Thursday, October 15
Shadow

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਦੇ 137ਵੇਂ ਸੰਸਕਰਨ ਦਾ ਦੇਖਿਆ ਸਿੱਧਾ ਪ੍ਰਸਾਰਣ

ਚੰਡੀਗੜ੍ਹ, 30 ਅਗਸਤ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਪੰਚਕੂਲਾ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਹਰਮਨਪਿਆਰੇ ਪ੍ਰੋਗਰਾਮ ‘ਮਨ ਕੀ ਬਾਤ’ ਦੇ 137ਵੇਂ ਸੰਸਕਰਨ ਦਾ ਆਨਲਾਈਨ ਰਾਹੀਂ ਸਿੱਧਾ ਪ੍ਰਸਾਰਣ ਦੇਖਿਆ। ਇਸ ਮੌਕੇ ਸੈਕਟਰ-1 ਸਥਿਤ ਰੈਡ ਬਿਸ਼ਪ ਦੇ ਕਨਵੈਨਸ਼ਨ ਹਾਲ ਵਿੱਚ ਪ੍ਰੋਗਰਾਮ ਦੇ ਪ੍ਰਸਾਰਣ ਦਾ ਖਾਸ ਪ੍ਰਬੰਧ ਕੀਤਾ ਗਿਆ ਸੀ, ਜਿੱਥੇ ਮੁੱਖ ਮੰਤਰੀ ਨੇ ਮੌਜੂਦ ਜਨ ਪ੍ਰਤੀਨਿਧੀਆਂ, ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨਾਲ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਦੇਖਿਆ।

‘ਮਨ ਕੀ ਬਾਤ’ ਪ੍ਰੋਗਰਾਮ ਰਾਹੀਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇਸ਼ ਭਰ ਦੇ ਨਾਗਰਿਕਾਂ ਨਾਲ ਸੰਵਾਦ ਸਥਾਪਤ ਕਰਦੇ ਹਨ ਅਤੇ ਪ੍ਰੇਰਣਾਦਾਇਕ ਕਹਾਣੀਆਂ, ਨਵੀਨਤਾਕਾਰੀ ਵਿਚਾਰਾਂ ਅਤੇ ਸਕਾਰਾਤਮਕ ਬਦਲਾਅ ਲਿਆਉਣ ਵਾਲੀਆਂ ਜਨ-ਅਗਵਾਈ ਵਾਲੀਆਂ ਪਹਿਲਕਦਮੀਆਂ ਨੂੰ ਸਾਂਝਾ ਕਰਦੇ ਹਨ। ਇਹ ਪ੍ਰੋਗਰਾਮ ਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਕੰਮ ਕਰ ਰਹੇ ਲੋਕਾਂ ਅਤੇ ਸੰਸਥਾਵਾਂ ਦੇ ਯਤਨਾਂ ਨੂੰ ਸਾਹਮਣੇ ਲਿਆਉਣ ਦੇ ਨਾਲ-ਨਾਲ ਨਾਗਰਿਕਾਂ ਨੂੰ ਰਾਸ਼ਟਰ ਨਿਰਮਾਣ ਵਿੱਚ ਸਰਗਰਮ ਸਾਝੀਦਾਰੀ ਲਈ ਪ੍ਰੇਰਿਤ ਕਰਦਾ ਹੈ।

‘ਮਨ ਕੀ ਬਾਤ’ ਵਿੱਚ ਚੁੱਕੇ ਗਏ ਵਿਸ਼ਿਆਂ ਅਤੇ ਜਨਹਿਤ ਨਾਲ ਜੁੜੀਆਂ ਪਹਿਲਕਦਮੀਆਂ ਨਾਲ ਸਾਰਥਕ ਜੁੜਾਅ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਆਯੋਜਿਤ ਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ। ਮੌਜੂਦ ਲੋਕਾਂ ਨੇ ਪ੍ਰਧਾਨ ਮੰਤਰੀ ਦੇ ਵਿਚਾਰਾਂ ਅਤੇ ਪ੍ਰੇਰਣਾਦਾਇਕ ਸੁਨੇਹਿਆਂ ਨੂੰ ਧਿਆਨ ਨਾਲ ਸੁਣਿਆ।

ਇਸ ਮੌਕੇ ਪੰਚਕੂਲਾ ਦੇ ਮੇਅਰ ਸ੍ਰੀ ਸ਼ਿਆਮਲਾਲ ਬੰਸਲ, ਹਰਿਆਣਾ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਬੰਤੋ ਕਟਾਰੀਆ, ਵਿਧਾਨ ਸਭਾ ਦੇ ਸਾਬਕਾ ਸਪੀਕਰ ਸ੍ਰੀ ਗਿਆਨ ਚੰਦ ਗੁਪਤਾ, ਜ਼ਿਲ੍ਹਾ ਪ੍ਰਧਾਨ ਸ੍ਰੀ ਅਜੇ ਮਿੱਤਲ, ਮੁੱਖ ਮੰਤਰੀ ਦੇ ਮੀਡੀਆ ਸਕੱਤਰ ਸ੍ਰੀ ਪ੍ਰਵੀਨ ਅੱਤਰੇ, ਭਾਜਪਾ ਆਗੂ ਸ੍ਰੀ ਕ੍ਰਿਸ਼ਨ ਢੁੱਲ, ਕੌਂਸਲਰ ਸਾਹਿਬਾਨ, ਪਾਰਟੀ ਵਰਕਰ ਅਤੇ ਭਾਰੀ ਗਿਣਤੀ ਵਿੱਚ ਆਮ ਲੋਕ ਮੌਜੁਦ ਸਨ।

Leave a Reply

Your email address will not be published. Required fields are marked *