Wednesday, March 18
Shadow

ਜਿ਼ਲ੍ਹਾ ਅਤੇ ਸੈਸ਼ਨ ਜੱਜ ਨੇ ਜਿ਼ਲ੍ਹਾ ਜੇਲ੍ਹ ਦਾ ਕੀਤਾ ਦੌਰਾ

ਸ੍ਰੀ ਮੁਕਤਸਰ ਸਾਹਿਬ 24 ਮਈ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਤੇ  ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਵੱਲੋ ਅੱਜ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ  ਦਾ ਦੌਰਾ ਕੀਤਾ ਗਿਆ।
ਇਸ ਮੌਕੇ ਉਹਨਾ ਨਾਲ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੀ ਮੌਜੂਦ ਸਨ।
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਦੱਸਿਆ ਕਿ ਜਿਲ੍ਹਾ ਕਾਨੂੰਨੀ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਸ ਕਾਉਂਸਲ ਦੀ ਡਿਉਟੀ ਲਗਾਈ ਗਈ ਹੈ  ਅਤੇ  ਜਿਲ੍ਹਾ ਜੇਲ੍ਹ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ ਉਹਨਾ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ  ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨ ਉਪਰੰਤ ਇਸ ਦੀ ਸੂਚਨਾਂ  ਹਰੇਕ ਹਫਤੇ ਸੱਕਤਰ ਸਾਹਿਬ ਵੱਲੋ ਪ੍ਰਾਪਤ ਕੀਤੀ ਜਾ ਰਹੀ ਹੈ।
ਜਿਲ੍ਹਾ ਸ਼ੈਸ਼ਨ ਜੱਜ ਨੇ  ਜੇਲ੍ਹ ਵਿਚ ਬੰਦ ਹਵਾਲਾਤੀ ਅਤੇ ਕੈਦੀਆਂ ਨਾਲ ਗੱਲਬਾਤ ਕੀਤੀ ਅਤੇ ਉਹਨਾ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਸਦਾ ਨਿਪਟਾਰਾ ਕੀਤਾ ਗਿਆ। ਜੇਲ੍ਹ ਵਿਚ ਜੋ ਰਜਿਸਟਰ ਲਗਾਏ ਗਏ ਸਨ, ਉਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਰਜਿਸਟਰ ਵਿਚ ਦਰਜ ਹਵਾਲਾਤੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਬਣਦੀ ਕਾਨੂੰਨੀ ਸਹਾਇਤਾ ਮੁੱਹਈਆ ਕਰਵਾਈ ਗਈ।
ਇਸ ਮੌਕੇ ਉਹਨਾਂ ਜੇਲ੍ਹ ਵਿੱਚ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੈਡੀਕਲ ਸਹੂਲਤ ਅਤੇ ਖਾਣੇ ਦਾ ਵੀ ਨਿਰੀਖਣ ਕੀਤਾ ਅਤੇ ਸਾਫ ਸਫਾਈ ਦਾ ਜਾਇਜਾ ਵੀ ਲਿਆ।  ਆਪਣੇ ਦੌਰੇ ਦੌਰਾਨ ਉਹਨਾਂ ਕੈਦੀਆ ਅਤੇ ਹਵਾਲਾਤੀਆਂ ਨੂੰ ਪਲੀ-ਬਾਰਗੇਨਿਗ ਸਬੰਧੀ ਵੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ  ਹੋਰ ਵਧੇਰੇ ਜਾਣਕਾਰੀ ਲੈਣ ਲਈ ਟੋਲ-ਫ੍ਰੀ 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *