Saturday, March 7
Shadow

ਜ਼ਿਲ੍ਹਾ ਪ੍ਰਸ਼ਾਸਨ ਨੇ ਰਾਹਤ ਸਮਗਰੀ ਲਈ ਪੰਚਾਇਤ ਘਰ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਸਹਿਯੋਗ ਕੇਂਦਰ ਸਥਾਪਿਤ ਕੀਤਾ

ਗੁਰਦਾਸਪੁਰ, 02 ਸਤੰਬਰ (             ) – ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਰਾਹਤ ਕਾਰਜਾਂ ਨੂੰ ਹੋਰ ਸੁਚੱਜੇ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਪੱਧਰ ‘ਤੇ ਸਹਿਯੋਗ ਕੇਂਦਰ ਸਥਾਪਿਤ ਕੀਤਾ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਸਥਾਪਿਤ ਕੀਤੇ ਜ਼ਿਲ੍ਹਾ ਪੱਧਰੀ ਸਹਿਯੋਗ ਕੇਂਦਰ ਦਾ ਨੋਡਲ ਅਫ਼ਸਰ ਆਰ.ਟੀ.ਓ. ਸ੍ਰੀਮਤੀ ਨਵਜੋਤ ਸ਼ਰਮਾ ਨੂੰ ਲਗਾਇਆ ਗਿਆ ਹੈ।  ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਕਿਸੇ ਵੀ ਪ੍ਰਕਾਰ ਦੀ ਰਾਹਤ ਸਮਗਰੀ ਜ਼ਿਲ੍ਹਾ ਪੱਧਰੀ ਸਹਿਯੋਗ ਕੇਂਦਰ ਵਿੱਚ ਪਹੁੰਚਾਅ ਸਕਦੇ ਹਨ ਜਿੱਥੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਸਮਗਰੀ ਪਹੁੰਚਾਈ ਜਾਵੇਗੀ।

ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਹੜ੍ਹ ਪੀੜ੍ਹਤਾਂ ਲਈ ਵੰਡੀ ਜਾਣ ਵਾਲੀ ਰਾਹਤ ਸਮਗਰੀ ਪਹੁੰਚਾਉਣ ਲਈ ਸਹਿਯੋਗ ਕੇਂਦਰ ਦੇ ਨੋਡਲ ਅਫ਼ਸਰ ਸ੍ਰੀਮਤੀ ਨਵਜੋਤ ਸ਼ਰਮਾ, ਪੀ.ਸੀ.ਐੱਸ., ਜ਼ਿਲ੍ਹਾ ਟਰਾਂਸਪੋਰਟ ਅਫ਼ਸਰ (ਮੋਬਾਈਲ ਨੰਬਰ 96469-62024)  ਜਾਂ ਸ੍ਰੀ ਹਰਪ੍ਰੀਤ ਸਿੰਘ, ਡੀ.ਡੀ.ਪੀ.ਓ. (ਮੋਬਾਈਲ ਨੰਬਰ 88723-00819) ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਤਹਿਸੀਲ ਦੀਨਾਨਗਰ ਲਈ ਸ. ਬਲਵਿੰਦਰ ਸਿੰਘ, ਤਹਿਸੀਲਦਾਰ ਦੀਨਾਨਗਰ (ਮੋਬਾਈਲ 99884-90394) ਅਤੇ ਸ. ਕੰਵਲਪ੍ਰੀਤ ਸਿੰਘ, ਇੰਸਪੈਕਟਰ ਸਹਿਕਾਰਤਾ (ਮੋਬਾਈਲ ਨੰਬਰ 70093-10141) ਨੂੰ ਨੋਡਲ ਅਫ਼ਸਰ ਲਗਾਇਆ ਗਿਆ ਹੈ।  ਡੇਰਾ ਬਾਬਾ ਨਾਨਕ ਤਹਿਸੀਲ ਲਈ ਤਹਿਸੀਲਦਾਰ ਸ. ਲਛਮਣ ਸਿੰਘ (ਮੋਬਾਈਲ ਨੰਬਰ 98143-90280) ਅਤੇ ਸ. ਸਰਬਜੀਤ ਸਿੰਘ ਕਲਰਕ (ਮੋਬਾਈਲ 90285-40001) ਨੂੰ ਨੋਡਲ ਅਫ਼ਸਰ ਲਗਾਇਆ ਗਿਆ ਹੈ।  ਕਲਾਨੌਰ ਤਹਿਸੀਲ ਲਈ ਨਾਇਬ ਤਹਿਸੀਲਦਾਰ ਸ. ਜਗਦੀਪ ਇੰਦਰ ਸਿੰਘ (ਮੋਬਾਈਲ ਨੰਬਰ 98140-39922) ਅਤੇ ਕਾਨੂੰਗੋ ਸ. ਕੁਲਬੀਰ ਸਿੰਘ (ਮੋਬਾਈਲ ਨੰਬਰ 98779-14464) ਨਾਲ ਰਾਹਤ ਸਮਗਰੀ ਪਹੁੰਚਾਉਣ ਲਈ ਸੰਪਰਕ ਕੀਤਾ ਜਾ ਸਕਦਾ ਹੈ।

ਵਧੀਕ ਡਿਪਟੀ ਕਮਿਸ਼ਨਰ ਡਾ. ਬੇਦੀ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੇਵਾ ਕਰਨ ਆਉਣ ਵਾਲੇ ਵਿਅਕਤੀਆਂ ਅਤੇ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਕਰਨ ਤੋਂ ਪਹਿਲਾਂ ਉਹ ਜ਼ਿਲ੍ਹਾ ਪੱਧਰੀ ਸਹਿਯੋਗ ਕੇਂਦਰ ਜਾਂ ਸਬੰਧਿਤ ਇਲਾਕੇ ਵਿੱਚ ਉਪਰੋਕਤ ਦਿੱਤੇ ਨੰਬਰਾਂ ਉੱਪਰ ਜ਼ਰੂਰ ਸੰਪਰਕ ਕਰ ਲੈਣ ਤਾਂ ਜੋ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਲੋੜਵੰਦਾਂ ਦੀ ਸੂਚਨਾ ਦੇਣ ਦੇ ਨਾਲ ਹੋਰ ਲੋੜੀਂਦੀ ਸਹਾਇਤਾ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਰਾਹਤ ਸਮਗਰੀ ਦੀ ਵੰਡ ਲਈ ਸਥਾਪਿਤ ਕੀਤੇ ਗਏ ਇਨ੍ਹਾਂ ਸਹਿਯੋਗ ਕੇਂਦਰ ਦਾ ਮਕਸਦ ਇਹੀ ਹੈ ਹਰ ਹੜ੍ਹ ਪ੍ਰਭਾਵਿਤ ਵਿਅਕਤੀ ਤੱਕ ਸਹਾਇਤਾ ਪੁੱਜਦੀ ਹੋ ਜਾਵੇ।

Leave a Reply

Your email address will not be published. Required fields are marked *