ਧਾਲੀਵਾਲ ਨੇ ਚਾਰ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ

ਅੰਮ੍ਰਿਤਸਰ, 2 ਮਾਰਚਕੈਬਨਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅਜਨਾਲਾ ਹਲਕੇ ਤੇ ਚਾਰ ਪਿੰਡਾਂ ਸ਼ਹਿਜ਼ਾਦਾਮਾਛੀਵਾਲਾ,  ਧੰਗਈ ਅਤੇ ਰੂੜੇਵਾਲਾ ਪਿੰਡਾਂ ਚ ਛੱਪੜਾਂ ਦੇ ਗੰਦੇ ਪਾਣੀ ਨੂੰ ਸਾਫ਼ ਕਰਨ ਲਈ ਬਣਾਏ ਜਾ ਰਹੇ ਥਾਪਰ ਮਾਡਲਾਂ ਤੇ ਕੰਮ ਦੀ ਸ਼ੁਰੂਆਤ ਕੀਤੀ ਗਈ। ਉਹਨਾਂ ਦੱਸਿਆ ਕਿ 80 ਲੱਖ ਰੁਪਏ ਦੀ ਲਾਗਤ ਨਾਲ ਇਹਨਾਂ ਪਿੰਡਾਂ ਦੇ ਛੱਪੜਾਂ ਦੇ ਗੰਦੇ ਪਾਣੀ ਨੂੰ ਸਾਫ ਕੀਤਾ ਜਾਵੇਗਾ।

ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਚੱਲ ਰਹੇ ਪ੍ਰੋਜੈਕਟਾਂ ਚ ਤੇਜ਼ੀ ਲਿਆਂਦੀ ਜਾਵੇ ਅਤੇ ਤਹਿ ਸਮੇਂ ਅਨੁਸਾਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। 

ਉਹਨਾਂ ਕਿਹਾ ਕਿ ਪਿੰਡਾਂ ਦੇ ਵਿੱਚ ਗੰਦੇ ਪਾਣੀ ਦੀ ਜੋ ਸਮੱਸਿਆ ਹੈ ਇਸ ਦਾ ਪੱਕਾ ਹੱਲ ਛੱਪੜਾਂ ਦੇ ਪਾਣੀ ਨੂੰ ਸਾਫ ਕਰਕੇ ਖੇਤੀ ਯੋਗ ਕੰਮਾਂ ਲਈ ਵਰਤਣਾ ਹੈ ਅਤੇ ਸਾਡੀ ਕੋਸ਼ਿਸ਼ ਰਹੇਗੀ ਕਿ ਹਰੇਕ ਪਿੰਡ ਦੇ ਛੱਪੜ ਨੂੰ ਸਾਫ ਕਰਕੇ ਉਸ ਦਾ ਪਾਣੀ ਖੇਤੀ ਲਈ ਵਰਤੋਂ ਵਿੱਚ ਲਿਆਂਦਾ ਜਾਵੇ।

ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲਓ.ਐੱਸ.ਡੀ ਗੁਰਜੰਟ ਸਿੰਘ ਸੋਹੀਬੀ.ਡੀ.ਪੀ.ਓ ਅਜਨਾਲਾ ਸੁਖਜੀਤ ਸਿੰਘ ਬਾਜਵਾਤਹਿਸੀਲਦਾਰ ਅਜਨਾਲਾ ਜਗਤਾਰ ਸਿੰਘਡੀ.ਐੱਸ.ਪੀ ਰਾਜ ਕੁਮਾਰਪੰਚਾਇਤ ਅਫ਼ਸਰ ਬਲਵਿੰਦਰ ਸਿੰਘਸੰਦੀਪ ਸਿੰਘ ਬਲਾਕ ਪ੍ਰਧਾਨਸਰਪੰਚ ਪ੍ਰਿਥੀਪਾਲ ਸਿੰਘ ਘੋਹਨੇਵਾਲਾਬਲਰਾਜ ਸਿੰਘਕਾਬਲ ਸਿੰਘ ਪਛੀਆਲਾਡੀ ਰੁੜੇਵਾਲਰਸ਼ਪਾਲ ਸਿੰਘ ਮਾਛੀਵਾਹਲਾਗੁਰਨਾਮ ਸਿੰਘ ਸ਼ਹਿਜ਼ਾਦਾਜੱਸਾ ਸਿੰਘ ਧੰਗਈਲਖਵਿੰਦਰ ਸਿੰਘ ਤੇ ਬਲਵੰਤ ਸਿੰਘ ਆਦਿ ਹਾਜ਼ਰ ਸਨ I

Leave a Reply

Your email address will not be published. Required fields are marked *