ਡੀ ਏ ਪੀ ਖਾਦ ਦੀ ਜਮਾਂਖੋਰੀ ਅਤੇ ਕਾਲਾਬਜ਼ਾਰੀ ਰੋਕਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਨਿਰੰਤਰ ਚੈਕਿੰਗ ਜਾਰੀ

ਕੋਟਕਪੂਰਾ 15 ਨਵੰਬਰ  2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ   ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਕੀਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਬਲਾਕ ਕੋਟਕਪੂਰਾ ਦੀਆਂ ਸਹਿਕਾਰੀ ਸਭਾਵਾਂ ਅਤੇ ਖਾਦ ਵਿਕਰੇਤਾਵਾਂ  ਨਾਲ ਸੰਬੰਧਤ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਟੀਮ ਵਿਚ ਡਾ. ਅਵਨਿੰਦਰ ਪਾਲ ਸਿੰਘ ਡਿਪਟੀ ਡਾਇਰੈਕਟਰ (ਖ਼ੇਤੀਬਾੜੀ),ਡਾ. ਗੁਰਪ੍ਰੀਤ ਸਿੰਘ ਬਲਾਕ  ਖੇਤੀਬਾੜੀ ਵਿਕਾਸ ਅਫਸਰ ਸ਼ਾਮਿਲ ਸਨ।
         ਗੱਲਬਾਤ ਕਰਦਿਆਂ ਡਾ. ਗੁਰਪ੍ਰੀਤ ਸਿੰਘ ਬਲਾਕ  ਖੇਤੀਬਾੜੀ  ਅਫਸਰ ਨੇ ਦੱਸਿਆ ਕਿ ਬਲਾਕ ਕੋਟਕਪੂਰਾ ਵਿੱਚ ਡੀ ਏ ਪੀ ਖਾਦ ਦੀ ਕਾਲਾਬਜ਼ਾਰੀ ਅਤੇ ਜਮਾਂ ਖੋਰੀ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਕਿਸਾਨਾਂ ਨੂੰ ਦੀ ਏ ਪੀ ਖਾਦ ਜ਼ਰੂਰਤ ਅਨੁਸਾਰ ਮਿਲਣ ਵਿਚ ਕੋਈ ਮੁਸ਼ਕਲ ਪੇਸ਼ ਨਾਂ ਆਵੇ।ਉਨਾਂ ਦੱਸਿਆ ਕਿ ਖਾਦ ਵਿਕਰੇਤਾਵਾਂ ਨੂੰ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਰੋਜ਼ਾਨਾ ਦੁਕਾਨ ਤੇ ਖਾਦ ਦਾ ਸਟਾਕ , ਮੌਜੂਦ ਖਾਦ ਦੀ ਮਾਤਰਾ ਅਤੇ ਕੀਮਤ  ਬੋਰਡ ਤੇ ਲਿਖੀ ਹੋਣੀ ਚਾਹੀਦੀ ਹੈ। ਉਨਾਂ ਦੱਸਿਆ ਕਿ ਕਣਕ ਦੀ ਕਾਸ਼ਤ ਲਈ ਫਾਸਫੋਰਸ ਦੀ ਪੂਰਤੀ ਲਈ ਹੁਣ ਡੀ ਏ ਪੀ ਦੇ ਹੋਰ ਬਦਲ ਬਾਜ਼ਾਰ ਵਿਚ ਮੌਜੂਦ ਹਨ, ਜਿਨ੍ਹਾਂ ਵਿੱਚ ਟ੍ਰਿਪਲ ਸੁਪਰ ਫਾਸਫੇਟ ਖਾਦ ,ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੈਟਿਕ ਖਾਦਾਂ ਦੇ ਨਾਮ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਟ੍ਰਿਪਲ ਸਪਰ ਫਾਸਫੇਟ ਵਿੱਚ ਡੀ ਏ ਪੀ ਵਾਂਗੂ 46% ਫਾਸਫੋਰਸ ਤੱਤ ਹੁੰਦਾ ਹੈ ਅਤੇ ਇਸ ਦੀ ਕੀਮਤ ਪ੍ਰਤੀ ਬੋਰੀ 1250/-ਰੁਪਏ ਹੈ ਜਦ ਕਿ ਡੀ ਏ ਪੀ ਦੀ ਕੀਮਤ ਪ੍ਰਤੀ ਬੈਗ 1350/- ਰੁਪਏ ਹੈ।ਉਨਾਂ ਦੱਸਿਆ ਕਿ ਕਿਸਾਨ ਖਾਦ (12:32:16) ਦੀ ਵਰਤੋਂ ਵੀ ਡੀ ਏ ਪੀ ਦੇ ਬਦਲ ਵੱਜੋਂ ਕੀਤੀ ਜਾ ਸਕਦੀ ਹੈ ।
 ਡਾ.ਅਵਨਿੰਦਰ ਪਾਲ ਸਿੰਘ ਨੇ ਖਾਦ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੌਸ ਮਸ਼ੀਨਾਂ ਵਿੱਚ ਮੌਜੂਦ ਵਿਕਰੀ ਕੀਤੀ ਖਾਦ ਦਾ ਸਟਾਕ ਨਿਲ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਪੌਸ ਮਸ਼ੀਨਾਂ ਅਤੇ ਦੁਕਾਨ ਤੇ ਅਣਵਿਕੀ ਖਾਦ ਦਾ ਸਟਾਕ ਇਕਸਾਰ ਹੋਵੇ ਤਾਂ ਜੋ ਜ਼ਰੂਰਤ ਅਨੁਸਾਰ ਭਾਰਤ ਸਰਕਾਰ ਤੋਂ ਡੀ ਏ ਪੀ ਖਾਦ ਮਿਲ ਸਕੇ।ਉਨਾਂ ਸਮੂਹ ਡੀਲਰਾਂ ਅਤੇ ਸਕੱਤਰ ਸਹਿਕਾਰੀ ਸਭਾਵਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜਰੂਰੀ ਦਸਤਾਵੇਜ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾ ਦੀ ਕੁਤਾਹੀ ਨਾ ਵਰਤੀ ਜਾਵੇ ਅਤੇ ਖਾਦ ਦੀ ਹੋਈ ਵਿਕਰੀ ਦਾ ਸਟਾਕ ਪੋਸ ਮਸ਼ੀਨਾਂ ਵਿਚੋਂ ਰੋਜਾਨਾ ਕਢਿਆ ਜਾਵੇ ਤਾਂ ਖਾਦ ਦੀ ਸਪਲਾਈ ਵਿਚ ਕੋਈ ਵਿਗਨ ਨਾ ਪਵੇ ।ਉਨਾਂ ਕਿਹਾ ਕਿ ਡੀਲਰਾਂ /ਸਹਿਕਾਰੀ ਸਭਾਵਾਂ  ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ , ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਸਮੱਗਰੀ ਹੀ ਕਿਸਾਨਾਂ ਨੂੰ ਵਿਕਰੀ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ ।ਉਨਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ,ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985  ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *