ਜ਼ਿਲ੍ਹਾ ਮੈਜਿਸਟਰੇਟ ਵੱਲੋਂ 01 ਜੂਨ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ

ਅੰਮ੍ਰਿਤਸਰ, 31 ਮਈ 2024

ਜ਼ਿਲ੍ਹਾ ਮੈਜਿਸਟਰੇਟ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਸੂਬੇ ਵਿੱਚ ਲੋਕ ਸਭਾ ਚੋਣਾਂ 01 ਜੂਨ 2024 ਨੂੰ ਹੋਣ ਜਾ ਰਹੀਆਂ ਹਨ। ਇਸ ਦਿਨ ਹਰੇਕ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਨਿਰਵਿਘਨ ਕਰ ਸਕੇਇਸ ਮੰਤਵ ਲਈ ਜ਼ਿਲ੍ਹੇ ਦੇ ਸਮੂਹ ਸਰਕਾਰੀ/ ਗੈਰ ਸਰਕਾਰੀ ਦਫ਼ਤਰਾਂਬੈਂਕਾਂਅਦਾਰਿਆਂਫੈਕਟਰੀਆਂਦੁਕਾਨਾਂ ਆਦਿ ਵਿੱਚ 01 ਜੂਨ 2024 ਨੂੰ ਕਮਾਈ ਛੁੱਟੀ (ਪੇਡ ਹੌਲੀਡੇਅ) ਦਾ ਐਲਾਨ ਕੀਤਾ ਜਾਂਦਾ ਹੈ। ਇਸ ਛੁੱਟੀ ਦੇ ਬਦਲੇ ਕਰਮਚਾਰੀ ਦੀ ਤਨਖਾਹ ਵਿੱਚ ਕੋਈ ਵੀ ਕਟੌਤੀ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਹ ਛੁੱਟੀ ਰਿਪਰੈਸਟੇਸ਼ਨ ਆਫ਼ ਪੀਪਲ ਐਕਟ 1951 ਦੀ ਧਾਰਾ 135-ਬੀਨੈਗੋਸ਼ੀਏਬਲ ਇਨਸਟਰੂਮੈਂਟਸ ਐਕਟ 1881, ਪੰਜਾਬ ਸੌਪਸ਼ ਐਂਡ ਕਮਰਸ਼ੀਅਲ ਇਸ਼ਟੈਬਲੈਸ਼ਮੈਂਟ ਐਕਟ 1958 (ਪੰਜਾਬ ਐਕਟ ਨੰਬਰ 15 ਆਫ 1958) ਅਤੇ ਦੀ ਫੈਕਟਰੀਜ ਐਕਟ 1948 ਦੇ ਤਹਿਤ ਕੀਤੀ ਗਈ ਹੈ।

Leave a Reply

Your email address will not be published. Required fields are marked *