Shadow

ਨੌਜਵਾਨਾਂ ਨੂੰ ਰੁਜ਼ਗਾਰ ਅਤੇ ਕੌਸ਼ਲ ਨਾਲ ਜੋੜਨਾ ਹੈ ਸਰਕਾਰ ਦੀ ਸਰਵੋਚ ਪ੍ਰਾਥਮਿਕਤਾ – ਰਾਜ ਮੰਤਰੀ ਗੌਰਵ ਗੌਤਮ

ਚੰਡੀਗੜ੍ਹ, 20 ਮਈ – ਹਰਿਆਣਾ ਦੇ ਖੇਡ, ਯੁਵਾ ਸਸ਼ਕਤੀਕਰਨ ਅਤੇ ਉਦਮਤਾ ਰਾਜ ਮੰਤਰੀ ਸ਼੍ਰੀ ਗੌਰਵ ਗੌਤਮ ਨੇ ਕਹਾ ਕਿ ਸੂਬਾ ਸਰਕਾਰ ਦਾ ਮੁੱਖ ਉਦੇਸ਼ ਰਾਜ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇ ਬਿਹਤਰ ਮੌਕੇ ਉਪਲਬਧ ਕਰਵਾਉਣਾ ਹੈ। ਇਸ ਦੇ ਲਈ ਉਨ੍ਹਾਂ ਨੇ ਰੁਜ਼ਗਾਰ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਰ ਮਹੀਨੇ ਨਿਯਮਿਤ ਤੌਰ ਤੇ ਰੁਜ਼ਗਾਰ ਮੇਲੇ ਆਯੋਜਿਤ ਕੀਤੇ ਜਾਣਤਾਂ ਜੋ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਕੰਮ ਮਿਲ ਸਕੇ।

ਮੰਤਰੀ ਅੱਜ ਪੰਚਕੂਲਾ ਵਿੱਚ ਕੌਸ਼ਲ ਭਵਨ ਵਿਖੇ ਹਰਿਆਣਾ ਕੌਸ਼ਲ ਰੁਜ਼ਗਾਰ ਨਿਗਮਰੁਜ਼ਗਾਰ ਵਿਭਾਗਹਰਿਆਣਾ ਕੌਸ਼ਲ ਵਿਕਾਸ ਮਿਸ਼ਨ ਅਤੇ ਪਲਵਲ ਦੇ ਦੁਧੌਲਾ ਸਥਿਤ ਸ਼੍ਰੀ ਵਿਸ਼ਵਕਰਮਾ ਕੌਸ਼ਲ ਯੂਨੀਵਰਸਿਟੀ ਦੇ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼੍ਰੀ ਵਿਸ਼ਵਕਰਮਾ ਕੌਸ਼ਲ ਯੂਨੀਵਰਸਿਟੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਗ਼ੈਰ-ਰਵਾਇਤੀ ਊਰਜਾ ਸਰੋਤਾਂ ਦੇ ਕੋਰਸ ਜਲਦੀ ਸ਼ੁਰੂ ਕੀਤੇ ਜਾਣ।

ਸਮੇਂ ਸਿਰ ਪੂਰਾ ਹੋਵੇ ਬਜਟ ਰੋਡਮੈਪ ਮੀਟਿੰਗ ਦੌਰਾਨ ਰਾਜ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੁੱਖ ਮੰਤਰੀ ਵੱਲੋਂ ਬਜਟ 2024-25, 2025-26, 2026-27 ਵਿੱਚ ਕੀਤੇ ਗਏ ਐਲਾਨਾਂ ਨੂੰ ਹਰ ਹਾਲ ਵਿੱਚ ਮਿੱਥੇ ਸਮੇਂ ਦੇ ਅੰਦਰ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਅਤੇ ਜਨ-ਭਲਾਈਕਾਰੀ ਯੋਜਨਾਵਾਂ ਦਾ ਤਿਮਾਹੀ ਖ਼ਰਚਾ ਸਮੇਂ ਸਿਰ ਯਕੀਨੀ ਬਣਾਇਆ ਜਾਵੇ ਤਾਂ ਜੋ ਅਲਾਟ ਹੋਇਆ ਬਜਟ ਲੈਪਸ ਨਾ ਹੋਵੇ। ਬਜਟ ਦੀ ਵਰਤੋਂ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਨਵੇਂ ਸਕਿੱਲ ਸੈਂਟਰ ਖੋਲ੍ਹੇ ਜਾਣ ਅਤੇ ਯੂਥ ਕਲੱਬਾਂ ਦਾ ਗਠਨ ਕੀਤਾ ਜਾਵੇ

ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਸਾਰੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ (ITI) ਦੀਆਂ ਇਮਾਰਤਾਂ ਦੀ ਬਿਹਤਰ ਸਾਂਭ-ਸੰਭਾਲ ਯਕੀਨੀ ਬਣਾਈ ਜਾਵੇ। ਨੌਜਵਾਨਾਂ ਨੂੰ ਆਧੁਨਿਕ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਆਈ.ਟੀ.ਆਈ. ਦੀਆਂ ਮਸ਼ੀਨਾਂ ਨੂੰ ਅਪਗ੍ਰੇਡ ਕੀਤਾ ਜਾਵੇ ਅਤੇ ਨਵੇਂ ਸਕਿੱਲ ਸੈਂਟਰ ਖੋਲ੍ਹੇ ਜਾਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਮਾਜਿਕ ਭਾਗੀਦਾਰੀ ਵਧਾਉਣ ਲਈ ਰਾਜ ਵਿੱਚ ਵੱਧ ਤੋਂ ਵੱਧ ਯੂਥ ਕਲੱਬ‘ ਬਣਾਉਣ ਦੇ ਨਿਰਦੇਸ਼ ਦਿੱਤੇ। ਇਨ੍ਹਾਂ ਕਲੱਬਾਂ ਰਾਹੀਂ ਨੌਜਵਾਨਾਂ ਨੂੰ ਸੰਗਠਿਤ ਕੀਤਾ ਜਾਵੇਗਾ ਤਾਂ ਜੋ ਉਹ ਸਰਕਾਰ ਦੀਆਂ ਜਨ-ਭਲਾਈਕਾਰੀ ਯੋਜਨਾਵਾਂ ਨੂੰ ਸਮਾਜ ਦੇ ਆਖ਼ਰੀ ਵਿਅਕਤੀ ਤੱਕ ਪਹੁੰਚਾਉਣ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾ ਸਕਣ।

ਵਿਕਾਸ ਕਾਰਜਾਂ ਦੀ ਹੋਵੇਗੀ ਦੁਬਾਰਾ ਸਮੀਖਿਆ

ਮੰਤਰੀ ਸ਼੍ਰੀ ਗੌਰਵ ਗੌਤਮ ਨੇ ਕੇਂਦਰ ਸਰਕਾਰ ਦੀ ਪੀ.ਐਮ. ਸੇਤੂ ਯੋਜਨਾ‘ ਨੂੰ ਪੂਰੀ ਲਗਨ ਅਤੇ ਗੰਭੀਰਤਾ ਨਾਲ ਜ਼ਮੀਨੀ ਪੱਧਰ ਤੇ ਉਤਾਰਨ ਦੀ ਗੱਲ ਕਹੀ। ਉਨ੍ਹਾਂ ਸਾਫ਼ ਕੀਤਾ ਕਿ ਸਾਰੇ ਵਿਭਾਗਾਂ ਨੂੰ ਆਪਣੀਆਂ ਯੋਜਨਾਵਾਂ ਨੂੰ ਮਿੱਥੇ ਸਮੇਂ ਦੇ ਅੰਦਰ ਹੀ ਸਿਰੇ ਚਾੜ੍ਹਨਾ ਹੋਵੇਗਾ। ਉਹ ਖ਼ੁਦ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਠੀਕ 45 ਦਿਨਾਂ ਬਾਅਦ ਮੁੜ ਸਮੀਖਿਆ ਮੀਟਿੰਗ ਕਰਨਗੇਜਿਸ ਵਿੱਚ ਸਾਰੇ ਪ੍ਰੋਜੈਕਟਾਂ ਦੀ ਗਰਾਊਂਡ ਰਿਪੋਰਟ ਦੇਖੀ ਜਾਵੇਗੀ।

ਮੀਟਿੰਗ ਵਿੱਚ ਯੁਵਾ ਸਸ਼ਕਤੀਕਰਨ ਅਤੇ ਉਦਮਤਾ ਵਿਭਾਗ ਦੇ ਪ੍ਰਿੰਸੀਪਲ ਸੈਕ੍ਰੇਟਰੀ ਸ਼੍ਰੀ ਰਾਜੀਵ ਰੰਜਨਹਰਿਆਣਾ ਕੌਸ਼ਲ ਵਿਕਾਸ ਮਿਸ਼ਨ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਰਾਜੇਸ਼ ਗੋਇਲਕੌਸ਼ਲ ਨਿਗਮ ਅਤੇ ਉਦਯੋਗਿਕ ਸਿਖਲਾਈ ਦੇ ਡਾਇਰੈਕਟਰ ਸ਼੍ਰੀ ਸਿਤੇਂਦਰ ਦੂਹਨ ਅਤੇ ਹੋਰ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *