8 ਕਰੋੜ ਦੀ ਲਾਗਤ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਹੋਵੇਗਾ ਵਿਸਥਾਰ

ਫਰੀਦਕੋਟ 8 ਜੁਲਾਈ,

ਸਰਕਾਰੀ ਕਰਮਚਾਰੀਆਂ/ਅਧਿਕਾਰੀਆਂ ਦੀ ਸਹੂਲਤ ਅਤੇ ਆਉਣ ਵਾਲੇ ਲੋਕਾਂ ਦੇ ਕੰਮਾਂ ਨੂੰ ਹੋਰ ਸੁਖਾਲਾ ਕਰਨ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਜਲਦ ਹੀ ਵਿਸਥਾਰ ਹੋਣ ਜਾ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹੀ ਇੱਕ ਹੋਰ ਇਮਾਰਤ ਜਿਸ ਤੇ ਤਕਰੀਬਨ 8 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਇਹ ਇਮਾਰਤ 11 ਮਹੀਨੇ ਵਿੱਚ ਬਣ ਕੇ ਤਿਆਰ ਹੋ ਜਾਵੇਗੀ।

ਨਵੀਂ ਇਮਾਰਤ ਦੇ ਕੰਮ ਦਾ ਸ਼ੁੱਭ ਆਰੰਭ ਅੱਜ ਵਿਧਾਇਕ ਫਰੀਦਕੋਟ ਸ. ਸੇਖੋਂ ਨੇ ਆਪਣੇ ਕਰ-ਕਮਲਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ. ਜਗਜੀਤ ਸਿੰਘ ਅਤੇ ਜਿਲ੍ਹਾ ਅਧਿਕਾਰੀਆਂ ਦੀ ਸਮੁੱਚੀ ਟੀਮ ਦੀ ਹਾਜ਼ਰੀ ਵਿੱਚ ਕੀਤਾ।

ਇਸ ਮੌਕੇ ਵਿਧਾਇਕ ਸ. ਸੇਖੋਂ ਨੇ ਦੱਸਿਆ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਰਹਿੰਦੇ ਬਲਾਕ ਦੀ ਉਸਾਰੀ ਲਈ ਪੰਜਾਬ ਸਰਕਾਰ ਵੱਲੋਂ ਤਕਰੀਬਨ 9.71 ਕਰੋੜ ਰੁਪਏ ਪ੍ਰਾਪਤ ਹੋਏ ਹਨ। ਉਨ੍ਹਾਂ ਦੱਸਿਆ ਕਿ ਜਿਸ ਏਜੰਸੀ ਨੂੰ ਇਮਾਰਤ ਬਣਾਉਣ ਦੀ ਕੰਮ ਸੌਂਪਿਆ ਗਿਆ ਹੈ, ਉਸ ਵੱਲੋਂ 12.51 ਪ੍ਰਤੀਸ਼ਤ ਘੱਟ ਤੇ 8.21 ਕਰੋੜ ਰੁਪਏ ਵਿੱਚ ਹੀ ਇਸ ਬਲਾਕ ਦੀ ਉਸਾਰੀ ਕੀਤੀ ਜਾਵੇਗੀ।  ਉਨ੍ਹਾਂ ਕਿਹਾ ਕਿ ਬਣਨ ਉਪਰੰਤ ਇਸ ਇਮਾਰਤ ਵਿੱਚ ਲਗਭਗ 15 ਦਫਤਰ ਸ਼ਿਫਟ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਇਮਾਰਤ ਤਿੰਨ ਮੰਜਲੀ ਤਿਆਰ ਕਰਨ ਤੋਂ ਇਲਾਵਾ ਮੇਨ ਰੋਡ ਉਪਰ ਅਤੇ ਪਾਰਕਿੰਗ ਏਰੀਏ ਵਿੱਚ ਇੰਟਰਲੌਕ ਪੇਵਰ ਬਲਾਕ, ਵਹੀਕਲ ਪਾਰਕਿੰਗ ਸ਼ੈੱਡ ਅਤੇ ਮੇਨ ਗੇਟ ਦੀ ਉਸਾਰੀ ਆਦਿ ਕੰਮ ਵੀ ਕਰਵਾਏ ਜਾਣਗੇ।

ਉਨ੍ਹਾਂ ਕਿਹਾ ਕਿ ਅਜਿਹੇ ਕੰਮਾਂ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਸੁਪਨਿਆ ਨੂੰ ਬੂਰ ਪਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਇਮਾਰਤ ਜੋ ਕਿ ਹੁਣ ਦੇ ਸਮੇਂ ਦੇ ਅਨੁਸਾਰ ਕਈ ਦਫਤਰਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਤੰਗ ਹੋ ਰਹੀ ਸੀ, ਨੂੰ ਹੋਰ ਹਵਾਦਾਰ ਅਤੇ ਲੋਕਾਂ ਦੀ ਸਹੂਲਤ ਮੁਤਾਬਿਕ ਖੁੱਲ੍ਹਾ-ਡੁੱਲਾ ਕੀਤਾ ਜਾਣਾ ਹੈ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਹੜੇ ਦਫਤਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਦੂਰ ਸਥਿਤ ਹਨ, ਉਨ੍ਹਾਂ ਮੁਲਾਜਮਾਂ ਲਈ ਵੀ ਇੱਥੇਂ ਹਰ ਰੋਜ਼ ਆਉਣਾ ਜਾਣਾ ਮੁਸ਼ਕਿਲ ਹੋ ਰਿਹਾ ਸੀ। ਇਸ ਦੇ ਨਾਲ ਹੀ ਲੋਕਾਂ ਨੂੰ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ  ਪੰਜਾਬ ਸਰਕਾਰ ਦਾ ਮੁੱਖ ਟੀਚਾ ਹਰ ਵਰਗ ਦੇ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਹੈ, ਤਾਂ ਜੋ ਉਨ੍ਹਾਂ ਦੀ ਖੱਜਲ ਖੁਆਰੀ ਨਾ ਹੋਵੇ।

ਇਸ ਮੌਕੇ ਐਸ.ਡੀ.ਐਮ. ਫਰੀਦਕੋਟ ਮੇਜਰ ਵਰੁਣ ਕੁਮਾਰ, ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਸ੍ਰੀ ਅਮਨਦੀਪ ਸਿੰਘ ਬਾਬਾ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Leave a Reply

Your email address will not be published. Required fields are marked *