Sunday, March 15
Shadow

Trending

ਮਿਊਂਸਪਲ ਚੋਣਾਂ/ਉਪ ਚੋਣਾਂ-2024 ਦੇ ਸਨਮੁੱਖ ਹੁਕਮ ਜਾਰੀ

ਮਿਊਂਸਪਲ ਚੋਣਾਂ/ਉਪ ਚੋਣਾਂ-2024 ਦੇ ਸਨਮੁੱਖ ਹੁਕਮ ਜਾਰੀ

National, Politics, Punjab, Trending
ਬਠਿੰਡਾ, 12 ਦਸੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਪੰਜਾਬ ਰਾਜ ਵਿੱਚ ਹੋਣ ਜਾ ਰਹੀਆਂ ਮਿਉਂਸਪਲ ਚੋਣਾਂ/ਉਪ ਚੋਣਾਂ-2024 ਦੇ ਸਨਮੁੱਖ ਜ਼ਿਲ੍ਹੇ ਦੀ ਹਦੂਦ ਅੰਦਰ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਦੇ ਮੱਦੇਨਜ਼ਰ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਪੁਲਿਸ ਥਾਣਾ ਕੈਨਾਲ ਕਲੌਨੀ, ਨੇਹੀਆਂਵਾਲਾ, ਨਥਾਣਾ, ਫੂਲ, ਸਿਟੀ ਰਾਮਪੁਰਾ, ਦਿਆਲਪੁਰਾ, ਮੌੜ ਅਤੇ ਤਲਵੰਡੀ ਸਾਬੋ ਅਸਲਾ ਲਾਈਸੰਸ ਧਾਰਕਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਹਰ ਕਿਸਮ ਦੇ ਲਾਈਸੈਂਸ ਹਥਿਆਰ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਾਉਣ। ਹੁਕਮ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਈਸਂਸੀ ਅਸਲਾ ਵਿਸਫੋਟਕ ਸਮੱਗਰੀ ਮਾਰੂ ਹਥਿਆਰ ਆਦਿ ਜਿਸ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ। ਹੁਕਮ ਜਾਰੀ ਹੋਣ ਦੀ ਮਿਤੀ ਤੋਂ 23 ਦਸੰਬਰ 2024 ਤੱਕ ਹਥਿਆਰ ਚੁੱਕ ਕੇ ਚੱਲਣ ’ਤੇ ਪੂਰਨ...
ਅਖੀਰਲੇ ਦਿਨ ਤੱਕ ਨਗਰ ਕੌਂਸਲ ਧਰਮਕੋਟ ਲਈ 36, ਨਗਰ ਕੌਂਸਲ ਬਾਘਾਪੁਰਾਣਾ ਲਈ 19 ਤੇ ਨਗਰ ਪੰਚਾਇਤ ਫਤਹਿਗੜ ਪੰਜਤੂਰ ਲਈ 15 ਨਾਮਜ਼ਦਗੀਆਂ ਦਾਖਲ

ਅਖੀਰਲੇ ਦਿਨ ਤੱਕ ਨਗਰ ਕੌਂਸਲ ਧਰਮਕੋਟ ਲਈ 36, ਨਗਰ ਕੌਂਸਲ ਬਾਘਾਪੁਰਾਣਾ ਲਈ 19 ਤੇ ਨਗਰ ਪੰਚਾਇਤ ਫਤਹਿਗੜ ਪੰਜਤੂਰ ਲਈ 15 ਨਾਮਜ਼ਦਗੀਆਂ ਦਾਖਲ

National, Politics, Punjab, Trending
ਮੋਗਾ, 12 ਦਸੰਬਰ : ਜ਼ਿਲਾ ਮੋਗਾ ਵਿੱਚ ਨਗਰ ਕੌਂਸਲ ਬਾਘਾਪੁਰਾਣਾ ਤੇ ਧਰਮਕੋਟ, ਨਗਰ ਪੰਚਾਇਤ ਫਤਹਿਗੜ ਪੰਜਤੂਰ   ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਅੱਜ ਮੁਕੰਮਲ ਹੋ ਚੁੱਕੀ ਹੈ। ਅੱਜ ਅਖੀਰਲੇ ਦਿਨ ਤੱਕ ਕੁੱਲ 70 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਜਿਹਨਾਂ ਵਿੱਚ ਨਗਰ ਕੌਂਸਲ ਧਰਮਕੋਟ ਵਿੱਚ 36 ਨਾਮਜ਼ਦਗੀਆਂ, ਨਗਰ ਕੌਂਸਲ ਬਾਘਾਪੁਰਾਣਾ ਵਿੱਚ 19 ਨਾਮਜ਼ਦਗੀਆਂ ਅਤੇ ਨਗਰ ਪੰਚਾਇਤ ਫਤਹਿਗੜ ਪੰਜਤੂਰ ਵਿੱਚ 15 ਨਾਮਜ਼ਦਗੀਆਂ ਭਰੀਆਂ ਗਈਆਂ। ਜ਼ਿਲਾ ਮੋਗਾ ਦੇ ਵਧੀਕ ਡਿਪਟੀ ਕਮਿਸਨਰ-ਕਮ-ਵਧੀਕ ਜ਼ਿਲਾ ਚੋਣਕਾਰ ਅਫਸਰ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ  ਨੇ ਦੱਸਿਆ ਕਿ ਹੁਣ ਇਹਨਾਂ ਨਾਮਜ਼ਦਗੀਆਂ ਦੀ ਪੜਤਾਲ 13 ਦਸੰਬਰ, 2024 ਨੂੰ ਕੀਤੀ ਜਾਏਗੀ ਜਦੋਂ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਤਰੀਕ 14 ਦਸੰਬਰ 2024 ਹੈ। ਵੋਟਾਂ ਪੈਣ ਦਾ ਕਾਰਜ ਮਿਤੀ 21 ਦਸੰਬਰ 2024 ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਉਹਨਾਂ ਉਮੀਦਵਾਰਾਂ ਦੇ ਖਰਚਾ ਸੀਮਾ ਬਾਰੇ ਜਾਣਦਾਰੀ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਦੇ ਉਮੀਦਵਾਰ ਲਈ ਖਰਚੇ ਦੀ ਹੱਦ 3.60 ਲੱਖ ਰੁਪਏ, ਨਗਰ ਕੌਂਸਲ ਕਲਾਸ-1 ਦੇ ਉ...
ਗਰਭ ਅਵਸਥਾ ਵਿਚ ਲਿੰਗ ਜਾਂਚ ਕਰਨਾ ਅਤੇ ਕਰਵਾਉਣਾ ਦੋਵੇਂ ਅਪਰਾਧ-ਸਿਵਲ ਸਰਜਨ ਡਾ. ਰਾਏ

ਗਰਭ ਅਵਸਥਾ ਵਿਚ ਲਿੰਗ ਜਾਂਚ ਕਰਨਾ ਅਤੇ ਕਰਵਾਉਣਾ ਦੋਵੇਂ ਅਪਰਾਧ-ਸਿਵਲ ਸਰਜਨ ਡਾ. ਰਾਏ

National, Politics, Punjab, Trending
ਮਾਨਸਾ, 12 ਦਸੰਬਰ : ਸਿਵਲ ਸਰਜਨ-ਕਮ-ਚੇਅਰਮੈਨ ਐਪਰੋਇਪਰੇਟ ਅਥਾਰਟੀ ਮਾਨਸਾ ਦੀ ਪ੍ਰਧਾਨਗੀ ਹੇਠ ਪੀ.ਸੀ.ਪੀ.ਐਨ. ਡੀ.ਟੀ. ਐਕਟ ਅਧੀਨ ਐਡਵਾਈਜਰੀ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਡਾਕਟਰ ਰਾਏ  ਨੇ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਭਰੂਣ ਦੇ ਲਿੰਗ ਨਿਰਧਾਰਨ ’ਤੇ ਪ੍ਰਭਾਵਸ਼ਾਲੀ ਨਿਯੰਤਰਣ ਲਗਾਉਣਾ ਹੈ। ਜ਼ਿਲ੍ਹਾ ਮਾਨਸਾ ਵਿਖੇ ਕੁੱਲ 18 ਸਕੈਨ ਸੈਂਟਰ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪੀ.ਸੀ.ਪੀ.ਐਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ’ਤੇ ਵਿਭਾਗ ਵੱਲੋਂ ਤਿੱਖੀ ਨਜਰ ਰੱਖੀ ਹੋਈ ਹੈ ਅਤੇ ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਚੈਕਿੰਗ ਵੀ ਸਮੇਂ-ਸਮੇਂ ’ਤੇ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੇ ਰਿਕਾਰਡ ਦੀ ਜਾਂਚ ਵੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗਰਭ ਅਵਸਥਾ ਵਿਚ ਲਿੰਗ ਜਾਂਚ ਕਰਨਾ ਅਤੇ ਕਰਵਾਉਣਾ ਦੋਵੇਂ ਅਪਰਾਧ ਹੈ। ਇਸ ਅਪਰਾਧ ਵਿਚ ਸ਼ਾਮਲ ਡਾਕਟਰ ਤੋਂ ਲੈ ਕੇ ਜਾਂਚ ਕਰਨ ਵਾਲੇ ਅਤੇ ਕਰਵਾਉਣ ਵਾਲੇ ਬਰਾਬਰ ਦੇ ਦੋਸ਼ੀ ਮੰਨੇ ਜਾਂਦੇ ਹਨ ਅਤੇ ਅਪਰਾਧ ਸਾਬਿਤ ਹੋਣ ਦੀ ਸੂਰਤ ਵਿਚ ਪੰਜਾਹ ਹਜਾਰ ਰੁਪਏ ਤੱਕ ਜੁਰਮਾਨਾ ਅਤੇ ਛੇ ਮਹੀਨਿਆ ...
ਜਿ਼ਲ੍ਹਾ ਮੈਜਿਸਟਰੇਟ ਨੇ 15 ਦਸੰਬਰ ਨੂੰ  ਬਲਾਕ ਗਿੱਦੜਬਾਹਾ ਦੀਆਂ ਪੰਚਾਇਤੀ ਚੋਣਾਂ ਵਾਲੇ ਦਿਨ ਪੇਡ ਹੋਲੀਡੇ ਕਰਨ ਦੀ ਕੀਤੀ ਘੋਸ਼ਣਾ

ਜਿ਼ਲ੍ਹਾ ਮੈਜਿਸਟਰੇਟ ਨੇ 15 ਦਸੰਬਰ ਨੂੰ ਬਲਾਕ ਗਿੱਦੜਬਾਹਾ ਦੀਆਂ ਪੰਚਾਇਤੀ ਚੋਣਾਂ ਵਾਲੇ ਦਿਨ ਪੇਡ ਹੋਲੀਡੇ ਕਰਨ ਦੀ ਕੀਤੀ ਘੋਸ਼ਣਾ

National, Politics, Punjab, Trending
ਸ੍ਰੀ ਮੁਕਤਸਰ ਸਾਹਿਬ 12 ਦਸੰਬਰ ਸ੍ਰੀ ਰਾਜੇਸ਼ ਤ੍ਰਿਪਾਠੀ  ਜਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ  ਨੇ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135 ਬੀ ਅਤੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਦੀ ਧਾਰਾ 25 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿ਼ਲ੍ਹੇ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਰਕਾਰੀ ਅਤੇ ਗੈਰ ਸਰਕਾਰੀ ਦਫਤਰਾਂ, ਬੈਂਕਾਂ, ਅਦਾਰਿਆ, ਫੈਕਟਰੀਆਂ, ਦੁਕਾਨਾਂ ਆਦਿ ਵਿੱਚ 15  ਦਸੰਬਰ  2024 ਨੂੰ ਬਲਾਕ ਗਿੱਦੜਬਾਹਾ ਦੀਆਂ ਪੰਚਾਇਤੀ ਚੋਣਾਂ ਨੂੰ ਮੁੱਖ ਰੱਖਦੇ ਹੋਏ ਪੇਡ ਹੋਲੀਡੇ ਕਰਨ ਦੀ ਘੋਸ਼ਣਾ ਕੀਤੀ ਹੈ।...
ਵਿੱਤੀ ਸਾਲ 2024-25 ਦੀ ਦੂਜੀ ਤਿਮਾਹੀ ਦੌਰਾਨ ਮੋਹਾਲੀ ਦੇ ਬੈਂਕਾਂ ਨੇ ਸਲਾਨਾ ਰਿਣ ਯੋਜਨਾ ਟੀਚਿਆਂ ਨੂੰ ਪਾਰ ਕੀਤਾ

ਵਿੱਤੀ ਸਾਲ 2024-25 ਦੀ ਦੂਜੀ ਤਿਮਾਹੀ ਦੌਰਾਨ ਮੋਹਾਲੀ ਦੇ ਬੈਂਕਾਂ ਨੇ ਸਲਾਨਾ ਰਿਣ ਯੋਜਨਾ ਟੀਚਿਆਂ ਨੂੰ ਪਾਰ ਕੀਤਾ

National, Politics, Punjab, Trending
ਐਸ.ਏ.ਐਸ.ਨਗਰ, 12 ਦਸੰਬਰ, 2024: ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐਸ ਤਿੜਕੇ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਵਿਖੇ ਹੋਈ 74ਵੀਂ ਜ਼ਿਲ੍ਹਾ ਪੱਧਰੀ ਸਮੀਖਿਆ ਅਤੇ ਸਲਾਹਕਾਰ ਕਮੇਟੀ (ਡੀ ਐਲ ਆਰ ਏ ਸੀ)/ਜ਼ਿਲ੍ਹਾ ਸਲਾਹਕਾਰ ਕਮੇਟੀ (ਡੀ ਸੀ ਸੀ) ਦੀ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਬੈਂਕਾਂ ਦੀ ਪਿਛਲੀ ਤਿਮਾਹੀ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਮੌਜੂਦ ਮੁੱਖ ਬੈਂਕਿੰਗ ਅਧਿਕਾਰੀਆਂ ਵਿੱਚ ਸ਼੍ਰੀ ਪੰਕਜ ਆਨੰਦ (ਸਰਕਲ ਹੈੱਡ, ਪੀ.ਐਨ.ਬੀ), ਸ਼੍ਰੀ ਐਮ.ਕੇ. ਭਾਰਦਵਾਜ (ਮੁੱਖ ਐਲ ਡੀ ਐਮ, ਮੋਹਾਲੀ), ਸ੍ਰੀ ਮਨੀਸ਼ ਗੁਪਤਾ (ਡੀ ਡੀ ਐਮ, ਨਾਬਾਰਡ), ਸ੍ਰੀਮਤੀ ਗਰਿਮਾ (ਐਲ ਡੀ ਓ, ਆਰ ਬੀ ਆਈ), ਸ੍ਰੀ ਉਪਕਾਰ ਸਿੰਘ (ਸਟੇਟ ਡਾਇਰੈਕਟਰ, ਆਰਸੈਟੀ), ਅਤੇ ਸ੍ਰੀ ਅਮਨਦੀਪ ਸਿੰਘ (ਡਾਇਰੈਕਟਰ, ਆਰਸੈਟੀ, ਮੋਹਾਲੀ) ਤੋਂ ਇਲਾਵਾ ਵੱਖ-ਵੱਖ ਬੈਂਕਾਂ ਅਤੇ ਸਬੰਧਤ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਮੁੱਖ ਐਲ ਡੀ ਐਮ, ਮੋਹਾਲੀ, ਐਮ ਕੇ ਭਾਰਦਵਾਜ ਨੇ ਬੈਂਕਾਂ ਦੀ ਪ੍ਰਗਤੀ ਨੂੰ ਦਰਸਾਉਂਦੇ ਹੋਏ ਅੰਕੜੇ ਪੇਸ਼ ਕਰਦੇ ਹੋਏ ਕਿਹਾ ਕਿ ਬੈਂਕਾਂ ਨੇ ਸਤੰਬਰ ਤਿਮਾਹੀ ਲਈ ਸਾਲਾਨਾ ਰਿਣ ਯੋਜਨਾ ਲ...
ਵਿਜੀਲੈਂਸ ਬਿਊਰੋ ਵੱਲੋਂ ਮੋਟਰ ਵਹੀਕਲ ਇੰਸਪੈਕਟਰ ਅਤੇ ਉਸ ਦਾ ਸਾਥੀ 14,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਮੋਟਰ ਵਹੀਕਲ ਇੰਸਪੈਕਟਰ ਅਤੇ ਉਸ ਦਾ ਸਾਥੀ 14,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

