ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪੰਚਾਇਤੀ ਵੋਟਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 100/200 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ

ਫ਼ਰੀਦਕੋਟ 13 ਅਕਤੂਬਰ,2024
ਗ੍ਰਾਮ ਪੰਚਾਇਤ ਚੋਣਾਂ-2024 ਲਈ ਵੋਟਾਂ ਮਿਤੀ 15.10.2024 ਨੂੰ ਹੋਣੀਆਂ ਹਨ। ਪੰਜਾਬ ਸਟੇਟ ਇਲੈਕਸ਼ਨ ਕਮਿਸ਼ਨ ਐਕਟ, 1994 ਅਤੇ ਪੰਜਾਬ ਪੰਚਾਇਤ ਇਲੈਕਸ਼ਨ ਰੂਲਜ਼ 1994 ਅਨੁਸਾਰ ਚੋਣਾਂ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਦੇ 100 ਮੀਟਰ ਦੇ ਘੇਰੇ ਅੰਦਰ ਪ੍ਰਚਾਰ, ਕਿਸੇ ਵੀ ਵਿਅਕਤੀ ਵੱਲੋਂ ਸੈਲੂਲਰ ਫੋਨ/ ਕੋਰਡਲੈਸ ਫੋਨ/ਵਾਇਰਲੈਸ ਸੈਟ/ਲਾਉਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਪ੍ਰਚਾਰ ਨਾਲ ਸਬੰਧਤ ਪੋਸਟਰ/ਬੈਨਰ ਲਗਾਉਣ ਨਾਲ ਚੋਣ ਪ੍ਰਕਿਰਿਆ ਦੌਰਾਨ ਅਮਨ-ਸ਼ਾਂਤੀ ਭੰਗ ਹੋਣ ਦਾ ਅੰਦੇਸ਼ਾ ਹੈ, ਜਿਸ ਨਾਲ ਕਾਨੂੰਨ ਦੀ ਪਾਲਣਾ ਕਰਨ ਲਈ ਤਾਇਨਾਤ ਸੁਰੱਖਿਆ ਬਲਾਂ ਦੇ ਕੰਮ ਵਿੱਚ ਵਿਘਨ ਪੈਦਾ ਹੋ ਸਕਦਾ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦਾ ਖਤਰਾ ਹੋ ਸਕਦਾ ਹੈ। ਪ੍ਰਾਈਵੇਟ ਅਤੇ ਸਰਕਾਰੀ ਸੰਪਤੀ ਅਤੇ ਮਾਨਵ ਜੀਵਨ ਨੂੰ ਹਾਨੀ ਪਹੁੰਚ ਸਕਦੀ ਹੈ। ਇਸ ਲਈ ਚੋਣਾਂ ਦੇ ਕੰਮ ਨੂੰ ਨਿਰਵਿਘਨ, ਸ਼ਾਤੀ ਪੂਰਵਕ ਨੇਪਰੇ ਚਾੜ੍ਹਨ ਲਈ ਅਤੇ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਤੁਰੰਤ ਲੋੜੀਂਦੇ ਉਪਰਾਲੇ ਕੀਤੇ ਜਾਣੇ ਜਰੂਰੀ ਹਨ।
 ਜਿਲ੍ਹਾ ਮੈਜਿਸਟਰੇਟ, ਫਰੀਦਕੋਟ ਸ੍ਰੀ ਵਿਨੀਤ ਕੁਮਾਰ, ਆਈ.ਏ.ਐਸ ਵਲੋਂ ਭਾਰਤੀ ਨਾਗਰਿਕ ਸੁਰੱਖਿਆ, ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਤਰੀਕੇ ਨਾਲ, ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ, ਚੋਣਾਂ ਵਾਲੇ ਦਿਨ ਮਿਤੀ 15.10.2024 ਨੂੰ ਜ਼ਿਲ੍ਹਾ ਫਰੀਦਕੋਟ ਅੰਦਰ ਬਣੇ ਪੋਲਿੰਗ ਸਟੇਸ਼ਨਾਂ ਦੇ 100/200 ਮੀਟਰ ਦੇ ਘੇਰੇ ਅੰਦਰ ਪਾਬੰਦੀਆ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਕਿਹਾ ਕਿ ਪੋਲਿੰਗ ਸਟੇਸ਼ਨ ਜਾਂ ਜਨਤਕ/ਨਿੱਜੀ ਜਗ੍ਹਾ ਤੇ ਕਿਸੇ ਵੀ ਉਮੀਦਵਾਰ ਜਾਂ ਉਸ ਦੇ ਸਮਰਥਕਾਂ ਵੱਲੋਂ ਪ੍ਰਚਾਰ ਨਹੀਂ ਕੀਤਾ ਜਾਵੇਗਾ। ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਸਟੇਸ਼ਨਾਂ ਦੇ ਨਜ਼ਦੀਕ ਸ਼ੋਰ ਸ਼ਰਾਬਾ, ਹੁੱਲੜਬਾਜ਼ੀ ਨਹੀ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਸਟੇਸ਼ਨ ਦੇ 100 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ/ਕੋਰਡਲੈਸ ਫੋਨ/ਵਾਇਰਲੈਸ ਸੈਂਟ/ਲਾਉਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਹ ਹੁਕਮ ਚੋਣ ਡਿਊਟੀ ਤੇ ਤਾਇਨਾਤ ਚੋਣ ਅਬਜਰਵਰ, ਪ੍ਰਸ਼ਾਸਨਿਕ/ ਪੁਲਿਸ ਅਧਿਕਾਰੀ, ਡਿਊਟੀ ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ/ਕਾਊਂਟਿੰਗ ਨਾਲ ਸਬੰਧਤ ਸਰਕਾਰੀ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ। ਪ੍ਰਚਾਰ ਨਾਲ ਸਬੰਧਤ ਕਿਸੇ ਵੀ ਕਿਸਮ ਦਾ ਪੋਸਟਰ/ਬੈਨਰ ਨਹੀਂ ਲਗਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਕੋਈ ਵੀ ਰਾਜਨੀਤਿਕ ਪਾਰਟੀ, ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਸਟੇਸ਼ਨ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ/ਟੈਂਟ ਨਹੀ ਲਗਾਵੇਗਾ।
ਜ਼ਿਲ੍ਹਾ ਮਜਿਸਟਰੇਟ ਨੇ ਕਿਹਾ ਕਿ ਕੋਈ ਵੀ ਵਿਅਕਤੀ, ਸਿਵਾਏ ਰਾਜ ਚੋਣ ਕਮਿਸ਼ਨ, ਪੰਜਾਬ, ਜਿਲ੍ਹਾ ਚੋਣ ਅਫਸਰ, ਫਰੀਦਕੋਟ ਜਾਂ ਗ੍ਰਾਮ ਪੰਚਾਇਤ ਹਲਕੇ ਦੇ ਰਿਟਰਨਿੰਗ ਅਫਸਰ ਵੱਲੋਂ ਅਧਿਕਾਰਿਤ ਵਿਅਕਤੀ, ਕਿਸੇ ਵੀ ਪੋਲਿੰਗ/ਬੂਥ ਸਟੇਸ਼ਨ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪ੍ਰਾਈਵੇਟ ਵਹੀਕਲ ਨਹੀਂ ਲਿਜਾਏਗਾ।

Leave a Reply

Your email address will not be published. Required fields are marked *