Monday, March 9
Shadow

ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੇ ਪੁਰਹੀਰਾਂ ਵਿਖੇ ਲਗਾਇਆ ਜਾਗਰੂਕਤਾ ਕੈਂਪ

ਹੁਸ਼ਿਆਰਪੁਰ, 27 ਜੂਨ :
ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਪੁਰਹੀਰਾਂ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ ਨੇ ਇਸ ਕੈਂਪ ਵਿਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਮ ਲੋਕਾਂ ਨੂੰ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕਰਨਾ ਅੱਜ ਸਮੇਂ ਦੀ ਮੁੱਖ ਲੋੜ ਹੈ।
ਇਸ ਦੌਰਾਨ ਪੈਨਲ ਐਡਵੋਕੇਟ ਸ਼ਵੇਤਾ ਸ਼ਰਮਾ ਅਤੇ ਪੈਰਾਲੀਗਲ ਵਲੰਟੀਅਰ ਬਲਵੀਰ ਸਿੰਘ ਵੱਲੋਂ ਮੁਫ਼ਤ ਕਾਨੂੰਨੀ ਸਲਾਹ-ਮਸ਼ਵਰਾ, ਉਪ ਮੰਡਲ ਅਦਾਲਤਾਂ, ਜ਼ਿਲ੍ਹਾ ਅਦਾਲਤਾਂ, ਮਾਨਯੋਗ ਹਾਈਕੋਰਟ ਜਾਂ ਮਾਨਯੋਗ ਸੁਪਰੀਮ ਕੋਰਟ ਪੱਧਰ ‘ਤੇ ਦੀਵਾਨੀ, ਫ਼ੌਜਦਾਰੀ ਅਤੇ ਮਾਲ ਦੀਆਂ ਕਚਹਿਰੀਆਂ ਵਿਚ ਚਾਰਾਜੋਈ ਲਈ ਵਕੀਲ ਦੀਆਂ ਸੇਵਾਵਾਂ, ਕੋਰਟ ਫੀਸ, ਤਲਬਾਨਾ ਫੀਸ, ਗਵਾਹਾਂ ਦੇ ਖਰਚਿਆਂ, ਵਕੀਲ ਦੀ ਫੀਸ ਅਤੇ ਮੁਕੱਦਮੇ ਬਾਬਤ ਹੋਰ, ਫੁੱਟਕਲ ਖ਼ਰਚਿਆਂ ਦੀ ਸਰਕਾਰ ਵਲੋਂ ਅਦਾਇਗੀ, ਮੀਡੀਏਸ਼ਨ (ਵਿਚੋਲਗੀ) ਅਤੇ ਲੋਕ ਅਦਾਲਤਾਂ ਰਾਹੀਂ ਵਿਵਾਦਾ ਦਾ ਨਿਪਟਾਰਾ ਅਤੇ ਹਰੇਕ ਹਵਾਲਾਤੀ/ਮੁਜਰਿਮ ਨੂੰ ਰਿਮਾਂਡ ਦੌਰਾਨ ਵਕੀਲਾਂ ਦੀਆਂ ਮੁਫਤ ਸੇਵਾਵਾ ਆਦਿ ਦਿੱਤੇ ਜਾਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਹਰਪਾਲ ਸਿੰਘ ਪਾਲਾ, ਪੰਚਾਇਤ ਅਫਸਰ ਹਰਭਜਨ ਸਿੰਘ, ਡਾ. ਕ੍ਰਿਸ਼ਨ ਗੋਪਾਲ, ਰੋਸ਼ਨ ਲਾਲ,  ਰਾਮ  ਦਿਆਲ, ਬਲਵਿੰਦਰ ਰਾਜ ਵਿਰਦੀ, ਬਿੱਟੂ ਕੋਹਲੀ, ਪਰਮਜੀਤ ਕੋਹਲੀ, ਸੂਰਜ ਮੋਹਨ ਪਿੰਟੂ, ਰਾਜੂ ਬੇਦੀ, ਅਮਰਜੀਤ ਚੌਧਰੀ, ਸੁਰਜੀਤ ਯੂਨੀਅਨ ਬੈਂਕ, ਰਕੇਸ਼ ਭਾਟੀਆਂ, ਸ਼ਿੰਦਰਪਾਲ ਫਿੱਟਰ, ਨਰਿੰਦਰ ਨਿੰਦੀ ਐਡਵੋਕੇਟ, ਅਭਿਸ਼ੇਕ ਮੋਦਗਿੱਲ ਐਡਵੋਕੇਟ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

ਫੋਟੋ ਕੈਪਸ਼ਨ :
-ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੁਰਹੀਰਾਂ ਵਿਖੇ ਲਗਾਏ ਗਏ ਜਾਗਰੂਕਤਾ ਕੈਂਪ ਦੌਰਾਨ ਮੇਅਰ ਸੁਰਿੰਦਰ ਕੁਮਾਰ ਅਤੇ ਹੋਰ।

Leave a Reply

Your email address will not be published. Required fields are marked *