ਡੀ.ਸੀ ਨੇ ਰਾਈਸ ਮਿੱਲਰਾਂ ਨਾਲ ਕੀਤੀ ਮੀਟਿੰਗ, ਸਮੱਸਿਆਵਾਂ ਦੇ ਜਲਦੀ ਹੱਲ ਦਾ ਭਰੋਸਾ

ਜਗਰਾਉਂ (ਲੁਧਿਆਣਾ) 21 ਅਕਤੂਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਅਤੇ ਲੁਧਿਆਣਾ ਦਿਹਾਤੀ ਦੇ ਐਸ.ਐਸ.ਪੀ ਸ੍ਰੀ ਨਵਨੀਤ ਸਿੰਘ ਬੈਂਸ ਨੇ ਜਗਰਾਉਂ ਵਿੱਚ ਰਾਈਸ ਮਿੱਲਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਲਈ ਵਿਆਪਕ ਸਹਾਇਤਾ ਦਾ ਵਾਅਦਾ ਕੀਤਾ।

ਸੋਮਵਾਰ ਨੂੰ ਦਫਤਰ ਐਸ.ਐਸ.ਪੀ ਲੁਧਿਆਣਾ ਦਿਹਾਤੀ ਵਿੱਚ ਹੋਏ ਵਿਚਾਰ-ਵਟਾਂਦਰੇ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਰਾਈਸ ਮਿੱਲ ਮਾਲਕਾਂ ਨੂੰ ਦਰਪੇਸ਼ ਆ ਰਹੀਆ ਸਮੱਸਿਆਵਾਂ ਤੋਂ ਪੂਰੀ ਤਰ੍ਹਾਂ ਜਾਣੂ ਹੈ ਅਤੇ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕਰ ਰਹੇ ਹਾਂ, ਜਿਸ ਨਾਲ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ।  ਉਹਨਾਂ ਨੇ ਅੱਗੇ ਕਿਹਾ ਕਿ ਉਹ ਵਾਧੂ ਅਨਾਜ ਦੀ ਢੋਆ-ਢੁਆਈ ਦੀ ਸਹੂਲਤ ਲਈ ਭਾਰਤੀ ਖੁਰਾਕ ਨਿਗਮ ਨਾਲ ਨਿੱਜੀ ਤੌਰ ‘ਤੇ ਤਾਲਮੇਲ ਕਰ ਰਹੇ ਹਨ, ਜਿਸ ਨਾਲ ਢੁਕਵੀਂ ਸਟੋਰੇਜ ਸਪੇਸ ਤਿਆਰ ਕੀਤੀ ਜਾਵੇਗੀ।

ਸ੍ਰੀ ਜਤਿੰਦਰ ਜੋਰਵਾਲ ਨੇ ਇਹ ਵੀ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਨੇ ਰਾਈਸ ਮਿੱਲ ਮਾਲਕਾਂ ਦੀਆਂ ਬਹੁਤੀਆਂ ਬੇਨਤੀਆਂ ਮੰਨ ਲਈਆਂ ਹਨ।  ਉਨ੍ਹਾਂ ਰਾਈਸ ਮਿੱਲ ਮਾਲਕਾਂ ਨੂੰ ਭਰੋਸਾ ਦਿੱਤਾ ਕਿ ਸਾਰੇ ਬਕਾਇਆ ਮਸਲਿਆਂ ਅਤੇ ਮੰਗਾਂ ਨੂੰ ਜਲਦੀ ਹੱਲ ਕੀਤਾ ਜਾਵੇਗਾ।

ਇਸ ਮੌਕੇ ਏ.ਡੀ.ਸੀ ਜਗਰਾਉਂ ਸ੍ਰੀ ਕੁਲਪ੍ਰੀਤ ਸਿੰਘ, ਐਸ.ਡੀ.ਐਮ ਸ੍ਰੀ ਸਿਮਰਨਦੀਪ ਸਿੰਘ, ਐਸ.ਪੀ ਸ੍ਰੀ ਪਰਮਿੰਦਰ ਸਿੰਘ ਹੀਰ ਸਮੇਤ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *