Wednesday, August 19
Shadow

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 03 ਮਈ

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ,ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ ਅਤੇ  ਸ੍ਰੀ ਭਾਗੀਰਥ ਮੀਨਾ ਆਈ.ਪੀ.ਐਸ., ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ  ਨੇ ਅੱਜ ਮਲੋਟ ਵਿਖੇ ਲੋਕ ਸਭਾ ਚੋਣਾਂ ਲਈ ਪੈਣ ਵਾਲੀਆਂ ਵੋਟਾਂ ਦੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਇੱਥੇ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ । ਉਹਨਾਂ ਨੇ ਇੱਥੇ ਈ.ਵੀ.ਐਮ. ਮਸ਼ੀਨਾਂ ਅਤੇ ਵੀ.ਵੀ.ਪੈਟ. ਮਸ਼ੀਨਾਂ ਦੇ ਬਣਾਏ ਗਏ ਸਟਰੋਂਗ  ਰੂਮ ਦਾ ਵੀ ਜਾਇਜ਼ਾ ਲਿਆ। ਜਿਕਰਯੋਗ ਹੈ ਕਿ ਰੈਂਡੇਮਾਈਜੇਸ਼ਨ ਤੋਂ ਬਾਅਦ ਮਸ਼ੀਨਾਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਕੋਲ ਭੇਜ ਦਿੱਤੀਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਸਟਰੋਂਗ ਰੂਮ ਅਤੇ ਗਿਣਤੀ ਕੇਂਦਰਾਂ ਤੇ ਬਹੁਪਰਤੀ ਸੁਰੱਖਿਆ ਹੋਵੇਗੀ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਨਾਲ ਇਸ ਦੀ ਨਿਗਰਾਨੀ ਕੀਤੀ ਜਾਵੇਗੀ। ਇਸ ਤੋਂ ਬਿਨਾਂ ਉਹਨਾਂ ਨੇ ਦੂਸਰੇ ਵਿਧਾਨ ਸਭਾ ਹਲਕਿਆਂ, ਲੰਬੀ,  ਗਿੱਦੜਬਾਹਾ ਤੇ ਸ਼੍ਰੀ ਮੁਕਤਸਰ ਸਾਹਿਬ ਦੇ ਸਟਰਾਂਗ ਰੂਮ ਦਾ ਵੀ ਨਿਰੀਖਣ ਕੀਤਾ ਅਤੇ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ । ਇਸ ਮੌਕੇ ਉਹਨਾਂ ਦੇ ਨਾਲ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ. ਮਲੋਟ ਸ਼੍ਰੀ ਸੰਜੀਵ ਕੁਮਾਰ, ਸ੍ਰੀ ਪਵਨਜੀਤ ਡੀ.ਐਸ.ਪੀ. ਮਲੋਟ ਵੀ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਅਤੇ ਮਲੋਟ ਵਿਧਾਨ ਸਭਾ ਹਲਕਿਆਂ ਦੀ ਗਿਣਤੀ ਮਲੋਟ ਵਿਖੇ ਹੋਵੇਗੀ ਜਦ ਕਿ ਲੰਬੀ ਵਿਧਾਨ ਸਭਾ ਹਲਕਾ ਜੋ ਕਿ ਲੋਕ ਸਭਾ ਹਲਕਾ ਬਠਿੰਡਾ ਦਾ ਭਾਗ ਹੈ, ਦੀ ਗਿਣਤੀ ਬਠਿੰਡਾ ਵਿਖੇ ਅਤੇ ਗਿੱਦੜਬਾਹਾ ਵਿਧਾਨ ਸਭਾ ਹਲਕਾ ਜੋ ਕਿ ਲੋਕ ਸਭਾ ਹਲਕਾ ਫਰੀਦਕੋਟ ਦਾ ਭਾਗ ਹੈ, ਦੀ ਗਿਣਤੀ ਫਰੀਦਕੋਟ ਵਿਖੇ ਹੋਵੇਗੀ।

Leave a Reply

Your email address will not be published. Required fields are marked *