Thursday, November 26
Shadow

ਜਿ਼ਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੀਤੇ ਜਾ ਰਹੇਠ ਹਨ ਹਰ ਸੰਭਵ ਯਤਨ —— ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 26 ਨਵੰਬਰ:                         ਜਿ਼ਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਵਾਤਾਵਰਣ ਨੂੰ ਸਾਫ ਸੁਥਰਾ ਤੇ ਆਮ ਵਰਗਾ ਬਣਾਇਆ ਜਾ ਸਕੇ, ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਸਾਫ ਸੁਥਰਾ ਅਤੇ ਆਮ ਵਰਗਾ ਬਣਾਈ ਰੱਖਣ ਲਈ ਪਰਾਲੀ ਨੂੰ ਅੱਗ ਨਾ ਲਾਉਣ ।ਉਹਨਾਂ ਕਿਹਾ ਕਿ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਰਕਾਰ ਵੱਲੋਂ ਸਿਫ਼ਾਰਸ਼ ਕੀਤੇ ਤਰੀਕਿਆਂ ਅਤੇ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ।
ਉਹਨਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਇਸ ਦਾ ਮਾੜਾ ਪ੍ਰਭਾਵ ਮਨੁੱਖੀ ਸਿਹਤ, ਪਸ਼ੂ—ਪੰਛੀਆਂ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ !ਤੇ ਵੀ ਪੈਂਦਾ ਹੈ ਅਤੇ ਜ਼ਮੀਨ ਵਿਚ ਮੌਜੂਦ ਮਿੱਤਰ ਕੀੜੇ ਅਤੇ ਲਾਭਦਾਇਕ ਸੂਖਮ ਜੀਵ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਮਿੱਟੀ ਦੀ ਕੁਦਰਤੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ। ਇਸ ਤੋਂ ਇਲਾਵਾ ਅੱਗ ਲਗਾਉਣ ਕਾਰਨ ਪੈਦਾ ਹੋਣ ਵਾਲਾ ਧੂੰਆਂ ਹਵਾ ਦੀ ਗੁਣਵੱਤਾ ਨੂੰ ਖ਼ਰਾਬ ਕਰਦਾ ਹੈ ਅਤੇ ਸਾਹ ਸਬੰਧੀ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਨਾਲ ਜ਼ਮੀਨ ਵਿਚ ਜੈਵਿਕ ਮਾਦੇ ਦੀ ਮਾਤਰਾ ਵਧਦੀ ਹੈ ਅਤੇ ਮਿੱਟੀ ਦੀ ਗੁਣਵੱਤਾ ਵਿਚ ਸੁਧਾਰ ਹੁੰਦਾ ਹੈ। ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਨੂੰ ਖੇਤਾਂ ਵਿਚ ਹੀ ਸੰਭਾਲਣ ਅਤੇ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੀ ਸਲਾਹ ਅਨੁਸਾਰ ਪਰਾਲੀ ਪ੍ਰਬੰਧਨ ਦੇ ਢੰਗ ਅਪਣਾਉਣ।

Leave a Reply

Your email address will not be published. Required fields are marked *