ਇਸ ਮੌਕੇ ਹਾਜ਼ਰ ਪਿੰਡ ਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਆਪ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜ਼ਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸੋਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਕਰਨ ਦੀ ਹੈ ਅਤੇ ਏਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਆਪਣੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਸਰਕਾਰੀ ਸਕੂਲਾਂ ਵਿੱਚ ਨਵੀਂ ਸਿੱਖਿਆ ਕ੍ਰਾਂਤੀ ਲਿਆ ਕੇ ਸਹੂਲਤਾਂ ਦੇ ਪੱਖ ਤੋਂ ਸਕੂਲਾਂ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਭੰਗਵਾਂ ਵਿਖੇ ਬੁਨਿਆਦੀ ਢਾਂਚੇ ਦੇ ਸੁਧਾਰ ਲਈ 1.32 ਕਰੋੜ ਰੁਪਏ ਦੀ ਗਰਾਂਟ ਮਨਜ਼ੂਰ ਕੀਤੀ ਗਈ ਸੀ, ਜਿਸ ਵਿੱਚ 40 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਵਿੱਚ ਨਵੇਂ ਕਲਾਸ ਰੂਮ, ਕੰਪਿਊਟਰ ਲੈਬ, ਹੈੱਡ ਰੂਮ, ਡਾਇਨਿੰਗ ਏਰੀਆ, ਮੁੱਖ ਪ੍ਰਵੇਸ਼ ਦੁਵਾਰ, ਖੇਡ ਮੈਦਾਨ, ਪ੍ਰੀ ਪ੍ਰਾਇਮਰੀ ਟਾਇਲਟ ਯੂਨਿਟ ਅਤੇ ਇੰਟਰਲਾਕ ਟਾਈਲਾਂ ਦੇ ਪ੍ਰੋਜੈਕਟ ਮੁਕੰਮਲ ਕਰ ਲਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਸੇ ਹੀ ਸਕੂਲ ਵਿੱਚ 79 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੋਰ ਨਵੇਂ ਕਲਾਸ ਰੂਮ, ਲਾਇਬ੍ਰੇਰੀ, ਸਾਫ਼ ਤੇ ਸ਼ੁੱਧ ਪਾਣੀ ਲਈ ਆਰ.ਓ. ਸਿਸਟਮ, ਚਾਰ ਦੀਵਾਰੀ, ਹੋਲੀ ਸਟਿੱਕ ਪਲੈਨ, ਗਰਲਜ਼ ਟਾਇਲਟ ਦੇ ਪ੍ਰੋਜੈਕਟ ਦੀ ਅੱਜ ਸ਼ੁਰੂਆਤ ਵੀ ਕੀਤੀ ਗਈ ਹੈ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਉਨ੍ਹਾਂ ਦੀ ਮੁੱਖ ਤਰਜੀਹ ਆਪਣੇ ਹਲਕੇ ਵਿੱਚ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਵੱਡੇ ਸੁਧਾਰ ਕਰਨਾ ਹੈ ਅਤੇ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਸਹੂਲਤਾਂ ਦੇ ਪੱਖ ਤੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਸਕੂਲ ਸੂਬੇ ਭਰ ਵਿਚੋਂ ਮੋਹਰੀ ਹੋਣਗੇ। ਸ੍ਰੀ ਬਹਿਲ ਨੇ ਕਿਹਾ ਕਿ ਉਨ੍ਹਾਂ ਨੇ ਕੋਸ਼ਿਸ਼ ਕਰਕੇ ਗੁਰਦਾਸਪੁਰ ਵਿਖੇ ਸਕੂਲ ਆਫ਼ ਐਮੀਂਨੈਂਸ ਵੀ ਸ਼ੁਰੂ ਕਰਵਾਇਆ ਹੈ ਜਿਸ ਵਿੱਚ ਵਿਦਿਆਰਥੀ ਉੱਚ ਮਿਆਰੀ ਸਿੱਖਿਆ ਗ੍ਰਹਿਣ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬੱਚੇ ਸਾਡਾ ਆਉਣ ਵਾਲਾ ਭਵਿੱਖ ਹਨ ਅਤੇ ਇਨ੍ਹਾਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਡਿਪਟੀ ਡੀ.ਈ.ਓ. ਸ੍ਰੀ ਅਨਿਲ ਸ਼ਰਮਾ, ਡੀ.ਆਰ.ਸੀ. ਗੁਰਨਾਮ ਸਿੰਘ, ਸੁਲੱਖਣ ਸਿੰਘ ਸੈਣੀ, ਜੇ.ਈ. ਪਰਮਿੰਦਰ ਸਿੰਘ, ਸੀ.ਐੱਸ.ਟੀ. ਹਰਪਾਲ ਸਿੰਘ, ਪ੍ਰਿੰਸੀਪਲ ਰਾਜੇਸ਼ ਗੁਪਤਾ, ਪ੍ਰਿੰਸੀਪਲ ਪ੍ਰਕਾਸ਼ ਜੋਸ਼ੀ, ਸਕੂਲ ਮੁਖੀ ਰਵਿੰਦਰ ਸਿੰਘ ਹੁੰਦਲ, ਅਧਿਆਪਕ ਸੰਦੀਪ ਸਿੰਘ ਬਾਜੇਚੱਕ, ਅਧਿਆਪਕਾ ਸ੍ਰੀਮਤੀ ਸੁਰਿੰਦਰ ਕੌਰ, ਸ੍ਰੀਮਤੀ ਤਵਿੰਦਰ ਕੌਰ, ਸ੍ਰੀਮਤੀ ਰਿੰਪੀ, ਸਰਪੰਚ ਰਾਜੇਸ਼ ਭੰਗਵਾਂ, ਤਰਲੋਕ ਸਿੰਘ ਕੰਗ, ਲਖਬੀਰ ਸਿੰਘ, ਨਰਿੰਦਰ ਸ਼ਰਮਾ, ਕੁਲਵਿੰਦਰ ਕੌਰ ਹੈੱਡ ਟੀਚਰ, ਸਰਵਨ ਸਿੰਘ ਐੱਚ.ਟੀ. ਅਤੇ ਗੁਰਪ੍ਰੀਤ ਸਿੰਘ ਹਾਜ਼ਰ ਸਨ।