Thursday, March 12
Shadow

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ 29 ਅਗਸਤ ਨੂੰ ਡੀ.ਏ.ਵੀ. ਸਕੂਲ ਹਾਥੀਗੇਟ ਵਿਖੇ ਲੱਗੇਗਾ ਕੈਂਪ

ਅੰਮ੍ਰਿਤਸਰ28 ਅਗਸਤ 2024–ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲੇ੍ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ.ਅਜੈ ਗੁਪਤਾ ਨੇ ਦੱਸਿਆ ਕਿ ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ ਰਿਹਾ ਅਤੇ ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇਕੋ ਥਾਂ ਹੀ ਮਿੱਲ ਰਹੀਆਂ ਹਨ। ਜਿਸ ਨਾਲ ਉਨਾਂ ਦੇ ਪੈਸੇ ਅਤੇ ਸਮੇਂ ਦੀ ਬਚਤ ਵੀ ਹੋ ਰਹੀ ਹੈ।ਉਨਾਂ ਦੱਸਿਆ ਕਿ 29 ਅਗਸਤ  ਨੂੰ  ਕੈਂਪ ਵਿਧਾਨ ਸਭਾ ਹਲਕਾ ਕੇਂਦਰੀ ਦੇ ਅਧੀਨ ਪੈਂਦੇ ਡੀ.ਏ.ਵੀ. ਸਕੂਲ ਹਾਥੀ ਗੇਟ ਅੰਮ੍ਰਿਤਸਰ ਵਿਖੇ ਬਾਅਦ ਦੁਪਹਿਰ 12:00 ਵਜੇ ਤੋਂ 3:00 ਵਜੇ ਤੱਕ ਲੱਗੇਗਾ।  ਉਨਾਂ ਦੱਸਿਆ ਕਿ ਕੈਂਪਾਂ ਵਿੱਚ ਜੋ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨਉਨ੍ਹਾਂ ਵਿੱਚ ਜਨਮ ਸਰਟੀਫਿਕੇਟਆਮਦਨ ਸਰਟੀਫਿਕੇਟਰਿਹਾਇਸ਼ ਸਰਟੀਫਿਕੇਟਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟਬੁਢਾਪਾਦਿਵਯਾਂਗ ਅਤੇ ਆਸ਼ਰਿਤ ਪੈਨਸ਼ਨਜਨਮ ਸਰਟੀਫਿਕੇਟ ਚ ਨਾਂ ਦੀ ਤਬਦੀਲੀਸਿਹਤ ਵਿਭਾਗ ਨਾਲ ਸਬੰਧਤ ਸਕੀਮਾਂਬਿਜਲੀ ਦੇ ਬਿੱਲਾਂ ਦੇ ਭੁਗਤਾਨਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲਵਿਆਹ ਦੀ ਰਜਿਸਟ੍ਰੇਸ਼ਨਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂਪੇਂਡੂ ਖੇਤਰ ਸਰਟੀਫਿਕੇਟਫਰਦ ਬਣਾਉਣੀਸ਼ਗਨ ਸਕੀਮਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤਮੌਤ ਸਰਟੀਫਿਕੇਟ ਚ ਤਬਦੀਲੀ,ਮੁੱਖ ਮੰਤਰੀ ਆਵਾਸ ਯੋਜਨਾ ਆਦਿ ਸੇਵਾਵਾਂ ਸ਼ਾਮਿਲ ਹਨ। ਵਿਧਾਇਕ ਡਾ: ਅਜੇ ਗੁਪਤਾ ਨੇ ਕਿਹਾ ਕਿ ਕੱਲ੍ਹ ਵੀਰਵਾਰ ਨੂੰ ਡੀ.ਏ.ਵੀ ਸਕੂਲ ਹੱਥੀ ਗੇਟ ਵਿਖੇ ਪਹੁੰਚ ਕੇ ਇਨ੍ਹਾਂ ਸੇਵਾਵਾਂ ਦਾ ਲਾਭ ਉਠਾਉ।ਉਨ੍ਹਾਂ ਕਿਹਾ ਕਿ 29 ਅਗਸਤ ਨੂੰ ਲੱਗਣ ਵਾਲੇ ਕੈਂਪ ਵਿੱਚ ਵੱਧ ਤੋਂ ਵੱਧ ਲੋਕ ਪਹੁੰਚ ਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਨ।  ਉਨ੍ਹਾਂ ਕਿਹਾ ਕਿ ਉਹ ਖੁਦ ਇਸ ਕੈਂਪ ਵਿੱਚ ਅਧਿਕਾਰੀਆਂ ਨਾਲ ਹਾਜ਼ਰ ਰਹਿਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ ਕਰਨਗੇ।

Leave a Reply

Your email address will not be published. Required fields are marked *