ਬਰਸਾਤ ਦੇ ਮੌਸਮ ਦੌਰਾਨ ਬੱਚਿਆਂ ਨੂੰ ਦਸਤ ਦੀ ਬਿਮਾਰੀ ਹੁੰਦੀ ਹੈ: ਐਸ.ਐਮ.ਓ ਡਾ. ਗਾਂਧੀ

ਫਾਜ਼ਿਲਕਾ, 29 ਜੁਲਾਈ () ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ, ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਵੱਲੋਂ ਸੀ.ਐਚ.ਸੀ.  ਖੂਈਖੇੜਾ ਅਧੀਨ ਪੈਂਦੇ ਪਿੰਡਾਂ ਦਾ ਦੌਰਾ ਕੀਤਾ ਗਿਆ | ਜਿੱਥੇ ਉਨ੍ਹਾਂ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਡਾਇਰੀਆ ਰੋਕੋ ਮੁਹਿੰਮ ਤਹਿਤ ਸਬ ਸੈਂਟਰਾਂ ਵਿੱਚ ਲਗਾਏ ਗਏ ਓ.ਆਰ.ਐਸ ਅਤੇ ਜ਼ਿੰਕ ਕਾਰਨਰ ਦਾ ਨਿਰੀਖਣ ਕੀਤਾ।
ਐਸ.ਐਮ.ਓ ਡਾ: ਗਾਂਧੀ ਨੇ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਦਸਤ ਦੀ ਬਿਮਾਰੀ ਬੱਚਿਆਂ ਨੂੰ ਪ੍ਰਭਾਵਿਤ ਕਰਦੀ ਹੈ ਅਤੇ ਦਸਤ ਲੱਗਣ ‘ਤੇ ਤੁਰੰਤ ਡਾਕਟਰੀ ਸਲਾਹ ਲੈਣੀ ਜ਼ਰੂਰੀ ਹੈ | ਦਸਤ ਹੋਣ ਦੀ ਸਥਿਤੀ ਵਿੱਚ, ਓਆਰਐਮ ਸਪਲੀਮੈਂਟਸ ਲਗਾਤਾਰ ਦਿੱਤੇ ਜਾਣੇ ਚਾਹੀਦੇ ਹਨ, ਜੋ ਸਰੀਰ ਵਿੱਚ ਪਾਣੀ ਦੀ ਕਮੀ ਨੂੰ ਪੂਰਾ ਕਰਦੇ ਹਨ। ਉਨ੍ਹਾਂ ਦੱਸਿਆ ਕਿ ਡਾਇਰੀਆ ਹੋਣ ਦੀ ਸੂਰਤ ਵਿੱਚ ਜ਼ਿੰਕ ਦੀਆਂ ਗੋਲੀਆਂ ਵੀ 14 ਦਿਨਾਂ ਲਈ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ, ਜੋ ਕਿ 2 ਮਹੀਨੇ ਤੋਂ 6 ਮਹੀਨੇ ਤੱਕ ਦੇ ਬੱਚਿਆਂ ਨੂੰ 10 ਮਿਲੀਗ੍ਰਾਮ (ਅੱਧੀ ਗੋਲੀ) ਅਤੇ ਛੇ ਮਹੀਨੇ ਤੋਂ ਵੱਡੀ ਉਮਰ ਦੇ ਬੱਚਿਆਂ ਨੂੰ 20 ਮਿਲੀਗ੍ਰਾਮ ਦੀ ਪੂਰੀ ਗੋਲੀ ਸਾਫ਼ ਪਾਣੀ ਨਾਲ ਦੇਣੀ ਚਾਹੀਦੀ ਹੈ।
ਬੀਈਈ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਛੋਟੇ ਬੱਚਿਆਂ ਵਿੱਚ ਦਸਤ ਰੋਕੂ ਮੁਹਿੰਮ 1 ਜੁਲਾਈ ਤੋਂ 31 ਅਗਸਤ ਤੱਕ ਚਲਾਈ ਗਈ ਹੈ। ਜਿਸ ਤਹਿਤ ਅੱਜ ਐਸ.ਐਮ.ਓ ਨੇ ਸਬ ਸੈਂਟਰਾਂ ਵਿਖੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸਬ ਸੈਂਟਰ ਦੇ ਸਟਾਫ਼ ਵੱਲੋਂ ਓ.ਆਰ.ਐਸ ਅਤੇ ਜਿੰਕ ਕਾਰਨਰ ਵੀ ਬਣਾਇਆ ਗਿਆ।  ਉਕਤ ਕਾਰਨਰ ਸਥਾਪਤ ਕਰਨ ਲਈ ਆਏ ਹੋਏ ਅਧਿਕਾਰੀਆਂ ਵੱਲੋਂ ਸਟਾਫ ਦੀ ਸ਼ਲਾਘਾ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸਿਹਤ ਕੇਂਦਰਾਂ ਵਿੱਚ ਓ.ਆਰ.ਐਸ ਅਤੇ ਜ਼ਿੰਕ ਦੀਆਂ ਸਪਲੀਮੈਂਟਾਂ ਮੁਫ਼ਤ ਉਪਲਬਧ ਹਨ ਅਤੇ ਇਨ੍ਹਾਂ ਦਿਨਾਂ ਵਿੱਚ ਪਿੰਡਾਂ ਵਿੱਚ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ ਵੀ ਬੱਚਿਆਂ ਨੂੰ ਓ.ਆਰ.ਐਸ. ਵੰਡੀਆਂ ਜਾ ਰਹੀਆਂ ਹਨ। ਇਸ ਮੁਹਿੰਮ ਵਿੱਚ ਏ.ਐਨ.ਐਮ ਅਤੇ ਆਸ਼ਾ ਵਰਕਰਾਂ ਦੀ ਡਿਊਟੀ ਲਗਾਈ ਗਈ ਹੈ। ਇਸ ਦੇ ਨਾਲ ਹੀ ਸਿਹਤ ਕਰਮਚਾਰੀ ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਸਬ-ਸੈਂਟਰਾਂ ਵਿੱਚ ਲੋਕਾਂ ਨੂੰ ਹੱਥ ਧੋਣ ਦੇ ਤਰੀਕਿਆਂ ਬਾਰੇ ਦੱਸਣਗੇ

Leave a Reply

Your email address will not be published. Required fields are marked *