Monday, March 16
Shadow

Trending

8 ਤੋਂ 10 ਦਸੰਬਰ ਤੱਕ ਦੇ ਸਬ ਨੈਸ਼ਨਲ ਪਲਸ ਪੋਲੀਓ ਰਾਊਂਡ ਜਰੀਏ 98447 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ

8 ਤੋਂ 10 ਦਸੰਬਰ ਤੱਕ ਦੇ ਸਬ ਨੈਸ਼ਨਲ ਪਲਸ ਪੋਲੀਓ ਰਾਊਂਡ ਜਰੀਏ 98447 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ

National, Politics, Punjab, Trending
ਮੋਗਾ 4 ਦਸੰਬਰ: 8 ਦਸੰਬਰ ਤੋਂ 10 ਦਸੰਬਰ 2024 ਤੱਕ ਸਬ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ ਜ਼ਿਲ੍ਹਾ ਮੋਗਾ ਦੇ 98 ਹਜ਼ਾਰ 447ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਅੱਜ ਸਿਹਤ ਵਿਭਾਗ ਮੋਗਾ ਵੱਲੋਂ ਸਬ ਨੈਸ਼ਨਲ ਪਲਸ ਪੋਲੀਓ ਰਾਊਂਡ ਲਈ ਗਠਿਤ ਜ਼ਿਲ੍ਹਾ ਟਾਸਕ ਫੋਰਸ ਦੀ ਕਮੇਟੀ ਦੀ ਅਤੇ ਸਬੰਧਤ ਵਿਭਾਗਾਂ ਦੀ ਮੀਟਿੰਗ ਕਰਨ ਸਮੇਂ ਕੀਤਾ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅਸ਼ੋਕ ਸਿੰਗਲਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਮਿਤੀ 8 ਦਸੰਬਰ ਨੂੰ 395 ਬੂਥਾਂ 'ਤੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ 9-10 ਦਸੰਬਰ ਨੂੰ ਸਿਹਤ ਵਿਭਾਗ ਦੀਆਂ 588 ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ, ਤਾਂ ਜੋ 0 ਤੋਂ 5 ਸਾਲ ਦੀ ਉਮਰ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹੇ। ਵਧੀਕ ਡਿਪਟੀ ਕਮਿਸ਼...
ਜ਼ਿਲ੍ਹਾ ਮੋਗਾ ਵਿੱਚ ਲਾਹੇਵੰਦ ਸਾਬਿਤ ਹੋ ਰਹੀ ‘ ਮਗਨਰੇਗਾ ਯੋਜਨਾ ‘

ਜ਼ਿਲ੍ਹਾ ਮੋਗਾ ਵਿੱਚ ਲਾਹੇਵੰਦ ਸਾਬਿਤ ਹੋ ਰਹੀ ‘ ਮਗਨਰੇਗਾ ਯੋਜਨਾ ‘

National, Politics, Punjab, Trending
ਮੋਗਾ, 4 ਦਸੰਬਰ (000) - ਕੇਂਦਰੀ ਯੋਜਨਾ ' ਮਗਨਰੇਗਾ ' ਜ਼ਿਲ੍ਹਾ ਮੋਗਾ ਦੇ ਦਿਹਾੜੀਦਾਰ ਲੋਕਾਂ ਲਈ ਬਹੁਤ ਹੀ ਲਾਹੇਵੰਦ ਸਾਬਿਤ ਹੋ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਦੀ ਗਤੀਸ਼ੀਲ ਅਗਵਾਈ ਹੇਠ ਸਾਲ 2024-25 ਦੌਰਾਨ ਯੋਗ ਦਿਹਾਤੀ ਲੋਕਾਂ ਨੂੰ 15 ਲੱਖ 14 ਹਜ਼ਾਰ ਦਿਹਾੜੀਆਂ ਦਾ ਰੁਜ਼ਗਾਰ ਮੁਹਈਆ ਕਰਵਾਉਣ ਦਾ ਟੀਚਾ ਹੈ, ਜਿਸ ਵਿਚੋਂ ਹੁਣ ਤੱਕ 6.95 ਲੱਖ ਦਿਹਾੜੀਆਂ ਦਾ ਕੰਮ ਮੁਹਈਆ ਵੀ ਕਰਵਾਇਆ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਸਥਾਨਕ ਮੀਟਿੰਗ ਹਾਲ ਵਿਖੇ ਇਸ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਦੱਸਣਯੋਗ ਹੈ ਕਿ ਟੀਚੇ ਮੁਤਾਬਿਕ 67.87 ਫੀਸਦੀ ਕੰਮ ਮੁਹਈਆ ਕਰਵਾਇਆ ਜਾ ਚੁੱਕਾ ਹੈ। ਪਰ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਇਸ ਪ੍ਰਗਤੀ ਉੱਤੇ ਨਾਖੁਸ਼ੀ ਜ਼ਾਹਿਰ ਕਰਦਿਆਂ ਗ੍ਰਾਮ ਰੋਜ਼ਗਾਰ ਸਹਾਇਕਾਂ ਨੂੰ ਇਸ ਦਰ ਨੂੰ 100 ਫੀਸਦੀ ਤੱਕ ਲਿਜਾਣ ਲਈ ਹਰ ਸੰਭਵ ਯਤਨ ਕਰਨ ਦੀ ਹਦਾਇਤ ਕੀਤੀ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਜੋ ਵੀ ਗ੍ਰਾਮ ਰੋਜ਼ਗਾਰ ਸਹਾਇਕ ਦਿੱਤੇ ਟੀਚੇ ਨੂੰ ਪ੍ਰਾਪਤ ਕਰਨ ਲਈ ਯਤਨ ਨਹੀ...
ਸਿਵਲ ਸਰਜਨ ਨੇ ਨਵੇਂ ਭਰਤੀ ਹੋਏ ਮੈਡੀਕਲ ਅਫ਼ਸਰਾਂ ਨੂੰ ਡਿਊਟੀ ਤਨਦੇਹੀ ਨਾਲ ਕਰਨ ਲਈ ਕੀਤਾ ਪ੍ਰੇਰਿਤ

ਸਿਵਲ ਸਰਜਨ ਨੇ ਨਵੇਂ ਭਰਤੀ ਹੋਏ ਮੈਡੀਕਲ ਅਫ਼ਸਰਾਂ ਨੂੰ ਡਿਊਟੀ ਤਨਦੇਹੀ ਨਾਲ ਕਰਨ ਲਈ ਕੀਤਾ ਪ੍ਰੇਰਿਤ

National, Politics, Punjab, Trending
ਮਾਨਸਾ, 04 ਦਸੰਬਰ : ਪੰਜਾਬ ਸਰਕਾਰ ਵੱਲੋਂ ਨਵੇਂ ਭਰਤੀ ਕੀਤੇ ਗਏ ਮੈਡੀਕਲ ਅਫ਼ਸਰਾਂ ਵਿੱਚ ਜ਼ਿਲ੍ਹਾ ਮਾਨਸਾ ਵਿਖੇ 13 ਮੈਡੀਕਲ ਅਫ਼ਸਰ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਨਾਲ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ। ਉਨ੍ਹਾਂ ਵੱਲੋਂ ਨਵੇਂ ਭਰਤੀ ਮੈਡੀਕਲ ਅਫ਼ਸਰਾਂ ਨੂੰ ਸਮੇਂ ਦੇ ਪਾਬੰਦ ਰਹਿਣ ਅਤੇ ਇਮਾਨਦਾਰੀ ਨਾਲ ਡਿਊਟੀ ਕਰਨ ਲਈ ਪ੍ਰੇਰਿਤ ਕੀਤਾ ਗਿਆ। ਡਾ. ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਬਹੁਤ ਮਹੱਤਵਪੂਰਣ ਡਿਊਟੀ ਲਈ ਤਾਇਨਾਤ ਕੀਤਾ ਗਿਆ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਕੰਮ ਕਰਦੇ ਹੋਏ ਲੋਕਾਂ ਦੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਸੰਸਥਾ ਵਿਖੇ ਕੋਈ ਵੀ ਮਰੀਜ਼ ਇੱਕ ਆਸ ਦੀ ਕਿਰਨ ਲੈ ਕੇ ਆਉਂਦਾ ਹੈ। ਇਸ ਲਈ ਮਰੀਜ਼ ਅਤੇ ਉਸ ਦੇ ਪਰਿਵਾਰਿਕ ਮੈਂਬਰ ਉਸ ਸੰਸਥਾ ਵਿੱਚੋਂ ਖੁਸ਼ ਹੋ ਕੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਟੀ.ਬੀ. ਦੀ ਬਿਮਾਰੀ ਨੂੰ ਖਤਮ ਕਰਨ ਲਈ 100 ਦਿਨ ਦੀ ਇੱਕ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਸਾਨੂੰ ਇਸ ਤਪਦਿਕ ਦੀ ਬਿਮਾਰੀ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਵਿੱਚ ਵੱਧ...
ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ

ਮੁੱਖ ਮੰਤਰੀ ਵੱਲੋਂ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਲੋਕਾਂ ਨੂੰ ਸਮਰਪਿਤ

National, Politics, Punjab, Trending
ਐਸ.ਏ.ਐਸ ਨਗਰ (ਮੁਹਾਲੀ), 4 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੀਵਨ ਅਤੇ ਫਲਸਫੇ ਦਾ ਪਾਸਾਰ ਕਰ ਕੇ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰੇਗਾ। ਇੱਥੇ ਏਅਰਪੋਰਟ ਰੋਡ 'ਤੇ 5 ਕਰੋੜ ਦੀ ਲਾਗਤ ਵਾਲੇ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਜਿੱਥੇ ਸ਼ਹੀਦ ਭਗਤ ਸਿੰਘ ਦਾ 30 ਫੁੱਟ ਉੱਚਾ ਕਾਂਸੀ ਦਾ ਬੁੱਤ ਸਥਾਪਤ ਹੈ, ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਸ਼ਹੀਦ ਨੂੰ ਸਿਰਫ਼ ਉਨ੍ਹਾਂ ਦੇ ਸ਼ਹੀਦੀ ਦਿਵਸ (23 ਮਾਰਚ) ਜਾਂ ਜਨਮ ਦਿਨ (28 ਸਤੰਬਰ) 'ਤੇ ਹੀ ਯਾਦ ਨਹੀਂ ਕੀਤਾ ਜਾਣਾ ਚਾਹੀਦਾ, ਸਗੋਂ ਹਰ ਪਲ ਯਾਦ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਹ ਪਲਾਜ਼ਾ ਸਾਡੀਆਂ ਨੌਜਵਾਨ ਪੀੜ੍ਹੀਆਂ ਨੂੰ ਮਹਾਨ ਸ਼ਹੀਦ ਦੇ ਨਕਸ਼ੇ-ਕਦਮਾਂ 'ਤੇ ਚੱਲਣ ਅਤੇ ਦੇਸ਼ ਦੀ ਸੇਵਾ ਕਰਨ ਲਈ ਹਮੇਸ਼ਾ ਪ੍ਰੇਰਿਤ ਕਰੇਗਾ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਪਲਾਜ਼ਾ ਇਸ ਮਹਾਨ ਸ਼ਹੀਦ ਦੇ ਯੋਗਦਾਨ ਤੋਂ ਜਾਣੂ ਕਰਵਾ ਕੇ ਦੇਸ਼-ਵਿਦੇਸ਼ ਤੋਂ ...
ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ

ਪੰਜਾਬ ਨੂੰ ਬਦਨਾਮ ਕਰਨ ਦੀ ਡੂੰਘੀ ਸਾਜ਼ਿਸ਼ ਨਾਕਾਮ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਥਾਪੜਾ

National, Politics, Punjab, Trending
ਐਸ.ਏ.ਐਸ ਨਗਰ (ਮੁਹਾਲੀ), 4 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਵਿਖੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਨੂੰ ਤੁਰੰਤ ਨਾਕਾਮ ਕਰਨ ਲਈ ਪੰਜਾਬ ਪੁਲਿਸ ਦੀ ਪਿੱਠ ਥਾਪੜੀ ਹੈ ਜਿਸ ਨੇ ਸੂਬੇ ਨੂੰ ਬਦਨਾਮ ਕਰਨ ਦੇ ਮਨਸੂਬੇ ਸਫਲ ਨਾ ਹੋਣ ਦਿੱਤੇ। ਅੱਜ ਇੱਥੇ ‘ਨਿਸ਼ਾਨ-ਏ-ਇਨਕਲਾਬ’ ਪਲਾਜ਼ਾ ਨੂੰ ਸਮਰਪਿਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਇਸ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਰਗੇ ਪਵਿੱਤਰ ਅਸਥਾਨ ’ਤੇ ਅਜਿਹੇ ਘਿਨਾਉਣੇ ਕਾਰੇ ਲਈ ਕੋਈ ਥਾਂ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸੀਨੀਅਰ ਪੁਲਿਸ ਅਧਿਕਾਰੀਆਂ ਤੋਂ ਇਲਾਵਾ 175 ਦੇ ਕਰੀਬ ਪੁਲਿਸ ਮੁਲਾਜ਼ਮ ਪਹਿਲਾਂ ਹੀ ਤਾਇਨਾਤ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਸਾਰਥਿਕ ਨਤੀਜੇ ਨਿਕਲੇ ਕਿਉਂਕਿ ਪੰਜਾਬ ਪੁਲਿਸ ਨੇ ਸੂਬੇ ਦਾ ਨਾਮ ਬਦਨਾਮ ਕਰਨ ਦੀ ਰਚੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਜਿਸ ਨੂੰ ਸ੍ਰੀ ਹਰ...
2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Crime, National, Politics, Punjab, Trending
ਚੰਡੀਗੜ੍ਹ, 4 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਜੰਗਲਾਤ ਵਿਭਾਗ ਮਾਨਸਾ ਵਿਖੇ ਤਾਇਨਾਤ ਇੱਕ ਵਣ ਗਾਰਡ ਮਨਪ੍ਰੀਤ ਸਿੰਘ ਨੂੰ 2500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਗੁਰਪ੍ਰੀਤ ਸਿੰਘ ਵਾਸੀ ਖੋਖਰ ਰੋਡ, ਮਾਨਸਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਕਿ ਉਹ ਇੱਕ ਮਸ਼ੀਨੀ ਰੇਹੜੀ ਚਲਾ ਕੇ ਆਪਣੀ ਰੋਜ਼ੀ-ਰੋਟੀ ਕਮਾਉਂਦਾ ਹੈ ਅਤੇ ਉਸਨੇ ਸੜਕ ਕਿਨਾਰੇ ਇੱਕ ਲੱਕੜ ਦਾ ਟੁਕੜਾ ਦੇਖਿਆ ਅਤੇ ਆਪਣੀ ਮੋਟਰ ਰੇਹੜੀ ਵਿੱਚ ਲੱਦ ਲਿਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਜਦੋਂ ਉਹ ਰਸਤੇ ਵਿੱਚ ਜਾ ਰਿਹਾ ਸੀ ਤਾਂ ਉਕਤ ਵਣ ਗਾਰਡ ਨੇ ਉਸਨੂੰ ਲੱਕੜ ਚੋਰੀ ਕਰਨ ਦੇ ਦੋਸ਼ ਵਿੱਚ ਜੁਰਮਾਨਾ ਕਰਨ ਦੀ ਧਮਕੀ ਦਿੱਤੀ ਅਤੇ ਕੋਈ ਕਾਰਵਾਈ ਨਾ ਕਰਨ ਬਦਲੇ ਉਸਨੂੰ 5,000 ਰੁਪਏ ਦੀ ਰਿਸ਼ਵਤ ਦੇਣ ਲਈ ਕਿਹਾ। ਸ਼ਿਕਾਇਤ ਅਨ...
ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’: ਕੁਲਦੀਪ ਸਿੰਘ ਧਾਲੀਵਾਲ

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰੇਕ ਮਹੀਨੇ ਦੇ ਪਹਿਲੇ ਹਫਤੇ ਹੋਇਆ ਕਰੇਗੀ ‘ਆਨਲਾਈਨ ਐਨ.ਆਰ.ਆਈ. ਮਿਲਣੀ’: ਕੁਲਦੀਪ ਸਿੰਘ ਧਾਲੀਵਾਲ

National, Politics, Punjab, Trending
ਚੰਡੀਗੜ, 4 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬਿਨ੍ਹਾਂ ਕਿਸੇ ਖੱਜਲ ਖੁਆਰੀ ਤੋਂ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਤੇ ਸਾਰਥਕ ਹੱਲ ਕੀਤਾ ਜਾ ਸਕੇ। ਅੱਜ ਸਵੇਰੇ 11:00 ਵਜੇ ਕੀਤੀ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਮੌਕੇ ਪੰਜਾਬ ਦੇ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰ ਮਹੀਨੇ ਦੇ ਪਹਿਲੇ ਹਫਤੇ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਹੋਇਆ ਕਰੇਗੀ ਅਤੇ ਅਗਲੇ ਸਾਲ ਦੇ ਜਨਵਰੀ ਮਹੀਨੇ ਦੀ ਆਨਲਾਈਨ ਮਿਲਣੀ 6 ਜਨਵਰੀ, 2025 ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਭਰ ‘ਚ ਇਸ ਕਿਸਮ ਦੀ ਪਹਿਲੀ ਆਨਲਾਈਨ ਐਨ.ਆਰ.ਆਈ ਮਿਲਣੀ ਹੈ। ਸ. ਧਾਲੀਵਾਲ ਨੇ ਅੱਜ ਪ੍ਰਾਪਤ ਹੋਈਆਂ ਪ੍ਰਵਾਸੀ ਪੰਜਾਬੀਆਂ ਦੀਆਂ 85 ਸ਼ਿਕਾਇਤਾਂ ਲਈ ਸਬੰਧਤ ਸਿਵਲ ਅਤੇ ਪੁਲੀਸ ਅਧ...
ਹਰਜੋਤ ਸਿੰਘ ਬੈਂਸ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ

ਹਰਜੋਤ ਸਿੰਘ ਬੈਂਸ ਵੱਲੋਂ ਨਿਤਿਨ ਗਡਕਰੀ ਨਾਲ ਮੁਲਾਕਾਤ

National, Politics, Punjab, Trending
ਨਵੀਂ ਦਿੱਲੀ, 4 ਦਸੰਬਰ: ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਕੇਂਦਰੀ ਸੜਕ ਅਤੇ ਟ੍ਰਾਂਸਪੋਰਟ ਮੰਤਰੀ ਸ੍ਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਉਹਨਾਂ ਨਾਲ ਪੰਜਾਬ ਤੋਂ ਰਾਜ ਸਭਾ ਮੈਂਬਰ ਸ੍ਰੀ ਸੰਜੀਵ ਅਰੋੜਾ ਵੀ ਹਾਜ਼ਰ ਸਨ। ਇਸ ਮੁਲਾਕਾਤ ਦੌਰਾਨ ਸ. ਬੈਂਸ ਨੇ ਕੇਂਦਰੀ ਕੇਂਦਰੀ ਸੜਕ ਅਤੇ ਟ੍ਰਾਂਸਪੋਰਟ ਮੰਤਰੀ ਸ੍ਰੀ ਨਿਤਿਨ ਗਡਕਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਇਤਿਹਾਸਕ ਅਤੇ ਭੂਗੋਲਿਕ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਇਸ ਇਲਾਕੇ ਦੀਆਂ ਸੜਕਾਂ ਸਬੰਧੀ ਜ਼ਰੂਰਤਾਂ ਬਾਰੇ ਗੱਲਬਾਤ ਕੀਤੀ ਗਈ। ਸ. ਬੈਂਸ ਨੇ ਇਸ ਮੌਕੇ ਸ੍ਰੀ ਗਡਕਰੀ ਨੂੰ ਦੱਸਿਆ ਕਿ ਸਿੱਖ ਧਰਮ ਦੇ ਇਤਿਹਾਸਕ ਸਥਾਨ ਸ੍ਰੀ ਕੀਰਤਪੁਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਹਿੰਦੂ ਮੱਤ ਦੇ ਸ਼ਕਤੀ ਪੀਠ ਸ੍ਰੀ ਨੈਨਾ ਦੇਵੀ ਨੂੰ ਜੋੜਨ ਵਾਲੀਆਂ ਸੜਕਾਂ ਨੂੰ ਤੁਰੰਤ ਚਹੁੰ-ਮਾਰਗੀ ਕਰਨ ਦੀ ਜ਼ਰੂਰਤ ਹੈ ਤਾਂ ਜੋ ਇਹਨਾਂ ਸਥਾਨਾਂ ‘ਤੇ ਆਉਣ ਵਾਲੇ ਸ਼ਰਧਾਲੂਆਂ ਦੀ ਆਵਾਜਾਈ ਨੂੰ ਸੁਖਾਲਾ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਇਸ ਚਹੁੰ-ਮਾਰਗੀ ਸੜਕ ਸਬੰਧੀ  ਵਿਸਥਾਰਤ ਪ੍ਰੋਜੈਕਟ ਰਿਪਰੋਟ (ਡੀ.ਪੀ.ਆਰ.) ਪਹਿਲਾਂ ਹੀ ...
ਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ

ਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ

National, Politics, Punjab, Trending
ਨਵੀਂ ਦਿੱਲੀ/ਚੰਡੀਗੜ੍ਹ, 4 ਦਸੰਬਰ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਸਮੁੱਚੇ ਮਾਲਵੇ ਖਿੱਤੇ ਨੂੰ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਨਾਲ ਰੇਲ ਰਾਹੀਂ ਜੋੜਨ ਲਈ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ। ਮੀਤ ਹੇਅਰ ਨੇ ਅੱਜ ਸਦਨ ਵਿੱਚ ਰੇਲ ਸਬੰਧੀ ਆਏ ਇੱਕ ਬਿੱਲ ਉੱਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਕਿਹਾ ਕਿ ਰੇਲ ਸਭ ਤੋਂ ਸਸਤਾ, ਸੌਖਾ ਤੇ ਵਧੀਆ ਆਵਾਜਾਈ ਦਾ ਸਾਧਨ ਹੈ ਜਿਸ ਨਾਲ ਸਭ ਤੋਂ ਵੱਧ ਆਮ ਆਦਮੀ ਨੂੰ ਫ਼ਾਇਦਾ ਹੁੰਦਾ ਹੈ। ਆਜ਼ਾਦੀ ਦੇ 77 ਸਾਲ ਬਾਅਦ ਵੀ ਮਾਲਵਾ ਖਿੱਤੇ ਦੇ ਲੋਕ ਆਪਣੀ ਰਾਜਧਾਨੀ ਨਾਲ ਸਿੱਧਾ ਰੇਲ ਨਾਲ ਨਹੀਂ ਜੁੜੇ ਜਿਸ ਲਈ ਸਿਰਫ ਰਾਜਪੁਰਾ ਤੇ ਚੰਡੀਗੜ੍ਹ ਨੂੰ ਜੋੜਨਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜ਼ਮੀਨ ਐਕਵਾਇਰ ਦੀ ਮੰਗ ਦਾ ਹਵਾਲਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸੜਕਾਂ ਬਣਾਉਣ ਲਈ ਜ਼ਮੀਨ ਐਕਵਾਇਰ ਹੋ ਸਕਦੀ ਹੈ ਤਾਂ ਸਰਕਾਰੀ ਰੇਲ ਸੇਵਾ ਲਈ ਕਿਉਂ ਨਹੀਂ। ਲੋਕ ਸਭਾ ਮੈਂਬਰ ਮੀਤ ਹੇਅਰ ਨੇ ਇਕ ਹੋਰ ਅਹਿਮ ਮੁੱਦਾ ਚੁੱਕਦਿਆਂ ਕਿਹਾ ਕਿ ਕੋਵਿਡ ਸਮੇਂ ਵਿੱਚ ਸੀਨੀਅਰ ਸਿਟੀਜਨ ਤੇ ਖਿਡਾਰੀਆਂ ਨੂੰ ਮ...
ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਸਿਲਕ ਮਾਰਕ ਐਕਸਪੋ- 2024 ਦਾ ਕੀਤਾ ਉਦਘਾਟਨ

ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਸਿਲਕ ਮਾਰਕ ਐਕਸਪੋ- 2024 ਦਾ ਕੀਤਾ ਉਦਘਾਟਨ

National, Politics, Punjab, Trending
ਚੰਡੀਗੜ੍ਹ, 4 ਦਸੰਬਰ ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਬੁੱਧਵਾਰ ਨੂੰ ਚੰਡੀਗੜ੍ਹ ਦੇ ਸੈਕਟਰ 35-ਏ ਵਿੱਚ ਸਥਿਤ ਕਿਸਾਨ ਭਵਨ ਵਿਖੇ ਸਿਲਕ ਐਕਸਪੋ -2024 ਦਾ ਉਦਘਾਟਨ ਕੀਤਾ। ਸਿਲਕ ਮਾਰਕ ਆਰਗੇਨਾਈਜੇਸ਼ਨ ਆਫ ਇੰਡੀਆ, ਸੈਂਟਰਲ ਸਿਲਕ ਬੋਰਡ ਵੱਲੋਂ ਪੰਜਾਬ ਅਤੇ ਹਰਿਆਣਾ ਦੇ ਬਾਗਬਾਨੀ ਵਿਭਾਗਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਇਹ ਪਹਿਲਾ ਸਮਾਗਮ ਹੈ। ਮੰਤਰੀ ਨੇ ‘ ਦਾ ਜਰਨੀ ਆਫ਼ ਸੈਰੀਕਲਚਰ ਇਨ ਪੰਜਾਬ’ ਸਿਰਲੇਖ ਵਾਲਾ ਬਰੋਸ਼ਰ ਵੀ ਜਾਰੀ ਕੀਤਾ। ਇਹ ਸੂਬੇ ਵਿੱਚ ਰੇਸ਼ਮ ਦੀ ਖੇਤੀ ਦੇ  ਵਿਕਾਸ, ਪਹਿਲਕਦਮੀਆਂ ਅਤੇ ਪ੍ਰਾਪਤੀਆਂ ਨੂੰ ਉਜਾਗਰ ਕਰਦਾ ਹੈ। ਇਸ ਐਕਸਪੋ ਦਾ ਉਦੇਸ਼ ਰੇਸ਼ਮ ਦੀ ਖੇਤੀ ਨੂੰ ਹੁਲਾਰਾ ਦੇਣਾ ਅਤੇ ਦੇਸ਼ ਭਰ ਦੇ ਕਾਰੀਗਰਾਂ ਅਤੇ ਵਪਾਰੀਆਂ ਨੂੰ ਇੱਕ ਢੁਕਵਾਂ ਮੰਚ ਪ੍ਰਦਾਨ ਕਰਨਾ ਹੈ। ਸਮਾਗਮ ਦੀ ਸ਼ੁਰੂਆਤ ਦੀਪ ਜਗਾਉਣ ਦੀ ਰਸਮ ਨਾਲ ਹੋਈ, ਜੋ ਗਿਆਨ ਅਤੇ ਖੁਸ਼ਹਾਲੀ ਦਾ ਪ੍ਰਤੀਕ ਮੰਨਿਆਂ ਜਾਂਦਾ ਹੈ। ਇਸ ਸਮਾਗਮ ਵਿੱਚ ਸਕੱਤਰ ਬਾਗਬਾਨੀ ਸ੍ਰੀ ਅਜੀਤ ਬਾਲਾਜੀ ਜੋਸ਼ੀ, ਕੇਂਦਰੀ ਸਿਲਕ ਬੋਰਡ ਦੇ ਮੈਂਬਰ ਸਕੱਤਰ ਸ੍ਰੀ ਪੀ. ਸਿਵਾਕੁਮਾਰ ਅਤੇ ਪੰਜਾਬ ਬਾਗਬਾਨੀ ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਸਮੇ...