ਲੋਕ ਸਭਾ ਚੋਣਾਂ-2024 ਦੌਰਾਨ ਵਧੀਆਂ ਕਾਰਜਗੁਜ਼ਾਰੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦਾ ਜ਼ਿਲ੍ਹਾ ਚੋਣ ਅਫ਼ਸਰ, ਆਸ਼ਿਕਾ ਜੈਨ ਵੱਲੋਂ ਸਨਮਾਨ

ਐੱਸ.ਏ.ਐੱਸ. ਨਗਰ, 08 ਅਗਸਤ, 2024:

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਆਸ਼ਿਕਾ ਜੈਨ ਵੱਲੋਂ ਲੋਕ ਸਭਾ ਚੋਣਾਂ-2024  ਦੌਰਾਨ ਵਧੀਆਂ ਕਾਰਜਗੁਜ਼ਾਰ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਬੋਲਦਿਆ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਮੂਹ ਅਫ਼ਸਰਾਂ, ਜ਼ਿਲ੍ਹਾ ਚੋਣ ਦਫ਼ਤਰ ਅਤੇ ਤਿੰਨੋ ਵਿਧਾਨ ਸਭਾ ਚੋਣ ਹਲਕਿਆਂ ਦੇ ਐਸ.ਡੀ.ਐਮਜ਼-ਕਮ-ਉਪ ਮੰਡਲ ਮੈਜਿਸਟਰੇਟਸ ਦੇ ਕੰਮ ਦੀ ਸ਼ਲਾਘਾ ਕਰਦੇ ਹੋਏ ਲੋਕ ਸਭਾ ਚੋਣਾਂ-2024 ਦੌਰਾਨ ਉਨ੍ਹਾਂ ਵੱਲੋਂ ਨਿਭਾਈ ਗਈ ਭੂਮਿਕਾ ਦੀ ਵਿਸ਼ੇਸ਼ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਮਈ-ਜੂਨ ਮਹੀਨੇ ਅੱਤ ਦੀ ਗਰਮੀ ਵਿੱਚ ਸਮੂਹ ਚੋਣ ਸਟਾਫ ਵੱਲੋਂ ਬਹੁਤ ਮਿਹਨਤ ਅਤੇ ਲਗਨ ਨਾਲ ਲੋਕਤੰਤਰ ਦੇ ਮਹਾਂ-ਤਿਉਹਾਰ ਵਿੱਚ ਆਪਣੀ ਭੂਮਿਕਾ ਇਮਾਨਦਾਰੀ ਨਾਲ ਅਦਾ ਕੀਤੀ ਗਈ।
ਉਨ੍ਹਾਂ ਵੱਲੋਂ ਵੱਖ-ਵੱਖ ਟੀਮਾਂ ਐਕਸਪੈਂਡੀਚਰ, ਸੀ.ਵਿਜ਼ਿਲ, ਸ਼ਿਕਾਇਤਾਂ, ਐਮ.ਸੀ.ਐਮ.ਸੀ, ਐਮ.ਸੀ.ਸੀ, ਡੇਲੀ ਰਿਪੋਰਟ ਅਦਿ ਦੇ ਨੋਡਲ ਅਧਿਕਾਰੀਆਂ/ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਸਵੀਪ ਗਤੀਵਿਧੀਆਂ ਜ਼ਿਨ੍ਹਾਂ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਪੰਜਾਬ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਹੋਇਆ, ਟੀਮ ਦਾ ਵਿਸ਼ੇਸ਼ ਜ਼ਿਕਰ ਕਰਦੇ ਹੋਏ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਗਈ।
ਸਨਮਾਨਿਤ ਸਖਸ਼ੀਅਤਾਂ ਵਿੱਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਵਿਰਾਜ ਸ਼ਿਆਮ ਤਿੜਕੇ, ਵਧੀਕ ਡਿਪਟੀ ਕਮਿਸ਼ਨਰ (ਪੈਡੂ ਵਿਕਾਸ) ਸੋਨਮ ਚੋਧਰੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਐਸ.ਡੀ.ਐਮ ਖਰੜ, ਗੁਰਮੰਦਰ ਸਿੰਘ, ਐਸ.ਡੀ.ਐਮ. ਮੋਹਾਲੀ, ਦੀਪਾਂਕਰ ਗਰਗ, ਐਸ.ਡੀ.ਐਮ. ਡੇਰਾਬਸੀ, ਹਿਮਾਸ਼ੂ ਗੁਪਤਾ, ਹਰਬੰਸ ਸਿੰਘ ਮਿਲਖ ਅਫ਼ਸਰ ਗਮਾਡਾ, ਹਰਮਿੰਦਰ ਸਿੰਘ ਹੁੰਦਲ ਜ਼ਿਲ੍ਹਾ ਮਾਲ ਅਫ਼ਸਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਰਵੀਇੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਗਗਨਦੀਪ ਸਿੰਘ, ਪ੍ਰੋਫੈਸਰ ਗੁਰਬਖਸ਼ੀਸ਼ ਸਿੰਘ ਅੰਟਾਲ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ, ਸੰਜੇ ਕੁਮਾਰ, ਚੋਣ ਤਹਿਸੀਲਦਾਰ, ਅਸ਼ੋਕ ਕੁਮਾਰ ਚਲਹੋਤਰਾ, ਸਹਾਇਕ ਐਕਸਾਇਜ਼ ਕਮਿਸ਼ਨਰ, ਉੱਘੇ ਚਿੱਤਰਕਾਰ ਗੁਰਪ੍ਰੀਤ ਸਿੰਘ ਨਾਮਧਾਰੀ ਅਤੇ ਸਮੂਹ ਇਲੈਕਸ਼ਨ ਸਟਾਫ ਨੂੰ ਸਨਮਾਨਿਤ ਕੀਤਾ ਗਿਆ।
ਜ਼ਿਲ੍ਹਾ ਲੀਡ ਬੈਂਕ ਮੈਨੇਜਰ ਮਹਿੰਦਰਾ ਕੁਮਾਰ ਭਾਰਦਵਾਜ ਅਤੇ ਜ਼ਿਲ੍ਹਾ ਉਪ ਸਿੱਖਿਆ ਅਫ਼ਸਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਵਿੱਚ ਪਾਏ ਗਏ ਯੋਗਦਾਨ ਲਈ ਅਤੇ ਪ੍ਰਿੰਸੀਪਲ ਗੌਰਮਿੰਟ ਪੋਲੀਟੈਕਨੀਕਲ ਕਾਲਜ ਖੂਨੀਮਾਜਰਾ ਰਾਜੀਵ ਪੁਰੀ ਨੂੰ ਸਭ ਤੋਂ ਵੱਧ ਵੋਟਾਂ ਬਣਾਉਣ ਵਾਲੇ ਕਾਲਜ ਵਜੋਂ ਸਨਮਾਨਿਤ ਕੀਤਾ ਗਿਆ।
ਚੋਣ ਤਹਿਸੀਲਦਾਰ ਸੰਜੇ ਕੁਮਾਰ ਵੱਲੋਂ ਵੱਖ-ਵੱਖ ਟੀਮਾਂ ਦੇ ਇੰਚਾਰਜ, ਅਫ਼ਸਰ ਸਾਹਿਬਾਨ ਅਤੇ ਕਰਮਚਾਰੀਆਂ ਵੱਲੋਂ ਚੋਣਾਂ ਦੌਰਾਨ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਗਵਾਈ ਵਿੱਚ ਅੱਗੇ ਤੋ ਹੋਰ ਵੱਧ ਚੜ੍ਹ ਕੇ ਕਾਰਜ ਕਰਨ ਲਈ ਪ੍ਰੇਰਿਤ ਕੀਤਾ ਗਿਆ।

Leave a Reply

Your email address will not be published. Required fields are marked *