ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਮੁੱਖ ਮਹਿਮਾਨ ਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਕੀਤੀ ਸ਼ਿਰਕਤ
ਫ਼ਰੀਦਕੋਟ 14 ਦਸੰਬਰ ( )
ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋ ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ ਸੀਜਨ-3 ਅਧੀਨ ਜਿਲ੍ਹਾ ਪੱਧਰੀ ਖੇਡਾਂ -2024 ਬਾਸਕਿਟਬਾਲ ਅਤੇ ਤਾਇਕਵਾਂਡੋ ਦਾ ਅੱਜ ਸਮਾਪਤੀ ਸਮਾਰੋਹ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਕੀਤਾ ਗਿਆ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਤੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਕੀਤੀ ਸ਼ਿਰਕਤ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਖੇਡਾਂ ਵਤਨ ਪੰਜਾਬ ਦੀਆਂ ਦਾ ਆਯੋਜਨ ਕਰਕੇ ਪੰਜਾਬ ਦੀ ਨੌਜਵਾਨੀ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਬਹੁਤ ਵਧੀਆ ਉਪਰਾਲਾ ਕੀਤਾਹੈ।
ਡਾ. ਬਲਜੀਤ ਕੌਰ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਉਪਰਾਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਸਮੂਹ ਫਰੀਦਕੋਟ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੇ ਆਪਣੀ ਮਿਹਨਤ ਸਦਕਾ ਪੂਰੇ ਭਾਰਤ ਦੇਸ਼ ਦ...








