ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜ਼ੇਲ੍ਹ ਫਿਰੋਜਪੁਰ ਦਾ ਦੌਰਾ

ਫਿਰੋਜ਼ਪੁਰ 23 ਸਤੰਬਰ 2024

ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਸ਼੍ਰੀ ਵੀਰਇੰਦਰ ਅਗਰਵਾਲ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੀ ਕੇਂਦਰੀ ਜ਼ੇਲ੍ਹ ਦਾ ਦੌਰਾ ਕੀਤਾ ਗਿਆ। ਇਸ ਮੌਕੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜਪੁਰ ਮੈਡਮ ਅਨੁਰਾਧਾ, ਅਡੀਸ਼ਨਲ ਸੁਪਰਡੈਂਟ ਕੇਂਦਰੀ ਜ਼ੇਲ੍ਹ, ਫਿਰੋਜ਼ਪੁਰ ਸ੍ਰੀ ਅਰਪਨਜੋਤ ਸਿੰਘ  ਅਤੇ ਹੋਰ ਜ਼ੇਲ੍ਹ ਸਟਾਫ ਵੀ ਮੌਜੂਦ ਸੀ।

ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਕੇਂਦਰੀ ਜੇਲ੍ਹ ਵਿਖੇ ਹਵਾਲਾਤੀਆਂ/ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਤੋਂ ਬਾਅਦ ਉਨ੍ਹਾਂ ਨੇ ਜ਼ੇਲ੍ਹ ਵਿਖੇ ਬਣੀ ਰਸੋਈ ਦਾ ਅਤੇ ਇੱਥੇ ਬਣੇ ਖਾਣੇ ਦਾ ਵੀ ਨਿਰੀਖਣ ਕੀਤਾ ਤੇ ਜਨਾਨਾ ਵਾਰਡ ਵਿੱਚ ਹਾਜ਼ਰ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ।

ਅੰਤ ਵਿੱਚ ਜੱਜ ਸਾਹਿਬ ਨੇ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਤੁਸੀਂ ਇੱਥੋਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣ ਕੇ ਬਾਹਰ ਜਾਓ ਅਤੇ ਜ਼ਿੰਦਗੀ ਵਿੱਚ ਕੋਈ ਵੀ ਗਲਤ ਕੰਮ ਨਾ ਕਰਨ ਦਾ ਪ੍ਰਣ ਲਓ ਤਾਂ ਕਿ ਤੁਹਾਡੀ ਆਉਣ ਵਾਲੀ ਜ਼ਿੰਦਗੀ ਸੁਖਮਈ ਹੋਵੇ ਅਤੇ ਉਹ ਪ੍ਰਮਾਤਮਾ ਨੂੰ ਇਹੀ ਪ੍ਰਾਰਥਨਾ ਕਰਦੇ ਹਨ ਕਿ ਇੱਥੋਂ ਦੇ ਕਿਸੇ ਵੀ ਵਿਅਕਤੀ ਨੂੰ ਦੁਬਾਰਾ ਜੇਲ੍ਹ ਨਾ ਆਉਣਾ ਪਵੇ ਤਾਂ ਜੋ ਤੁਸੀਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣਦੇ ਹੋਏ ਦੇਸ਼ ਨੂੰ ਹੋਰ ਮਹਾਨ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਓ । ਇਸ ਦੇ ਨਾਲ ਜੱਜ ਸਾਹਿਬ ਦਾ ਇੱਥੇ ਮੌਜੂਦ ਸਾਰੇ ਅਫਸਰ ਸਾਹਿਬਾਨਾਂ ਨੇ ਧੰਨਵਾਦ ਕੀਤਾ ਅਤੇ ਅੰਤ ਵਿੱਚ ਜੱਜ ਸਾਹਿਬ ਨੇ ਇੱਥੋਂ ਵਿਦਾਇਗੀ ਲਈ । ਇਸ ਮੌਕੇ ਚੀਫ ਲੀਗਲ ਏਡ ਡਿਫੈਂਸ ਕਾਊਸਲ ਸਿਸਟਮ ਸ੍ਰੀ ਸੁਖਦੀਪ ਗੁੰਬਰ, ਅਸਿਸਟੈਂਟ, ਲੀਗਲ ਏਡ ਡਿਫੈਂਸ ਕਾਊਸਲ ਸਿਸਟਮ ਫਿਰੋਜਪੁਰ ਮਿਸ ਪ੍ਰਿਅੰਕਾ ਗਰਗ,  ਪੈਰਾ ਲੀਗਲ ਵਲੰਟੀਅਰ ਸ਼੍ਰੀ ਗਗਨਦੀਪ ਸਿੰਘ ਅਤੇ ਸ੍ਰੀ ਖਿਲਾਰਾ ਸਿੰਘ ਵੀ ਆਪਣੇ ਜੇਲ੍ਹ ਲੀਗਲ ਸਰਵਿਸਜ਼ ਕਲੀਨਿਕ ਰਿਕਾਰਡ ਦੇ ਨਾਲ ਮੌਜੂਦ ਸਨ।

Leave a Reply

Your email address will not be published. Required fields are marked *