ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਸਬੰਧੀ ਅਰਜੀਆਂ ਦੀ ਮੰਗ

ਫਰੀਦਕੋਟ 16 ਅਗਸਤ, ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜੀਆਂ ਦੀ ਮੰਗ ਕੀਤੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਦੂਜਿਆਂ ਲਈ ਬੇਮਿਸਾਲ ਯੋਗਤਾਵਾਂ ਅਤੇ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਬੱਚੇ ਜੋ ਦੂਜਿਆ ਲਈ ਆਦਰਸ਼ ਹਨ ਅਤੇ ਖੇਡਾਂ ਸਮਾਜ ਸੇਵਾਅਤ ਤਕਨਾਲੋਜੀ, ਵਾਤਾਵਰਨ ਅਤੇ ਕਲਾਂ ਸਭਿਆਚਾਰਕ ਅਤੇ ਨਵੀਨਤਾਂ ਦੇ ਖੇਤਰਾਂ ਵਿੱਚ ਸਮਾਜ ਤੇ ਪ੍ਰਤੱਖ ਪ੍ਰਭਾਵ ਪਾਇਆ ਹੈ ਜੋ ਕਿ ਰਾਸ਼ਟਰੀ ਪੱਧਰ ਤੇ ਸਨਮਾਨ ਦੇ ਹੱਕਦਾਰ ਹਨ। ਅਜਿਹੇ ਬੱਚਿਆਂ ਨੂੰ ਉਚਿਤ ਸਨਮਾਨ ਪ੍ਰਦਾਨ ਕਰਨ ਲਈ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਹਰ ਸਾਲ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਪ੍ਰਦਾਨ ਕਰਦਾ ਹੈ। ਇਸ ਪੁਰਸਕਾਰ ਵਿੱਚ ਮੈਡਲ ਸਰਟੀਫਿਕੇਟ ਅਤੇ ਪ੍ਰਸੰਸਾ ਪੱਤਰ ਦਿੱਤਾ ਜਾਂਦਾ ਹੈ ।

ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਭਾਰਤ ਦੇ ਰਾਸ਼ਟਰਪਤੀ ਵੱਲੋਂ ਪ੍ਰਦਾਨ ਕੀਤੇ ਜਾਦੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕੋਈ ਵੀ ਬੱਚਾ, ਜਿਹੜਾ ਭਾਰਤੀ ਨਾਗਰਿਕ ਹੈ ਅਤੇ ਭਾਰਤ ਵਿੱਚ ਰਹਿ ਰਿਹਾ ਹੈ ਅਤੇ ਉਸ ਦੀ ਉਮਰ 18 ਸਾਲ ਤੋਂ ਵੱਧ ਨਹੀਂ ਹੈ, ਉਹ ਇਸ ਪੁਰਸਕਾਰ ਲਈ ਅਰਜੀ ਦੇ ਸਕਦਾ ਹੈ ।  ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜੀਆਂ  ਸਿਰਫ ਆਨਲਾਈਨ ਪੋਰਟਲ  https;//awards.gov.in ਤੇ ਪ੍ਰਾਪਤ ਕੀਤੀਆਂ ਜਾਣਗੀਆਂ। ਆਨਲਾਈਨ ਅਰਜੀ ਫਾਰਮ ਪ੍ਰਾਪਤ ਕਰਨ ਲਈ ਆਖਰੀ ਮਿਤੀ 31/07/2024 ਤੋਂ ਵਧਾ ਕੇ 31/08/2024 ਕਰ ਦਿੱਤੀ ਗਈ  ਹੈ।

ਡਿਪਟੀ ਕਮਿਸ਼ਨਰ, ਫਰੀਦਕੋਟ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਇਹ ਪੁਰਸਕਾਰ ਭਾਰਤ ਸਰਕਾਰ ਦੁਆਰਾ ਦਿੱਤਾ ਜਾਣ ਵਾਲਾ ਇੱਕੋ ਇੱਕ ਰਾਸ਼ਟਰੀ ਪੱਧਰ ਦਾ ਬਾਲ ਪੁਰਸਕਾਰ ਹੈ । ਇਸ ਲਈ ਉਪਰੋਕਤ ਦਿੱਤੇ ਵੇਰਵੇ ਅਨੁਸਾਰ ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਬੱਚਿਆਂ ਨੂੰ ਰਾਸ਼ਟਰੀ ਪੱਧਰ ਤੇ ਸਨਮਾਨ ਦਵਾਉਣ ਲਈ ਇਸ ਪੋਰਟਲ ਤੇ ਅਰਜੀ ਫਾਰਮ ਭਰੇ ਜਾਣ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜਿਲ੍ਹਾ ਪ੍ਰੋਗਰਾਮ ਅਫਸਰ, ਮਹਿਲਾ ਭਵਨ, ਜਿਲ੍ਹਾ ਪ੍ਰੀਸ਼ਦ ਕੰਪਲੈਕਸ, ਸਾਦਿਕ ਚੌਕ, ਫਰੀਦਕੋਟ ਵਿਖੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *