
ਜਲੰਧਰ, 30 ਸਤੰਬਰ : ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਵੱਖ-ਵੱਖ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਸ਼ਾਨਦਾਰ ਖੇਡ ਪ੍ਰਦਰਸ਼ਨ ਕੀਤਾ।
ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਵੱਖ-ਵੱਖ ਖੇਡਾਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਕੀ ਅੰਡਰ-14 ਲੜਕੀਆਂ ਦੇ ਮੁਕਾਬਲੇ ਵਿੱਚ ਦੋਆਬਾ ਖਾਲਸਾ ਸਕੂਲ ਨੇ ਪਹਿਲਾ, ਧੰਨੋਵਾਲੀ ਸਕੂਲ ਨੇ ਦੂਜਾ ਅਤੇ ਸੁਰਜੀਤ ਸੁਸਾਇਟੀ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਅੰਡਰ-21 ਲੜਕੀਆਂ ਦੇ ਹਾਕੀ ਮੁਕਾਬਲੇ ਵਿੱਚ ਖਾਲਸਾ ਕਾਲਜ ਫਾਰ ਵੁਮੈਨ ਨੇ ਪਹਿਲਾ ਅਤੇ ਸਰਕਾਰੀ ਪੌਲੀਟੈਕਨਿਕ ਕਾਲਜ ਫਾਰ ਵੁਮੈਨ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਜਦਕਿ 21 ਤੋਂ 30 ਸਾਲ ਵਰਗ (ਲੜਕੀਆਂ) ਦੇ ਮੁਕਾਬਲੇ ਵਿੱਚ ਖਾਲਸਾ ਕਾਲਜ ਫਾਰ ਵੁਮੈਨ ਪਹਿਲੇ ਸਥਾਨ ’ਤੇ ਰਿਹਾ।
ਜ਼ਿਲ੍ਹਾ ਖੇਡ ਅਫ਼ਸਰ ਨੇ ਅੱਗੇ ਦੱਸਿਆ ਕਿ ਬੈਡਮਿੰਟਨ ਅੰਡਰ-21 (ਲੜਕੇ) ਵਿੱਚ ਦਾਨਿਸ਼ ਭਨੌਟ ਨੇ ਅਨੀਸ਼ ਭਾਰਦਵਾਜ ਨੂੰ ਫਾਈਨਲ ਮੁਕਾਬਲੇ ਵਿੱਚ 15-9, 15-12 ਨਾਲ ਹਰਾਇਆ। 21 ਤੋਂ 30 ਸਾਲ (ਲੜਕੇ) ਦੇ ਮੁਕਾਬਲੇ ਵਿੱਚ ਆਸ਼ੂ ਕੁਮਾਰ ਨੇ ਰਿਸ਼ਾਂਤ ਸਿੱਧੂ ਨੂੰ 15-7, 15-7 ਨਾਲ ਹਰਾਇਆ। ਇਸੇ ਤਰ੍ਹਾਂ ਅੰਡਰ-14 ਲੜਕੀਆਂ ਵਿੱਚ ਮਾਇਰਾ ਚੋਪੜਾ ਨੇ ਸਮਾਇਰਾ ਓਬਰਾਏ ਨੂੰ 15-4, 15-7 ਨਾਲ ਹਰਾਇਆ। ਜਦਕਿ ਅੰਡਰ-41 -50 ਲੜਕੇ ਵਿੱਚ ਵਿਕਾਸ ਖੰਨਾ ਨੇ ਵਿਸ਼ਾਲ ਸ਼ਰਮਾ ਨੂੰ 15-4, 15-6 ਨਾਲ ਹਰਾਇਆ।
ਕੁਸ਼ਤੀ ਅੰਡਰ-17 ਲੜਕੀਆਂ ਦੇ ਮੁਕਾਬਲੇ ਵਿੱਚ ਸੋਨਾਲੀ, ਯੂਨਾਈਟਿਡ ਸਪੋਰਟਸ ਕਲੱਬ ਨੇ ਪਹਿਲਾ, ਮੰਨੂ ਜਗਜੀਤ ਰੈਸਲਿੰਗ ਅਕੈਡਮੀ ਨੇ ਦੂਜਾ ਅਤੇ ਰੁਪਿੰਦਰ ਕੌਰ ਰਹੀਮਪੁਰ ਨੇ ਤੀਜਾ ਸਥਾਨ ਹਾਸਿਲ ਕੀਤਾ। ਅੰਡਰ-17 ਗ੍ਰੀਕੋ ਰੋਮਨ 51 ਕਿਲੋ ਭਾਰ ਵਰਗ ਵਿੱਚ ਮਨਪ੍ਰੀਤ/ਸੁਮਨ ਪੀ.ਏ.ਪੀ. ਨੇ ਪਹਿਲਾ, ਹਰਸ਼ਾ ਕੌਰ, ਲੋਪੀਆ ਬਸਤੀ ਦਾਨਿਸ਼ਮੰਦਾਂ ਨੇ ਦੂਜਾ ਅਤੇ ਗੌਤਮ ਹੰਸ ਰਾਜ ਸਟੇਡੀਅਮ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਫ੍ਰੀ ਸਟਾਈ 48 ਕਿਲੋ ਲੜਕੀਆਂ ਵਿੱਚ ਅੰਮ੍ਰਿਤਪਾਲ ਵਰਿਆਣਾ ਨੇ ਪਹਿਲਾ, ਲਕਸ਼ਦੀਪ ਸੀਚੇਵਾਲ ਨੇ ਦੂਜਾ ਅਤੇ ਨਵਜੋਤ ਬਸਤੀ ਬਾਵਾ ਖੇਲ ਨੇ ਤੀਜਾ ਸਥਾਨ ਹਾਸਿਲ ਕੀਤਾ।
ਜ਼ਿਲ੍ਹਾ ਖੇਡ ਅਫ਼ਸਰ ਨੇ ਅੱਗੇ ਦੱਸਿਆ ਕਿ ਹੈਂਡਬਾਲ ਅੰਡਰ 14 ਲੜਕੀਆਂ ਵਿੱਚ ਹੈਂਡਬਾਲ ਕੋਚਿੰਗ ਸੈਂਟਰ ਦੁਸਾਂਝ ਕਲਾ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏਪੁਰ ਰਸੂਲਪੁਰ ਨੇ ਦੂਜਾ ਅਤੇ ਕੈਂਬ੍ਰਿਜ ਇਨੋਵੇਟਿਵ ਸਕੂਲ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਅੰਡਰ-17 ਲੜਕੀਆਂ ਵਿੱਚ ਹੈਂਡਬਾਲ ਕੋਚਿੰਗ ਸੈਂਟਰ ਨੇ ਪਹਿਲਾ, ਕੈਂਬ੍ਰਿਜ ਇਨੋਵੇਟਿਵ ਸਕੂਲ,ਦੁਸਾਂਝਕਲਾ ਨੇ ਦੂਜਾ ਅਤੇ ਇਨੋਸੈਂਟ ਹਾਰਟਸ ਸਕੂਲ ਨੂਰਪੁਰ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਅੰਡਰ 14 ਲੜਕੇ ਵਿੱਚ ਸਰਕਾਰੀ ਹਾਈ ਸਕੂਲ ਨੁੱਸੀ ਨੇ ਪਹਿਲਾ, ਕੈਂਬ੍ਰਿਜ ਇਨੋਵੇਟਿਵ ਸਕੂਲ ਨੇ ਦੂਜਾ ਅਤੇ ਐਮ.ਜੀ.ਐਨ.ਪਬਲਿਕ ਸਕੂਲ ਨੇ ਤੀਜਾ ਸਥਾਨ ਹਾਸਿਲ ਕੀਤਾ।
ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਮਿਹਨਤ ਅਤੇ ਖੇਡ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੀ ਮਹੱਤਵਪੂਰਣ ਭੂਮਿਕਾ ਨਿਭਾਉਂਦੀਆਂ ਹਨ।
ਇਸ ਮੌਕੇ ਹਾਕੀ ਮੁਕਾਬਲਿਆਂ ਵਿੱਚ ਖਿਡਾਰੀਆਂ ਨੂੰ ਇਨਾਮ ਦੇਣ ਪਹੁੰਚੇ ਇਕਬਾਲ ਸਿੰਘ ਸੰਧੂ ਨੇ ਉਨ੍ਹਾ ਨੂੰ ਹਮੇਸ਼ਾ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਇਸੇ ਤਰ੍ਹਾਂ ਬੈਡਮਿੰਟਨ ਇਨਾਮ ਵੰਡ ਸਮਾਗਮ ਦੌਰਾਨ ਪੰਜਾਬ ਬੈਡਮਿੰਟਨ ਐਸੋਸੀਏਸਨ ਦੇ ਜੁਆਇੰਟ ਸਕੱਤਰ ਤੀਰਥ ਸ਼ਰਮਾ ਅਤੇ ਸਚਿਨ ਰੱਤੀ ਸਾਬਕਾ ਅੰਤਰਰਾਸ਼ਟਰੀ ਖਿਡਾਰੀ ਨੇ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕੀਤੀ।