ਜ਼ਿਲ੍ਹਾ ਫਾਜ਼ਿਲਕਾ ਵਿੱਚ ਚਾਇਲਡ ਲੇਬਰ ਟਾਸਕ ਫੋਰਸ ਕਮੇਟੀ ਵੱਲੋਂ ਵੱਖ-ਵੱਖ ਥਾਵਾਂ ਤੇ ਚੈਕਿੰਗ

ਫਾਜ਼ਿਲਕਾ, 13 ਜੂਨ

ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰੀਤੂ ਬਾਲਾ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਚਾਇਲਡ ਲੇਬਰ ਟਾਸਕ ਫੋਰਸ ਕਮੇਟੀ ਵੱਲੋਂ ਵੱਖ-ਵੱਖ ਥਾਵਾਂ ਤੇ ਚੈਕਿੰਗ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਟਾਸਕ ਫੋਰਸ ਕਮੇਟੀ ਵੱਲੋਂ ਫਾਜ਼ਿਲਕਾ ਸ਼ਹਿਰ ਦੀਆਂ ਹਲਵਾਈ ਦੀਆਂ ਦੁਕਾਨਾਂ, ਕਾਰ ਰਿਪੇਅਰਿੰਗ ਦੀਆਂ ਦੁਕਾਨਾਂ ਤੇ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਇੱਕ ਦੁਕਾਨ ਤੋਂ ਤਿੰਨ ਬਾਲ ਕੀਰਤੀ ਪਾਏ ਗਏ ਅਤੇ ਉਸ ਦੁਕਾਨਦਾਰ ਦਾ ਚਲਾਨ ਕੀਤਾ ਗਿਆ। ਬੱਚਿਆ ਨੂੰ ਮਾਪਿਆ ਦੇ ਹਵਾਲੇ ਕੀਤਾ ਗਿਆ ਅਤੇ ਮਾਪਿਆ ਦੀ ਕਾਊਂਸਲਿੰਗ ਕੀਤੀ ਗਈ ਕਿ ਬੱਚਿਆ ਦੀ ਪੜਾਈ ਦੀ ਉਮਰ ਹੈ ਕੰਮ ਦੀ ਨਹੀ।

ਇਸ ਦੇ ਨਾਲ-ਨਾਲ ਬੱਚਿਆ ਨੂੰ ਪੜਣ ਲਈ ਅਤੇ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਫਾਜ਼ਿਲਕਾ ਦੀਆਂ ਵੱਖ-ਵੱਖ ਦੁਕਾਨਾਂ ਤੇ ਜਾ ਕੇ ਦੁਕਾਨਦਾਰਾਂ ਨੂੰ ਚਾਇਲਡ ਲੇਬਰ ਐਕਟ ਸਬੰਧੀ ਜਾਗਰੂਕ ਕੀਤਾ ਗਿਆ। ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੂੰ ਟਾਸਕ ਫੋਰਸ ਕਮੇਟੀ ਵੱਲੋਂ ਅਪੀਲ ਕੀਤੀ ਗਈ ਕਿ ਬੱਚਿਆਂ ਤੋਂ ਬਾਲ ਮਜ਼ਦੂਰੀ ਨਾ ਕਰਵਾਈ ਜਾਵੇ।

ਚੈਕਿੰਗ ਮੌਕੇ ਰਾਜਬੀਰ ਸਿੰਘ ਲੇਬਰ ਇੰਸਪੈਕਟਰ ਫਾਜ਼ਿਲਕਾ, ਨਿਸ਼ਾਨ ਸਿੰਘ ਸ਼ੋਸ਼ਲ ਵਰਕਰ, ਸੋਨਲ ਨੁੰਮਾਇਦਾ ਸਿੱਖਿਆ ਅਫ਼ਸਰ, ਫਾਜ਼ਿਲਕਾ ਅਤੇ ਪੁਲਿਸ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ।

Leave a Reply

Your email address will not be published. Required fields are marked *