ਭਾਰਤ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ,ਦੇਸ਼ ਦੇ ਦੂਰ-ਦੁਰਾਡੇ ਪਹਾੜੀ ਖੇਤਰ ਲੱਦਾਖ ‘ਚ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ ਹਨ,ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.4 ਮਾਪੀ ਗਈ,ਦੇਸ਼ ਦੇ ਉੱਚਾਈ ਵਾਲੇ ਖੇਤਰ ਲੱਦਾਖ ‘ਚ ਮੰਗਲਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ,ਸਵੇਰੇ ਜ਼ਮੀਨ ਹਿੱਲਣ ਕਾਰਨ ਸਥਾਨਕ ਲੋਕ ਡਰ ਗਏ,ਪਿਛਲੇ ਕੁਝ ਹਫ਼ਤਿਆਂ ਦੌਰਾਨ ਲੱਦਾਖ ਵਿੱਚ ਕਈ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ,ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ ਹੈ,ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਨੇ ਦੱਸਿਆ ਕਿ ਭੂਚਾਲ ਸਵੇਰੇ 5.39 ਵਜੇ ਆਇਆ,ਇਸ ਦਾ ਕੇਂਦਰ ਲੇਹ ਵਿੱਚ ਪੰਜ ਕਿਲੋਮੀਟਰ ਦੀ ਡੂੰਘਾਈ ਵਿੱਚ ਸੀ,ਆਲੇ-ਦੁਆਲੇ ਦੇ ਇਲਾਕਿਆਂ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।