ਅੰਮ੍ਰਿਤਸਰ 19 ਜੁਲਾਈ 2024–
ਜਿਲ੍ਹਾਂ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਕਰੀਅਰ ਗਾਈਡੈਂਸ ਦਿੱਤੀ ਜਾਂਦੀ ਹੈ। ਇਸ ਕੌਂਸਲਿੰਗ ਕੜੀ ਵਿੱਚ ਅੱਜ ਰਿਆਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਵਿਜਿਟ ਕੀਤਾ। ਵਿਦਿਆਰਥੀਆਂ ਨੂੰ ਵਰਤਮਾਨ ਦੇ ਅਤੇ ਭਵਿੱਖ ਇਮਪਲੋਇਮੈਂਟ ਮਾਰਕੀਟ ਵਿੱਚ ਮਹੱਤਵਪੁਰਨ ਕਰੀਅਰ ਆਪਸ਼ਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਕਰੀਅਰ ਕੌਸਲਰ ਵਿਭਾਗ ਦੇ ਮੁਖੀ ਵਰੂਣ ਨਈਅਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮੈਡੀਕਲ, ਨੋਨ–ਮੈਡੀਕਲ, ਆਰਟਸ ਅਤੇ ਕਾਮਰਸ ਵੱਖ–ਵੱਖ ਖੇਤਰਾਂ ਵਿੱਚ ਕਰੀਅਰ ਆਪਸ਼ਨ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਤੇ ਸ਼੍ਰੀਮਤੀ ਨੀਲਮ ਮਹੇ ਡਿਪਟੀ ਡਾਇਰੈਕਟਰ, ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਵੱਲੋ ਪ੍ਰਤਿਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਿਵੇਂ ਕੀਤੀ ਜਾਂਦੀ ਹੈ, ਬਾਰੇ ਪ੍ਰਾਰਥੀਆਂ ਨੂੰ ਜਾਣਕਾਰੀ ਦਿੱਤੀ। ਕਰੀਅਰ ਕਾਉਂਸਲਰ ਸ਼੍ਰੀ ਗੋਰਵ ਕੁਮਾਰ, ਵੱਲੋ ਵਿਦਿਆਰਥੀਆਂ ਨੂੰ ਵਿਦੇਸ਼ੀ ਰੋਜਗਾਰ ਅਤੇ ਵਿਦੇਸ਼ੀ ਪੜ੍ਹਾਈ ਸਬੰਧੀ ਜਾਣਕਾਰੀ ਦਿੱਤੀ ਗਈ।