ਜ਼ਿਲ੍ਹਾ ਮੋਗਾ ਦੇ ਸਿਖਿਆਰਥੀਆਂ ਨੂੰ ਆਧੁਨਿਕ ਸਮੇਂ ਦੀ ਸਿਖਲਾਈ ਦੇਣਗੇ ਆਈ ਬੀ ਐੱਮ, ਮਾਈਕਰੋਸੋਫਟ ਅਤੇ ਨੈਸਕੋਮ
ਮੋਗਾ, 6 ਦਸੰਬਰ (000) - ਆਈ ਬੀ ਐੱਮ, ਮਾਈਕਰੋਸੋਫਟ ਅਤੇ ਨੈਸਕੋਮ ਵਰਗੀਆਂ ਤਕਨੀਕੀ ਖੇਤਰ ਦੀਆਂ ਵਿਸ਼ਵ ਪ੍ਰਸਿੱਧ ਕੰਪਨੀਆਂ ਜਲਦ ਹੀ ਜ਼ਿਲ੍ਹਾ ਮੋਗਾ ਦੇ ਸਿਖਿਆਰਥੀਆਂ ਨੂੰ ਆਧੁਨਿਕ ਸਮੇਂ ਦੀ ਸਿਖਲਾਈ ਦੇਣਾ ਸ਼ੁਰੂ ਕਰਨਗੀਆਂ। ਇਸ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਇੱਛੁਕ ਸਿਖਿਆਰਥੀਆਂ ਦੀ ਇੰਨਰੋਲਮੈਂਟ ਕੀਤੀ ਜਾ ਰਹੀ ਹੈ। ਇਹ ਸਾਰੇ ਕੋਰਸ ਆਨਲਾਈਨ ਹੋਣਗੇ ਅਤੇ ਜਨਵਰੀ 2025 ਵਿੱਚ ਸ਼ੁਰੂ ਹੋ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਆਪਣੇ ਦਫ਼ਤਰ ਵਿਖੇ ਹੁਨਰ ਵਿਕਾਸ ਨਾਲ ਸਬੰਧਤ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੋਗਾ ਸ਼੍ਰੀਮਤੀ ਡਿੰਪਲ ਥਾਪਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਜ਼ਿਲ੍ਹਾ ਮੋਗਾ ਦੇ ਸਿਖਿਆਰਥੀ ਵਿਸ਼ਵ ਪ੍ਰਸਿੱਧ ਕੰਪਨੀਆਂ ਤੋਂ ਸਿੱਧੇ ਤੌਰ ਤੇ ਸਿਖਲਾਈ ਲੈਣਗੇ।ਪੰਜਾਬ ਸਰਕਾਰ ਦੇ ਰੋਜ਼ਗਾਰ ਉੱਤਪਤੀ ਹੁਨਰ ਵਿਕਾਸ ਅਤੇ ਸ...








