ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਅੰਦਰ ਮੁਫ਼ਤ ਯੋਗਾ ਕਲਾਸਾਂ ਰਾਹੀਂ ਦਿੱਤੀ ਜਾ ਰਹੀ ਹੈ ਸਿਖਲਾਈ-ਵਧੀਕ ਡਿਪਟੀ ਕਮਿਸ਼ਨਰ

ਮਾਨਸਾ, 25 ਨਵੰਬਰ :
ਪੰਜਾਬ ਸਰਕਾਰ ਵੱਲੋਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਮਾਨਸਾ ਵਿੱਚ ਮੁਫਤ ਯੋਗਾ ਦੀਆਂ 131 ਕਲਾਸਾਂ ਚੱਲ ਰਹੀਆਂ ਹਨ ਜਿਸ ਵਿੱਚ ਲੋਕਾਂ ਨੂੰ ਯੋਗਾ ਦੀ ਮੁਫ਼ਤ ਸਿਖਲਾਈ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਨਿਰਮਲ ਓਸੇਪਚਨ ਨੇ ਅੱਜ ਸੀ.ਐਮ. ਦੀ ਯੋਗਸ਼ਾਲਾ ਤਹਿਤ ਕੀਤੀ ਸਮੀਖਿਆ ਮੀਟਿੰਗ ਦੌਰਾਨ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਯੋਗਾ ਕਲਾਸਾਂ ਦਾ ਜ਼ਿਲ੍ਹੇ ਦੇ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਲਾਭ ਲਿਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਸਰਦੂਲਗੜ੍ਹ ਸ਼੍ਰੀ ਨਿਤੇਸ਼ ਕੁਮਾਰ ਜੈਨ ਵੀ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਯੋਗਾ ਕਰਨ ਵਾਲਾ ਮਨੁੱਖ ਮਾਨਸਿਕ ਅਤੇ ਸਰੀਰਕ ਤੌਰ ’ਤੇ ਤੰਦਰੁਸਤ ਰਹਿੰਦਾ ਹੈ ਅਤੇ ਸਾਰਾ ਦਿਨ ਖੁਦ ਨੂੰ ਤਰੋਤਾਜ਼ਾ ਮਹਿਸੂਸ ਕਰਦਾ ਹੈ। ਉਨ੍ਹਾਂ ਦੱਸਿਆ ਕਿ ਯੋਗਾ ਨਾਲ ਕਈ ਬਿਮਾਰੀਆਂ ਨੂੰ ਦੂਰ ਕੀਤਾ ਜਾ ਸਕਦਾ ਹੈ। ਇਸ ਲਈ ਸਾਨੂੰ ਰੋਜ਼ਾਨਾ ਯੋਗਾ ਜ਼ਰੂਰ ਕਰਨਾ ਚਾਹੀਦਾ ਹੈ।
ਮੀਟਿੰਗ ਦੌਰਾਨ ਜ਼ਿਲ੍ਹਾ ਕੋਆਰਡੀਨੇਟਰ ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਪੰਜ ਬਲਾਕਾਂ ਵਿੱਚ ਕੁੱਲ 131 ਕਲਾਸਾਂ ਲਗਾਈਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚ 4430 ਸਿੱਖਿਆਰਥੀਆਂ ਨੂੰ ਯੋਗਾ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 23 ਮਾਹਿਰ ਟ੍ਰੇਨਰ ਲੋਕਾਂ ਨੂੰ ਰੋਜ਼ਾਨਾ ਸਵੇਰੇ ਅਤੇ ਸ਼ਾਮ ਕਲਾਸਾਂ ਲਗਾ ਕੇ ਯੋਗਾ ਦੀ ਸਿਖਲਾਈ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਮਾਨਸਾ ਵਿਖੇ 10, ਬੁਢਲਾਡਾ ਵਿਖੇ 5, ਝੁਨੀਰ ਵਿਖੇ 3, ਸਰਦੂਲਗੜ੍ਹ ਵਿਖੇ 3 ਅਤੇ ਭੀਖੀ ਵਿਖੇ 2 ਟੇ੍ਰਨਰਾਂ ਵੱਲੋਂ ਯੋਗਾ ਸਿਖਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਇਨ੍ਹਾਂ ਯੋਗਾ ਕਲਾਸਾਂ ਦਾ ਲਾਹਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਯੋਗਾ ਕਲਾਸਾਂ ਨਾਲ ਜ਼ਿਲ੍ਹੇ ਦੇ 2793 ਮੈਂਬਰ ਜੁੜ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਯੋਗਾ ਕਲਾਸਾਂ ਲਈ ਟੋਲ ਫਰੀ ਨੰਬਰ 76694-00500 ਮੋਬਾਇਲ ਨੰਬਰ ਜਾਂ https://cmdiyogshala.punjab.gov.in ’ਤੇ ਵੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।
ਇਸ ਮੌਕੇ ਜ਼ਿਲ੍ਹਾ ਆਯੂਰਵੈਦਿਕ ਅਤੇ ਯੁਨਾਨੀ ਅਫ਼ਸਰ ਡਾ. ਨਮਿਤਾ ਗਰਗ, ਸੁਪਰਡੰਟ ਸ਼੍ਰੀਮਤੀ ਸਕੂੰਤਲਾ, ਸੁਪਰਡੰਟ ਸ਼੍ਰੀਮਤੀ ਕਮਲੇਸ਼, ਸੀਨੀਅਰ ਸਹਾਇਕ ਸ਼੍ਰੀਮਤੀ ਚਰਨਜੀਤ ਕੌਰ ਮੌਜੂਦ ਸਨ।

Leave a Reply

Your email address will not be published. Required fields are marked *