ਗੁਰਦਾਸਪੁਰ, 1 ਜਨਵਰੀ ( ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ 2025 ਦੀ ਵਧਾਈ ਦਿੱਤੀ ਹੈ। ਨਵੇਂ ਸਾਲ ਦੀ ਮੁਬਾਰਕਬਾਦ ਦਿੰਦਿਆਂ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਅਰਦਾਸ ਕੀਤੀ ਕਿ ਸਾਲ 2025 ਜ਼ਿਲ੍ਹਾ ਵਾਸੀਆਂ ਸਮੇਤ ਸੂਬੇ ਅਤੇ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਲਈ ਖ਼ੁਸ਼ੀਆਂ-ਖੇੜੇ, ਅਮਨ-ਸ਼ਾਂਤੀ ਅਤੇ ਖ਼ੁਸ਼ਹਾਲੀ ਲੈ ਕੇ ਆਵੇ।
ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਵੇਂ ਸਾਲ ਵਿੱਚ ਵੀ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਦ੍ਰਿੜ੍ਹਤਾ ਤੇ ਇਮਾਨਦਾਰੀ ਨਾਲ ਕੰਮ ਕੀਤਾ ਜਾਵੇਗਾ ਤਾਂ ਜੋ ਵਿਕਾਸ ਦਾ ਅਸਰ ਜ਼ਮੀਨੀ ਪੱਧਰ ‘ਤੇ ਦਿਸੇ ਅਤੇ ਖ਼ਾਸ ਕਰਕੇ ਗ਼ਰੀਬ ਵਰਗ ਦੇ ਜੀਵਨ ਨੂੰ ਸੁਖਾਲਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦੇ ਬੰਧਨਾਂ ਨੂੰ ਮਜ਼ਬੂਤ ਕਰਨ ਦੇ ਨਾਲ ਵਿਕਾਸ ਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਕੌਮੀ ਏਕਤਾ, ਸ਼ਾਂਤੀ, ਪਿਆਰ ਅਤੇ ਧਾਰਮਿਕ ਸਹਿਣਸ਼ੀਲਤਾ ਦੇ ਬੰਧਨਾਂ ਨੂੰ ਹੋਰ ਮਜ਼ਬੂਤ ਕਰਨ ਲਈ ਮਹਾਨ ਗੁਰੂਆਂ, ਸੰਤਾਂ ਅਤੇ ਪੀਰਾਂ-ਪੈਗ਼ੰਬਰਾਂ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ।