Monday, March 16
Shadow

Trending

ਗਿੱਦੜਬਾਹਾ ਦੇ ਪਿੰਡ ਦੌਲਾ ਵਿੱਚ ਬਣੇਗਾ 3.36 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦਾ ਪਹਿਲਾ ਪੀ.ਆਰ.ਟੀ.ਸੀ. ਸਬ-ਡਿਪੂ : ਲਾਲਜੀਤ ਸਿੰਘ ਭੁੱਲਰ

ਗਿੱਦੜਬਾਹਾ ਦੇ ਪਿੰਡ ਦੌਲਾ ਵਿੱਚ ਬਣੇਗਾ 3.36 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦਾ ਪਹਿਲਾ ਪੀ.ਆਰ.ਟੀ.ਸੀ. ਸਬ-ਡਿਪੂ : ਲਾਲਜੀਤ ਸਿੰਘ ਭੁੱਲਰ

National, Politics, Punjab, Trending
ਚੰਡੀਗੜ੍ਹ, 3 ਦਸੰਬਰ: ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਜਨਤਕ ਆਵਾਜਾਈ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਅਤੇ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ ਗਿੱਦੜਬਾਹਾ ਦੇ ਪਿੰਡ ਦੌਲਾ ਵਿਖੇ ਆਪਣੇ ਪਹਿਲੇ ਸਬ-ਡਿਪੂ ਦੀ ਸਥਾਪਤੀ ਨਾਲ ਇੱਕ ਅਹਿਮ ਮੀਲ ਪੱਥਰ ਸਥਾਪਿਤ ਕਰਨ ਜਾ ਰਹੀ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਜਨਤਕ ਬੱਸ ਸੇਵਾ ਨੂੰ ਹੋਰ ਬਿਹਤਰ ਬਣਾਉਣ ਦੀ ਵਚਨਬੱਧਤਾ ਤਹਿਤ 3.36 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰਾਜੈਕਟ 31 ਜਨਵਰੀ, 2025 ਤੱਕ ਮੁਕੰਮਲ ਕਰਕੇ ਚਾਲੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਨਾ ਸਿਰਫ਼ ਬੁਨਿਆਦੀ ਢਾਂਚੇ ਦੀਆਂ ਲੋੜਾਂ ਨੂੰ ਪੂਰਾ ਕਰੇਗਾ, ਸਗੋਂ ਸਥਾਨਕ ਲੋਕਾਂ ਦੀ ਚਿਰੋਕਣੀ ਮੰਗ ਨੂੰ ਵੀ ਸਿੱਧੇ ਤੌਰ ’ਤੇ ਹੱਲ ਕਰੇਗਾ। ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਨੂੰ ਵੀ ਮੁੜ ਸੁਰਜੀਤ ਕਰ ਦਿੱਤਾ ਗਿਆ ਹੈ ਜਿਸ ਨਾਲ ਹੁਣ ਚੀਕਾ, ਸਮਾਣਾ, ...
0 ਤੋਂ 5 ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਦੀਆਂ ਬੂੰਦਾਂ ਤੋਂ ਨਾ ਰਹਿਣ ਦਿੱਤਾ ਜਾਵੇ ਵਾਝਾਂ

0 ਤੋਂ 5 ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਦੀਆਂ ਬੂੰਦਾਂ ਤੋਂ ਨਾ ਰਹਿਣ ਦਿੱਤਾ ਜਾਵੇ ਵਾਝਾਂ

National, Politics, Punjab, Trending
ਬਠਿੰਡਾ, 3 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਸਭ ਨੈਸ਼ਨਲ ਪਲੱਸ ਪੋਲੀਓ ਰਾਊਂਡ ਦੀ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 8, 9 ਅਤੇ 10 ਦਸੰਬਰ ਨੂੰ ਪੋਲਿਓ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਉਹਨਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ 0 ਤੋਂ 5 ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਪਿਲਾਉਣ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ। ਇਸ ਮੌਕੇ ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਮੁਹਿੰਮ ਵਿੱਚ ਆਪਣਾ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਇਸ ਮੁਹਿੰਮ ਵਿੱਚ ਲਗਾਈਆਂ ਡਿਊਟੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੁਹਿੰਮ ਵਿੱਚ 154566 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਉਹਨਾਂ ਕਿਹਾ ਕਿ ਜ਼ਿਲੇ ਵਿੱਚ 698 ਪੋਲੀਓ ਬੂਥ ਸਥਾਪਿਤ ਕੀਤੇ ਗਏ ਹਨ ਜਿਨਾਂ ਵਿੱਚ 32 ਟਰਾਂਜਿਟ ਪੋਲੀਓ ਬੂਥ ...
ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਵਡਿਆਈ ਕਰਨ ਵਾਲੀ ਪੋਸਟ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਵਡਿਆਈ ਕਰਨ ਵਾਲੀ ਪੋਸਟ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

National, Politics, Punjab, Trending
ਬਠਿੰਡਾ, 3 ਦਸੰਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਮੇਲੇ, ਧਾਰਮਿਕ ਜਲੂਸ, ਵਿਆਹ-ਸ਼ਾਦੀ, ਜਲੂਸ ਜਾਂ ਕਿਸੇ ਹੋਰ ਇਕੱਠ ਜਾਂ ਕਿਸੇ ਵਿਦਿਅਕ ਅਦਾਰੇ, ਕੈਂਪਸ ਦੀ ਹਦੂਦ ਅੰਦਰ ਜਾਂ ਅਹਾਤੇ ਅੰਦਰ ਕੋਈ ਵੀ ਵਿਅਕਤੀ ਹਥਿਆਰ ਨਹੀਂ ਲੈ ਕੇ ਜਾਵੇਗਾ। ਜ਼ਿਲ੍ਹੇ ਦੀ ਖੇਤਰੀ ਸੀਮਾ ਦੇ ਅੰਦਰ ਕਿਸੇ ਵੀ ਸਥਾਨ 'ਤੇ ਕੋਈ ਵੀ ਜਨਤਾ ਦਾ ਮੈਂਬਰ ਕਿਸੇ ਵੀ ਤਿੱਖੇ ਧਾਰ ਵਾਲੇ ਹਥਿਆਰਾਂ/ਬੰਦੂਕ ਹਥਿਆਰਾਂ ਸਮੇਤ ਹਥਿਆਰਾਂ ਦੀ ਨਿਸ਼ਾਨਦੇਹੀ ਜਾਂ ਪ੍ਰਦਰਸ਼ਨ ਨਹੀਂ ਕਰੇਗਾ। ਹੁਕਮ ਅਨੁਸਾਰ ਜਨਤਾ ਦਾ ਕੋਈ ਵੀ ਮੈਂਬਰ ਸ਼ੋਸਲ ਮੀਡੀਆਂ ’ਤੇ ਹਥਿਆਰਾਂ ਦੀ ਪ੍ਰਦਰਸ਼ਨੀ ਜਾਂ ਪ੍ਰਮੋਸ਼ਨ ਕਰਨ ਵਾਲੀ ਕੋਈ ਤਸਵੀਰ ਜਾਂ ਵੀਡੀਓ ਅਪਲੋਡ ਨਹੀਂ ਕਰੇਗਾ ਅਤੇ ਨਾ ਹੀ ਹਥਿਆਰਾਂ ਦੀ ਵਰਤੋਂ ਦੀ ਵਡਿਆਈ ਕਰਨ ਵਾਲਾ ਕੋਈ ਟੈਕਸਟ ਪੋਸਟ ਪਾਵੇਗਾ ਤੇ ਨਾ ਸ਼ੇਅਰ ਕਰੇਗਾ। ਕੋਈ ਵੀ ਵਿਅਕਤੀ ਕਿਸੇ ਵੀ ਸਮਾਗਮ/ਕਾਰਜ/ਪ੍ਰੋਗਰਾਮ ਆਦਿ ’ਚ ਕੋਈ ...
ਰੱਸਾਕਸੀ ਪੰਜਾਬ ਸਟੇਟ ਚੈਂਪੀਅਨ ਬਣੀ ਫ਼ਿਰੋਜ਼ਪੁਰ ਦੀ ਟੀਮ ਦਾ ਫ਼ਿਰੋਜ਼ਪੁਰ ਪੁੱਜਣ ‘ਤੇ ਭਰਵਾਂ ਸਵਾਗਤ

ਰੱਸਾਕਸੀ ਪੰਜਾਬ ਸਟੇਟ ਚੈਂਪੀਅਨ ਬਣੀ ਫ਼ਿਰੋਜ਼ਪੁਰ ਦੀ ਟੀਮ ਦਾ ਫ਼ਿਰੋਜ਼ਪੁਰ ਪੁੱਜਣ ‘ਤੇ ਭਰਵਾਂ ਸਵਾਗਤ

National, Politics, Punjab, Trending
ਫ਼ਿਰੋਜ਼ਪੁਰ 3 ਦਸੰਬਰ 2024: 68ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2024 ਖੇਡ ਰੱਸਾਕਸੀ ਅੰਡਰ 19 ਲੜਕੀਆਂ ਜੋ ਕਿ ਮਿਤੀ 26/11/ 24 ਤੋਂ 30/11/ 24 ਤੱਕ ਜਿਲਾ ਕਪੂਰਥਲਾ ਵਿਖੇ ਕਰਵਾਈਆਂ ਗਈਆਂ। ਪੂਰੇ ਪੰਜਾਬ ਚੋਂ ਪਹੁੰਚੀਆਂ ਵੱਖ-ਵੱਖ ਜ਼ਿਲਿਆਂ ਦੀਆਂ ਟੀਮਾਂ ਨੂੰ ਫਸਵੇ ਮੁਕਾਬਲਿਆਂ 'ਚ ਹਰਾ ਕੇ ਪਹਿਲਾਂ ਸਥਾਨ ਹਾਸਲ ਕਰਕੇ ਫ਼ਿਰੋਜ਼ਪੁਰ ਪਹੁੰਚੀ ਜ਼ਿਲ੍ਹਾ ਫਿਰੋਜਪੁਰ ਦੀ ਟੀਮ ਦਾ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਮੈਡਮ ਮੁਨੀਲਾ ਅਰੋੜਾ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ) ਨੈਸ਼ਨਲ ਅਵਾਰਡੀ ਡਾ. ਸਤਿੰਦਰ ਸਿੰਘ ਵੱਲੋਂ ਬੜੀ ਗਰਮ ਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਟੀਮ ਨਾਲ ਪਹੁੰਚੇ ਸ਼ਹੀਦ ਸ਼ਾਮ ਸਿੰਘ ਅਟਾਰੀ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਸਭਰਾ ਦੇ ਪ੍ਰਿੰਸੀਪਲ ਸ. ਇਕਬਾਲ ਸਿੰਘ ਅਤੇ ਕੋਚ ਸ. ਅਮਰਜੀਤ ਸਿੰਘ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਸ਼੍ਰੀਮਤੀ ਮੁਨੀਲਾ ਅਰੋੜਾ ਨੇ ਟੀਮ ਨੂੰ ਜਿੱਥੇ ਵਧਾਈ ਦਿੱਤੀ ਉੱਥੇ ਹੀ ਉਹਨਾਂ ਨੇ ਬੱਚਿਆਂ ਨੂੰ ਜੀਵਨ ਵਿੱਚ ਹੋਰ ਉੱਚੀਆਂ ਬੁਲੰਦੀਆਂ ਹਾਸਲ ਕਰਨ ਲਈ ਹਮੇਸ਼ਾਂ ਹੀ ਸਖਤ ਮਿਹਨਤ ਦਾ ਸਹਾਰਾ ਲੈ ਕੇ ਅੱਗੇ ਵਧਣ ਲਈ ਪ੍ਰੇਰਿਤ ...
ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਅਲਾਵਲਪੁਰ ’ਚ 10.61 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ

ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਅਲਾਵਲਪੁਰ ’ਚ 10.61 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ

National, Politics, Punjab, Trending
ਚੰਡੀਗੜ੍ਹ/ਅਲਾਵਲਪੁਰ/ਜਲੰਧਰ, 3 ਦਸੰਬਰ : ਅਲਾਵਲਪੁਰ ਵਿੱਚ ਸੈਨੀਟੇਸ਼ਨ ਸਹੂਲਤਾਂ ਦੇ ਸੁਧਾਰ ਵੱਲ ਇਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਲੋਂ 10.61 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਉਦੇਸ਼ ਸੀਵਰੇਜ ਸਬੰਧੀ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਅਲਾਵਲਪੁਰ ਸ਼ਹਿਰ ਨੂੰ ਪੰਜਾਬ ਦੇ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣਾ ਹੈ। ਡਾ. ਰਵਜੋਤ ਸਿੰਘ ਨੇ ਅੱਗੇ ਦੱਸਿਆ ਕਿ ਇਸ ਪ੍ਰੋਜੈਕਟ ਰਾਹੀਂ 10452 ਅਬਾਦੀ ਨੂੰ ਕਵਰ ਕੀਤਾ ਜਾਵੇਗਾ, ਜਿਸ ਵਿੱਚ 896 ਮੀਟਰ ਇੰਟਰਸੈਪਟਿੰਗ ਸੀਵਰੇਜ ਲਾਈਨ, ਇਕ 2 ਐਮ.ਐਲ.ਡੀ. ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ, ਮੇਨ ਪੰਪਿੰਗ ਸਟੇਸ਼ਨ, 100 ਮੀਟਰ ਰਾਈਜਿੰਗ ਲਾਈਨ ਅਤੇ ਇਕ ਸਕਰੀਨਿੰਗ ਚੈਂਬਰ ਸ਼ਾਮਿਲ ਹੈ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਹਾਲੇ ਗੰਦੇ ਪਾਣੀ ਨੂੰ ਪਿੰਡ ਦੇ ਛੱਪੜ ਵਿੱਚ ਸੁੱਟਿਆ ਜਾ ਰਿਹਾ ਸੀ। ਉਨ੍ਹਾਂ ਦ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿਵਿਆਂਗ ਦਿਵਸ ਅਤੇ ਵਿਸ਼ਵ ਏਡਜ ਦਿਵਸ ਮਨਾਇਆ ਗਿਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿਵਿਆਂਗ ਦਿਵਸ ਅਤੇ ਵਿਸ਼ਵ ਏਡਜ ਦਿਵਸ ਮਨਾਇਆ ਗਿਆ

National, Politics, Punjab, Trending
ਸ੍ਰੀ ਮੁਕਤਸਰ ਸਾਹਿਬ, 03 ਦਸੰਬਰ ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜ ਕੁਮਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਜ਼ਿਲ੍ਹਾ ਰਿਸੋਰਸ ਸੈਂਟਰ ਵਿਖੇ ਅਪੰਗ ਬੱਚਿਆ ਨਾਲ ਵਿਸ਼ਵ ਦਿਵਿਆਂਗ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਗਗਨਦੀਪ ਕੌਰ ਵੱਲੋਂ ਸਕੂਲ ਵਿੱਚ ਪੜ੍ਹ ਰਹੇ ਬੱਚਿਆਂ ਅਤੇ ਮੈਨੇਜਮੈਂਟ ਦਾ ਤਹਿ ਦਿਲੋਂ ਧੰਨਵਾਦ ਕਰਦੇ ਕਿਹਾ ਕਿ ਬੱਚਿਆਂ ਵੱਲੋਂ ਜੋ ਵੀ ਪ੍ਰੋਗਰਾਮ ਕੀਤਾ ਗਿਆ ਹੈ, ਉਸ ਦੀ ਜਿੰਨ੍ਹੀ ਵੀ ਸ਼ਲਾਘਾ ਕੀਤੀ ਜਾਵੇ ਉਨ੍ਹੀਂ ਹੀ ਘੱਟ ਹੈ ਕਿਉਂਕਿ ਇਹਨਾਂ ਵਿੱਚ ਉਹ ਕਾਬਲੀਅਤ ਹੈ ਜੋ ਆਮ ਮਨੁੱਖ ਵਿੱਚ ਵੀ ਹੋਣੀ ਅਸੰਭਵ ਹੈ। ਉਨ੍ਹਾਂ ਵੱਲੋਂ ਡਿਸੇਬਲਿਟੀ ਐਕਟ 1995 ਸਬੰਧੀ ਵੀ ਜਾਣਕਾਰੀ ਦਿੱਤੀ ਗਈ,  ਇਸ ਮੌਕੇ ਬੱਚਿਆਂ ਨੂੰ ਖਾਣ ਪੀਣ ਦਾ ਸਮਾਨ ਵੀ ਮੁਹੱਈਆ ਕਰਵਾਇਆ ਗਿਆ। ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ।   ਇਸੇ ਤਰ੍ਹਾਂ ਹੀ ਦਫਤਰ ਸਿਵਲ ਸਰਜਨ, ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਏਡਜ ਦਿਵਸ ਮਨਾਇ...
ਲਾਇਬ੍ਰੇਰੀਆਂ ਵਿਦਿਆਰਥੀਆਂ ਦੇ ਜੀਵਨ ਨੂੰ ਚੰਗੀ ਸੇਧ ਦੇਣ ਲਈ ਹੁੰਦੀਆਂ ਹਨ  ਲਾਹੇਵੰਦ ਸਿੱਧ-ਕਮਿਸ਼ਨਰ ਮਨਜੀਤ ਸਿੰਘ ਬਰਾੜ

ਲਾਇਬ੍ਰੇਰੀਆਂ ਵਿਦਿਆਰਥੀਆਂ ਦੇ ਜੀਵਨ ਨੂੰ ਚੰਗੀ ਸੇਧ ਦੇਣ ਲਈ ਹੁੰਦੀਆਂ ਹਨ ਲਾਹੇਵੰਦ ਸਿੱਧ-ਕਮਿਸ਼ਨਰ ਮਨਜੀਤ ਸਿੰਘ ਬਰਾੜ

National, Politics, Punjab, Trending
ਮਾਨਸਾ, 03 ਦਸੰਬਰ : ਲਾਇਬ੍ਰੇਰੀਆਂ ਵਿਦਿਆਰਥੀਆਂ ਦੇ ਜੀਵਨ ਨੂੰ ਚੰਗੀ ਸੇਧ ਦੇਣ ਲਈ ਬਹੁਤ ਲਾਹੇਵੰਦ ਸਿੱਧ ਹੁੰਦੀਆਂ ਹਨ ਅਤੇ ਲਾਇਬ੍ਰੇਰੀਆਂ ਦੀ ਸਾਂਝ ਪਾਉਣ ਵਾਲੇ ਵਿਦਿਆਰਥੀ ਹਮੇਸ਼ਾਂ ਚੰਗੇ ਮੁਕਾਮ ਹਾਸਿਲ ਕਰਨ ਵਿੱਚ ਕਾਮਯਾਬ ਰਹਿੰਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਮਿਸ਼ਨਰ ਫਰੀਦਕੋਟ ਮੰਡਲ ਸ਼੍ਰੀ ਮਨਜੀਤ ਸਿੰਘ ਬਰਾੜ ਨੇ ਅੱਜ ਮਾਨਸਾ ਦੇ ਅੰਬੇਡਦਰ ਭਵਨ ਵਿਖੇ ਪਿਛਲੇ ਦਿਨੀਂ ਨਵੀਂ ਖੁਲ੍ਹੀ ਮਾਨਸਾ ਯੂਥ ਲਾਇਬ੍ਰੇਰੀ ਦਾ ਦੌਰਾ ਕਰਦਿਆਂ ਕੀਤਾ। ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਡ ਸਿੰਘ ਆਈ.ਏ.ਐਸ., ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਨਿਰਮਲ ਓਸੇਪਚਨ ਆਈ.ਏ.ਐਸ. ਅਤੇ ਐਸ.ਡੀ.ਐਮ. ਬੁਢਲਾਡਾ-ਕਮ-ਸਹਾਇਕ ਕਮਿਸ਼ਨਰ ਸ਼੍ਰੀ ਗਗਨਦੀਪ ਸਿੰਘ ਵੀ ਮੌਜੂਦ ਸਨ। ਉਨ੍ਹਾਂ ਜ਼ਿਲ੍ਹਾ ਪ੍ਰਸਾਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਇੱਕ ਬਹੁਤ ਹੀ ਉਮਦਾ ਕਿਸਮ ਦੀ ਆਧੁਨਿਕ ਲਾਇਬ੍ਰੇਰੀ ਹੈ, ਜਿਸ ਵਿੱਚ ਹਰ ਤਰ੍ਹਾਂ ਦੀਆਂ ਸਹੂਲਤਾਂ ਜਿਵੇਂ ਕੈਫੇ, ਗੇਮ ਜ਼ੋਨ, ਸੰਗੀਤ ਕਮਰਾ, ਕੁਆਇਟ ਜ਼ੋਨ ਆਦਿ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਕਿਤਾਬਾਂ ਨਾਲ ਦੋਸਤੀ ਕਰਕੇ ਉਨ...
ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਖਾਦ ਅਤੇ ਦਵਾਈ ਵਿਕਰੇਤਾਵਾਂ ਦੀਆਂ ਦੁਕਾਨਾਂ ਦੀ ਚੈਕਿੰਗ

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਖਾਦ ਅਤੇ ਦਵਾਈ ਵਿਕਰੇਤਾਵਾਂ ਦੀਆਂ ਦੁਕਾਨਾਂ ਦੀ ਚੈਕਿੰਗ

National, Politics, Punjab, Trending
ਮੋਗਾ, 3 ਦਸੰਬਰ, ਪੰਜਾਬ ਸਰਕਾਰ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਜਸਵੰਤ ਸਿੰਘ ਦੀ ਸੁਚੱਜੀ ਅਗਵਾਈ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਮੋਗਾ  ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਜ਼ਿਲ੍ਹੇ ਵਿੱਚ ਅਲੱਗ-ਅਲੱਗ ਖਾਦ ਅਤੇ ਦਵਾਈਆਂ ਵਿਕਰੇਤਾਵਾਂ ਦੀ ਚੈਕਿੰਗ ਕੀਤੀ ਗਈ ਅਤੇ ਇਸ ਦੌਰਾਨ ਕੁੱਲ 20 ਖਾਦ ਅਤੇ ਦਵਾਈਆਂ ਦੇ ਨਮੂਨੇ ਭਰ ਕੇ ਲੈਬਾਰਟਰੀ ਨੂੰ ਪਰਖ ਕਰਨ ਲਈ ਭੇਜ ਦਿੱਤੇ ਗਏ। ਉਹਨਾਂ ਵੱਲੋਂ ਡੀਲਰਾਂ ਨੂੰ ਹਦਾਇਤ ਕੀਤੀ ਗਈ ਕਿ ਅਣਅਧਿਕਾਰਤ ਤੌਰ ਤੇ ਕੀਟਨਾਸ਼ਕ ਅਤੇ ਖਾਦ ਦੀ ਵਿਕਰੀ ਕਰਨ ਅਤੇ ਯੂਰੀਆ ਖਾਦ ਨਾਲ ਟੈਗਿੰਗ ਜਮ੍ਹਾਂਖੋਰੀ ਜਾਂ ਜਿਆਦਾ ਰੇਟ ਲਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਯੂਰੀਆ ਖਾਦ ਸਬੰਧੀ ਘਬਰਾਉਣ ਦੀ ਲੋੜ ਨਹੀਂ ਉਹਨਾਂ ਨੂੰ ਲੋੜ ਅਨੁਸਾਰ ਖਾਦ ਉਪਲੱਬਧ ਕੀਤੀ ਜਾਵੇਗੀ। ਇਸ ਸਮੇਂ ਡਾ. ਖੁਸ਼ਦੀਪ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ (ਪੀ.ਪੀ.) ਨੇ ਡੀਲਰਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਖੇਤੀ ਸਮੱਗਰੀ ਦਾ ਬਿੱਲ ਮੁਹੱਈਆ ਕਰਵਾਇਆ ਜਾਵੇ। ਉਹਨਾਂ ਕਿ...
ਸੇਖਾ ਕਲਾਂ ਵਿਖੇ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਯੋਜਨ

ਸੇਖਾ ਕਲਾਂ ਵਿਖੇ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਯੋਜਨ

National, Politics, Punjab, Trending
ਮੋਗਾ, 3 ਦਸੰਬਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਹੁਕਮਾਂ ਅਨੁਸਾਰ ਮੋਗਾ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੋਗਾ ਵੱਲੋਂ ਅੰਤਰਰਾਸ਼ਟਰੀ ਦਿਵਿਆਂਗ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਹਰ ਸਾਲ ਦੀ ਤਰ੍ਹਾਂ ਮਿਤੀ 3 ਦਸੰਬਰ, 2024 ਨੂੰ ਚੜਦੀਕਲ੍ਹਾ ਆਲ ਫਿਜ਼ੀਕਲ ਚੈਲੰਜਡ ਪਰਸਨ ਵੈਲਫੇਅਰ ਸੋਸਾਇਟੀ (ਰਜਿ) ਪੰਜਾਬ ਦੇ ਸਹਿਯੋਗ ਸਦਕਾ  ਪਿੰਡ ਸੇਖਾ ਕਲਾਂ ਮੋਗਾ ਵਿਖੇ ਕੀਤਾ ਗਿਆ। ਇਸ ਵਿੱਚ ਜ਼ਿਲ੍ਹਾ ਮੋਗਾ ਦੇ ਵੱਖ ਵੱਖ ਪਿੰਡਾਂ ਤੋਂ ਭਾਰੀ ਗਿਣਤੀ ਵਿੱਚ ਦਿਵਿਆਂਗਜਨਾਂ ਨੇ ਸ਼ਮੂਲੀਅਤ ਕੀਤੀ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੋਗਾ ਸ਼੍ਰੀਮਤੀ ਇੰਦਰਪ੍ਰੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਦਿਵਿਆਂਗਜਨ ਸਮਾਜ ਦਾ ਮਹੱਤਵਪੂਰਨ ਅੰਗ ਹਨ ਅਤੇ ਇਹਨਾਂ ਨੂੰ ਸਮਾਜ ਵਿੱਚ ਬਰਾਬਰੀ ਦਾ ਅਧਿਕਾਰ ਦੇਣਾ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਦਾ ਮੁੱਖ ਟੀਚਾ ਹੈ। ਉਹਨਾਂ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਜ਼ਿਲ੍ਹੇ ਭਰ ਤੋਂ ਦਿਵਿਆਂਗਜਨਾਂ ਦੀ ਭਲਾਈ ਲਈ ਕਰ ਰਹੀਆਂ ਸਮਾਜ ਸੇਵੀ ਸੰਸਥਾਵਾਂ ਵੱਲੋਂ ਸ਼ਮੂਲੀਅਤ ਕੀਤੀ ਅਤੇ ਵੱਖ ਵੱਖ ਖੇਤਰ ਵਿੱਚ ਮੁਕਾਮ ਹਾਸਲ ਕ...
08 ਤੋਂ 10 ਦਸੰਬਰ ਤੱਕ ਜ਼ਿਲ੍ਹੇ ਦੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲਿਓ ਰੋਕੂ ਬੂੰਦਾਂ-ਡਾ. ਰਾਏ

08 ਤੋਂ 10 ਦਸੰਬਰ ਤੱਕ ਜ਼ਿਲ੍ਹੇ ਦੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲਿਓ ਰੋਕੂ ਬੂੰਦਾਂ-ਡਾ. ਰਾਏ

National, Politics, Punjab, Trending
ਮਾਨਸਾ, 03 ਦਸੰਬਰ : ਡਿਪਟੀ ਕਮਿਸ਼ਨਰ ਮਾਨਸਾ  ਸ਼੍ਰੀ ਕੁਲਵੰਤ ਸਿੰਘ ਆਈ.ਏ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੋਲਿਓ ਦੀ ਬਿਮਾਰੀ ਦੇ ਮੁਕੰਮਲ ਖਾਤਮੇ ਲਈ 8 ਤੋਂ 10 ਦਸਬੰਰ 2024 ਤੱਕ ਜ਼ਿਲ੍ਹੇ ਦੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਸਬੰਧੀ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰ, ਬੀ.ਈ.ਈ.ਅਤੇ ਐਲ.ਐਚ.ਵੀ. ਨਾਲ ਹੋਈ। ਇਸ ਮੌਕੇ ਬੋਲਦਿਆਂ ਡਾ.ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਤਹਿਤ ਪਹਿਲੇ ਦਿਨ ਬੂਥਾਂ ’ਤੇ ਜਾ ਕੇ ਆਪਣੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣੀਆਂ ਭਵਿੱਖ ਵਿੱਚ ਲਾਭਕਾਰੀ ਸਿੱਧ ਹੋਣਗੀਆਂ।  ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਮਾਨਸਾ ਜ਼ਿਲ੍ਹੇ ਵਿੱਚ 72274 ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਰੈਗੂਲਰ ਬੂਥਾਂ ਲਈ 376 ਟੀਮਾਂ ਅਤੇ ਬੱਸ ਸਟੈਂਡ, ਰੇਲਵੇ ਸਟੇਸ਼ਨਾਂ ’ਤੇ 13 ਟਰਾਂਜਿਟ ਟੀਮਾਂ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਭੱਠਿਆਂ, ਫੈਕਟਰੀਆਂ, ਉਸਾਰੀ ਵਾਲੀਆ...