Sunday, March 15
Shadow

Trending

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

Crime, National, Politics, Punjab, Trending
ਚੰਡੀਗੜ੍ਹ, 10 ਦਸੰਬਰ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਠਿੰਡਾ ਜ਼ਿਲ੍ਹੇ ਦੇ ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਘਬੀਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਤਲਵੰਡੀ ਸਾਬੋ ਬਲਾਕ ਦੇ ਪਿੰਡ ਸਿੰਗੋ ਵਾਸੀ ਸੁਖਪ੍ਰੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਏ ਪੁਲੀਸ ਕੇਸ ਵਿੱਚ ਉਸ ਦਾ ਪੱਖ ਪੂਰਨ ਲਈ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਨੂੰ ਦੋ ਸਰਕਾਰੀ ...
ਸਕੱਤਰ, ਮਕਾਨ ਤੇ ਸ਼ਹਿਰੀ ਵਿਕਾਸ ਨੇ ਮੋਹਾਲੀ ਦੀਆਂ ਸੜਕਾਂ ਨੂੰ ਭੀੜ -ਭੜੱਕਾ ਰਹਿਤ ਕਰਨ ਲਈ ਅਧਿਕਾਰੀਆਂ ਨਾਲ ਵਿਸਤ੍ਰਿਤ ਵਿਚਾਰ ਚਰਚਾ ਕੀਤੀ

ਸਕੱਤਰ, ਮਕਾਨ ਤੇ ਸ਼ਹਿਰੀ ਵਿਕਾਸ ਨੇ ਮੋਹਾਲੀ ਦੀਆਂ ਸੜਕਾਂ ਨੂੰ ਭੀੜ -ਭੜੱਕਾ ਰਹਿਤ ਕਰਨ ਲਈ ਅਧਿਕਾਰੀਆਂ ਨਾਲ ਵਿਸਤ੍ਰਿਤ ਵਿਚਾਰ ਚਰਚਾ ਕੀਤੀ

National, Politics, Punjab, Trending
ਐਸ.ਏ.ਐਸ.ਨਗਰ, 10 ਦਸੰਬਰ, 2024: ਤੇਜ਼ੀ ਨਾਲ ਵੱਧ ਰਹੇ ਸ਼ਹਿਰੀਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਮੱਦੇਨਜ਼ਰ ਮੋਹਾਲੀ ਦੀਆਂ ਸੜਕਾਂ ਨੂੰ ਭੀੜ-ਭੜੱਕੇ ਤੋਂ ਮੁਕਤ ਅਤੇ ਵਧਦੇ ਟ੍ਰੈਫਿਕ ਦੇ ਅਨੁਕੂਲ ਬਣਾਉਣ ਲਈ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਅੱਜ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਗਮਾਡਾ ਦੇ ਸੀ.ਏ. ਮੋਨੀਸ਼ ਕੁਮਾਰ, ਕਮਿਸ਼ਨਰ ਨਗਰ ਨਿਗਮ ਟੀ ਬੇਨਿਥ, ਐਸ ਐਸ ਪੀ ਦੀਪਕ ਪਾਰੀਕ, ਪ੍ਰੋਜੈਕਟ ਡਾਇਰੈਕਟਰ ਐਨ ਐਚ ਏ ਆਈ ਪ੍ਰਦੀਪ ਅਤਰੇ ਅਤੇ ਰਾਜ ਸੜਕ ਸੁਰੱਖਿਆ ਸਲਾਹਕਾਰ ਨਵਦੀਪ ਅਸੀਜਾ ਨਾਲ ਮੁਹਾਲੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸਤ੍ਰਿਤ ਵਿਚਾਰ-ਵਟਾਂਦਰਾ ਕੀਤਾ। ਮੋਹਾਲੀ ਦੀਆਂ ਸੜਕਾਂ 'ਤੇ ਟ੍ਰੈਫਿਕ ਦੀ ਭੀੜ 'ਤੇ ਭਵਿੱਖ ਦੀਆਂ ਚੁਣੌਤੀਆਂ 'ਤੇ ਕਾਬੂ ਪਾਉਣ ਲਈ ਥੋੜ੍ਹੇ ਅਤੇ ਲੰਮੇ ਸਮੇਂ ਦੇ ਹੱਲ ਦੀ ਯੋਜਨਾ ਬਣਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਜ਼ਿੰਮੇਵਾਰ ਵਿਭਾਗਾਂ ਨੂੰ ਡਿਪਟੀ ਕਮਿਸ਼ਨਰ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਸੂਬੇ ਅਤੇ ਗੁਆਂਢੀ ਯੂਟੀ ਪ੍ਰਸ਼ਾਸਨ ਅਤੇ ਪੰਚਕੂਲਾ ਜ਼ਿਲ੍ਹਾ ਪ੍ਰਸ਼ਾਸਨ ਨਾਲ ਇਸ ਮੁੱ...
ਐਨ.ਈ.ਈ.ਟੀ. ਅਤੇ  ਆਈ.ਆਈ.ਟੀ./ਜੇ.ਈ.ਈ. ਪ੍ਰੀਖਿਆ ਦੀ ਤਿਆਰੀ ਲਈ ਮੈਰੀਟੋਰੀਅਸ ਸਕੂਲ, ਮੋਹਾਲੀ ਅਤੇ ਜਲੰਧਰ ਵਿਖੇ ਰਾਜ ਪੱਧਰੀ ਰਿਹਾਇਸ਼ੀ ਸਰਦ ਰੁੱਤ ਕੈਂਪ ਸ਼ੁਰੂ: ਹਰਜੋਤ ਸਿੰਘ ਬੈਂਸ

ਐਨ.ਈ.ਈ.ਟੀ. ਅਤੇ ਆਈ.ਆਈ.ਟੀ./ਜੇ.ਈ.ਈ. ਪ੍ਰੀਖਿਆ ਦੀ ਤਿਆਰੀ ਲਈ ਮੈਰੀਟੋਰੀਅਸ ਸਕੂਲ, ਮੋਹਾਲੀ ਅਤੇ ਜਲੰਧਰ ਵਿਖੇ ਰਾਜ ਪੱਧਰੀ ਰਿਹਾਇਸ਼ੀ ਸਰਦ ਰੁੱਤ ਕੈਂਪ ਸ਼ੁਰੂ: ਹਰਜੋਤ ਸਿੰਘ ਬੈਂਸ

National, Politics, Punjab, Trending
ਚੰਡੀਗੜ੍ਹ, 9 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਦਿਅਕ ਪਾੜੇ ਨੂੰ ਪੂਰਨ ਅਤੇ ਮਿਆਰੀ ਕੋਚਿੰਗ ਤੱਕ ਪਹੁੰਚ ਨਾ ਕਰ ਸਕਣ ਵਾਲੇ ਵਿਦਿਆਰਥੀਆਂ ਨੂੰ ਮੁਕਾਬਕਲਾ ਪ੍ਰੀਖਿਆਵਾਂ ਲਈ ਢੁਕਵੀਂ ਸਿਖਲਾਈ ਦੇ ਮੌਕੇ ਪ੍ਰਦਾਨ ਕਰਨ ਲਈ ਇੱਕ ਸ਼ਲਾਘਾਯੋਗ ਉਪਰਾਲੇ ਦੀ  ਸ਼ੁਰੂਆਤ ਕੀਤੀ ਹੈ। ਸਕੂਲ ਸਿੱਖਿਆ ਵਿਭਾਗ ਵੱਲੋਂ ਐਨ.ਈ.ਈ.ਟੀ. ਅਤੇ  ਆਈ.ਆਈ.ਟੀ./ਜੇ.ਈ.ਈ.  ਵਰਗੀਆਂ ਮੁਕਾਬਲਾ ਪ੍ਰੀਖਿਆਵਾਂ ਲਈ ਸੂਬਾ ਪੱਧਰੀ ਰਿਹਾਇਸ਼ੀ ਪੇਸ਼ੇਵਰ ਕੋਚਿੰਗ ਕੈਂਪ ਲਗਾਇਆ ਗਿਆ ਹੈ, ਜੋ ਅੱਜ ਸ਼ੁਰੂ ਹੋਇਆ ਹੈ  ਅਤੇ  ਜਿਸ ਨਾਲ ਪੰਜਾਬ ਭਰ ਤੋਂ  ਮੋਹਾਲੀ ਅਤੇ ਜਲੰਧਰ ਦੇ ਸਕੂਲਾਂ ਵਿੱਚ 300-300 ਵਿਦਿਆਰਥੀਆਂ ਲਈ ਲਾਭਕਾਰੀ ਹੋਵੇਗਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਕੈਂਪ 8 ਦਸੰਬਰ ਤੋਂ 29 ਦਸੰਬਰ ਤੱਕ ਜਲੰਧਰ ਅਤੇ ਐਸ.ਏ.ਐਸ.ਨਗਰ ਵਿਖੇ ਚੱਲੇਗਾ। ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ ਦੇ ਜੇ.ਈ.ਈ ਦੇ ਵਿਦਿਆਰਥੀ 8ਵੀਂ ਤੋਂ ਅਤੇ ਐਨ.ਈ.ਈ.ਟੀ. ਦੇ ਵਿਦਿਆਰਥੀ 15.12.24.24  ਤੋਂ ਸਿਖਲਾਈ ਲਈ ਆਉਣਗੇ। ਉਦਘਾਟਨ ਵਾ...
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ ਨੂੰ ਆਈ.ਟੀ.ਆਈ. (ਮਹਿਲਾਵਾਂ), ਫੇਜ਼-5, ਐੱਸ.ਏ.ਐੱਸ ਨਗਰ ਲਾਇਆ ਜਾਵੇਗਾ ਪਲੇਸਮੈਂਟ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ ਨੂੰ ਆਈ.ਟੀ.ਆਈ. (ਮਹਿਲਾਵਾਂ), ਫੇਜ਼-5, ਐੱਸ.ਏ.ਐੱਸ ਨਗਰ ਲਾਇਆ ਜਾਵੇਗਾ ਪਲੇਸਮੈਂਟ ਕੈਂਪ

National, Politics, Punjab, Trending
ਐੱਸ.ਏ.ਐੱਸ ਨਗਰ, 9 ਦਸੰਬਰ,2024: ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ (ਬੁੱਧਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਸਰਕਾਰੀ ਆਈ.ਟੀ.ਆਈ (ਮਹਿਲਾਵਾਂ), ਫੇਜ਼-5, ਐੱਸ.ਏ.ਐੱਸ ਨਗਰ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 09:00 ਵਜੇ ਤੋਂ 02.00 ਵਜੇ ਤੱਕ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕਮ-ਸੀ.ਈ.ਓ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਸ੍ਰੀਮਤੀ ਸੋਨਮ ਚੌਧਰੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਲਗਾਤਾਰ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਵਿੱਚ ਬੁੱਧਵਾਰ 11 ਦਸੰਬਰ  ਨੂੰ ਉਕਤ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਣਾ ਹੈ। ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਬੁੱਧਵਾਰ ਨੂੰ ਲੱਗਣ ਵਾਲੇ ਕੈਂਪ ਵਿੱਚ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ ਜ਼ਿਨ੍ਹਾ ਵਿੱਚ ਡੀ ਮਾਰਟ, ਆਈ.ਸੀ.ਆਈ.ਸੀ.ਆਈ. ਬੈਂਕ, ਗਲੋਬ ਟੋਇਟਾ, ਜ਼ੋਮੈਟੋ, ਸਵਿਗੀ, ਗੋਦਰੇਜ ਬੌਇਸ...
ਪ੍ਰਧਾਨ ਮੰਤਰੀ ਸੂਰਿਆ ਘਰ ਮੁਫਤ ਬਿਜਲੀ ਯੋਜਨਾ ਦਾ ਜਿਲ੍ਹਾ ਵਾਸੀ ਲੈਣ ਲਾਹਾ-ਡਿਪਟੀ ਕਮਿਸ਼ਨਰ

ਪ੍ਰਧਾਨ ਮੰਤਰੀ ਸੂਰਿਆ ਘਰ ਮੁਫਤ ਬਿਜਲੀ ਯੋਜਨਾ ਦਾ ਜਿਲ੍ਹਾ ਵਾਸੀ ਲੈਣ ਲਾਹਾ-ਡਿਪਟੀ ਕਮਿਸ਼ਨਰ

National, Politics, Punjab, Trending
ਫਰੀਦਕੋਟ 9 ਦਸੰਬਰ () ਬਜਟ 2024-25 ਵਿੱਚ ਐਲਾਨ ਕੀਤੀ ਪ੍ਰਧਾਨ ਮੰਤਰੀ ਸੂਰਿਆ ਘਰ ਮੁਫਤ ਬਿਜਲੀ ਯੋਜਨਾ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇੱਕ ਮਹੱਤਵਪੂਰਨ ਯੋਜਨਾ ਹੈ। ਇਸ ਦਾ ਮਕਸਦ ਦੇਸ਼ ਦੇ ਇੱਕ ਕਰੋੜ ਘਰਾਂ ਨੂੰ ਰੂਫਟਾਪ ਸੋਲਰ ਜਰੀਏ ਮੁਫਤ ਬਿਜਲੀ ਉਪਲੱਬਧ ਕਰਵਾਉਣਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਗਰੀਬ ਅਤੇ ਮੱਧਮ ਵਰਗ ਪਰਿਵਾਰ ਇਸ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਤਹਿਤ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦਿੱਤੀ ਜਾਵੇਗੀ। ਘਰਾਂ ਦੀਆਂ ਛੱਤਾਂ ਤੇ ਸੋਲਰ ਪੈਨਲ ਲਾਏ ਜਾਣਗੇ ਅਤੇ 60 ਪ੍ਰਤੀਸ਼ਤ ਤੱਕ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਦੇਸ਼ ਦੇ ਇੱਕ ਕਰੋੜ ਘਰਾਂ ਨੂੰ ਰੂਫਟਾਪ ਸੋਲਰ ਜਰੀਏ ਮੁਫਤ ਬਿਜਲੀ ਉਪਲੱਬਧ ਕਰਵਾਉਣਾ ਹੈ। ਇਸ ਯੋਜਨਾ ਨਾਲ ਦੇਸ਼ ਦੇ ਲੋਕਾਂ ਨੂੰ ਬਿਜਲੀ ਬਿੱਲ ’ਚ ਕਮੀ, ਊਰਜਾ ਸੁਰੱਖਿਆ ’ਚ ਵਾਧਾ, ਪ੍ਰਦੂਸ਼ਣ ’ਚ ਕਮੀ ਅਤੇ ਰੁਜ਼ਗਾਰ ਸਿਰਜਣਾ ਵਰਗੇ ਫਾਇਦੇ ਹੋਣਗੇ। ਉਨ੍ਹਾਂ ਕਿਹਾ ਕਿ ਰੂਫਟਾਪ ਸੋਲਰ ਸਿਸਟਮ ਲਗਾਉਣ...
ਯੂਥ ਕਲੱਬਾਂ ਰਾਹੀਂ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦਾ ਆਗਾਜ਼

ਯੂਥ ਕਲੱਬਾਂ ਰਾਹੀਂ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦਾ ਆਗਾਜ਼

National, Politics, Punjab, Trending
ਐਸ.ਏ.ਐਸ. ਨਗਰ, 9 ਦਸੰਬਰ, 2024: ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਰਾਜ ਨੂੰ ਨਸ਼ਾ ਮੁਕਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਦੇ ਤਹਿਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪਿੰਡ ਗੁਡਾਣਾ ਵਿਖੇ ਯੁਵਕ ਸੇਵਾਵਾਂ ਵਿਭਾਗ ਐਸ.ਏ.ਐਸ.ਨਗਰ ਵਲੋਂ ਯੁਵਕ ਸੇਵਾਵਾਂ ਕਲੱਬ ਅਤੇ ਗ੍ਰਾਮ ਪੰਚਾਇਤ ਗੁਡਾਣਾ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਨੁੱਕੜ ਨਾਟਕ ਕਰਵਾਇਆ ਗਿਆ। ਇਹ ਨਾਟਕ ਸਰਫਰੋਸ਼ ਰੰਗਮੰਚ ਵਲੋਂ ਪੇਸ਼ ਕੀਤਾ ਗਿਆ। ਨਾਟਕ ਵਿੱਚ ਦਿਖਾਇਆ ਗਿਆ ਕਿ ਕਿਸ ਤਰ੍ਹਾਂ ਅਸੀਂ ਨਸ਼ਿਆਂ ਦੇ ਵੱਧ ਰਹੇ ਪਸਾਰ ਨੂੰ ਰੋਕ ਅਤੇ ਇਕੱਠੇ ਹੋ ਕੇ ਖ਼ਤਮ ਕਰ ਸਕਦੇ ਹਾਂ। ਕੈਪਟਨ ਮਨਤੇਜ ਸਿੰਘ ਚੀਮਾ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਐਸ.ਏ.ਐਸ.ਨਗਰ ਨੇ ਇਕੱਤਰ ਹੋਏ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ, ਤਾਂ ਜੋ ਅਸੀ ਆਪਣੇ ਪਿੰਡ, ਕਸਬੇ, ਸ਼ਹਿਰ, ਰਾਜ ਨੂੰ ਨਸ਼ਿਆਂ ਦੀ ਜਕੜ੍ਹ ਤੋਂ ਬਚਾ ਸਕੀਏ। ਇਸ ਮੌਕੇ ਯੁਵਕ ਸੇਵਾਵਾਂ ਕਲੱਬ...
ਖੁਸ਼ੀ ਫਾਊਂਡੇਸ਼ਨ ਦੇ ਵੱਧਦੇ ਕਦਮ ਔਰਤਾਂ ਦੀ ਸਫਾਈ ਅਤੇ ਸਿਹਤ ਸੰਭਾਲ ਵੱਲ

ਖੁਸ਼ੀ ਫਾਊਂਡੇਸ਼ਨ ਦੇ ਵੱਧਦੇ ਕਦਮ ਔਰਤਾਂ ਦੀ ਸਫਾਈ ਅਤੇ ਸਿਹਤ ਸੰਭਾਲ ਵੱਲ

National, Politics, Punjab, Trending
ਫਾਜ਼ਿਲਕਾ 9 ਦਸੰਬਰ ਵਿਧਾਇਕ ਨਰਿੰਦਰਪਾਲ ਸਿੰਘ ਸਵਾਨਾ ਦੀ ਪਤਨੀ ਖੁਸ਼ਬੂ ਸਾਵਣਸੁਖਾ ਦੀ ਅਗਵਾਈ ਵਿੱਚ ਖੁਸ਼ੀ ਫਾਊਂਡੇਸ਼ਨ ਵੱਲੋਂ ਔਰਤਾਂ ਦੀਆਂ ਲੋੜਾਂ ਨੂੰ ਸਮਝਦਿਆਂ ਅਤੇ ਸਾਫ-ਸਫਾਈ ਨੂੰ ਤਵਜੋ ਦਿੰਦਿਆਂ ਉਨ੍ਹਾਂ ਨੂੰ ਸੈਨੇਟਰੀ ਪੈਡ ਵੰਡ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤਹਿਤ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਗੜ ਭੈਣੀ ਦੀਆਂ ਵਿਦਿਆਰਥਣਾਂ ਨੂੰ ਸੈਨੇਟਰੀ ਪੈਡ ਵੰਡੇ ਗਏ। ਮੈਨਸਟਰੂਅਲ ਹਾਈਜੀਨ ਜਾਗਰੂਕਤਾ ਕੈਂਪ ਦੌਰਾਨ ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸੈਨੇਟਰੀ ਪੈਡਾਂ ਦੀ ਵਰਤੋਂ ਕਰਨ ਦੀ ਜ਼ਰੂਰਤ ਅਤੇ ਮਹੱਤਤਾ ਬਾਰੇ ਜਾਣੂ ਕਰਵਾਇਆ। ਉਨਾਂ ਕਿਹਾ ਕਿ ਸਿਹਤ ਅਤੇ ਸਫਾਈ ਨੂੰ ਬਰਕਰਾਰ ਰੱਖਣ ਲਈ ਸੈਨੇਟਰੀ ਪੈਡਾਂ ਦੀ ਵਰਤੋਂ ਕਰਨੀ ਚਾਹੀਦੀ ਹੈ | ਇਸਦੀ ਵਰਤੋਂ ਲੜਕੀਆਂ ਅਤੇ ਔਰਤਾਂ ਲਈ ਬਹੁਤ ਜ਼ਰੂਰੀ ਹੈ, ਖਾਸ ਕਰਕੇ ਮਾਹਵਾਰੀ ਦੌਰਾਨ, ਇਹ ਪੈਡ ਉਨ੍ਹਾਂ ਨੂੰ ਕਈ ਗੰਭੀਰ ਬਿਮਾਰੀਆਂ ਤੋਂ ਬਚਾਉਂਦਾ ਹੈ, ਔਰਤਾਂ ਦੀਆਂ ਜ਼ਿਆਦਾਤਰ ਬਿਮਾਰੀਆਂ ਉਨ੍ਹਾਂ ਦੀ ਸਿਹਤ ਦਾ ਧਿਆਨ ਨਾ ਰੱਖਣ ਕਾਰਨ ਹੁੰਦੀਆਂ ਹਨ। ਖੁਸ਼ੀ ਫਾਊਂਡੇਸ਼ਨ ਦਾ ਮੁੱਖ ਉਦੇਸ਼ ਔਰਤਾਂ ਦੀ ਸਿਹਤ ਦਾ ਖਿਆਲ ਰੱਖਣ ਦਾ ਹੈ।  ਉਨ੍ਹਾ...
ਰਾਜ ਪੱਧਰ ਖੇਡਾਂ ਦੀ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਚ ਸ਼ੁਰੂਆਤ

ਰਾਜ ਪੱਧਰ ਖੇਡਾਂ ਦੀ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਚ ਸ਼ੁਰੂਆਤ

National, Politics, Punjab, Trending
ਫਰੀਦਕੋਟ 9 ਦਸੰਬਰ () ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵਲੋ ਜਿਲ੍ਹਾ ਪ੍ਰਸ਼ਾਸਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜਨ-3 ਅਧੀਨ ਰਾਜ ਪੱਧਰ ਖੇਡਾਂ-2024 (ਲੜਕੇ ਅਤੇ ਲੜਕੀਆਂ) ਬਾਸਕਿਟਬਾਲ ਅਤੇ ਤਾਇਕਵਾਂਡੋ ਖੇਡਾਂ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿੱਚ ਅੱਜ ਸ਼ੁਰੂ ਹੋ ਗਈਆ। ਇਨ੍ਹਾਂ ਖੇਡਾਂ ਵਿੱਚ ਬਾਸਕਿਟਬਾਲ ਅਤੇ ਤਾਇਕਵਾਂਡੋ ਗੇਮ ਦੇ ਵੱਖ-ਵੱਖ 5 ਉਮਰ ਵਰਗਾਂ ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ।  ਇਹਨਾਂ ਖੇਡਾ ਦੀ ਸ਼ੁਰੂਆਤ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਅੰਤਰਰਾਸ਼ਟਰੀ ਬਾਸਕਿਟਬਾਲ ਖਿਡਾਰੀ ਸ. ਪਾਲਪ੍ਰੀਤ ਸਿੰਘ ਬਰਾੜ ਵਿਸ਼ੇਸ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਵਿਧਾਇਕ ਫਰੀਦਕੋਟ ਸ. ਸੇਖੋਂ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਹੈ ਕਿ ਪੰਜਾਬ ਦਾ ਹਰ ਨੋਜਵਾਨ, ਬੱਚਾ ਗਰਾਊਂਡ ਵਿੱਚ ਆ ਕੇ ਖੇਡਾਂ ਖੇਡ ਕੇ ਆਪਣੇ ਮਾਤਾ ਪਿਤਾ, ਦੇਸ਼ ਦਾ ਨਾਮ ਰੋਸ਼ਨ ਕਰੇ। ਉਨ੍ਹਾਂ ਕਿ ਆਮ ਆਦਮੀ ਪਾਰਟੀ ਦੀ ਸੋਚ ਹੈ ਕਿ ਹਸਪਤਾਲਾਂ ਵਿੱਚੋਂ ਭੀੜ ਨੂੰ ਘਟਾ ਕੇ ਗਰ...
ਨਸ਼ਿਆਂ ਵਿਰੁੱਧ ਜਾਰੀ ਜੰਗ ਵਿਚ ਯੁਵਕ ਸੇਵਾਵਾਂ ਵਿਭਾਗ ਫਾਜ਼ਿਲਕਾ ਵੱਲੋਂ ਕੀਤਾ ਗਿਆ ਅਹਿਮ ਉਪਰਾਲਾ

ਨਸ਼ਿਆਂ ਵਿਰੁੱਧ ਜਾਰੀ ਜੰਗ ਵਿਚ ਯੁਵਕ ਸੇਵਾਵਾਂ ਵਿਭਾਗ ਫਾਜ਼ਿਲਕਾ ਵੱਲੋਂ ਕੀਤਾ ਗਿਆ ਅਹਿਮ ਉਪਰਾਲਾ

National, Politics, Punjab, Trending
ਫਾਜ਼ਿਲਕਾ, 09 ਦਸੰਬਰ ਨਸ਼ਿਆਂ ਖਿਲਾਫ ਜਾਰੀ ਜੰਗ ਵਿਚ ਸਮਾਜ ਦਾ ਹਰੇਕ ਵਰਗ ਆਪਣਾ ਅਹਿਮ ਰੋਲ ਨਿਭਾ ਰਿਹਾ ਹੈ। ਨਸ਼ੇ ਵਿਰੋਧੀ ਜਾਗਰੂਕਤਾ ਅਭਿਆਨ ਤਹਿਤ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ—ਨਿਰਦੇਸ਼ਾ *ਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫਾਜ਼ਿਲਕਾ ਸ੍ਰੀ ਜ਼ਸਪਾਲ ਸਿੰਘ ਦੀ ਹਦਾਇਤਾਂ ਅਨੁਸਾਰ ਪਿੰਡ ਡੰਗਰ ਖੇੜਾ ਵਿਖੇ ਨੁਕੜ ਨਾਟਕ ਅਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਪਿੰਡ ਦੇ ਸਰਪੰਚ ਸ੍ਰੀਮਤੀ ਸ਼ੈਫਾਲੀ ਟਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੋਜਵਾਨ ਪੀੜ੍ਹੀ ਨੂੰ ਮਾੜੀਆਂ ਕੁਰੀਤੀਆਂ ਤੋਂ ਬਚਾਉਣ ਅਤੇ ਸਹੀ ਰਾਹੇ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ। ਉਨ੍ਹਾ ਕਿਹਾ ਕਿ ਸਾਡਾ ਆਉਣ ਵਾਲਾ ਭਵਿੱਖ ਸਿਹਤਮੰਦ ਤੇ ਤੰਦਰੁਸਤ ਹੋਵੇ, ਇਸ ਲਈ ਨੌਜਵਾਨਾਂ ਨੂੰ ਮਾੜੀ ਸੰਗਤ ਦਾ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਆਪਣੀ ਐਨਰਜੀ ਨੂੰ ਸਕਾਰਾਤਮਕ ਪਾਸੇ ਲਾਉਣ ਤੇ ਸੂਬੇ ਅਤੇ ਦੇਸ਼ ਦੀ ਪ੍ਰਗਤੀ ਵੱਲ ਕੇਂਦਰਿਤ ਕਰਨ ਲਈ ਤਵਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਮਾੜੀਆਂ ਆਦਤਾਂ ਤੋਂ ਬਚਾਉਣ ਲਈ ਜਿਥੇ ਖੇਡਾਂ ਵੱਲ ਪ੍ਰੇਰਿਤ ਕਰਨਾ ਹੈ  ਅਤੇ ਪੜਾ...
ਬਲਾਕ ਖੂਈਖੇੜਾ ਵਿੱਚ ਪਲਸ ਪੋਲੀਓ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਵਿੱਚ ਪਿਲਾਈਆਂ ਪੋਲੀਓ ਬੂੰਦਾਂ

ਬਲਾਕ ਖੂਈਖੇੜਾ ਵਿੱਚ ਪਲਸ ਪੋਲੀਓ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਵਿੱਚ ਪਿਲਾਈਆਂ ਪੋਲੀਓ ਬੂੰਦਾਂ

National, Politics, Punjab, Trending
ਫਾਜ਼ਿਲਕਾ, 9 ਦਸੰਬਰ ਸਿਹਤ ਵਿਭਾਗ ਵਲੋਂ ਬਲਾਕ ਖੂਈਖੇੜਾ ਵਿਖੇ ਸਿਵਲ ਸਰਜਨ ਫਾਜ਼ਿਲਕਾ ਡਾ: ਲਹਿੰਬਰ ਰਾਮ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ.ਐਮ.ਓ ਡਾ: ਵਿਕਾਸ ਗਾਂਧੀ ਦੀ ਅਗਵਾਈ ਵਿਚ ਬੱਚਿਆਂ ਨੂੰ ਜੀਵਨ ਦੀਆਂ ਦੋ ਬੂੰਦਾਂ ਪਿਲਾਉਣ ਲਈ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਪਹਿਲੇ ਦਿਨ 13950 ਅਤੇ ਦੂਜੇ ਦਿਨ 5 ਸਾਲ ਤੱਕ ਦੇ 8319 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਇਸ ਸਬੰਧੀ ਐਸ.ਐਮ.ਓ ਡਾ.ਵਿਕਾਸ ਗਾਂਧੀ ਨੇ ਕਿਹਾ ਕਿ ਭਾਵੇਂ ਪਿਛਲੇ ਲੰਮੇ ਸਮੇਂ ਤੋਂ ਸਾਡੇ ਦੇਸ਼ ਵਿੱਚ ਪੋਲੀਓ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ ਪਰ ਸਾਡੇ ਗੁਆਂਢੀ ਮੁਲਕਾਂ ਵਿੱਚ ਸਾਹਮਣੇ ਆ ਰਹੇ ਕੇਸਾਂ ਕਾਰਨ ਜ਼ਰੂਰੀ ਹੈ ਕਿ ਉਕਤ ਮੁਹਿੰਮ ਜਾਰੀ ਰੱਖੀ ਜਾਵੇ। ਇਸ ਲਈ ਸਾਨੂੰ ਇਸ ਮੁਹਿੰਮ ਨੂੰ ਹਰ ਵਾਰ ਦੀ ਤਰ੍ਹਾਂ ਤਨਦੇਹੀ ਨਾਲ ਚਲਾਉਣਾ ਚਾਹੀਦਾ ਹੈ ਅਤੇ ਜਨਮ ਤੋਂ ਲੈ ਕੇ ਪੰਜ ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਦੀ ਦਵਾਈ ਲੈਣ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ 08 ਤੋਂ 10 ਦਸੰਬਰ ਤੱਕ ਚੱਲਣ ਵਾਲੀ ਤਿੰਨ ਰੋਜ਼ਾ ਕੌਮੀ ਪਲਸ ਪੋਲੀਓ ਮੁਹਿੰਮ ਨੂੰ ਪੂਰੀ ਤਨਦੇਹੀ ਨਾਲ ਨੇਪਰ...