Sunday, March 15
Shadow

Trending

ਆਪਣੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਜਰੂਰ ਪਿਲਾਓ : ਡਾ. ਪਵਨਪ੍ਰੀਤ ਸਿੰਘ

ਆਪਣੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਜਰੂਰ ਪਿਲਾਓ : ਡਾ. ਪਵਨਪ੍ਰੀਤ ਸਿੰਘ

National, Politics, Punjab, Trending
ਫਾਜ਼ਿਲਕਾ 9 ਦਸੰਬਰ ਸਿਵਲ ਸਰਜਨ ਫਾਜ਼ਿਲਕਾ ਡਾ. ਲਹਿੰਬਰ ਰਾਮ, ਜਿਲ੍ਹਾ ਸਿਹਤ ਤੇ ਪਰਿਵਾਰ ਭਲਾਈ ਅਫ਼ਸਰ ਡਾ. ਕਵਿਤਾ ਸਿੰਘ, ਡੀਆਈਓ (ਵਾਧੂ ਕਾਰਜਭਾਰ) ਡਾ. ਰਿੰਕੂ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੀਐਚਸੀ ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫਸਰ (ਵਾਧੂ ਕਾਰਜਭਾਰ) ਡਾ. ਗੁਰਮੇਜ ਸਿੰਘ, ਪ੍ਰਬੰਧਕੀ ਇੰਚਾਰਜ ਡਾ. ਪਵਨਪ੍ਰੀਤ ਸਿੰਘ ਦੀ ਯੋਗ ਅਗਵਾਈ ਵਿਚ 3 ਦਿਨਾਂ ਪਲਸ ਪੋਲੀਓ ਅਭਿਆਨ ਦੇ ਦੂਸਰੇ ਸਮੂਹ ਬਲਾਕ ਦੀਆਂ ਟੀਮਾਂ ਨੇ  ਡੋਰ ਟੂ ਡੋਰ ਜਾ ਕੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ। ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਏਐਮਓ ਡਾ. ਸੁਰਜੀਤ ਸਿੰਘ, ਬੀਈਈ ਹਰਮੀਤ ਸਿੰਘ ਤੇ ਸਿਹਤ ਸੁਪਰਵਾਈਜ਼ਰ ਸੁਮਨ ਕੁਮਾਰ ਨੇ ਦੱਸਿਆ ਕਿ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਤਹਿਤ ਪੀਐੱਚਸੀ ਜੰਡਵਾਲਾ ਭੀਮੇਸ਼ਾਹ ਅਧੀਨ ਪੈਂਦੇ ਸਮੂਹ ਸਬ-ਸੈਂਟਰਾਂ ਦੇ ਪਿੰਡਾਂ ਵਿਚ ਵੱਖ-ਵੱਖ ਥਾਵਾਂ 'ਤੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। 3 ਦਿਨ ਚੱਲਣ ਵਾਲੀ ਇਸ ਮੁਹਿੰਮ ਤਹਿਤ ਬਲਾਕ ਦੇ 21,132 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਮ...
ਮੁੱਖ ਮੰਤਰੀ ਵਲੋਂ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਬਹੁਕੌਮੀ ਕੰਪਨੀ ਗ੍ਰਾਂਟ ਥੌਰਨਟਨ ਨੂੰ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ

ਮੁੱਖ ਮੰਤਰੀ ਵਲੋਂ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਬਹੁਕੌਮੀ ਕੰਪਨੀ ਗ੍ਰਾਂਟ ਥੌਰਨਟਨ ਨੂੰ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ

National, Politics, Punjab, Trending
ਚੰਡੀਗੜ੍ਹ, 9 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਹੁਕੌਮੀ ਕੰਪਨੀ ਗ੍ਰਾਂਟ ਥੌਰਨਟਨ ਨੂੰ ਕਿਸਾਨਾਂ ਅਤੇ ਔਰਤਾਂ ਦੀ ਆਮਦਨ ਵਧਾ ਕੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ ਹੈ। ਕੰਪਨੀ ਦੇ ਕੰਟਰੀ ਹੈੱਡ ਵੀ. ਪਦਮਾਨੰਦ, ਜਿਨ੍ਹਾਂ ਨੇ ਅੱਜ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ, ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਚਾਰ ਜ਼ਿਲ੍ਹਿਆਂ ਲੁਧਿਆਣਾ, ਮੋਗਾ, ਬਟਾਲਾ ਅਤੇ ਰੂਪਨਗਰ ਵਿੱਚ ਕੰਪਨੀ ਦੀ ਸ਼ਲਾਘਾਯੋਗ ਕਾਰਜਾਂ ਲਈ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਕੰਪਨੀ ਨੇ ਚਾਰ ਜ਼ਿਲ੍ਹਿਆਂ ਵਿੱਚ 17 ਕਿਸਾਨ ਉਤਪਾਦਕ ਕੰਪਨੀਆਂ (ਐਫ.ਪੀ.ਸੀ) ਰਜਿਸਟਰ ਕੀਤੀਆਂ ਹਨ ਅਤੇ 10000 ਮਹਿਲਾ ਲਾਭਪਾਤਰੀ, ਜੋ ਇਨ੍ਹਾਂ ਕੰਪਨੀਆਂ ਦੀਆਂ ਮੈਂਬਰ ਹਨ, ਨੂੰ ਵੱਖ-ਵੱਖ ਗਤੀਵਿਧੀਆਂ ਰਾਹੀਂ ਲਾਭ ਮਿਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਜਾਣ ਕੇ ਖੁਸ਼ੀ ਹੋਈ ਹੈ ਕਿ ਕਿਸਾਨ ਉਤਪਾਦਕ ਕੰਪਨੀਆਂ ਦੀ ਔਸਤ ਆਮਦਨ 45 ਲੱਖ ਰੁਪਏ ਹੈ ਅਤੇ ਕੰਪਨੀ ਦੇ ਦਖ਼ਲ ਤੋਂ ਬਾਅਦ ਵੱਖ-ਵੱਖ ਪਹਿਲਕਦਮੀਆਂ ਰਾਹੀਂ ਔਰਤਾਂ ਅਤੇ ...
ਨਗਰ ਕੌਂਸਲ ਬਾਘਾਪੁਰਾਣਾ, ਧਰਮਕੋਟ ਤੇ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਦੀ ਹਦੂਦ ਅੰਦਰ ਹਥਿਆਰ ਚੁੱਕ ਕੇ ਚੱਲਣ ਤੇ ਪੂਰਨ ਪਾਬੰਦੀ

ਨਗਰ ਕੌਂਸਲ ਬਾਘਾਪੁਰਾਣਾ, ਧਰਮਕੋਟ ਤੇ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਦੀ ਹਦੂਦ ਅੰਦਰ ਹਥਿਆਰ ਚੁੱਕ ਕੇ ਚੱਲਣ ਤੇ ਪੂਰਨ ਪਾਬੰਦੀ

National, Politics, Punjab, Trending
ਮੋਗਾ, 9 ਦਸੰਬਰ, ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਮਿਉਂਸਪਲ ਬਾਡੀਜ਼-2024 ਦੇ ਮੱਦੇਨਜ਼ਰ ਪੰਜਾਬ ਵਿੱਚ ਮਿਤੀ 8 ਦਸੰਬਰ, 2024 ਨੂੰ ਆਦਰਸ਼ ਚੋਣ ਜਾਬਤਾ ਲਾਗੂ ਕਰਦੇ ਹੋਏ ਚੋਣਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ, ਜਿਸ ਦੇ ਤਹਿਤ ਪੰਜਾਬ ਵਿੱਚ ਨਗਰ ਨਿਗਮਾਂ ਅਤੇ ਵੱਖ-ਵੱਖ ਨਗਰ ਕੌਂਸਲਾਂ, ਨਗਰ ਪੰਚਾਇਤਾਂ ਵਿੱਚ ਜਨਰਲ ਅਤੇ ਬਾਈ ਇਲੈਕਸ਼ਲ ਮਿਤੀ 21 ਦਸੰਬਰ, 2024 ਨੂੰ ਨਿਸ਼ਚਿਤ ਹੋਏ ਹਨ। ਇਹ ਆਮ ਵੇਖਣ ਵਿੱਚ ਆਉਂਦਾ ਹੈ ਕਿ ਚੋਣਾਂ ਦੌਰਾਨ ਲੜਾਈ ਝਗੜੇ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਉਕਤ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਚਾਰੂਮਿਤਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ-163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਮੋਗਾ ਵਿੱਚ ਮੌਜੂਦ ਨਗਰ ਕੌਂਸਲ ਬਾਘਪੁਰਾਣਾ ਧਰਮਕੋਟ ਅਤੇ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਵਿੱਚ ਹੋਣ ਵਾਲੀ ਉਕਤ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਉਕਤ ਨਗਰ ਕੌਂਸਲਜ ਨਗਰ ਪੰਚਾਇਤ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਸਾਰੇ ...
ਪੰਜਾਬ ਸਟੇਟ (ਡਿਵੈਲਪਮੈਂਟ ਅਤੇ ਪ੍ਰਮੋਸ਼ਨ ਆਫ਼ ਸਪੋਰਟਸ) ਐਕਟ, 2024 ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ: ਮੁੱਖ ਮੰਤਰੀ

ਪੰਜਾਬ ਸਟੇਟ (ਡਿਵੈਲਪਮੈਂਟ ਅਤੇ ਪ੍ਰਮੋਸ਼ਨ ਆਫ਼ ਸਪੋਰਟਸ) ਐਕਟ, 2024 ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ: ਮੁੱਖ ਮੰਤਰੀ

National, Politics, Punjab, Trending
ਚੰਡੀਗੜ੍ਹ, 9 ਦਸੰਬਰ: ਪੰਜਾਬ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਵੱਡੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਪੰਜਾਬ ਸਟੇਟ (ਡਿਵੈਲਪਮੈਂਟ ਅਤੇ ਪ੍ਰਮੋਸ਼ਨ ਆਫ਼ ਸਪੋਰਟਸ) ਐਕਟ, 2024 ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਪੰਜਾਬ ਇਸ ਐਕਟ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਇੱਥੇ ਖੇਡ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਐਕਟ ਦਾ ਮੁੱਖ ਉਦੇਸ਼ ਸੂਬੇ ਵਿੱਚ ਖੇਡਾਂ ਦੇ ਵਿਕਾਸ ਲਈ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਵਰਤੇ ਜਾਂਦੇ ਚੰਗੇ ਅਮਲਾਂ ਨੂੰ ਅਪਨਾਉਣਾ ਅਤੇ ਖਿਡਾਰੀਆਂ ਦੀ ਨਿਰਪੱਖ ਚੋਣ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਖੇਡ ਐਸੋਸੀਏਸ਼ਨਾਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਲਈ ਕਾਨੂੰਨੀ ਢਾਂਚਾ ਤਿਆਰ ਕਰਨ ਵਾਸਤੇ ਅਹਿਮ ਭੂਮਿਕਾ ਨਿਭਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਅਜਿਹੇ ਖਿਡਾਰੀਆਂ ਦੀ ਨਿਰਪੱਖ ਚੋਣ ਨੂੰ ਵੀ ਯਕੀਨੀ ਬਣਾਇਆ ਜਾਵੇਗਾ ਜੋ ਸੂਬਾ ਪੱਧਰ ‘ਤੇ ਆਪਣੇ ਜ਼ਿਲ੍ਹਿਆਂ ਦੀ ਨੁਮਾਇੰਦਗੀ ਕਰਨਗੇ ਜਾਂ ਕੌਮੀ ਪੱਧਰ ‘ਤੇ ਆਪਣੇ ਸੂਬੇ ...
ਦੂਜੇ ਦਿਨ 22951 ਬੱਚਿਆਂ ਨੂੰ ਪਿਲਾਈਆਂ ਪੋਲਿਓ ਰੋਕੂ ਬੂੰਦਾਂ-ਡਾ. ਰਣਜੀਤ ਸਿੰਘ ਰਾਏ

ਦੂਜੇ ਦਿਨ 22951 ਬੱਚਿਆਂ ਨੂੰ ਪਿਲਾਈਆਂ ਪੋਲਿਓ ਰੋਕੂ ਬੂੰਦਾਂ-ਡਾ. ਰਣਜੀਤ ਸਿੰਘ ਰਾਏ

National, Politics, Punjab, Trending
ਮਾਨਸਾ, 9 ਦਸੰਬਰ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੋਲਿਓ ਦੀ ਬਿਮਾਰੀ ਦੇ ਮੁਕੰਮਲ ਖਾਤਮੇ ਲਈ 8 ਦਸੰਬਰ ਤੋਂ 10 ਦਸਬੰਰ 2024 ਤੱਕ ਚਲਾਈ ਜਾ ਰਹੀ ਮੁਹਿੰਮ ਦੇ ਦੂਜੇ ਦਿਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ 22951 ਬੱਚਿਆਂ ਨੂੰ ਪੋਲਿਓ ਦੀਆਂ ਬੂੰਦਾਂ ਪਿਲਾਈਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਜੋ ਬੱਚੇ ਕਿਸੇ ਕਾਰਨ 8 ਦਸੰਬਰ ਨੂੰ ਬੂਥਾਂ ’ਤੇ ਪਿਲਾਈਆਂ ਜਾ ਰਹੀਆਂ ਪੋਲਿਓ ਰੋਕੂ ਬੂੰਦਾ ਤੋਂ ਵਾਂਝੇ ਰਹਿ ਗਏ, ਉਨ੍ਹਾਂ ਬੱਚਿਆਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 9 ਤੇ 10 ਦਸੰਬਰ ਨੂੰ ਘਰ-ਘਰ ਜਾ ਕੇ ਇਹ ਖੁਰਾਕ ਦਿੱਤੀ ਜਾ ਰਹੀ ਹੈ। ਸਿਵਲ ਸਰਜਨ ਡਾ. ਰਾਏ ਦੱਸਿਆ ਕਿ 3 ਰੋਜ਼ਾ ਇਸ ਪੋਲਿਓ ਰੋਕੂ ਬੂੰਦਾਂ ਪਿਲਾਉਣ ਦੀ ਮੁਹਿੰਮ ਦੇ ਪਹਿਲੇ ਦਿਨ ਬੂਥਾਂ ’ਤੇ ਟੀਮਾਂ ਵੱਲੋਂ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਇਹ ਖੁਰਾਕ ਦਿੱਤੀ ਗਈ। ਅੱਜ ਇਸ ਮੁਹਿੰਮ ਦੇ ਦੂਜੇ ਦਿਨ ਸਿਹਤ ਵਿਭਾਗ ਵੱਲੋਂ ਗਠਿਤ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਜਾ ਕੇ 22951 ਛੋਟੇ ਬੱਚਿਆਂ ਨੂੰ ਪੋਲਿਓ ...
ਵਿਧਾਇਕ ਸ੍ਰੀ ਜਗਦੀਪ ਸਿੰਘ ਗੋਲਡੀ ਕੰਬੋਜ਼ ਨੇ ਪਿੰਡ ਟਾਹਲੀਵਾਲਾ ਜੱਟਾ ਦੇ ਅਪਗ੍ਰੇਡ (ਮਿਡਲ ਤੋਂ ਹਾਈ) ਸਕੂਲ ਦਾ ਕੀਤਾ ਉਦਘਾਟਨ

ਵਿਧਾਇਕ ਸ੍ਰੀ ਜਗਦੀਪ ਸਿੰਘ ਗੋਲਡੀ ਕੰਬੋਜ਼ ਨੇ ਪਿੰਡ ਟਾਹਲੀਵਾਲਾ ਜੱਟਾ ਦੇ ਅਪਗ੍ਰੇਡ (ਮਿਡਲ ਤੋਂ ਹਾਈ) ਸਕੂਲ ਦਾ ਕੀਤਾ ਉਦਘਾਟਨ

National, Politics, Punjab, Trending
ਜ਼ਲਾਲਾਬਾਦ, ਫਾਜ਼ਿਲਕਾ 9 ਦਸੰਬਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਵੱਲੋਂ ਸਿਖਿਆ ਦੇ ਖੇਤਰ ਵਿਚ ਇਤਿਹਾਸਲ ਫੈਸਲੇ ਲਏ ਜਾ ਰਹੇ ਹਨ। ਇਸੇ ਲੜੀ ਤਹਿਤ ਸਿਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿਖਿਆ ਵਿਭਾਗ ਨਵੀਆਂ ਬੁਲੰਦੀਆਂ ਛੂ ਰਿਹਾ ਹੈ। ਪਿਛਲੇ ਦਿਨੀ ਮੌਜੂਦਾ ਪੰਜਾਬ ਸਰਕਾਰ ਵੱਲੋਂ ਪਹਿਲਕਦਮੀਆਂ ਕਰਦਿਆਂ ਹਲਕਾ ਜਲਾਲਾਬਾਦ ਅਧੀਨ ਪੈਂਦੇ ਸਰਕਾਰੀ ਮਿਡਲ ਸਕੂਲ ਟਾਹਲੀਵਾਲਾ ਜੱਟਾਂ ਨੂੰ ਹਾਈ ਸਕੂਲ ਦੇ ਪੱਧਰ ਤੱਕ ਅਪਗੇ੍ਰਡ ਕੀਤਾ ਗਿਆ ਜਿਸ ਦਾ ਉਦਾਘਾਟਨ ਵਿਧਾਇਕ ਸ੍ਰੀ ਜਗਦੀਪ ਸਿੰਘ ਗੋਲਡੀ ਕੰਬੋਜ਼ ਵੱਲੋਂ ਰਸਮੀ ਤੌਰ *ਤੇ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ, ਸਕੂਲ ਸਟਾਫ ਅਤੇ ਬਚਿਆਂ ਤੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਦੌਰਾਨ ਵਿਧਾਇਕ ਸ੍ਰੀ ਜਗਦੀਪ ਸਿੰਘ ਗੋਲਡੀ ਕੰਬੋਜ਼ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਲ 1954 ਵਿਚ ਸਕੂਲ ਦੀ ਸਿਰਜਣਾ ਹੋਈ ਸੀ, 70 ਸਾਲ ਬਾਅਦ ਇਸ ਸਕੂਲ ਨੁੰ ਅਪ੍ਰੇਡ ਕੀਤਾ ਗਿਆ ਹੈ ਜਿਸ ਨਾਲ ਇਲਾਕੇ ਅੰਦਰ ਕਾਫੀ ਰਾਹਤ ਮਹਿਸੂਸ ਕੀਤੀ ਜਾ ਰਹੀ ਹੈ। ੳਨ੍ਹਾਂ ਕਿਹਾ ਕਿ ਅਪ੍ਰੇਗੇਡੇਸ਼ਨ ਹੋਣ ਨਾਲ ਬਚਿਆਂ ਨੂੰ ਮਿਡਲ...
ਮੁੱਖ ਮੰਤਰੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ

ਮੁੱਖ ਮੰਤਰੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ

National, Politics, Punjab, Trending
ਚੰਡੀਗੜ੍ਹ, 9 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 25, 26 ਅਤੇ 27 ਦਸੰਬਰ ਨੂੰ ਹੋਣ ਵਾਲੀ ਸ਼ਹੀਦੀ ਸਭਾ ਲਈ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ। ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੜਕਾਂ ਦੀ ਮੁਰੰਮਤ ਲਈ ਪਹਿਲਾਂ ਹੀ ਫ਼ੰਡ ਅਲਾਟ ਕੀਤੇ ਗਏ ਹਨ, ਇਸ ਲਈ ਇਹ ਕੰਮ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਗੁਰਦੁਆਰਾ ਸਾਹਿਬ ਨੂੰ ਜਾਂਦੀ ਹਰ ਸੜਕ 'ਤੇ ਹੈਲਪਲਾਈਨ ਸੈਂਟਰ ਸਥਾਪਤ ਕੀਤਾ ਜਾਵੇ ਤਾਂ ਜੋ ਸ਼ਰਧਾਲੂਆਂ ਨੂੰ ਸਭਾ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਹਰ ਥਾਂ ਨੂੰ ਸੀ.ਸੀ.ਟੀ.ਵੀ. ਕੈਮਰਿਆਂ ਦੇ ਘੇਰੇ ਵਿੱਚ ਲਿਆਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ...
ਖਾਦ ਵਿਕ੍ਰੇਤਾ ਕਿਸਾਨਾਂ ਨੂੰ ਯੂਰੀਆ ਖਾਦ ਦੀ ਵਿਕਰੀ ਸਮੇਂ ਗੈਰ ਜ਼ਰੂਰੀ ਵਸਤਾਂ ਦੀ ਵਿਕਰੀ ਕਰਨ ਤੋਂ ਗੁਰੇਜ ਕਰਨ : ਮੁੱਖ ਖੇਤੀਬਾੜੀ ਅਫਸਰ

ਖਾਦ ਵਿਕ੍ਰੇਤਾ ਕਿਸਾਨਾਂ ਨੂੰ ਯੂਰੀਆ ਖਾਦ ਦੀ ਵਿਕਰੀ ਸਮੇਂ ਗੈਰ ਜ਼ਰੂਰੀ ਵਸਤਾਂ ਦੀ ਵਿਕਰੀ ਕਰਨ ਤੋਂ ਗੁਰੇਜ ਕਰਨ : ਮੁੱਖ ਖੇਤੀਬਾੜੀ ਅਫਸਰ

National, Politics, Punjab, Trending
ਫਰੀਦਕੋਟ, 9 ਦਸੰਬਰ 2024  ()  ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀ ਯੂਰੀਆ ਖਾਦ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਫਰੀਦਕੋਟ ਵਿੱਚ ਵਿਸ਼ੇਸ਼ ਮੁਹਿੰਮ ਤਹਿਤ ਬਲਾਕ ਫ਼ਰੀਦਕੋਟ ਦੇ ਥੋਕ ਖਾਦ ਵਿਕ੍ਰੇਤਾਵਾਂ ਨਾਲ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਚ ਮੀਟਿੰਗ ਕੀਤੀ ਗਈ। ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਵੱਲੋਂ ਕੀਤੀ ਗਈ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ.ਜਤਿੰਦਰ ਪਾਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਹਰਜਿੰਦਰ ਸਿੰਘ ਆਸ਼ੂ ਅਗਰਵਾਲ, ਤਰਸੇਮ ਲਾਲ ਸਚਦੇਵਾ, ਰਾਹੁਲ ਜੈਨ, ਗੌਰਵ ਬਾਂਸਲ ਕੀਮਤੀ ਗਰਗ ਸਮੇਤ ਹੋਰ ਥੋਕ ਖਾਦ ਵਿਕ੍ਰੇਤਾ ਹਾਜ਼ਰ ਸਨ।          ਥੋਕ ਖਾਦ ਵਿਕਰੇਤਾਵਾਂ ਨੂੰ ਸੰਬੋਧਨ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ ਹਾੜ੍ਹੀ ਦੌਰਾਨ ਤਕਰੀਬਨ ਇੱਕ ਲੱਖ ਪੰਦਰਾਂ ਹਜ਼ਾਰ ਹੈਕਟੇਅਰ ਰਕਬੇ ਵਿੱਚ ਕਣਕ ਦੀ ਅਤੇ 10 ਹਜ਼ਾਰ ਹੈਕਟੇਅਰ ਰਕਬੇ ਵਿਚ ਹੋਰਨਾਂ ਫਸਲਾਂ ਦੀ ਬਿਜਾਈ ਕੀਤੀ ਗਈ ਹੈ ਜਿਸ ਦੇ ਪਾਲਣ ਪੋਸ਼ਣ ਲਈ ਤਕਰੀਬਨ 43 ਹਜ਼ਾਰ ਮੀਟ੍ਰਿਕ ਟਨ ਯੂਰੀਆ ਖਾਦ ਦੀ ਜ਼...
ਸਪੀਕਰ ਸੰਧਵਾਂ ਨੇ ਦੀਵਾਨ ਟੋਡਰ ਮੱਲ ਹਵੇਲੀ ਨੂੰ ਵਿਰਾਸਤੀ ਸਥਾਨ ਵਜੋਂ ਸੰਭਾਲਣ ਲਈ ਜ਼ੋਰ ਦਿੱਤਾ

ਸਪੀਕਰ ਸੰਧਵਾਂ ਨੇ ਦੀਵਾਨ ਟੋਡਰ ਮੱਲ ਹਵੇਲੀ ਨੂੰ ਵਿਰਾਸਤੀ ਸਥਾਨ ਵਜੋਂ ਸੰਭਾਲਣ ਲਈ ਜ਼ੋਰ ਦਿੱਤਾ

National, Politics, Punjab, Trending
ਚੰਡੀਗੜ੍ਹ, 9 ਦਸੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਇਤਿਹਾਸਕ ਦੀਵਾਨ ਟੋਡਰ ਮੱਲ ਹਵੇਲੀ ਨੂੰ ਮੁੜ ਬਹਾਲ ਕਰਨ ਅਤੇ ਇਸ ਦੀ ਸਾਂਭ ਸੰਭਾਲ ਲਈ ਸਾਰੀਆਂ ਰੁਕਾਵਟਾਂ ਦੂਰ ਕਰਨ ਦਾ ਸੱਦਾ ਦਿੱਤਾ ਹੈ। ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਪੀਕਰ ਸੰਧਵਾਂ ਨੇ ਇਸ ਕੀਮਤੀ ਇਤਿਹਾਸਕ ਧਰੋਹਰ ਨੂੰ ਸੰਭਾਲਣ ਲਈ ਇੱਕਜੁੱਟ ਮੋਰਚੇ ਦੀ ਲੋੜ 'ਤੇ ਜ਼ੋਰ ਦਿੱਤਾ। ਇਸ ਦੀ ਡੂੰਘੀ ਇਤਿਹਾਸਕ ਮਹੱਤਤਾ ਨੂੰ ਦਰਸਾਉਂਦੇ ਹੋਏ, ਸ. ਸੰਧਵਾਂ ਨੇ ਦੀਵਾਨ ਟੋਡਰ ਮੱਲ ਦੀ ਬੇਮਿਸਾਲ ਬਹਾਦਰੀ ਨੂੰ ਸ਼ਰਧਾਂਜਲੀ ਭੇਟ ਕੀਤੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਛੋਟੇ ਸਾਹਿਬਜ਼ਾਦਿਆਂ-ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੇ ਸਨਮਾਨਯੋਗ ਅੰਤਿਮ ਸੰਸਕਾਰ ਨੂੰ ਯਕੀਨੀ ਬਣਾਉਣ ਲਈ ਮੁਗਲ ਸ਼ਾਹੀ ਫ਼ਰਮਾਨਾਂ ਦੀ ਉਲੰਘਣਾ ਨੂੰ ਯਾਦ ਕੀਤਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਸਮਾਰਕ ਨੂੰ ਸੰਭਾਲਣਾ ਸਿਰਫ਼ ਇੱਟਾਂ ਨੂੰ ਸੰਭਾਲਣਾ ਨਹੀਂ ਹੈ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵਿਰਾਸਤ ਸੌਂਪਣਾ ਹੈ, ਜਿਸ ...
ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਬਿਨਾਂ ਕਿਸੇ ਦੇਰੀ ਦੇ ਹੱਲ ਕਰੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਬਿਨਾਂ ਕਿਸੇ ਦੇਰੀ ਦੇ ਹੱਲ ਕਰੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

National, Politics, Punjab, Trending
ਚੰਡੀਗੜ੍ਹ, 9 ਦਸੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਸੋਮਵਾਰ ਨੂੰ ਕੇਂਦਰ ਸਰਕਾਰ 'ਤੇ ਦੋਸ਼ ਲਾਇਆ ਕਿ ਉਹ ਕਿਸਾਨਾਂ ਦੀਆਂ ਹੱਕੀ ਮੰਗਾਂ ਵੱਲ ਅੱਖਾਂ ਬੰਦ ਕਰਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਸੜਕਾਂ 'ਤੇ ਰੁਲਣ ਲਈ ਛੱਡ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਸਾਨਾਂ ਨਾਲ ਗੱਲਬਾਤ ਦੇ ਰਾਹ ਖੋਲ੍ਹਣ ਦੀ ਅਪੀਲ ਕਰਦਿਆਂ ਸਪੀਕਰ ਸ. ਸੰਧਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਨੂੰ ਨਿਰਣਾਇਕ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਕਿਸਾਨਾਂ ਦੇ ਮਸਲਿਆਂ ਨੂੰ ਬਿਨਾਂ ਦੇਰੀ ਹੱਲ ਕਰਨਾ ਚਾਹੀਦਾ ਹੈ। ਸ. ਸੰਧਵਾਂ ਨੇ ਅਫ਼ਸੋਸ ਪ੍ਰਗਟਾਇਆ ਕਿ ਪੰਜਾਬ ਦੇ ਕਿਸਾਨ ਸੜਕਾਂ 'ਤੇ ਖੱਜਲ ਹੋ ਰਹੇ ਹਨ, ਜਦਕਿ ਕੇਂਦਰ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ। ਇੱਕ ਤੁਲਨਾ ਕਰਦਿਆਂ ਉਨ੍ਹਾਂ ਇਸ਼ਾਰਾ ਕੀਤਾ ਕਿ ਯੂਰਪ ਅਤੇ ਹੋਰ ਦੇਸ਼ਾਂ ਵਿੱਚ ਕਿਸਾਨ ਆਪਣੇ ਮੁੱਦਿਆਂ ਨੂੰ ਸਿੱਧੇ ਸੰਸਦਾਂ ਵਿੱਚ ਲਿਜਾਣ ਦੇ ਯੋਗ ਹੁੰਦੇ ਹਨ, ਜਦੋਂ ਕਿ ਭਾਰਤੀ ਕਿਸਾਨ ਜਦੋਂ ਉਹ ਜਾਇਜ਼ ਮੰਗਾੰ ਉਠਾਉਂਦੇ ਹਨ ਤਾਂ ਉਨ੍ਹਾਂ ਨੂੰ ਪਾਸੇ ਧੱਕ ਦਿੱਤਾ ਜਾਂਦਾ ਹੈ। ਸਪੀਕਰ ਨੇ...