Shadow

ਪੱਛਮੀ ਬੰਗਾਲ ਵਿੱਚ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਚੰਡੀਗੜ੍ਹ, 9 ਮਈ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਪੱਛਮੀ ਬੰਗਾਲ ਵਿੱਚ ਨਵੀਂ ਸਰਕਾਰ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ। ਇਸ ਮੌਕੇ ਤੇ ਉਨ੍ਹਾਂ ਨੇ ਪੱਛਮੀ ਬੰਗਾਲ ਦੇ ਨਵ-ਨਿਯੁਕਤ ਮੁੱਖ ਮੰਤਰੀ ਸ੍ਰੀ ਸੁਵੇਂਦੂ ਅਧਿਕਾਰੀ ਅਤੇ ਬੰਗਾਲ ਦੀ ਜਨਤਾ ਨੂੰ ਵਧਾਈ ਦਿੱਤੀ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਦਿਨ ਹੈ ਅਤੇ ਇਹ ਜਿੱਤ ਸਾਲ 2047 ਦੇ ਵਿਕਸਿਤ ਭਾਰਤ ਦੇ ਸੰਕਲਪ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਨੇਤਾਜੀ ਸੁਭਾਸ਼ ਚੰਦਰ ਬੋਸ ਅਤੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ ਇਤਿਹਾਸਕ ਧਰਤੀ ਪੱਛਮੀ ਬੰਗਾਲ ਦੇਸ਼ ਨੂੰ ਨਵੀਂ ਦਿਸ਼ਾ ਦੇਣ ਦਾ ਕੰਮ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਪੱਛਮੀ ਬੰਗਾਲ ਵਿਕਸਿਤ ਭਾਰਤ ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਵੀਂ ਸਰਕਾਰ ਸੂਬੇ ਦੇ ਵਿਕਾਸਸੁਸ਼ਾਸਨ ਅਤੇ ਜਨਭਲਾਈ ਦੇ ਨਵੇਂ ਆਯਾਮ ਸਥਾਪਿਤ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੱਛਮੀ ਬੰਗਾਲ ਦੀ ਜਨਤਾ ਨੇ ਵਿਕਾਸਰਾਸ਼ਟਰਹਿਤ ਅਤੇ ਸੁਸ਼ਾਸਨ ਦੇ ਪੱਖ ਵਿੱਚ ਆਪਣਾ ਸਮਰਥਨ ਦਿੱਤਾ ਹੈ। ਕੇਂਦਰ ਅਤੇ ਰਾਜ ਮਿਲ ਕੇ ਵਿਕਸਿਤ ਭਾਰਤ-2047 ਦੇ ਟੀਚੇ ਨੂੰ ਜ਼ਰੂਰ ਪ੍ਰਾਪਤ ਕਰਨਗੇ।

Leave a Reply

Your email address will not be published. Required fields are marked *