ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ 15ਵੇਂ ਕੋਰਸ ਲਈ ਦਾਖ਼ਲਾ ਰਜਿਸਟ੍ਰੇਸ਼ਨ ਸ਼ੁਰੂ – ਡੀ.ਸੀ
- ਅਪ੍ਰੈਲ-2025 ਬੈਚ ਦੇ ਦਾਖਲੇ ਲਈ ਲਿਖਤੀ ਪ੍ਰੀਖਿਆ 02 ਜਨਵਰੀ ਨੂੰ ਹੋਵੇਗੀ
ਫਰੀਦਕੋਟ, 04 ਦਸੰਬਰ
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੋਹਾਲੀ ਵਿੱਚ 15ਵੇਂ ਕੋਰਸ ਲਈ ਦਾਖ਼ਲਾ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਚੁਣੇ ਹੋਏ ਨੌਜਵਾਨਾਂ ਨੂੰ ਐਨ.ਡੀ.ਏ. ਰਾਹੀਂ ਹਥਿਆਰਬੰਦ ਸੈਨਾਵਾਂ ਵਿੱਚ ਬਤੌਰ ਕਮਿਸ਼ਨਡ ਅਫਸਰ ਬਣਨ ਦੀ ਸਿਖਲਾਈ ਦੇਣ ਦੇ ਉਦੇਸ਼ ਨਾਲ ਮੋਹਾਲੀ ਦੇ ਸੈਕਟਰ 77 ਵਿੱਚ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੀ ਸਥਾਪਨਾ ਕੀਤੀ ਗਈ ਹੈ। ਇਹ ਸੰਸਥਾ ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਵਿੱਚ ਪੜ੍ਹ ਰਹੇ ਨੌਜਵਾਨਾਂ ਨੂੰ ਵਧੀਆ ਸਿਖਲਾਈ ਸਹੂਲਤਾਂ ਪ੍ਰਦਾਨ ਕਰਕੇ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਦੇ ਨਾਲ-ਨਾਲ ਸਰਵਿਸਿਜ਼ ਸਿਲੈਕਸ਼ਨ ਬੋਰਡ ਦੀ ਤਿਆਰੀ ਵਿੱਚ ਵੀ ਮਦਦ ਕਰਦੀ ਹੈ।
ਡਿਪਟੀ ਕਮਿਸ਼ਨਰ ਨੇ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸੰਸਥਾ , ਸਰੀਰਕ ਅਤੇ ਹੁਨਰ ਸਿਖਲਾਈ ਪ੍ਰਦਾਨ ਕਰ ਕੇ ਨੌਜਵਾ...








