Wednesday, March 11
Shadow

ਡਿਪਟੀ ਕਮਿਸ਼ਨਰ ਨੇ ਡੀ.ਏ.ਪੀ. ਖਾਦ ਦੀ ਬਲੈਕ ਮਾਰਕੀਟ ਨੂੰ ਰੋਕਣ ਲਈ ਨਿਗਰਾਨ ਟੀਮਾਂ ਦਾ ਕੀਤਾ ਗਠਨ

ਸ੍ਰੀ ਮੁਕਤਸਰ ਸਾਹਿਬ 2 ਨਵੰਬਰ :

                                                           ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਡੀ.ਏ.ਪੀ.ਖਾਦ ਦੀ

ਬਲੈਕ ਮਾਰਕੀਟ ਨੂੰ ਰੋਕਣ ਲਈ ਨਿਗਰਾਨ ਟੀਮਾਂ ਦਾ ਗਠਨ ਕਰ ਦਿੱਤਾ ਹੈ ਤਾਂ ਜੋ ਕੋਈ ਵੀ ਡੀਲਰ ਡੀ.ਏ.ਪੀ.ਖਾਦ ਦੀ ਨਿਰਧਾਰਿਤ ਕੀਤੀ ਕੀਮਤ 1350 ਰੁਪਏ ਤੋਂ ਵੱਧ ਕਿਸਾਨਾਂ ਤੋਂ ਵਸੂਲ ਨਾ ਕਰ ਸਕਣ।

                                       ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਟੀਮਾਂ ਸ੍ਰੀ ਮੁਕਤਸਰ ਸਾਹਿਬ,ਬਰੀਵਾਲਾ, ਗਿੱਦੜਬਾਹਾ,ਦੋਦਾ,ਮਲੋਟ,ਲੰਬੀ ਅਤੇ ਕਿਲਿਆਂਵਾਲੀ ਮੰਡੀਆਂ  ਵਿੱਚ ਨਾਇਬ ਤਹਿਸੀਲਦਾਰਾਂ ਦੀ ਅਗਵਾਈ ਵਿੱਚ ਅਤੇ ਖੇਤੀਬਾੜੀ ਵਿਭਾਗ ਦੇ ਨੁਮਾਇੰਦਿਆਂ  ਨਾਲ ਡੀ.ਏ.ਪੀ. ਖਾਦ ਦੀ ਵਿਕਰੀ ਦੀ ਨਿਗਰਾਨੀ ਕਰਨਗੀਆਂ ਤਾਂ ਜੋ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

                                      ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਜੇਕਰ ਕੋਈ ਡੀਲਰ ਡੀ.ਏ.ਪੀ.ਖਾਦ ਦੀ ਨਿਰਧਾਰਿਤ ਕੀਤੀ ਕੀਮਤ ਤੋਂ ਵੱਧ ਰਕਮ ਵਸੂਲ ਪਾਇਆ ਜਾਂਦਾ ਹੈ ਜਾਂ ਫਿਰ ਬੇਲੋੜੀਆਂ ਵਸਤਾਂ ਟੈਗ ਕਰਕੇ ਕਿਸਾਨਾਂ ਨੂੰ ਦੇਣ ਦੀ ਕੋਸਿਸ  ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Leave a Reply

Your email address will not be published. Required fields are marked *