ਡਿਪਟੀ ਕਮਿਸ਼ਨਰ ਨੇ ਕੀਤੀ ਪਸ਼ੂ ਪਾਲਣ ਵਿਭਾਗ ਦੀਆਂ ਸਕੀਮਾਂ ਦੀ ਸਮੀਖਿਆ

ਸ੍ਰੀ ਮੁਕਤਸਰ ਸਾਹਿਬ, 09 ਅਪ੍ਰੈਲ:

ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਭਿਜੀਤ ਕਪਲਿਸ਼ ਨੇ ਪਸ਼ੂ ਪਾਲਣ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਵੈਟਨਰੀ ਅਫਸਰਾਂ ਨਾਲ ਅੱਜ ਮੀਟਿੰਗ ਕੀਤੀ।

ਬੈਠਕ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਅਵਾਰਾ ਪਸ਼ੂਆਂ ਦੀ ਵਧ ਰਹੀ ਗਿਣਤੀ ‘ਤੇ ਚਿੰਤਾ ਜ਼ਾਹਰ ਕਰਦਿਆਂ, ਉਸ ਦਾ ਠੋਸ ਹੱਲ ਲੱਭਣ ਲਈ ਨਿਰਦੇਸ਼ ਦਿੱਤੇ। ਨਾਲ ਹੀ ਉਨ੍ਹਾਂ ਛੋਟੇ ਪਸ਼ੂ ਪਾਲਕਾਂ ਨੂੰ ਸਫਲ ਬਣਾਉਣ ‘ਤੇ ਜੋਰ ਦਿੱਤਾ ਗਿਆ।

ਇਸ ਤੋ ਇਲਾਵਾ ਮੀਟਿੰਗ ਦੌਰਾਨ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ, ਸ੍ਰੀ ਮੁਕਤਸਰ ਸਾਹਿਬ ਡਾ.ਗੁਰਦਿੱਤ ਸਿੰਘ ਔਲਖ ਵੱਲੋਂ ਪਸ਼ੂ ਪਾਲਣ ਵਿਭਾਗ ਦੀਆਂ ਸਕੀਮਾਂ ਬਾਰੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੂੰ ਦੱਸਿਆ ਕਿ ਵਿਭਾਗ ਵੱਲੋਂ ਜ਼ਿਲ੍ਹੇ ਦੇ ਸਾਰੇ ਛੋਟੇ ਅਤੇ ਵੱਡੇ ਪਸ਼ੂਆਂ ਨੂੰ ਮਲੱਪ ਰਹਿਤ ਕਰਨ ਲਈ ਮੁਫਤ ਦਵਾਈ ਦਿੱਤੀ ਜਾ ਰਹੀ ਹੈ। ਨਾਲ ਹੀ ਪਸ਼ੂਆਂ ਵਿੱਚ ਮੂੰਹਖੁਰ, ਪੀ.ਪੀ.ਆਰ, ਈ.ਟੀ.ਵੀ, ਲੰਪੀ ਸਕਿੰਨ ਡਜੀਜ ਅਤੇ ਬਰੂਸੀਲੋਸਿਸ਼ ਤੋਂ ਬਚਾਅ ਲਈ ਮੁਫਤ ਵੈਕਸੀਨ ਕੀਤੀ ਜਾ ਰਹੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਪਸ਼ੂ ਪਾਲਕਾਂ ਦੇ ਕਿਸਾਨ ਕਰੈਡਿਟ ਕਾਰਡ ਬਣਾਏ ਜਾ ਰਹੇ ਹਨ। ਅਵਾਰਾ ਪਸ਼ੂਆਂ ਦੀ ਵਧ ਰਹੀ ਗਿਣਤੀ ਦੀ ਰੋਕਥਾਮ ਲਈ ਸੈਕਸਡ ਸੀਮਨ (ਵੱਛੀਆਂ ਅਤੇ ਕੱਟੀਆਂ) ਸਬਸਿਡੀ ‘ਤੇ ਜ਼ਿਲ੍ਹੇ ਦੀਆਂ ਸਾਰੀਆਂ ਪਸ਼ੂ ਸੰਸਥਾਵਾਂ ਵਿੱਚ ਮੁਹੱਈਆ ਕਰਵਾਇਆ ਜਾ ਰਹੀਆਂ ਹਨ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ, ਵੱਲੋਂ ਏ.ਬੀ.ਸੀ.(ਜਾਨਵਰਾਂ ਦੀ ਨਸਬੰਦੀ) ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਚਲਾਉਣ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਮਿਟਿੰਗ ਵਿੱਚ ਵੱਖ-ਵੱਖ ਵੈਟਨਰੀ ਅਧਿਕਾਰ ਵੀ ਸ਼ਾਮਲ ਸਨ।

Leave a Reply

Your email address will not be published. Required fields are marked *