Sunday, March 15
Shadow

Trending

ਜਿਲ੍ਹਾ ਪੱਧਰੀ ਬਾਲ ਦਿਵਸ ਸਮਾਗਮ ਦਾ ਆਯੋਜਨ

ਜਿਲ੍ਹਾ ਪੱਧਰੀ ਬਾਲ ਦਿਵਸ ਸਮਾਗਮ ਦਾ ਆਯੋਜਨ

National, Politics, Punjab, Trending
 ਫਰੀਦਕੋਟ, 10 ਅਕਤੂਬਰ  (    )  ਜਿਲ੍ਹਾ ਬਾਲ ਭਲਾਈ ਕੌਂਸਲ ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਹੇਠ ਜਿਲ੍ਹਾ ਪੱਧਰ ਦਾ ਵੀਰ ਬਾਲ ਦਿਵਸ ਸਮਾਗਮ ਬਾਬਾ ਫ਼ਰੀਦ ਸੱਭਿਆਚਾਰਕ ਕੇਂਦਰ ਆਡੋਟੋਰੀਅਮ ਹਾਲ ਫਰੀਦਕੋਟ ਵਿਖੇ ਕਰਵਾਇਆ ਗਿਆ। ਜਿਸ ਵਿੱਚ ਜਿ਼ਲ੍ਹੇ ਦੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ। ਇਸ ਸਮਾਗਮ ਵਿੱਚ ਚੇਅਰਪਰਸਨ ਰੈੱਡ ਕਰਾਸ ਹਸਪਤਾਲ ਭਲਾਈ ਸ਼ਾਖ਼ਾ ਸ਼੍ਰੀਮਤੀ ਅੰਕਿਤਾ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਚੇਅਰਪਰਸਨ ਰੈੱਡ ਕਰਾਸ ਹਸਪਤਾਲ ਭਲਾਈ ਸ਼ਾਖ਼ਾ,ਫਰੀਦਕੋਟ ਸ਼੍ਰੀਮਤੀ ਅੰਕਿਤਾ ਵੱਲੋਂ ਸਮੂਹ ਬੱਚਿਆਂ ਅਤੇ ਅਧਿਆਪਕਾਂ ਨੂੰ ਉਨ੍ਹਾਂ ਵੱਲੋਂ ਕੀਤੀ ਗਈ ਪੇਸ਼ਕਾਰੀ ਦੀ ਸ਼ਲਾਘਾ ਕੀਤੀ ਗਈ ਅਤੇ ਭਵਿੱਖ ਵਿੱਚ ਹੋਰ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਦੀ ਪ੍ਰੇਰਨਾ ਦਿੱਤੀ ਗਈ।           ਇਸ ਸਮਾਗਮ ਦੌਰਾਨ ਵੱਖ ਵੱਖ ਸਕੂਲਾਂ ਦੇ ਬੱਚਿਆ ਦੇ ਗਰੁੱਪ ਅਤੇ ਸੋਲੋ ਮੁਕਾਬਲੇ ਕਰਵਾਏ ਗਏ, ਜਿੰਨਾ ਵਿੱਚ ਬੱਚਿਆ ਵੱਲੋਂ ਪੂਰੇ ਉਤਸ਼ਾਹ ਨਾਲ ਭਾਗ ਲਿਆ ਗਿਆ। ਉਪਰੰਤ ਜੇਤੂ ਬੱਚਿਆ, ਟੀਮਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ...
ਸਬ ਨੈਸ਼ਨਲ ਪਲਸ ਪੋਲੀਓ ਰੋਕੂ ਮੁਹਿੰਮ ਸਫ਼ਲਤਾਪੂਰਵਕ ਸੰਪੰਨ, 99543 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਸਬ ਨੈਸ਼ਨਲ ਪਲਸ ਪੋਲੀਓ ਰੋਕੂ ਮੁਹਿੰਮ ਸਫ਼ਲਤਾਪੂਰਵਕ ਸੰਪੰਨ, 99543 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

National, Politics, Punjab, Trending
ਮੋਗਾ 10 ਦਸੰਬਰ ਜ਼ਿਲ੍ਹਾ ਮੋਗਾ ਦੀ 8 ਦਸੰਬਰ ਤੋਂ 10 ਦਸੰਬਰ 2024 ਤੱਕ ਸਬ ਨੈਸ਼ਨਲ ਪਲਸ ਪੋਲੀਓ ਰੋਕੂ ਮੁਹਿੰਮ ਅੱਜ ਸਫ਼ਲਤਾਪੂਰਵਕ ਸੰਪੰਨ ਹੋ ਗਈ।  ਤਿੰਨ ਦਿਨਾਂ ਚੱਲੀ ਇਸ ਪੋਲੀਓ ਰੋਕੂ ਮੁਹਿੰਮ ਤਹਿਤ ਮੋਗਾ ਦੇ ਕੁੱਲ 99543 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਜਿਸ ਨਾਲ ਸਤ ਫੀਸਦੀ ਟੀਚਾ ਪੂਰਾ ਕੀਤਾ ਗਿਆ। ਸਿਵਲ ਸਰਜਨ ਮੋਗਾ ਡਾ ਰਜੇਸ਼ ਅੱਤਰੀ ਨੇ ਦੱਸਿਆ ਕਿ  ਪਲਸ ਪੋਲੀਓ ਰੋਕੂ ਮੁਹਿੰਮ ਤਹਿਤ  ਜ਼ਿਲ੍ਹੇ ਅੰਦਰ ਮਿਤੀ 8 ਦਸੰਬਰ ਨੂੰ 395 ਬੂਥਾਂ 'ਤੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ਅਤੇ  9 ਅਤੇ 10 ਨੂੰ ਸਿਹਤ ਵਿਭਾਗ ਦੀਆਂ 588 ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਗਈਆਂ।  ਇਸ ਕੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਏ.ਐਨ.ਐਮ., ਆਸ਼ਾ ਵਰਕਰਾਂ, ਆਂਗਣਵਾੜੀ ਵਰਕਰ ਅਤੇ  ਹੋਰ ਵਲੰਟੀਅਰ ਸਿਹਤ ਵਿਭਾਗ ਦਾ ਸਹਿਯੋਗ ਰਿਹਾ। ਡਾਕਟਰ ਅਸ਼ੋਕ ਸਿੰਗਲਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਦੱਸਿਆ ਕਿ ਇਸ ਪੋਲੀਓ ਖਾਤਮਾ ਮੁਹਿੰਮ ਦੌਰਾਨ ਜ਼ਿਲ੍ਹੇ ਅੰਦਰ  ਵੱਖ-ਵੱਖ ਬਲਾਕਾਂ ਅਤੇ ਸ਼ਹਿਰੀ ਖੇਤਰ ਵਿੱਚ ਟੀਮਾਂ ਨੂੰ ਲਾਮਬੰਦ ਕੀਤਾ ਗਿਆ ਸੀ, ਤਾਂ ਜੋ ਹਰ ਬੱਚੇ ਤੱਕ ਪੋਲੀਓ ਰਹਿਤ ...
ਸੋਸਾਇਟੀ ਫਾਰ ਸਰਵਿਸ ਟੂ ਵਲੰਟੀਅਰ ਏਜੰਸੀ ਪੰਜਾਬ ਨੇ ਵੱਖ-ਵੱਖ ਸਵੈ—ਸੇਵੀ ਸੰਸਥਾਵਾਂ ਨਾਲ ਕੀਤੀ ਮੀਟਿੰਗ

ਸੋਸਾਇਟੀ ਫਾਰ ਸਰਵਿਸ ਟੂ ਵਲੰਟੀਅਰ ਏਜੰਸੀ ਪੰਜਾਬ ਨੇ ਵੱਖ-ਵੱਖ ਸਵੈ—ਸੇਵੀ ਸੰਸਥਾਵਾਂ ਨਾਲ ਕੀਤੀ ਮੀਟਿੰਗ

National, Politics, Punjab, Trending
ਫਿਰੋਜ਼ਪੁਰ, 10 ਦਸੰਬਰ             ਡਿਪਟੀ ਕਮਿਸ਼ਨਰ ਫਿਰੋਜਪੁਰ ਦੀਪਸ਼ੀਖਾ ਸ਼ਰਮਾ ਦੇ ਨਿਰਦੇਸ਼ਾਂ ਹੇਠ ਸੋਸਾਇਟੀ ਫਾਰ ਸਰਵਿਸ ਟੂ ਵਲੰਟੀਅਰ ਏਜੰਸੀ ਪੰਜਾਬ ਵੱਲੋਂ ਜਿਲ੍ਹਾ ਫਿ਼ਰੋਜ਼ਪੁਰ ਦੀਆਂ ਵੱਖ-ਵੱਖ ਸਵੈ—ਸੇਵੀ ਸੰਸਥਾਵਾਂ ਦੀ ਮੀਟਿੰਗ ਸ੍ਰੀ ਏ.ਕੇ. ਕੁੰਦਰਾ, ਚੇਅਰਮੈਨ—ਕਮ—ਕਾਰਜਕਾਰੀ ਡਾਇਰੈਕਟਰ ਸੋਸਵਾ ਦੀ ਪ੍ਰਧਾਨਗੀ ਹੇਠ ਕੀਤੀ ਗਈ।        ਮੀਟਿੰਗ ਵਿੱਚ ਉਨ੍ਹਾਂ ਵੱਲੋਂ ਬਾਲ ਸਿਹਤ, ਨਾਰੀ ਸਸ਼ਕਤੀਕਰਨ ਲਈ ਵੱਖ—ਵੱਖ ਪ੍ਰੋਜੈਕਟਾਂ ਸਬੰਧੀ ਸਵੈ—ਸੇਵੀ ਸੰਸਥਾਵਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਉਹਨਾਂ ਜ਼ਿਲ੍ਹੇ ਦੀਆਂ ਸਮਾਜਸੇਵੀ ਸੰਸਥਾਵਾਂ ਨਾਲ ਵਿਚਾਰ ਚਰਚਾ ਕੀਤੀ ਅਤੇ ਵੱਖ - ਵੱਖ ਪ੍ਰੋਜੈਕਟਾਂ ਤਹਿਤ ਜ਼ਿਲ੍ਹੇ ਅੰਦਰ ਲੋੜਵੰਦ ਲੋਕਾਂ ਦੀ ਸਹਾਇਤਾ ਕਰਨ ਲਈ ਸਮਾਜ ਸੇਵੀ ਸੰਸਥਾਵਾਂ ਨੂੰ ਪ੍ਰੇਰਿਤ ਕੀਤਾ|  ਇਸ ਮੌਕੇ ਸ੍ਰੀਮਤੀ ਨਿਧੀ ਕੁਮੁਦ ਬੰਬਾਹ, ਪੀ.ਸੀ.ਐੱਸਵਧੀਕ ਡਿਪਟੀ ਕਮਿਸ਼ਨਰ (ਜ)ਫਿਰੋਜ਼ਪੁਰ, ਸ੍ਰੀ ਅਸ਼ੋਕ ਬਹਿਲ ਸਕੱਤਰ, ਰੈੱਡ ਕਰਾਸ ਵਿਸ਼ੇਸ਼ ਤੌਰ ਤੇ ਹਾਜਰ ਸਨ।...
ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਉੱਤੇ ਸ਼ਹਿਰ ਵਿੱਚ ਚਲਦੇ ਦੋ ਗੈਰ ਕਾਨੂੰਨੀ ਸਿਨੇਮਾ ਕੀਤੇ ਸੀਲ

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਉੱਤੇ ਸ਼ਹਿਰ ਵਿੱਚ ਚਲਦੇ ਦੋ ਗੈਰ ਕਾਨੂੰਨੀ ਸਿਨੇਮਾ ਕੀਤੇ ਸੀਲ

National, Politics, Punjab, Trending
ਅੰਮ੍ਰਿਤਸਰ 10 ਦਸੰਬਰ 2024-           ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ਗੈਰ ਕਾਨੂੰਨੀ ਢੰਗ ਨਾਲ ਚੱਲ ਰਹੀਆਂ ਗਤੀਵਿਧੀਆਂ ਉੱਤੇ ਨੱਥ ਪਾਉਣ ਲਈ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਤਹਿਤ ਅੱਜ ਤਹਿਸੀਲਦਾਰ ਜਗਸੀਰ ਸਿੰਘ ਦੀ ਟੀਮ ਨੇ ਅੰਮ੍ਰਿਤਸਰ ਦੇ ਚਾਟੀਵਿੰਡ ਇਲਾਕੇ ਵਿੱਚ ਚਲਦੇ ਦੋ ਗੈਰ ਕਾਨੂੰਨੀ ਸਿਨੇਮਾ ਸੀਲ ਕਰਕੇ ਉਹਨਾਂ ਵਿਰੁੱਧ ਕਾਨੂੰਨੀ ਕਾਰਵਾਈ ਆਰੰਭੀ ਹੈ। ਐਸਡੀਐਮ ਗੁਰਸਿਮਰਨ ਸਿੰਘ ਢਿੱਲੋ ਜਿਨਾਂ ਕੋਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਦਾ ਚਾਰਜ ਵੀ ਹੈ ਨੇ ਦੱਸਿਆ ਕਿ ਉਕਤ ਸਿਨੇਮਿਆਂ ਬਾਬਤ ਸ਼ਿਕਾਇਤ ਪ੍ਰਾਪਤ ਹੋਈ ਸੀ, ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਦਫਤਰ ਦੀ ਟੀਮ ਨੇ ਤਹਿਸੀਲਦਾਰ ਜਗਸੀਰ ਸਿੰਘ ਦੀ ਅਗਵਾਈ ਹੇਠ ਮੌਕਾ ਚੈੱਕ ਕੀਤਾ ਤਾਂ ਦੋ ਥਾਵਾਂ ਉੱਤੇ ਗੈਰ ਕਾਨੂੰਨੀ ਢੰਗ ਛੋਟੇ ਹਾਲ ਵਿੱਚ ਫਿਲਮਾਂ ਵਿਖਾਈਆਂ ਜਾ ਰਹੀਆਂ ਸਨ। ਉਹਨਾਂ ਦੱਸਿਆ ਕਿ ਬਿਨਾਂ ਲਾਇਸੰਸ ਤੋਂ ਜਨਤਕ ਤੌਰ ਉੱਤੇ ਇਸ ਤਰ੍ਹਾਂ ਫਿਲਮ ਵਿਖਾਉਣੀ ਸਿਨੇਮਾ ਐਕਟ ਦੀ ਉਲੰਘਣਾ ਹੈ। ਉਹਨਾਂ ਕਿਹਾ ਕਿ ਸਾਡੀ ਟੀਮ ਨੇ ਦੋਵਾਂ ਸਿਨੇਮਿਆਂ ਨੂੰ ਸੀਲ ਕਰਕੇ ਕਾਰਵਾਈ ਆਰੰਭ ਦਿੱਤੀ ਹੈ। ਸ ਢਿੱਲੋਂ ...
ਮੁੱਖ ਮੰਤਰੀ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ 1754 ਅਸਾਮੀਆਂ ਦਾ ਬੈਕਲਾਗ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਦਾ ਐਲਾਨ

ਮੁੱਖ ਮੰਤਰੀ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ 1754 ਅਸਾਮੀਆਂ ਦਾ ਬੈਕਲਾਗ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਦਾ ਐਲਾਨ

National, Politics, Punjab, Trending
ਚੰਡੀਗੜ੍ਹ, 10 ਦਸੰਬਰ: ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀ.) ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਦਿਵਿਆਂਗ ਵਿਅਕਤੀਆਂ ਲਈ ਰਾਖਵੀਆਂ ਅਸਾਮੀਆਂ ਦੇ ਬੈਕਲਾਗ ਨੂੰ ਭਰਨ ਲਈ ਵੱਡੀ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਇੱਥੇ ਆਪਣੇ ਅਧਿਕਾਰਕ ਰਿਹਾਇਸ਼ `ਤੇ ਸਮਾਜਿਕ ਨਿਆਂ ਅਤੇ ਬਾਲ ਭਲਾਈ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਦਿਵਿਆਂਗ ਵਿਅਕਤੀਆਂ ਦੀਆਂ ਖਾਲੀ ਅਸਾਮੀਆਂ ਦੇ ਬੈਕਲਾਗ ਦੀ ਸ਼ਨਾਖਤ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ ਬੈਕਲਾਗ ਵਜੋਂ ਸਿੱਧੀ ਭਰਤੀ ਦੀਆਂ 1754 ਅਸਾਮੀਆਂ ਅਤੇ ਤਰੱਕੀ ਦੀਆਂ 556 ਅਸਾਮੀਆਂ ਦੀ ਪਛਾਣ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਖ਼ਾਲੀ ਅਸਾਮੀਆਂ ਨੂੰ ਜਲਦੀ ਤੋਂ ਜਲਦੀ ਭਰਨ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇ। ਮੁੱਖ ਮੰਤਰੀ ਨੇ ਅੰਗਹੀਣ ਵਿਅਕਤੀਆਂ ਦੇ ਅਧਿਕਾ...
ਤਿੰਨ ਰੋਜ਼ਾ ਮੁਹਿੰਮ ਤਹਿਤ 72341 ਬੱਚਿਆਂ ਨੂੰ ਪਿਲਾਈਆਂ ਪੋਲਿਓ ਰੋਕੂ ਬੂੰਦਾਂ-ਸਿਵਲ ਸਰਜਨ

ਤਿੰਨ ਰੋਜ਼ਾ ਮੁਹਿੰਮ ਤਹਿਤ 72341 ਬੱਚਿਆਂ ਨੂੰ ਪਿਲਾਈਆਂ ਪੋਲਿਓ ਰੋਕੂ ਬੂੰਦਾਂ-ਸਿਵਲ ਸਰਜਨ

National, Politics, Punjab, Trending
ਮਾਨਸਾ 10 ਦਸੰਬਰ  : ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੋਲਿਓ ਦੀ ਬਿਮਾਰੀ ਦੇ ਮੁਕੰਮਲ ਖਾਤਮੇ ਲਈ ਸਿਹਤ ਵਿਭਾਗ ਮਾਨਸਾ ਵੱਲੋਂ 8 ਦਸੰਬਰ ਤੋਂ 10 ਦਸਬੰਰ 2024 ਤੱਕ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣ ਦੀ ਮੁਹਿੰਮ ਦੇ ਤੀਜੇ ਦਿਨ 12842 ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ 72274 ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਸੀ, ਜਿਸ ਲਈ ਪਹਿਲੇ ਦਿਨ 36548 ਬੱਚਿਆਂ, ਦੂਜੇ ਦਿਨ 22951 ਅਤੇ ਤੀਜੇ ਦਿਨ 12842 ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾ ਪਿਲਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸ ਕਾਰਜ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ 376 ਰੈਗੂਲਰ ਟੀਮਾਂ, 13 ਟਰਾਂਜਿਟ ਟੀਮਾਂ, 18 ਮੋਬਾਇਲ ਟੀਮਾਂ ਅਤੇ ਸਮੁੱਚੇ ਪ੍ਰੋਗਰਾਮ ਲਈ 73 ਸੁ...
ਰੈਡ ਕਰਾਸ ਸ਼ਾਖਾ ਵੱਲੋਂ ਬਲਾਕ ਮਾਜਰੀ ਦੇ ਪਿੰਡ ਮਿਰਜ਼ਾਪੁਰ ਵਿੱਚ ਲਗਾਇਆ ਮੈਡੀਕਲ ਚੈੱਕਅੱਪ ਕੈਂਪ ਅਤੇ ਫਸਟ ਏਡ ਜਾਗਰੂਕਤਾ ਕੈਂਪ

ਰੈਡ ਕਰਾਸ ਸ਼ਾਖਾ ਵੱਲੋਂ ਬਲਾਕ ਮਾਜਰੀ ਦੇ ਪਿੰਡ ਮਿਰਜ਼ਾਪੁਰ ਵਿੱਚ ਲਗਾਇਆ ਮੈਡੀਕਲ ਚੈੱਕਅੱਪ ਕੈਂਪ ਅਤੇ ਫਸਟ ਏਡ ਜਾਗਰੂਕਤਾ ਕੈਂਪ

National, Politics, Punjab, Trending
ਐੱਸ.ਏ.ਐੱਸ. ਨਗਰ 10 ਦਸੰਬਰ, 2024: ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲਾ ਰੈਡ ਕਰਾਸ ਸ਼ਾਖਾ, ਐੱਸ ਏ ਐੱਸ ਨਗਰ ਆਸ਼ਿਕਾ ਜੈਨ, ਦੀ ਰਹਿਨੁਮਾਈ ਹੇਠ ਰੈਡ ਕਰਾਸ ਸ਼ਾਖਾ ਵੱਲੋਂ ਅੱਜ ਕੰਡੀ ਏਰੀਆ ਵਿੱਚ ਪੈਂਦੇ ਪਿੰਡ ਮਿਰਜ਼ਾਪੁਰ ਬਲਾਕ ਮਾਜਰੀ ਤਹਿਸੀਲ ਖਰੜ ਵਿਖੇ ਮੈਡੀਕਲ ਚੈੱਕਅੱਪ ਕੈਂਪ ਅਤੇ ਫਸਟ ਏਡ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਮਿਰਜ਼ਾਪੁਰ ਸਕੂਲ ਦੇ ਬੱਚਿਆਂ ਅਤੇ ਅਧਿਆਪਕਾ ਨੂੰ ਫਸਟ ਏਡ ਬਾਰੇ ਜਾਣੂੰ ਕਰਵਾਇਆ ਗਿਆ। ਪਿੰਡ ਮਿਰਜ਼ਾਪੁਰ ਸਕੂਲ ਦੇ ਬੱਚਿਆਂ, ਅਧਿਆਪਕਾ ਅਤੇ ਪਿੰਡ ਦੇ ਵਿਅਕਤੀਆਂ ਦਾ ਜਨਰਲ ਮੈਡੀਕਲ ਚੈੱਕਅੱਪ ਕੀਤਾ ਗਿਆ। ਇਸ ਮੌਕੇ ਸਕੱਤਰ ਰੈਡ ਕਰਾਸ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਗ਼ਰੀਬ ਅਤੇ ਲੋੜਵੰਦ ਵਿਅਕਤੀਆਂ ਦੀ ਮੱਦਦ ਲਈ ਹਮੇਸ਼ਾ ਤੱਤਪਰ ਰਹਿੰਦੀ ਹੈ। ਉਹਨਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਹ ਸਭ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ-ਕਮ- ਸੀਨੀਅਰ ਮੀਤ ਪ੍ਰਧਾਨ ਵਿਰਾਜ ਸ਼ਿਆਮਕਰਨ ਤਿੜਕੇ ਅਤੇ ਸਹਾਇਕ ਕਮਿਸ਼ਨਰ-ਕਮ-ਅਵੇਤਨੀ ਸਕੱਤਰ ਡਾ. ਅੰਕਿਤਾ ਕਾਂਸਲ ਦੇ ਆਦੇਸ਼ਾਂ ਨਾਲ ਹੀ ਸੰਭਵ ਹੋ ਸਕਿ...
ਨਾਮਜਦਗੀਆਂ ਦੇ ਦੂਜੇ ਦਿਨ ਕਿਸੇ ਉਮੀਦਵਾਰ ਵੱਲੋਂ ਨਹੀਂ ਕਰਵਾਏ ਗਏ ਨਾਮਜ਼ਦਗੀ ਪੱਤਰ ਦਾਖਲ : ਜ਼ਿਲ੍ਹਾ ਚੋਣਕਾਰ ਅਫ਼ਸਰ

ਨਾਮਜਦਗੀਆਂ ਦੇ ਦੂਜੇ ਦਿਨ ਕਿਸੇ ਉਮੀਦਵਾਰ ਵੱਲੋਂ ਨਹੀਂ ਕਰਵਾਏ ਗਏ ਨਾਮਜ਼ਦਗੀ ਪੱਤਰ ਦਾਖਲ : ਜ਼ਿਲ੍ਹਾ ਚੋਣਕਾਰ ਅਫ਼ਸਰ

National, Politics, Punjab, Trending
ਮਾਨਸਾ, 10 ਦਸੰਬਰ : ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਐਲਾਨੀਆਂ ਗਈਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ 21 ਦਸੰਬਰ 2024 ਨੂੰ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਮਾਨਸਾ ਜ਼ਿਲ੍ਹੇ ਅੰਦਰ ਨਗਰ ਪੰਚਾਇਤ ਭੀਖੀ ਅਤੇ ਸਰਦੂਲਗੜ੍ਹ ਵਿਖੇ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਉਮੀਦਵਾਰ 12 ਦਸੰਬਰ ਤੱਕ ਆਪਣੇ ਨਾਮਜਦਗੀ ਪੱਤਰ ਜਮ੍ਹਾ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਾਮਜਦਗੀਆਂ ਦੇ ਦੂਜੇ ਦਿਨ ਵੀ ਕਿਸੇ ਉਮੀਦਵਾਰ ਵੱਲੋਂ ਨਾਮਜਦਗੀ ਪੱਤਰ ਜਮ੍ਹਾ ਨਹੀਂ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ 12 ਦਸੰਬਰ ਤੱਕ ਸਵੇਰੇ 11 ਵਜੇ ਤੋਂ ਲੈ ਕੇ ਦੁਪਿਹਰ 3 ਵਜੇ ਤੱਕ ਦਾਖਲ ਕੀਤੇ ਜਾ ਸਕਦੇ ਹਨ ਅਤੇ 13 ਦਸੰਬਰ ਨੂੰ ਦਾਖਲ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 14 ਦਸੰਬਰ ਨੂੰ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਇਨ੍ਹਾਂ ਚੋਣਾਂ ਲਈ ਵੋਟਾਂ 21 ਦਸੰਬਰ 2024 ਨੂੰ ਸਵੇਰੇ 7 ਵਜੇ ਤੋਂ ...
ਏ.ਡੀ.ਸੀ ਨੇ ਵਿਭਾਗਾਂ ਨੂੰ ਰੋਜ਼ਾਨਾ ਦੀਆਂ ਗਤੀਵਿਧੀਆਂ ਦਾ ਕੈਲੰਡਰ ਬਣਾਉਣ ਲਈ ਕਿਹਾ

ਏ.ਡੀ.ਸੀ ਨੇ ਵਿਭਾਗਾਂ ਨੂੰ ਰੋਜ਼ਾਨਾ ਦੀਆਂ ਗਤੀਵਿਧੀਆਂ ਦਾ ਕੈਲੰਡਰ ਬਣਾਉਣ ਲਈ ਕਿਹਾ

National, Politics, Punjab, Trending
ਲੁਧਿਆਣਾ, 10 ਦਸੰਬਰ (000) ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰੋਹਿਤ ਗੁਪਤਾ ਨੇ ਸਮੂਹ ਵਿਭਾਗਾਂ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਲਈ ਰੋਜ਼ਾਨਾ ਦੀਆਂ ਗਤੀਵਿਧੀਆਂ ਦੀ ਰੂਪ ਰੇਖਾ ਤਿਆਰ ਕਰਨ ਲਈ ਇੱਕ ਕੈਲੰਡਰ ਤਿਆਰ ਕਰਨ ਦੀ ਅਪੀਲ ਕੀਤੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਇਸ ਪ੍ਰੋਗਰਾਮ ਨੂੰ ਇਮਾਨਦਾਰੀ ਨਾਲ ਲਾਗੂ ਕਰਨਾ ਅਤੇ ਲੁਧਿਆਣਾ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣਾ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਸ੍ਰੀ ਰੋਹਿਤ ਗੁਪਤਾ ਨੇ ਉਨ੍ਹਾਂ ਨੂੰ ਇਸ ਕਾਰਜ ਵਿੱਚ ਸਰਗਰਮੀ ਨਾਲ ਸ਼ਾਮਲ ਹੋਣ ਅਤੇ ਪ੍ਰੋਗਰਾਮ ਨਾਲ ਜੁੜੀਆਂ ਗਤੀਵਿਧੀਆਂ ਵਿੱਚ ਨਿੱਜੀ ਤੌਰ 'ਤੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ ਦੌਰਿਆਂ ਦੌਰਾਨ ਭਾਈਚਾਰੇ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਸ੍ਰੀ ਰੋਹਿਤ ਗੁਪਤਾ ਨੇ ਦੱਸਿਆ ਕਿ ਨਸ਼ਾ ਮੁਕਤ ਭਾਰਤ ਮੁਹਿੰਮ ਨਾਰਕੋਟਿਕਸ ਕੰਟਰੋਲ ਬਿਊਰੋ ਅਤੇ ਪੁਲਿਸ ਦੁਆਰਾ ਨਸ਼ਿਆਂ ਦੀ ਸਪਲਾਈ ਨੂੰ ਰੋਕਣ, ਆਊਟਰੀਚ ਅਤੇ ਜਾਗਰੂਕਤਾ ਪਹਿਲਕਦਮੀਆਂ ਕਰਨ ਅਤੇ ਨਸ਼ਿਆਂ ਦੀ ਮੰਗ ਨੂੰ ਘ...
ਡੀ.ਸੀ ਨੇ ਉਭਰਦੇ ਉੱਦਮੀਆਂ ਨਾਲ ਮੁਲਾਕਾਤ ਕੀਤੀ

ਡੀ.ਸੀ ਨੇ ਉਭਰਦੇ ਉੱਦਮੀਆਂ ਨਾਲ ਮੁਲਾਕਾਤ ਕੀਤੀ

National, Politics, Punjab, Trending
ਲੁਧਿਆਣਾ, 10 ਦਸੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸੀ.ਟੀ ਯੂਨੀਵਰਸਿਟੀ ਵਿਖੇ ਉੱਦਮੀਆਂ ਲਈ ਫਿਊਚਰ ਟਾਈਕੂਨਜ਼ ਪ੍ਰੋਗਰਾਮ ਤਹਿਤ ਬੂਟ ਕੈਂਪ ਦੀ ਸ਼ੁਰੂਆਤ ਦੌਰਾਨ ਨਵੀਨਤਾ ਨੂੰ ਹੁਲਾਰਾ ਦੇਣ ਅਤੇ ਉਭਰਦੇ ਉੱਦਮੀਆਂ ਦਾ ਸਮਰਥਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਸ੍ਰੀ ਜਤਿੰਦਰ ਜੋਰਵਾਲ ਨੇ ਆਪਣੇ ਬੈਚਮੇਟ 2014 ਆਈ.ਏ.ਐਸ. ਅਫਸਰ ਸਾਕਸ਼ੀ ਸਾਹਨੀ (ਡੀ.ਸੀ. ਅੰਮ੍ਰਿਤਸਰ) ਦੀ ਇਸ ਪ੍ਰੋਗਰਾਮ  ਨੂੰ ਚਲਾਉਣ ਲਈ ਕੀਤੀ ਪਹਿਲਕਦਮੀ ਦੀ ਸ਼ਲਾਘਾ ਕੀਤੀ। ਡੀ.ਸੀ ਸ੍ਰੀ ਜਤਿੰਦਰ ਜੋਰਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਇੱਕ ਸਫਲ ਅਰਥਵਿਵਸਥਾ ਦੇ ਪਿੱਛੇ ਨਵੀਨਤਾ ਸਭ ਤੋਂ ਮਹੱਤਵਪੂਰਨ ਚਾਲਕ ਸ਼ਕਤੀਆਂ ਵਿੱਚੋਂ ਇੱਕ ਹੈ। ਉਹਨਾਂ ਨੇ ਉਜਾਗਰ ਕੀਤਾ ਕਿ ਪਹਿਲਕਦਮੀ ਦਾ ਉਦੇਸ਼ ਸਿਹਤ, ਸਿੱਖਿਆ, ਖੇਤੀਬਾੜੀ ਅਤੇ ਸੂਚਨਾ ਤਕਨਾਲੋਜੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਨਵੀਨਤਾਕਾਰੀ ਸਟਾਰਟ-ਅੱਪ ਨੂੰ ਉਤਸ਼ਾਹਿਤ ਕਰਨਾ ਹੈ। ਉਹਨਾਂ ਨੇ ਜ਼ੋਰ ਦਿੱਤਾ ਕਿ ਵਿਚਾਰ ਸੰਮਲਿਤ, ਪਹੁੰਚਯੋਗ, ਉਪਲਬਧ, ਕਿਫਾਇਤੀ, ਆਰਥਿਕ ਤੌਰ 'ਤੇ ਵਿਵਹਾਰਕ ਅਤੇ ਸਮਾਜਿਕ ਤੌਰ 'ਤੇ ਸਵੀਕਾਰਯੋਗ ਹੋਣੇ ਚਾਹੀਦੇ ਹ...