ਭਾਸ਼ਾ ਵਿਭਾਗ ਦੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ 10 ਅਕਤੂਬਰ ਨੂੰ ਹੋਣਗੇ: ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਕਲਸੀ

ਅੰਮ੍ਰਿਤਸਰ, 23 ਅਗਸਤ 2024–

ਮੁੱਖ ਮੰਤਰੀਪੰਜਾਬ ਸ੍ਰ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਦੇ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਦੀ ਸੁਯੋਗ ਅਗਵਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗਪੰਜਾਬ ਦੇ ਨਿਰਦੇਸ਼ਾਂ ਹੇਠ ਨੈਸ਼ਨਲ ਐਵਾਰਡੀ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ ਦੀ ਨਿਗਰਾਨੀ ਨਾਲ ਜ਼ਿਲ੍ਹਾ ਪੱਧਰੀ ਬਾਲ ਸਾਹਿਤ ਮੁਕਾਬਲੇ [ਪੰਜਾਬੀ ਸਾਹਿਤਧਰਮਭਾਸ਼ਾਸੱਭਿਆਚਾਰਇਤਿਹਾਸ ਤੇ ਭੂਗੋਲ ਵਿਸ਼ੇ ਨਾਲ ਸਬੰਧਿਤ] 10 ਅਕਤੂਬਰ ਨੂੰ ਕਰਵਾਏ ਜਾ ਰਹੇ ਹਨ। ਜ਼ਿਲ੍ਹਾ ਗੁਰਦਾਸਪੁਰ ਦੇ ਇਹ ਮੁਕਾਬਲੇ ਸਰਕਾਰੀ ਕਾਲਜਗੁਰਦਾਸਪੁਰ ਵਿਖੇ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਇਹ ਮੁਕਾਬਲੇ ਡੀ.ਏ.ਵੀ. ਸ.ਸ. ਸਕੂਲਹਾਥੀ ਗੇਟਅੰਮ੍ਰਿਤਸਰ ਵਿੱਚ ਹੋਣਗੇ। ਇਨ੍ਹਾਂ ਮੁਕਾਬਲਿਆਂ ਦੇ ਤਿੰਨ ਵਰਗ ਹੋਣਗੇਜਿਸ ਵਿੱਚ ਪਹਿਲਾ ਵਰਗ ਅੱਠਵੀਂ ਸ਼੍ਰੇਣੀ ਤੱਕ ਦੇ ਵਿਦਿਆਰਥੀਆਂ ਦਾ ਹੋਵੇਗਾਜਦੋਂ ਕਿ ਦੂਸਰਾ ਵਰਗ ਨੌਵੀਂ ਤੋਂ ਬਾਰ੍ਹਵੀਂ ਤੱਕ ਅਤੇ ਤੀਸਰਾ ਵਰਗ ਗ੍ਰੈਜੂਏਸ਼ਨ ਤੱਕ ਦੇ ਵਿਦਿਆਰਥੀਆਂ ਦਾ ਹੋਵੇਗਾ। ਭਾਗ ਲੈਣ ਵਾਲੇ ਵਿਦਿਆਰਥੀ ਦੀ ਜਮਾਤ ਅਤੇ ਜਨਮ ਮਿਤੀ ਸਬੰਧੀ ਸੰਸਥਾ ਮੁਖੀ ਵੱਲੋਂ ਲਿਖਤੀ ਤਸਦੀਕ ਲਾਜ਼ਮੀ ਹੈ। ਹਰ ਵਰਗ ਵਿੱਚ ਇੱਕ ਸੰਸਥਾ ਵਿੱਚੋਂ ਵੱਧ ਤੋਂ ਵੱਧ ਦੋ ਵਿਦਿਆਰਥੀ ਹੀ ਭੇਜੇ ਜਾ ਸਕਦੇ ਹਨ। ਇਹ ਮੁਕਾਬਲਾ ਸੌ ਪ੍ਰਸ਼ਨਾਂ ਦੇ ਰੂਪ ਵਿੱਚ ਬਹੁ-ਚੋਣ ਪ੍ਰਸ਼ਨਾਵਲੀ ਦੇ ਲਿਖਤੀ ਰੂਪ ਵਿੱਚ ਹੋਵੇਗਾ। ਜ਼ਿਲ੍ਹਾ ਪੱਧਰ ਤੇ ਹਰ ਵਰਗ ਵਿੱਚੋਂ ਪਹਿਲੇ ਸਥਾਨ ਤੇ ਆਉਣ ਵਾਲੇ ਵਿਦਿਆਰਥੀ ਰਾਜ ਪੱਧਰ ਦੇ ਮੁਕਾਬਲੇ ਵਿੱਚ ਹਿੱਸਾ ਲੈਣਗੇ। ਹਰ ਵਰਗ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਪਹਿਲੇ ਸਥਾਨ ਤੇ ਆਉਣ ਵਾਲੇ ਵਿਦਿਆਰਥੀ ਨੂੰ 1000\- ਰੁ.ਦੂਸਰੇ ਸਥਾਨ ਵਾਲੇ ਜੇਤੂ ਵਿਦਿਆਰਥੀ ਨੂੰ 750\- ਰੁ. ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਵਿਦਿਆਰਥੀ ਨੂੰ 500\- ਰੁ. ਨਕਦ ਇਨਾਮ ਵਜੋਂ ਮੌਕੇ ਤੇ ਦਿੱਤੇ ਜਾਣਗੇ। ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮ ਤੋਂ ਇਲਾਵਾ ਭਾਸ਼ਾ ਵਿਭਾਗ ਵੱਲੋਂ ਜਾਰੀ ਕੀਤੇ ਸਰਟੀਫ਼ਿਕੇਟ\ਪ੍ਰਸੰਸਾ ਪੱਤਰ ਵੀ ਪ੍ਰਦਾਨ ਕੀਤੇ ਜਾਣਗੇ। ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰੀਥਾਂ ਦੀ ਅਗੇਤੀ ਲਿਖਤੀ ਸੂਚਨਾ ਵਿਭਾਗ ਦੀ ਈਮੇਲ dlogurdaspur8@gmail.com [ਗੁਰਦਾਸਪੁਰ]amritsar.dlo@gmail.com [ਅੰਮ੍ਰਿਤਸਰ] ਤੇ ਦਿੱਤੀ ਜਾ ਸਕਦੀ ਹੈ ਅਤੇ ਕੁਇਜ਼ ਮੁਕਾਬਲਿਆਂ ਸਬੰਧੀ ਵਿਭਾਗ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਨਮੂਨਾ ਪੁਸਤਕ ਜ਼ਿਲ੍ਹਾ ਭਾਸ਼ਾ ਦਫ਼ਤਰ ਤੋਂ ਖ਼ਰੀਦੀ ਜਾ ਸਕਦੀ ਹੈ।

Leave a Reply

Your email address will not be published. Required fields are marked *