ਪਠਾਨਕੋਟ: 22 ਜਨਵਰੀ 2025 ( ) :- ਪਿੰਡਾਂ ਅੰਦਰ ਚਲ ਰਹੇ ਵਿਕਾਸ ਕਾਰਜਾਂ ਦਾ ਰੀਵਿਓ ਕਰਨ ਦੇ ਲਈ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਧਾਰ ਬਲਾਕ ਦੇ ਪਿੰਡਾਂ ਦਾ ਦੋਰਾ ਕੀਤਾ ਗਿਆ ਅਤੇ ਦੁਨੇਰਾ ਵਿਖੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਇੱਕ ਵਿਸੇਸ ਰੀਵਿਓ ਮੀਟਿੰਗ ਵੀ ਆਯੋਜਿਤ ਕੀਤੀ ਗਈੇ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਪਰਮਜੀਤ ਸਿੰਘ ਵਧੀਕ ਡਿਪਟੀ ਕਮਿਸਨਰ(ਵਿਕਾਸ) ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਵੀ ਹਾਜਰ ਸਨ।
ਇਸ ਮੋਕੇ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਮੀਟਿੰਗ ਦੋਰਾਨ ਵੱਖ ਵੱਖ ਪਿੰਡਾਂ ਅੰਦਰ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ ਅਤੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਅੰਦਰ ਚਲ ਰਹੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਂਦੀ ਜਾਵੈ ਤਾਂ ਜੋ ਲੋਕ ਇਨ੍ਹਾਂ ਵਿਕਾਸ ਕਾਰਜਾਂ ਤੋਂ ਲਾਭ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਅੰਦਰ ਨਿਕਾਸੀ ਪਾਣੀ ਲਈ ਥਾਪਰ ਮਾਡਲ ਬਣਾਏ ਜਾ ਰਹੇ ਹਨ ਜਾਂ ਛੱਪੜਾਂ ਦਾ ਨਵ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜਿਨ੍ਹਾਂ ਪਿੰਡਾਂ ਅੰਦਰ ਪਾਰਕਾਂ ਦਾ ਨਿਰਮਾਣ, ਲਾਇਬਰ੍ਰੇਰੀਆਂ ਦਾ ਨਿਰਮਾਣ ਆਦਿ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਉਨ੍ਹਾਂ ਕਾਰਜਾਂ ਨੂੰ ਵੀ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੈ। ਇਸ ਮੋਕੇ ਤੇ ਉਨ੍ਹਾਂ ਨਰੇਗਾਂ ਅਧੀਨ ਚਲ ਰਹੇ ਵਿਕਾਸ ਕਾਰਜਾਂ ਦਾ ਵੀ ਰੀਵਿਓ ਕੀਤਾ ਅਤੇ ਕਾਰਜਾਂ ਦੇ ਨਿਰਮਾਣ ਵਿੱਚ ਤੇਜੀ ਲਿਆਉਂਣ ਲਈ ਹਦਾਇਤਾਂ ਦਿੱਤੀਆਂ।