣਕ ਦੀ ਫ਼ਸਲ ਦਾ ਨੁਕਸਾਨ ਕਰ ਰਹੀ ਹੈ,  ਪਰ ਹੁਣ ਸਰਦੀ ਵਧਣ ਦੇ ਨਾਲ ਸੁੰਡੀ ਸੁਸਤ ਹਾਲਤ ਵਿੱਚ ਜਾਣ ਕਾਰਨ ਨੁਕਸਾਨ ਘਟ ਜਾਵੇਗਾ। ਬਲਾਕ ਫ਼ਰੀਦਕੋਟ ਦੇ ਪਿੰਡ ਮੋਰਾਂਵਾਲੀ ਵਿਚ ਕਣਕ ਦੀ ਫ਼ਸਲ ਦਾ ਜਾਇਜ਼ਾ ਲੈਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਦੀ ਵਧਣ ਕਾਰਨ ਰਾਤ ਦਾ ਤਾਪਮਾਨ ਕਾਫੀ ਘਟ ਗਿਆ ਹੈ ਜਿਸ ਕਾਰਨ ਤਣੇ ਦੀ ਗੁਲਾਬੀ ਸੁੰਡੀ ਸੁਸਤ ਹਾਲਤ ਵਿੱਚ ਜਾ ਰਹੀ ਹੈ ਜਿਸ ਕਾਰਨ ਸੁੰਡੀ ਕਣਕ ਦੀ ਫ਼ਸਲ ਦਾ ਨੁਕਸਾਨ ਕਰਨ ਦੀ ਹਾਲਤ ਵਿਚ ਨਹੀਂ ਰਹੀ, ਪ੍ਰੰਤੂ ਫਿਰ ਵੀ ਫ਼ਸਲ ਦਾ ਨਿਰੰਤਰ ਨਿਰੀਖਣ ਕਰਨ ਦੀ ਜ਼ਰੂਰਤ ਹੈ। ਉਨਾਂ ਨੇ ਦੱਸਿਆ ਕਿ ਇਸ ਵਾਰ ਮੌਸਮ ਗਰਮ ਰਹਿਣ ਕਾਰਨ ਸੁੰਡੀ ਦਾ ਹਮਲਾ ਵਧੇਰੇ ਦੇਖਿਆ ਗਿਆ ਹੈ ਅਤੇ ਇਹ ਹਮਲਾ ਨਵੰਬਰ ਦੇ ਪਹਿਲੇ ਪੰਦਰਵਾੜੇ ਦੌਰਾਨ ਬੀਜੀ ਗਈ ਕਣਕ ਦੀ ਫ਼ਸਲ ਉੱਪਰ ਹਮਲਾ ਜ਼ਿਆਦਾ ਦੇਖਣ ਨੂੰ ਮਿਲਿਆ ਹੈ ਜਦ ਕਿ ਨਵੰਬਰ ਦੇ ਦੂਜੇ ਪੰਦਰਵਾੜੇ ਦੌਰਾਨ ਬੀਜੀ ਗਈ ਕਣਕ ਦੀ ਫ਼ਸਲ...
ਅਸਲਾ ਲਾਇਸੰਸ ਧਾਰਕ ਆਪਣੇ ਅਸਲਾ ਲਾਇਸੰਸ ਈ. ਸੇਵਾ ਰਾਹੀਂ ਸੇਵਾ ਕੇਂਦਰਾਂ ’ਚ ਤੁਰੰਤ ਕਰਵਾਉਣ ਰੀਨਿਊ : ਜ਼ਿਲ੍ਹਾ ਮੈਜਿਸਟ੍ਰੇਟ

ਅਸਲਾ ਲਾਇਸੰਸ ਧਾਰਕ ਆਪਣੇ ਅਸਲਾ ਲਾਇਸੰਸ ਈ. ਸੇਵਾ ਰਾਹੀਂ ਸੇਵਾ ਕੇਂਦਰਾਂ ’ਚ ਤੁਰੰਤ ਕਰਵਾਉਣ ਰੀਨਿਊ : ਜ਼ਿਲ੍ਹਾ ਮੈਜਿਸਟ੍ਰੇਟ

National, Politics, Punjab, Trending
ਬਠਿੰਡਾ, 17 ਦਸੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਦੇ ਅਸਲਾ ਧਾਰਕਾਂ ਵਲੋ ਆਪਣੇ ਅਸਲਾ ਲਾਇਸੰਸ ਮਿਤੀ 01 ਜਨਵਰੀ 2019 ਤੋ ਬਾਅਦ ਆਪਣੇ ਅਸਲਾ ਲਾਇਸੰਸ ਸੇਵਾ ਕੇਂਦਰ ਵਿੱਚ ਈ ਸੇਵਾ ਰਾਹੀਂ ਨਵੀਨਤਾ ਜਾਂ ਕੋਈ ਵੀ ਸਰਵਿਸ ਪ੍ਰਾਪਤ ਨਹੀ ਕੀਤੀ ਗਈ ਤਾਂ ਉਹ ਤੁਰੰਤ ਆਪਣਾ ਅਸਲਾ ਲਾਇਸੰਸ ਨਵੀਨ ਕਰਵਾਉਣ ਜਾਂ ਕੈਂਸਲ ਜਾਂ ਮ੍ਰਿਤਕ ਅਸਲਾ ਲਾਇਸੰਸ ਤੇ ਦਰਜ਼ ਅਸਲੇ ਸਬੰਧੀ ਨਿਪਟਾਰਾ ਆਦਿ ਕਰਵਾਉਣ ਲਈ 31 ਦਸੰਬਰ 2024 ਤੱਕ ਹਰ ਹਾਲਤ ਵਿੱਚ ਨਜ਼ਦੀਕੀ ਸੇਵਾ ਕੇਂਦਰ ਪਾਸ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ। ਜ਼ਿਲ੍ਹਾ ਮੈਜਿਸਟ੍ਰੇਟ ਨੇ ਅੱਗੇ ਦੱਸਿਆ ਕਿ  ਈ. ਗਵਰਨੈਸ ਸੁਸਾਇਟੀ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਦੇ ਪੱਤਰ ਅਨੁਸਾਰ 1 ਜਨਵਰੀ 2025 ਤੋਂ ਬਾਅਦ ਉਨ੍ਹਾਂ ਅਸਲਾ ਲਾਇਸੰਸ ’ਤੇ ਕੋਈ ਸਰਵਿਸ ਅਪਲਾਈ ਨਹੀ ਕੀਤੀ ਜਾਵੇਗੀ।...
ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ 1.81 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਬਣੀਆਂ ਦੋ ਨਵੀਆਂ ਸਕੂਲੀ ਇਮਾਰਤਾਂ ਦਾ ਉਦਘਾਟਨ

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ 1.81 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਬਣੀਆਂ ਦੋ ਨਵੀਆਂ ਸਕੂਲੀ ਇਮਾਰਤਾਂ ਦਾ ਉਦਘਾਟਨ

National, Politics, Punjab, Trending
ਮੋਗਾ 17 ਦਸੰਬਰ, ਅੱਜ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਰੂਪਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੋਗਾ ਨੰਬਰ ਇੱਕ ਦੀਆਂ ਨਵੀਆਂ ਬਣੀਆਂ ਇਮਾਰਤਾਂ ਦਾ ਉਦਘਾਟਨ ਮੋਗਾ ਵਿਧਾਇਕ ਅਤੇ ਇਸ ਸਮਾਗਮ ਦੇ ਮੁੱਖ ਮਹਿਮਾਨ ਡਾ. ਅਮਨਦੀਪ ਕੌਰ ਅਰੋੜਾ ਕੀਤਾ ਗਿਆ। ਇਸ ਮੌਕੇ ਉਹਨਾਂ ਦੁਆਰਾ ਜੋਤੀ ਪ੍ਰਜਵਲਿਤ ਕਰਕੇ ਇਸ ਸਮਾਗਮ ਦੀ ਸ਼ੁਰੂਆਤ ਕੀਤੀ ਗਈ। ਡਾ. ਅਮਨਦੀਪ ਕੌਰ ਅਰੋੜਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਸੁਚੱਜੀ ਅਤੇ ਸੁਯੋਗ ਅਗਵਾਈ ਹੇਠ ਮੋਗਾ ਵਿਖੇ ਆਧੁਨਿਕ ਸੁੱਖ ਸੁਵਿਧਾਵਾਂ ਨਾਲ ਲੈਸ ਸਕੂਲਾਂ ਦੀ ਉਸਾਰੀ ਕੀਤੀ ਗਈ ਹੈ। ਜਿਸ ਅਧੀਨ ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਰੂਪਾ ਵਿਖੇ 93 ਲੱਖ 69 ਹਜ਼ਾਰ 960 ਰੁਪਏ ਦੀ ਗ੍ਰਾਂਟ ਜਦਕਿ ਸਰਕਾਰੀ ਪ੍ਰਾਇਮਰੀ ਸਕੂਲ ਮੋਗਾ ਨੰਬਰ-1 ਲਈ 87 ਲੱਖ 07 ਹਜਾਰ 660 ਦੀ ਗਰਾਂਟ ਐਸਪੀਰੇਸ਼ਨਲ ਡਿਸਟਰਿਕਟ ਪ੍ਰੋਗਰਾਮ ਅਧੀਨ ਪ੍ਰਾਪਤ ਹੋਈ ਸੀ ਜਿਸ ਨਾਲ ਦੋਨਾਂ ਸਕੂਲਾਂ ਵਿੱਚ ਸਮਾਰਟ ਰੂਮ ਲਾਈਬ੍ਰੇਰੀ, ਦਫਤਰ, ਪਖਾਨੇ, ਰਸੋਈ, ਬਾਉਂਡਰੀ ਵਾਲ ਆਦਿ ਤਿਆਰ ਕੀਤੇ ਗਏ ਹਨ ਅਤੇ ਅ...
ਸਕੂਲ ਆਫ ਐਮੀਨੈਂਸ ਮਾਲ ਰੋਡ ਵਿਖੇ ਚਾਰ ਸਾਹਿਬਜ਼ਾਦਿਆਂ ਨੂੰ ਸਮਰਪਿਤ ਰਾਜ ਪੱਧਰੀ “ਵੀਰ ਬਾਲ ਦਿਵਸ 2024″ ਆਯੋਜਿਤ

ਸਕੂਲ ਆਫ ਐਮੀਨੈਂਸ ਮਾਲ ਰੋਡ ਵਿਖੇ ਚਾਰ ਸਾਹਿਬਜ਼ਾਦਿਆਂ ਨੂੰ ਸਮਰਪਿਤ ਰਾਜ ਪੱਧਰੀ “ਵੀਰ ਬਾਲ ਦਿਵਸ 2024″ ਆਯੋਜਿਤ

National, Politics, Punjab, Trending
ਅੰਮ੍ਰਿਤਸਰ, 17-ਦਸੰਬਰ 2024 ( )  ਅੱਜ ਜ਼ਿਲ੍ਹੇ ਦੇ ਸਕੂਲ ਆਫ ਐਮੀਨੈਂਸ ਫਾਰ ਗਰਲਜ਼, ਮਾਲ ਰੋਡ, ਅੰਮ੍ਰਿਤਸਰ ਵਿਖੇ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਬਾਲ ਭਲਾਈ ਕੌਂਸਲ, ਪੰਜਾਬ ਅਤੇ ਜ਼ਿਲ੍ਹਾ ਬਾਲ ਭਲਾਈ ਕੌਂਸਲ, ਅੰਮ੍ਰਿਤਸਰ ਵੱਲੋਂ ਰਾਜ ਪੱਧਰੀ "ਵੀਰ ਬਾਲ ਦਿਵਸ 2024" ਆਯੋਜਿਤ ਕੀਤਾ ਗਿਆ। "ਵੀਰ ਬਾਲ ਦਿਵਸ" ਸਿਖਾਂ ਦੇ ਦਸਵੇਂ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਦੀ ਲਾਸਾਨੀ ਸ਼ਹਾਦਤ, ਬਾ-ਕਮਾਲ ਦਲੇਰੀ ਅਤੇ ਕੁਰਬਾਨੀ ਨੂੰ ਸਮਰਪਿਤ ਹਰ ਸਾਲ ਦਸੰਬਰ ਵਿੱਚ ਮਨਾਇਆ ਜਾਂਦਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਛੋਟੇ ਸਾਹਿਬਜਾਦਿਆਂ ਦੀ ਸ਼ਹੀਦੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨਾਂ ਚਾਰ ਸਾਹਿਬਜਾਦਿਆਂ ਨੇ ਧਰਮ ਦੀ ਖਾਤਿਰ ਲਾਸਾਨੀ ਸ਼ਹਾਦਤ ਦਿੱਤੀ ਸੀ।  ਉਨਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਆਪਣੇ ਪਿਤਾ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਅਤੇ ਸਮਰਪਨ ਦੀ ਭਾਵਨਾ ਅੱਜ ਸਾਡੇ ਵਿਦਿਆਰਥੀਆਂ ਲਈ ਉਤਸਾਹ ਅਤੇ ਸਮਰਪ...
ਸਰਕਾਰੀ ਕੈਟਲ ਪੌਂਡ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਗੋ ਗੋਪਾਲ ਮੂਰਤੀ ਤੇ ਕਮਿਊਨਿਟੀ ਪਾਰਕ ਦਾ ਉਦਘਾਟਨ

ਸਰਕਾਰੀ ਕੈਟਲ ਪੌਂਡ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਗੋ ਗੋਪਾਲ ਮੂਰਤੀ ਤੇ ਕਮਿਊਨਿਟੀ ਪਾਰਕ ਦਾ ਉਦਘਾਟਨ

National, Politics, Punjab, Trending
ਫਾਜ਼ਿਲਕਾ 17 ਦਸੰਬਰ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਅੱਜ ਇੱਥੇ ਜਿਲ੍ਹਾ ਐਨੀਮਲ ਵੈਲਫੇਅਰ ਸੁਸਾਇਟੀ ਸਲੇਮ ਸ਼ਾਹ ਵੱਲੋਂ ਸਰਕਾਰੀ ਕੈਟਲ ਪੌਂਡ ਵਿਖੇ ਸਥਾਪਿਤ ਗੋ ਗੋਪਾਲ ਮੂਰਤੀ ਅਤੇ ਕਮਿਊਨਿਟੀ ਪਾਰਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨਾਂ ਦੇ ਨਾਲ ਉਹਨਾਂ ਦੇ ਧਰਮ ਪਤਨੀ ਸਬੀਨਾ ਅਰੋੜਾ ਤੋਂ ਇਲਾਵਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਊਆਂ ਦੀ ਸੰਭਾਲ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਇਹ ਇੱਕ ਪਵਿੱਤਰ ਕਾਰਜ ਹੈ ਅਤੇ ਗਊਆਂ ਦੀ ਸੰਭਾਲ ਦਾ ਇੱਥੇ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨਾਂ ਨੇ ਕਿਹਾ ਕਿ ਇਸ ਸਲਾਘਾਯੋਗ ਕੰਮ ਵਿੱਚ ਪੰਜਾਬ ਸਰਕਾਰ ਹਰ ਮਦਦ ਕਰੇਗੀ ਤਾਂ ਜੋ ਬੇਸਹਾਰਾ ਜਾਨਵਰਾਂ ਨੂੰ ਬਿਹਤਰ ਤਰੀਕੇ ਨਾਲ ਸੰਭਾਲਿਆ ਜਾ ਸਕੇ। ਉਨ੍ਹਾਂ ਨੇ ਫਾਜ਼ਿਲਕਾ ਦੇ ਸ...
ਵਿਜੈ ਦਿਵਸ ਮੌਕੇ 1971 ਦੀ ਜੰਗ ਦੇ ਸ਼ਹੀਦਾਂ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹੀਦਾਂ ਦੀ ਸਮਾਧੀ ਤੇ ਭੇਂਟ ਕੀਤੀ ਸ਼ਰਧਾਂਜਲੀ

ਵਿਜੈ ਦਿਵਸ ਮੌਕੇ 1971 ਦੀ ਜੰਗ ਦੇ ਸ਼ਹੀਦਾਂ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਹੀਦਾਂ ਦੀ ਸਮਾਧੀ ਤੇ ਭੇਂਟ ਕੀਤੀ ਸ਼ਰਧਾਂਜਲੀ

National, Politics, Punjab, Trending
ਫਾਜ਼ਿਲਕਾ 17 ਦਸੰਬਰ 1971 ਦੀ ਭਾਰਤ ਪਾਕ ਜੰਗ ਵਿੱਚ ਆਪਣੀ ਸ਼ਹਾਦਤ ਦੇ ਕੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਮਹਾਨ ਸ਼ੂਰ ਵੀਰਾ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਆਖਿਆ ਹੈ ਕਿ ਸਾਨੂੰ ਆਪਣੀ ਸੈਨਾ ਤੇ ਮਾਣ ਹੈ । ਉਹ ਅੱਜ ਇੱਥੇ ਕੌਮਾਂਤਰੀ ਸਰਹੱਦ ਨੇੜੇ ਆਸਫ ਵਾਲਾ ਵਿਖੇ ਬਣੀ ਸ਼ਹੀਦਾਂ ਦੀ ਸਮਾਧੀ ਜੰਗੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰ ਰਹੇ ਸਨ। ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ਼ਹੀਦਾਂ ਦੀ ਸਮਾਧੀ ਕਮੇਟੀ ਵੱਲੋਂ ਕਰਵਾਏ ਸਮਾਗਮ ਵਿੱਚ ਬੋਲਦਿਆਂ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਮਾਰਕ ਸਾਡੇ ਲਈ ਪਵਿੱਤਰ ਸਥਾਨ ਹੈ ਅਤੇ ਪੂਰਾ ਦੇਸ਼ ਇਸ ਸਮਾਰਕ ਨੂੰ ਨਮਨ ਕਰਦਾ ਹੈ, ਜਿੱਥੇ 1971 ਦੀ ਲੜਾਈ ਵਿੱਚ ਦੇਸ਼ ਲਈ ਸ਼ਹੀਦ ਹੋਣ ਵਾਲੇ ਜਵਾਨਾਂ ਦੀ ਯਾਦਗਾਰ ਬਣਾਈ ਗਈ ਹੈ। ਉਨਾਂ ਨੇ ਕਿਹਾ ਕਿ ਆਜ਼ਾਦੀ ਲੈਣ ਅਤੇ ਉਸਦੀ ਰਾਖੀ ਕਰਨ ਲਈ ਆਪਾਂ ਕੁਰਬਾਨ ਕਰਨ ਵਾਲਿਆਂ ਨੂੰ ਅਸੀਂ ਅੱਜ ਦੇ ਦਿਨ ਸਿਜਦਾ ਕਰਦੇ ਹਾਂ । ਉਹਨਾਂ ਨੇ ਫਾਜ਼ਿਲਕਾ ਦੇ ਲੋਕਾਂ ਦੀ ਵੀ ਜ਼ੋਰਦਾਰ ਸ਼ਲਾਘਾ ਕੀਤੀ ਜੋ ਹਮੇਸ਼ਾ ਫੌਜ ਨਾਲ ਮਿਲ ਜੁਲ ...
ਆਰ.ਟੀ.ਏ. ਦਫ਼ਤਰ ਦੇ ਦੋ ਮੁਲਾਜ਼ਮ 5500 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਆਰ.ਟੀ.ਏ. ਦਫ਼ਤਰ ਦੇ ਦੋ ਮੁਲਾਜ਼ਮ 5500 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

National, Politics, Punjab, Trending
ਚੰਡੀਗੜ੍ਹ 16 ਦਸੰਬਰ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ  ਨੇ ਅੱਜ ਰਜਿਸਟ੍ਰੇਸ਼ਨ ਅਤੇ ਟ੍ਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫ਼ਤਰ ਪਠਾਨਕੋਟ ਵਿਖੇ ਤਾਇਨਾਤ ਡਾਟਾ ਐਂਟਰੀ ਆਪਰੇਟਰ ਜਤਿੰਦਰ ਕੁਮਾਰ ਅਤੇ ਮੁਕੇਸ਼ ਨੂੰ 5500 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੁਰਜੀਤ ਕੁਮਾਰ ਵਾਸੀ ਪਿੰਡ ਮਨਵਾਲ, ਜ਼ਿਲ੍ਹਾ ਪਠਾਨਕੋਟ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮਾਂ ਨੇ ਉਸਦੀ ਹਿਮਾਚਲ ਪ੍ਰਦੇਸ਼ ਨੰਬਰ ਗੱਡੀ ਨੂੰ ਪੰਜਾਬ ਰਜਿਸਟ੍ਰੇਸ਼ਨ ਨੰਬਰ ਵਿੱਚ ਤਬਦੀਲ ਬਦਲੇ 5500 ਰੁਪਏ ਰਿਸ਼ਵਤ ਦੀ ਮੰਗ ਕੀਤੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਦੋਵੇਂ ਮੁਲਜ਼ਮਾਂ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵ...
ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਕਿਸਾਨਾਂ ਦਾ ਮੁੱਦਾ ਉਠਾਇਆ, ਮੋਦੀ ਸਰਕਾਰ ‘ਤੇ ਵਾਅਦਿਆਂ ਤੋਂ ਮੁੱਕਰਨ ਦਾ ਦੋਸ਼ ਲਾਇਆ

ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਕਿਸਾਨਾਂ ਦਾ ਮੁੱਦਾ ਉਠਾਇਆ, ਮੋਦੀ ਸਰਕਾਰ ‘ਤੇ ਵਾਅਦਿਆਂ ਤੋਂ ਮੁੱਕਰਨ ਦਾ ਦੋਸ਼ ਲਾਇਆ

National, Politics, Punjab, Trending
ਚੰਡੀਗੜ੍ਹ/ਨਵੀਂ ਦਿੱਲੀ, 16 ਦਸੰਬਰ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪਾਰਲੀਮੈਂਟ ਵਿੱਚ ਕਿਸਾਨਾਂ ਦਾ ਮੁੱਦਾ ਜ਼ੋਰ ਸ਼ੋਰ ਨਾਲ ਉਠਾਉਂਦਿਆਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਵਾਅਦਿਆਂ ਤੋਂ ਮੁੱਕਰਨ ਦਾ ਦੋਸ਼ ਲਾਇਆ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਕੌਮੀ ਰਾਜਧਾਨੀ ਵਿੱਚ ਆਉਣ ਤੋਂ ਰੋਕਿਆ ਜਾ ਰਿਹਾ ਹੈ ਅਤੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ 21 ਦਿਨ ਤੋਂ ਭੁੱਖ ਹੜਤਾਲ ਉੱਤੇ ਬੈਠ ਹਨ ਪਰ ਸਰਕਾਰ ਨੂੰ ਕੋਈ ਫ਼ਿਕਰ ਨਹੀਂ। ਮੀਤ ਹੇਅਰ ਨੇ ਕਿਹਾ ਕਿ ਕਿਸਾਨਾਂ ਨੂੰ ਜਦੋਂ ਕਾਲੇ ਕਾਨੂੰਨ ਵਾਪਸ ਕਰਵਾਉਣ ਲਈ ਧਰਨੇ ਲਗਾਉਣ ਪਏ ਤਾਂ ਉਸ ਦੌਰਾਨ 700 ਕਿਸਾਨ ਸ਼ਹੀਦ ਹੋ ਗਏ ਅਤੇ ਉਨ੍ਹਾਂ ਨਾਲ ਲਿਖਤ ਵਿੱਚ ਵਾਅਦਾ ਕੀਤਾ ਗਿਆ ਕਿ ਐਮ.ਐਸ.ਪੀ. ਦੀ ਗਰੰਟੀ ਦੇਵਾਂਗੇ ਪਰ ਹਾਲੇ ਤੱਕ ਵਾਅਦਾ ਪੂਰਾ ਨਹੀਂ ਹੋਇਆ। ਸਾਡੇ ਬਜ਼ੁਰਗ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਖਨੌਰੀ ਬਾਰਡਰ ਉੱਪਰ ਕੋਈ ਆਪਣੇ ਨਿੱਜੀ ਹਿੱਤਾਂ ਲਈ ਨਹੀਂ, ਦੇਸ਼ ਦੇ ਕਿਸਾਨਾਂ ਲਈ ਬੈਠੇ ਹਨ। ਸਰਕਾਰ ਨੇ ਜਿੱਥੇ ਕੁਝ ਕੁ ਸੈਂਕੜੇ ਉਦਯੋਗਪਤੀਆਂ ਦੇ ਤਾਂ 10 ਲੱਖ ਕਰੋੜ ਰੁਪਏ ਮਾਫ ਕਰ ਦਿੱਤੇ ਪਰ ਅੱਧੀ ...