ਨਗਰ ਕੌਂਸਲ ਬਾਘਾਪੁਰਾਣਾ, ਧਰਮਕੋਟ ਤੇ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਚੋਣਾਂ-
ਮੋਗਾ, 11 ਦਸੰਬਰ :
ਜ਼ਿਲ੍ਹਾ ਮੋਗਾ ਵਿੱਚ ਨਗਰ ਕੌਂਸਲ ਬਾਘਾਪੁਰਾਣਾ ਤੇ ਧਰਮਕੋਟ, ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 9 ਦਸੰਬਰ 2024 ਤੋਂ ਸ਼ੁਰੂ ਹੋ ਚੁੱਕੀ ਹੈ। ਨਾਮਜਦਗੀਆਂ ਭਰਨ ਦੇ ਤੀਸਰੇ ਦਿਨ ਅੱਜ ਨਗਰ ਕੌਂਸਲ ਬਾਘਾਪੁਰਾਣਾ ਤੋਂ 4 ਉਮੀਦਵਾਰਾਂ ਧਰਮਿੰਦਰ ਸਿੰਘ (ਆਪ) ਨੇ ਵਾਰਡ ਨੰਬਰ 3 ਤੋਂ, ਮਨਦੀਪ ਕੁਮਾਰ ਕੱਕੜ (ਆਪ) ਨੇ ਵਾਰਡ ਨੰਬਰ 6 ਤੋਂ, ਰਣਜੀਤ ਸਿੰਘ ਬਰਾੜ ਨੇ ਵਾਰਡ ਨੰਬਰ 2 ਤੋਂ, ਸਵਰਨਜੀਤ ਸਿੰਘ ਬਰਾੜ (ਆਜਾਦ) ਨੇ ਵਾਰਡ ਨੰਬਰ 10 ਤੋਂ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ। ਇਸ ਤੋਂ ਇਲਾਵਾ ਨਗਰ ਕੌਂਸਲ ਧਰਮਕੋਟ ਅਤੇ ਨਗਰ ਪੰਚਾਇਤ ਫਤਿਹਗੜ੍ਹ ਪੰਜਤੂਰ ਤੋਂ ਅੱਜ ਵੀ ਕਿਸੇ ਉਮੀਦਵਾਰ ਨੇ ਆਪਣੇ ਨਾਮਜਦਗੀ ਪੱਤਰ ਦਾਖਲ ਨਹੀਂ ਕੀਤੇ।
ਜ਼ਿਲ੍ਹਾ ਮੋਗਾ ਦੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ 12 ਦਸੰਬਰ, 2024 ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 13 ਦਸੰਬਰ, 2024 ਨੂੰ ਕੀਤੀ ਜਾਏਗੀ ਜਦੋਂ ਕਿ ਨਾਮਜਦਗੀਆਂ ਵਾਪਸ ਲੈਣ ਦੀ ਤਰੀਕ 14 ਦਸੰਬ...