Crime, National, Politics, Punjab, Trending
ਚੰਡੀਗੜ੍ਹ 12 ਦਸੰਬਰ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਟਿਆਲਾ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਮੀਤ ਸਿੰਘ ਅਤੇ ਪਟਿਆਲਾ ਦੇ ਹੀ ਰਹਿਣ ਵਾਲੇ ਉਸਦੇ ਸਾਥੀ ਅਨਿਲ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਟਿਆਲਾ ਸ਼ਹਿਰ ਦੇ ਵਸਨੀਕ ਦਿਨੇਸ਼ ਕੁਮਾਰ, ਜੋ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਟਿਆਲਾ ਵਿਖੇ ਵਸੀਕਾ ਨਵੀਸ ਵਜੋਂ ਕੰਮ ਕਰਦਾ ਹੈ, ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਮੋਟਰ ਵਹੀਕਲ ਇੰਸਪੈਕਟਰ ਆਪਣੇ ਨਿੱਜੀ ਏਜੰਟ ਅਨਿਲ ਰਾਹੀਂ ਵਾਹਨ ਦੀ ਫਿਟਨੈਸ ਲਈ ਮਨਜ਼ੂਰੀ ਸਰਟੀਫਿਕੇਟ ਦੇਣ ਅਤੇ ਉਸਦਾ ਡਰਾਈਵਿੰਗ ਲਾਇਸੈਂਸ ਟੈਸਟ ਪਾਸ ਕਰਨ ਬਦਲੇ ਉਸ ਤੋਂ ਰਿਸ਼ਵਤ ਮੰਗ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦ...
ਗਰਭ ਅਵਸਥਾ ਵਿਚ ਲਿੰਗ ਜਾਂਚ ਕਰਨਾ ਅਤੇ ਕਰਵਾਉਣਾ ਦੋਵੇਂ ਅਪਰਾਧ-ਸਿਵਲ ਸਰਜਨ ਡਾ. ਰਾਏ

