ਅੰਮ੍ਰਿਤਸਰ 9 ਅਗਸਤ 2024 ( )
ਜ਼ਿਲ੍ਹਾ ਕੰਪਲੈਕਸ ਅੰਮ੍ਰਿਤਸਰ ਵਿਖੇ ਨੈਸ਼ਨਲ ਡੇਂਗੂ ਕੰਟਰੋਲ ਪ੍ਰੋਗਰਾਮ ਤਹਿਤ ਦੇ ਸਬੰਧ ਵਿੱਚ ਜ਼ਿਲ੍ਹਾ ਟਾਸਕ ਫੌਰਸ ਦੀ ਮੀਟਿੰਗ ਬੁਲਾਈ ਗਈ, ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਵੱਲੋ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ ਸੁਮੀਤ ਸਿੰਘ ਦੀ ਅਗਵਾਈ ਹੇਠਾਂ ਸਿਹਤ ਵਿਭਾਗ, ਨਗਰ ਨਿਗਮ ਅੰਮ੍ਰਿਤਸਰ, ਲੋਕਲ ਬਾਡੀ ਵਿਭਾਗ, ਪੰਜਾਬ ਰੋਡਵੇਜ, ਸਿੱਖਿਆ ਵਿਭਾਗ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਮੈਡੀਕਲ ਕਾਲਜ (ਸਰਕਾਰੀ ਅਤੇ ਪ੍ਰਈਵੇਟ), ਆਈ.ਐਮ.ਏ., ਮੱਛੀ ਪਾਲਣ ਵਿਭਾਗ, ਫੂਡ ਸਪਲਾਈ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਪਸ਼ੂ ਪਾਲਣ ਵਿਭਾਗ, ਪੰਜਾਬ ਮੰਡੀ ਬੋਰਡ, ਸਮਾਜਿਕ ਸੁਰੱਖਿਆ ਤੇ ਇਸਤਰੀ ਵਿਕਾਸ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਨੁਮਾਂਇਦਿਆਂ ਨੇ ਸ਼ਮੂਲਿਅਤ ਕੀਤੀ। ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਨੇ ਇਸ ਮੋਕੇ ਸਾਰੇ ਵਿਭਾਗਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੇ ਡੇਂਗੂ ਸੀਜ਼ਨ ਨੂੰ ਮੱਖ ਰੱਖਦਿਆ ਜਾਗਰੂਕਤਾ ਗਤੀਵਿਧੀਆਂ ਅਰੰਭ ਕਰ ਦੇਣ ਅਤੇ ਸਿਹਤ ਵਿਭਾਗ ਨੂੰ ਸਹਿਯੋਗ ਕਰਨ। ਸਿਵਲ ਸਰਜਨ ਡਾ ਸੁਮੀਤ ਸਿੰਘ ਨੇ ਡੇਗੂ ਅਤੇ ਚਿਕਨਗੁਨੀਆਂ ਦੀ ਬੀਮਾਰੀਆਂ ਬਾਰੇ ਬਹੁਤ ਵਿਸਥਾਰ ਢੰਗ ਨਾਲ ਦੱਸਿਆ ਅਤੇ ਕਿਹਾ ਕਿ ਡੇਗੂ ਤੋਂ ਬੱਚਣ ਲਈ ਸਭ ਤੋ ਜਿਆਦਾ ਜਰੂ੍ਰਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ ਅਤੇ ਕਿਤੇ ਵੀ ਪਾਣੀ ਇਕੱਠਾ ਨਾਂ ਹੋਣ ਦਿੱਤਾ ਜਾਵੇ। ਇਸ ਲਈ ਇਹ ਜਰੂਰੀ ਹੈ ਕਿ ਸਾਰੇ ਵਿਭਾਗ ਮਿਲ ਕੇ ਆਪਣੇ-ਆਪਣੇ ਅਧਿਕਾਰ ਖੇਤਰ ਅੰਦਰ ਡੇਂਗੂ ਬਾਰੇ ਸਰਕਾਰੀ ਗਾਈਡ-ਲਾਈਨਾਂ ਦੀ ਪਾਲਣਾਂ ਯਕੀਨੀ ਬਣਾਓਣ ਅਤੇ ਡੇਂਗੂ ਸੰਬਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਓਣ। ਜਿਲਾ੍ਹ ਐਪੀਡਿਮੋਲੋਜਿਸਟ ਡਾ ਹਰਜੋਤ ਕੌਰ ਨੇ ਇਸ ਮੌਕੇ ਤੇ ਵੱਖ-ਵੱਖ ਵਿਭਾਗਾਂ ਭੂਮਿਕਾ ਅਤੇ ਜਿੰਮੇਵਾਰੀਆਂ ਬੜੇ ਵਿਸਥਾਰ ਨਾਲ ਦੱਸਿਆਂ।
ਇਸ ਮੌਕੇ ਸਮੂਹ ਪ੍ਰੋਗਰਾਮ ਅਫਸਰ, ਸਮੂਹ ਸੀਨੀਅਰ ਮੈਡੀਕਲ ਅਫਸਰ,ਡਾ ਮਨਮੀਤ ਕੌਰ, ਡਾ ਇਸ਼ਿਤਾ, ਡਾ ਰਾਘਵ, ਏ.ਐਮ.ਓ. ਰਾਮ ਮਹਿਤਾ, ਐਸ.ਆਈ. ਗੁਰਦੇਵ ਸਿੰਘ, ਸੁਖਦੇਵ ਸਿੰਘ, ਹਰਕੰਮਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ ।