ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਤਜਿੰਦਰ ਸਿੰਘ ਨੇ ਫਸਲੀ ਵਿਭਿੰਨਤਾ ਤਹਿਤ ਬੀਜੀਆਂ ਮੱਕੀ ਦੀਆਂ ਪ੍ਰਦਰਸ਼ਨੀਆਂ ਵੇਖੀਆਂ

ਅੰਮ੍ਰਿਤਸਰ 2 ਜੁਲਾਈ 2024–

ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਜਸਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਸ. ਤਜਿੰਦਰ ਸਿੰਘ ਵਲੋਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ  ਮੱਕੀ ਹੇਠ ਰਕਬਾ ਵਧਾਉਣ ਲਈ ਖੇਤੀ ਅਧਿਕਾਰੀਆਂ ਨੂੰ ਹਿਦਾਇਤ ਕੀਤੀ ਕਿ ਉਹ ਜਮੀਨੀ ਪੱਧਰ `ਤੇ ਕਿਸਾਨਾਂ ਨੂੰ ਲੋੜੀਂਦੇ ਖੇਤੀ ਇੰਨਪੁਟ ਅਤੇ ਮੱਕੀ ਦੀ ਕਾਸ਼ਤ ਸਬੰਧੀ ਤਕਨੀਕੀ ਗਿਆਨ ਉਹਨ੍ਹਾਂ ਤੱਕ ਸਹੀ ਸਮੇਂ ਤੇ ਪੁੱਜਦਾ ਕਰਨ ਤਾਂ ਜੋ ਕਿਸਾਨ ਮੱਕੀ ਦੀ ਫਸਲ ਤੇ ਪੀ.ਏ.ਯੂ ਦੀਆਂ ਸਿਫਾਰਿਸ਼ਾਂ ਅਨੁਸਾਰ ਬੀਜ, ਖਾਦ ਅਤੇ ਦਵਾਈਆਂ ਦੀ ਸਹੀ ਵਰਤੋਂ ਕਰਨ ਵਿੱਚ ਸਮਰੱਥ ਹੋਣ ਅਤੇ ਮੱਕੀ ਦੀ ਖੇਤੀ ਹੋਰ ਲਾਹੇਵੰਦ ਹੋ ਸਕੇ।

ਉਹਨਾਂ ਨੇ ਬਲਾਕ ਅਟਾਰੀ ਦੇ ਪਿੰਡ ਰਣਗੜ੍ਹ ਵਿਖੇ ਮੱਕੀ ਦੀਆਂ ਪਦਰਸ਼ਨੀਆਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਮੱਕੀ ਦੀ ਕਾਸ਼ਤ ਸਬੰਧੀ ਤਕਨੀਕੀ ਨੁਕਤੇ ਸਾਂਝੇ ਕੀਤੇ। ਮੁੱਖ ਖੇਤਬਾੜੀ ਅਫਸਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਸ ਸਾਲ ਕਿਸਾਨਾਂ ਨੂੰ ਮੱਕੀ ਦੇ ਬੀਜ ਤੇ 100 ਰੁਪਏ ਪ੍ਰਤੀ ਕਿੱਲੋ ਦੀ ਦਰ ਨਾਲ ਸਬਸਿਡੀ ਦਿੱਤੀ ਜਾਣੀ ਹੈ ਅਤੇ ਇੱਕ ਕਿਸਾਨ ਵੱਧ ਤੋਂ ਵੱਧ 5 ਏਕੜ ਦੇ ਮੱਕੀ ਬੀਜ ਦੀ ਸਬਸਿਡੀ ਲੈ ਸਕੇਗਾ। ਸਬਸਿਡੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਪ੍ਰਮਾਣਤ ਕਿਸਮਾਂ ਜਿਵੇਂ ਕਿ ਪੀ.ਐਮ.ਐੱਚ 13, ਅਡਵਾਂਟਾ 9293, ਅਡਵਾਂਟਾ 764, ਪੀ 3302, ਲਕਸ਼ਮੀ 333, ਡੀ.ਕੇ.ਸੀ 9106, 9125, 9144, ਪੀ.ਐਮ.ਐੱਚ 2255 ਆਦਿ ਤੇ ਹੀ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਜਿਲ੍ਹੇ ਅੰਦਰ ਮੱਕੀ ਦੇ 300 ਪ੍ਰਦਰਸ਼ਨੀ ਪਲਾਟ ਬਿਜਵਾਏ ਜਾਣਗੇ ਅਤੇ ਕਿਸਾਨਾਂ ਨੂੰ 6000 ਰੁਪਏ ਪ੍ਰਤੀ ਹੈਕਟੇਅਰ ਦੀ ਵਿੱਤੀ ਸਹਾਇਤਾ ਇੰਨਪੁੱਟਸ ਦੇ ਰੂਪ ਵਿਚ ਦਿੱਤੀ ਜਾਵੇਗੀ। ਇਸ ਮੌਕੇ ਖੇਤੀਬਾੜੀ ਅਫਸਰ ਅਟਾਰੀ ਰਮਨ ਕੁਮਾਰ, ਖੇਤੀਬਾੜੀ ਵਿਕਾਸ ਅਫਸਰ ਅਮਰਦੀਪ ਸਿੰਘ, ਖੇਤੀਬਾੜੀ ਵਿਸਥਾਰ ਅਫਸਰ ਗੁਰਪ੍ਰੀਤ ਸਿੰਘ, ਜਸਪਾਲ ਸਿੰਘ ਅਤੇ ਕਿਸਾਨ ਅਮਨਦੀਪ ਸਿੰਘ, ਮਨਪੀਤ ਸਿੰਘ, ਲਵਜੀਤ ਸਿੰਘ, ਰਣਜੀਤ ਸਿੰਘ, ਗੁਰਲਾਲ ਸਿੰਘ ਆਦਿ ਹਾਜਰ ਸਨ।

Leave a Reply

Your email address will not be published. Required fields are marked *