ਗਰਭ ਅਵਸਥਾ ਵਿਚ ਲਿੰਗ ਜਾਂਚ ਕਰਨਾ ਅਤੇ ਕਰਵਾਉਣਾ ਦੋਵੇਂ ਅਪਰਾਧ-ਸਿਵਲ ਸਰਜਨ ਡਾ. ਰਾਏ

National, Politics, Punjab, Trending
ਮਾਨਸਾ, 12 ਦਸੰਬਰ : ਸਿਵਲ ਸਰਜਨ-ਕਮ-ਚੇਅਰਮੈਨ ਐਪਰੋਇਪਰੇਟ ਅਥਾਰਟੀ ਮਾਨਸਾ ਦੀ ਪ੍ਰਧਾਨਗੀ ਹੇਠ ਪੀ.ਸੀ.ਪੀ.ਐਨ. ਡੀ.ਟੀ. ਐਕਟ ਅਧੀਨ ਐਡਵਾਈਜਰੀ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ  ਨੇ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਭਰੂਣ ਦੇ ਲਿੰਗ ਨਿਰਧਾਰਨ ’ਤੇ ਪ੍ਰਭਾਵਸ਼ਾਲੀ ਨਿਯੰਤਰਣ ਲਗਾਉਣਾ ਹੈ। ਜ਼ਿਲ੍ਹਾ ਮਾਨਸਾ ਵਿਖੇ ਕੁੱਲ 18 ਸਕੈਨ ਸੈਂਟਰ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪੀ.ਸੀ.ਪੀ.ਐਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ’ਤੇ ਵਿਭਾਗ ਵੱਲੋਂ ਤਿੱਖੀ ਨਜਰ ਰੱਖੀ ਹੋਈ ਹੈ ਅਤੇ ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਚੈਕਿੰਗ ਵੀ ਸਮੇਂ-ਸਮੇਂ ’ਤੇ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੇ ਰਿਕਾਰਡ ਦੀ ਜਾਂਚ ਵੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗਰਭ ਅਵਸਥਾ ਵਿਚ ਲਿੰਗ ਜਾਂਚ ਕਰਨਾ ਅਤੇ ਕਰਵਾਉਣਾ ਦੋਵੇਂ ਅਪਰਾਧ ਹੈ। ਇਸ ਅਪਰਾਧ ਵਿਚ ਸ਼ਾਮਲ ਡਾਕਟਰ ਤੋਂ ਲੈ ਕੇ ਜਾਂਚ ਕਰਨ ਵਾਲੇ ਅਤੇ ਕਰਵਾਉਣ ਵਾਲੇ ਬਰਾਬਰ ਦੇ ਦੋਸ਼ੀ ਮੰਨੇ ਜਾਂਦੇ ਹਨ ਅਤੇ ਅਪਰਾਧ ਸਾਬਿਤ ਹੋਣ ਦੀ ਸੂਰਤ ਵਿਚ ਪੰਜਾਹ ਹਜਾਰ ਰੁਪਏ ਤੱਕ ਜੁਰ...
ਯੁਵਕ ਸੇਵਾਵਾਂ ਵਿਭਾਗ ਵਲੋਂ ਪਿੰਡ ਫਤਿਹਗੜ੍ਹ ਅਤੇ ਲੁਬਾਣਗੜ੍ਹ ਵਿਖੇ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ

ਯੁਵਕ ਸੇਵਾਵਾਂ ਵਿਭਾਗ ਵਲੋਂ ਪਿੰਡ ਫਤਿਹਗੜ੍ਹ ਅਤੇ ਲੁਬਾਣਗੜ੍ਹ ਵਿਖੇ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ

National, Politics, Punjab, Trending
ਸਾਹਿਬਜ਼ਾਦਾ ਅਜੀਤ ਸਿੰਘ ਨਗਰ,  11 ਦਸੰਬਰ, 2024: ਡਾਇਰੈਕਟੋਰੇਟ, ਯੁਵਕ ਸੇਵਾਵਾਂ, ਪੰਜਾਬ ਦੇ ਨਿਰਦੇਸ਼ਨਾਂ ਤਹਿਤ ਜ਼ਿਲ੍ਹੇ ਦੇ ਪਿੰਡਾਂ ਵਿੱਚ ਨਸ਼ਾ ਮੁਕਤੀ ਮੁਹਿੰਮ ਬੜੇ ਜ਼ੋਰਾ ਤੇ ਚੱਲ ਰਹੀ ਹੈ।  ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਕਲੱਬਾਂ, ਬਾਬਾ ਮੱਖਣ ਸ਼ਾਹ ਲੁਬਾਣਾ ਯੁਵਕ ਸੇਵਾਵਾਂ ਕਲੱਬ ਲੁਬਾਣਗੜ੍ਹ ਅਤੇ ਯੁਵਕ ਸੇਵਾਵਾਂ ਕਲੱਬ ਫਤਿਹਗੜ੍ਹ ਵਲੋਂ ਨਸ਼ਾ ਵਿਰੋਧੀ ਮੁਹਿੰਮ ਵਿੱਚ ਅਹਿਮ ਰੋਲ ਨਿਭਾਇਆ ਗਿਆ। ਨਸ਼ਾ ਵਿਰੋਧੀ ਮੁਹਿੰਮ ਨੂੰ ਲੈ ਕੇ ਪਿੰਡ ਫਤਿਹਗੜ੍ਹ ਅਤੇ ਲੁਬਾਣਗੜ੍ਹ ਦੇ ਵਸਨੀਕਾਂ ਵਿੱਚ ਡੂੰਘਾ ਰੁਝਾਨ ਦੇਖਣ ਨੂੰ ਮਿਲਿਆ। ਇਹ ਜਾਗਰੂਕਤਾ ਪ੍ਰੋਗਰਾਮ ਸਰਫਰੋਸ਼ ਰੰਗਮੰਗ ਵਲੋਂ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਨੁੱਕੜ-ਨਾਟਕ, ਲੋਕ ਗੀਤ, ਭੰਡ ਆਦਿ ਦੀ ਪੇਸ਼ਕਾਰੀ ਕੀਤੀ ਗਈ, ਜਿਸ ਨੂੰ ਪਿੰਡ ਵਾਸੀਆਂ ਨੇ ਡੂੰਘੀ ਦਿਲਚਸਪੀ ਨਾਲ ਸੁਣਿਆ।  ਪ੍ਰੋਗਰਾਮ ਦੌਰਾਨ ਨਾ ਕੇਵਲ ਲੋਕਾਂ ਨੂੰ ਨਸ਼ਿਆਂ ਦੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਗਿਆ ਸਗੋਂ ਇਸ ਤੋਂ ਬਚਾਅ ਅਤੇ ਰੋਕਥਾਮ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਕੈਪਟਨ ਮਨਤੇਜ ਸਿੰਘ ਚੀਮਾ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਐਸ.ਏ.ਐਸ...

ਕਿਸਾਨ ਕਣਕ ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਓ ਲਈ ਖੇਤਾਂ ਦਾ ਕਰਨ ਸਰਵੇਖਣ: ਮੁੱਖ ਖੇਤੀਬਾੜੀ ਅਫਸਰ

National, Politics, Punjab, Trending
ਸ਼੍ਰੀ ਮੁਕਤਸਰ ਸਾਹਿਬ  11 ਦਸੰਬਰ                                       ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਣਕ ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਓ ਲਈ ਖੇਤਾਂ ਦਾ ਸਰਵੇਖਣ ਕਰਨ ਲਈ 22 ਟੀਮਾਂ ਦਾ ਗਠਨ ਕੀਤਾ ਗਿਆ ਹੈ।                                       ਇਹ ਜਾਣਕਾਰੀ ਸ਼੍ਰੀ ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਨੇ ਦਿੰਦਿਆ ਦੱਸਿਆ ਕਿ ਜਿ਼ਲ੍ਹਾ ਪੱਧਰ ਤੇ 1, ਬਲਾਕ ਪੱਧਰ ਤੇ 4 ਅਤੇ ਸਰਕਲ ਪੱਧਰ ਤੇ 22ਟੀਮਾਂ ਦਾ ਗਠਨ ਕੀਤਾ ਗਿਆ ਹੈ, ਇਹ ਟੀਮਾਂ ਰੋਜ਼ਾਨਾ ਕਣਕ ਦੀ ਫ਼ਸਲ ਦਾ ਸਰਵੇਖਣ ਕਰ ਰਹੀਆਂ  ਹਨ।                                    ਇਸੇ ਦੀ ਲਗਾਤਾਰਤਾ ਵਿੱਚ ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਵੱਲੋ ਪਿੰਡ ਭੁੱਲਰ, ਦੋਦਾ, ਲੁਹਾਰਾ, ਸੁਖਨਾ ਅਬਲੂ ਅਤੇ ਚੋਟੀਆਂ ਦੇ ਵੱਖ-ਵੱਖ ਖੇਤਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨਾਂ ਵੱਲੋ ਪਿੰਡ ਚੋਟੀਆਂ ਦੇ ਕਿਸਾਨ ਸ੍ਰੀ ਪਰਮਿੰਦਰ ਸਿੰਘ ਪੁੱਤਰ ਸ੍ਰੀ ਦਰਸ਼ਨ ਸਿੰਘ ਦੇ ਖੇਤ ਦਾ ਸਰਵੇਖਣ ਕੀਤਾ ਗਿਆ ਅਤੇ ਦੇਖਿਆ ਗਿਆ ਕਿ ਕਿਸਾਨ ਵ...
ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਵਿਖੇ ਨੋਬਲ ਪੁਰਸਕਾਰ ਸਮਾਰੋਹ ਮਨਾਇਆ ਗਿਆ

ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਵਿਖੇ ਨੋਬਲ ਪੁਰਸਕਾਰ ਸਮਾਰੋਹ ਮਨਾਇਆ ਗਿਆ

National, Politics, Punjab, Trending
ਐਸ.ਏ.ਐਸ.ਨਗਰ, 11 ਦਸੰਬਰ, 2024: ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਵਿਖੇ ਬਾਇਓਕੈਮਿਸਟਰੀ ਵਿਭਾਗ ਵੱਲੋਂ ਡਾ. ਸ਼ਾਲਿਨੀ ਦੀ ਅਗਵਾਈ ਵਿੱਚ, ਵਿਦਿਆਰਥੀਆਂ ਅਤੇ ਫੈਕਲਟੀ ਨੂੰ ਪ੍ਰੇਰਨਾ ਦੇਣ ਲਈ ਵਿਗਿਆਨਕ ਖੋਜ, ਸੱਭਿਆਚਾਰਕ ਪਰੰਪਰਾਵਾਂ, ਅਤੇ ਵਿਸ਼ਵ ਮਾਨਵਤਾਵਾਦੀ ਕਦਰਾਂ-ਕੀਮਤਾਂ ਨੂੰ ਜੋੜਦੇ ਹੋਏ, ਨੋਬਲ ਪੁਰਸਕਾਰ ਪੁਰਸਕਾਰ ਸਮਾਰੋਹ ਦਾ ਇੱਕ ਸ਼ਾਨਦਾਰ ਸਿਮੂਲੇਸ਼ਨ (ਸਵਾਂਗ) ਸਮਾਗਮ ਆਯੋਜਿਤ ਕੀਤਾ ਗਿਆ। ਸਮਾਗਮ ਦੀ ਵਿਸ਼ੇਸ਼ਤਾ 2024 ਦੇ ਫਿਜ਼ੀਓਲੋਜੀ ਜਾਂ ਮੈਡੀਸਨ ਦੇ ਨੋਬਲ ਪੁਰਸਕਾਰ 'ਤੇ ਚਰਚਾ ਸੀ, ਜੋ ਕਿ ਵਿਕਟਰ ਐਂਬਰੋਸ ਅਤੇ ਗੈਰੀ ਰੁਵਕੁਨ ਨੂੰ ਮਾਈਕ੍ਰੋ ਆਰਐਨਏ ਦੀ ਖੋਜ ਅਤੇ ਜੀਨ ਰੈਗੂਲੇਸ਼ਨ ਵਿੱਚ ਇਸਦੀ ਪਰਿਵਰਤਨਸ਼ੀਲ ਭੂਮਿਕਾ ਲਈ ਦਿੱਤਾ ਗਿਆ ਸੀ। ਮਾਈਕਰੋ ਆਰਐਨਏ, ਛੋਟੇ ਗੈਰ-ਕੋਡਿੰਗ ਆਰਐਨਏ ਅਣੂ, ਜੀਨ ਸਮੀਕਰਨ ਨੂੰ ਨਿਯੰਤ੍ਰਿਤ ਕਰਨ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਉਹਨਾਂ ਵਿੱਚ ਰੱਖੇ ਜਾਂਦੇ ਹਨ ਜਿਸਨੂੰ ਕਦੇ "ਜੰਕ ਡੀਐਨਏ" ਮੰਨਿਆ ਜਾਂਦਾ ਸੀ। ਡਾ. ਸੁਚੇਤ ਨੇ ਅਣੂ ਜੀਵ-ਵਿਗਿਆਨ ਦੇ ਕੇਂਦਰੀ ਸਿਧਾਂਤ ਦੀ ਇੱਕ ਸਧਾਰਨ ਪਰ ਸਮਝਦਾਰ ਵਿਆਖਿਆ ਨਾ...